Deuteronomy 32:3
ਪਰਮੇਸ਼ੁਰ ਦੀ ਉਸਤਤਿ ਕਰੋ, ਜਿਵੇਂ ਮੈਂ ਯਹੋਵਾਹ ਦੇ ਨਾਮ ਦਾ ਐਲਾਨ ਕਰਦਾ ਹਾਂ।
Deuteronomy 32:3 in Other Translations
King James Version (KJV)
Because I will publish the name of the LORD: ascribe ye greatness unto our God.
American Standard Version (ASV)
For I will proclaim the name of Jehovah: Ascribe ye greatness unto our God.
Bible in Basic English (BBE)
For I will give honour to the name of the Lord: let our God be named great.
Darby English Bible (DBY)
For the name of Jehovah will I proclaim: Ascribe greatness unto our God!
Webster's Bible (WBT)
Because I will publish the name of the LORD: ascribe ye greatness to our God.
World English Bible (WEB)
For I will proclaim the name of Yahweh: Ascribe greatness to our God.
Young's Literal Translation (YLT)
For the Name of Jehovah I proclaim, Ascribe ye greatness to our God!
| Because | כִּ֛י | kî | kee |
| I will publish | שֵׁ֥ם | šēm | shame |
| the name | יְהוָ֖ה | yĕhwâ | yeh-VA |
| Lord: the of | אֶקְרָ֑א | ʾeqrāʾ | ek-RA |
| ascribe | הָב֥וּ | hābû | ha-VOO |
| ye greatness | גֹ֖דֶל | gōdel | ɡOH-del |
| unto our God. | לֵֽאלֹהֵֽינוּ׃ | lēʾlōhênû | LAY-loh-HAY-noo |
Cross Reference
ਯਰਮਿਆਹ 10:6
ਯਹੋਵਾਹ ਜੀ, ਇੱਥੇ ਤੁਹਾਡਾ ਜਿਹਾ ਕੋਈ ਨਹੀਂ! ਤੁਸੀਂ ਮਹਾਨ ਹੋ। ਤੁਹਾਡਾ ਨਾਮ ਮਹਾਨ ਅਤੇ ਸ਼ਕਤੀਸ਼ਾਲੀ ਹੈ!
ਅਸਤਸਨਾ 3:24
‘ਯਹੋਵਾਹ ਮੇਰੇ ਸੁਆਮੀ, ਮੈਂ ਤੁਹਾਡਾ ਸੇਵਕ ਹਾਂ। ਮੈਂ ਜਾਣਦਾ ਹਾਂ ਕਿ ਤੁਸੀਂ ਮੈਨੂੰ ਉਨ੍ਹਾਂ ਅਦਭੁਤ ਅਤੇ ਸ਼ਕਤੀਸ਼ਾਲੀ ਚੀਜ਼ਾਂ ਦਾ ਕੇਵਲ ਇੱਕ ਛੋਟਾ ਹਿੱਸਾ ਹੀ ਦਰਸਾਇਆ ਹੈ ਜੋ ਤੁਸੀਂ ਕਰੋਂਗੇ। ਅਕਾਸ਼ ਅਤੇ ਧਰਤੀ ਉੱਤੇ ਕੋਈ ਵੀ ਦੇਵਤਾ ਅਜਿਹਾ ਨਹੀਂ ਜਿਹੜਾ ਉਹੋ ਜਿਹੀਆਂ ਮਹਾਨ ਅਤੇ ਸ਼ਕਤੀਸ਼ਾਲੀ ਗੱਲਾਂ ਕਰ ਸੱਕਦਾ ਹੈ ਜੋ ਤੁਸੀਂ ਕੀਤੀਆਂ ਹਨ!
ਅਸਤਸਨਾ 5:24
ਉਨ੍ਹਾਂ ਆਖਿਆ, ‘ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਆਪਣੀ ਮਹਾਨਤਾ ਅਤੇ ਪਰਤਾਪ ਵਿਖਾਇਆ ਹੈ। ਅਸੀਂ ਉਸ ਨੂੰ ਅਗਨੀ ਵਿੱਚੋਂ ਬੋਲਦਿਆਂ ਸੁਣਿਆ ਹੈ! ਅੱਜ, ਅਸੀਂ ਦੇਖ ਲਿਆ ਹੈ ਕਿ ਕਿਸੇ ਵਾਸਤੇ ਪਰਮੇਸ਼ੁਰ ਦੇ ਉਸ ਨਾਲ ਗੱਲ ਕਰਨ ਤੋਂ ਮਗਰੋਂ ਵੀ ਜਿਉਂਦੇ ਰਹਿ ਸੱਕਣ ਸੰਭਵ ਹੈ।
੧ ਤਵਾਰੀਖ਼ 29:11
ਹੇ ਯਹੋਵਾਹ, ਪਰਮੇਸ਼ੁਰ, ਮਹਾਨਤਾ, ਸ਼ਕਤੀ, ਪਰਤਾਪ, ਜਿੱਤ ਅਤੇ ਆਦਰ ਤੇਰੇ ਹੀ ਹਨ! ਕਿਉਂ ਕਿ ਧਰਤੀ ਅਤੇ ਆਕਾਸ਼ ਵਿੱਚਲਾ ਸਭ ਕੁਝ ਤੇਰਾ, ਇੱਕਲੇ ਦਾ ਹੀ ਹੈ: ਹੇ ਯਹੋਵਾਹ! ਇਹ ਰਾਜ ਤੇਰਾ ਹੈ ਤੂੰ ਹੀ ਹਰ ਸ਼ੈਅ ਦਾ ਸਰਤਾਜ ਹੈਂ।
ਜ਼ਬੂਰ 105:1
ਯਹੋਵਾਹ ਦਾ ਧੰਨਵਾਦ ਕਰੋ। ਉਸ ਦੇ ਨਾਮ ਦੀ ਉਪਾਸਨਾ ਕਰੋ। ਕੌਮਾਂ ਨੂੰ ਉਸ ਦੇ ਚਮਤਕਾਰਾਂ ਬਾਰੇ ਦੱਸੋ।
ਜ਼ਬੂਰ 150:2
ਪਰਮੇਸ਼ੁਰ ਦੀ ਉਸ ਦੇ ਮਹਾਨ ਕਾਰਿਆਂ ਲਈ ਉਸਤਤਿ ਕਰੋ! ਉਸਦੀ ਉਸਤਤਿ ਉਸਦੀ ਸਾਰੀ ਮਹਾਨਤਾ ਲਈ ਕਰੋ।
ਯਰਮਿਆਹ 23:6
ਉਸ ਨੇਕ ‘ਅੰਕੁਰ’ ਦੇ ਸਮੇਂ ਵਿੱਚ, ਯਹੂਦਾਹ ਦੇ ਲੋਕ ਬਚ ਜਾਣਗੇ। ਅਤੇ ਇਸਰਾਏਲ ਸੁਰੱਖਿਅਤ ਰਹੇਗਾ। ਇਹ ਉਸਦਾ ਨਾਮ ਹੋਵੇਗਾ: ਯਹੋਵਾਹ ਹੀ ਸਾਡੀ ਨੇਕੀ ਹੈ।
ਯੂਹੰਨਾ 17:26
ਮੈਂ ਉਨ੍ਹਾਂ ਨੂੰ ਵਿਖਾਇਆ ਕਿ ਤੂੰ ਕਿਸ ਤਰ੍ਹਾਂ ਦਾ ਹੈਂ ਅਤੇ ਮੈਂ ਅਜੇ ਫੇਰ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹੜਾ ਪਿਆਰ ਤੈਨੂੰ ਮੇਰੇ ਵਿੱਚ ਹੈ, ਉਹੀ ਪਿਆਰ ਉਨ੍ਹਾਂ ਨੂੰ ਆਪਣੇ ਵਿੱਚ ਹੋਵੇਗਾ ਅਤੇ ਮੈਂ ਉਨ੍ਹਾਂ ਵਿੱਚ ਹੋਵਾਂਗਾ।”
ਅਫ਼ਸੀਆਂ 1:19
ਅਤੇ ਤੁਸੀਂ ਜਾਣ ਜਾਵੋਂਗੇ ਕਿ ਸਾਡੇ ਵਿਸ਼ਵਾਸੀਆਂ ਲਈ, ਪਰਮੇਸ਼ੁਰ ਦੀ ਸ਼ਕਤੀ ਬਹੁਤ ਮਹਾਨ ਹੈ।
ਯੂਹੰਨਾ 17:6
“ਤੂੰ ਮੈਨੂੰ ਇਸ ਵਿੱਚੋਂ ਕੁਝ ਮਨੁੱਖ ਦਿੱਤੇ ਤੇ ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਕਿ ਤੂੰ ਕੌਣ ਹੈਂ। ਉਹ ਤੇਰੇ ਨਾਲ ਸੰਬੰਧਿਤ ਹਨ ਪਰ ਤੂੰ ਉਨ੍ਹਾਂ ਨੂੰ ਮੈਨੂੰ ਦਿੱਤਾ ਅਤੇ ਉਨ੍ਹਾਂ ਤੇਰੇ ਬਚਨਾਂ ਦੀ ਪਾਲਣਾ ਕੀਤੀ।
ਮੱਤੀ 1:23
“ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ। ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ।” ਜਿਸਦਾ ਅਰਥ ਇਹ ਹੈ, “ਪਰਮੇਸ਼ੁਰ ਸਾਡੇ ਸੰਗ ਹੈ।”
ਖ਼ਰੋਜ 6:3
ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਪ੍ਰਗਟ ਹੋਇਆ। ਉਨ੍ਹਾਂ ਨੇ ਮੈਨੂੰ ਅਲ ਸ਼ੱਦਾਈ ਬੁਲਾਇਆ, ਪਰ ਮੈਂ ਆਪਣੇ ਨਾਮ, ਯਾਹਵੇਹ ਤੋਂ ਉਨ੍ਹਾਂ ਨੂੰ ਜਾਣੂ ਨਹੀਂ ਕਰਵਾਇਆ।
ਖ਼ਰੋਜ 20:24
“ਮੇਰੇ ਲਈ ਖਾਸ ਜਗਵੇਦੀ ਬਣਾਓ। ਇਸ ਜਗਵੇਦੀ ਨੂੰ ਬਨਾਉਣ ਲਈ ਮਿੱਟੀ ਦੀ ਵਰਤੋਂ ਕਰੋ। ਇਸ ਜਗਵੇਦੀ ਉੱਤੇ ਹੋਮ ਦੀਆਂ ਭੇਟਾਂ ਅਤੇ ਸੁੱਖ ਸਾਂਦ ਦੀਆਂ ਭੇਟਾਂ ਮੇਰੇ ਲਈ ਬਲੀ ਵਜੋਂ ਭੇਂਟ ਕਰੋ। ਅਜਿਹਾ ਕਰਨ ਲਈ ਆਪਣੀਆਂ ਭੇਡਾਂ ਜਾਂ ਪਸ਼ੂਆਂ ਦੀ ਵਰਤੋਂ ਕਰੋ। ਅਜਿਹਾ ਹਰ ਉਸ ਥਾਂ ਕਰੋ ਜਿੱਥੇ ਮੈਂ ਤੁਹਾਨੂੰ ਮੈਨੂੰ ਚੇਤੇ ਕਰਨ ਲਈ ਆਖਦਾ ਹਾਂ। ਫ਼ੇਰ ਮੈਂ ਆਵਾਂਗਾ ਤੇ ਤੁਹਾਨੂੰ ਅਸੀਸ ਦਿਆਂਗਾ।
ਖ਼ਰੋਜ 33:19
ਤਾਂ ਯਹੋਵਾਹ ਨੇ ਜਵਾਬ ਦਿੱਤਾ, “ਮੈਂ ਆਪਣੀ ਮੁਕੰਮਲ ਨੇਕੀ ਨੂੰ ਤੇਰੇ ਅੱਗੇ ਭੇਜਕੇ ਆਪਣਾ ਨਾਮ ਯਹੋਵਾਹ ਘੋਸ਼ਿਤ ਕਰਾਂਗਾ। ਕਿਉਂਕਿ ਮੈਂ ਆਪਣੀ ਮਿਹਰ ਅਤੇ ਆਪਣਾ ਪਿਆਰ ਕਿਸੇ ਵੀ ਬੰਦੇ, ਜਿਸ ਨੂੰ ਮੈਂ ਚੁਣਦਾਂ ਦਰਸਾ ਸੱਕਦਾ ਹਾਂ।
ਖ਼ਰੋਜ 34:5
ਜਦੋਂ ਮੂਸਾ ਪਰਬਤ ਉੱਤੇ ਸੀ, ਯਹੋਵਾਹ ਉਸ ਕੋਲ ਇੱਕ ਬੱਦਲ ਵਿੱਚ ਹੇਠਾਂ ਆਇਆ। ਯਹੋਵਾਹ ਓੱਥੇ ਮੂਸਾ ਦੇ ਨਾਲ ਖਲੋ ਗਿਆ, ਅਤੇ ਉਸ (ਯਹੋਵਾਹ) ਦਾ ਨਾਮ ਪੁਕਾਰਿਆ।
੧ ਤਵਾਰੀਖ਼ 17:19
ਹੇ ਯਹੋਵਾਹ, ਤੂੰ ਆਪਣੀ ਇੱਛਾ ਅਨੁਸਾਰ ਮੇਰੀ ਖਾਤਿਰ ਇਹ ਅਚਰਜ ਕਾਰਜ ਕੀਤਾ। ਤੂੰ ਮੈਨੂੰ ਇਨ੍ਹਾਂ ਸਾਰੀਆਂ ਮਹਾਨ ਗੱਲਾਂ ਦਾ ਪਤਾ ਲਗਾਉਣ ਦੀ ਇੱਛਾ ਕੀਤੀ!
ਜ਼ਬੂਰ 29:1
ਦਾਊਦ ਦਾ ਇੱਕ ਗੀਤ। ਪਰਮੇਸ਼ੁਰ ਦੇ ਪੁੱਤਰੋ, ਯਹੋਵਾਹ ਦੀ ਉਸਤਤਿ ਕਰੋ। ਉਸਦੀ ਮਹਿਮਾ ਦੀ, ਉਸਦੀ ਸ਼ਕਤੀ ਦੀ ਉਸਤਤਿ ਕਰੋ।
ਜ਼ਬੂਰ 89:16
ਤੁਹਾਡਾ ਨਾਮ ਉਨ੍ਹਾਂ ਨੂੰ ਸਦਾ ਖੁਸ਼ੀ ਦਿੰਦਾ ਹੈ। ਉਹ ਤੁਹਾਡੀ ਨੇਕੀ ਦੀ ਉਸਤਤਿ ਕਰਦੇ ਹਨ।
ਜ਼ਬੂਰ 145:1
ਦਾਊਦ ਦਾ ਇੱਕ ਗੀਤ। ਮੈਂ ਤੁਹਾਡੀ ਉਸਤਤਿ ਕਰਦਾ ਹਾਂ। ਮੇਰੇ ਪਰਮੇਸ਼ੁਰ ਅਤੇ ਰਾਜੇ, ਮੈਂ ਸਦਾ-ਸਦਾ ਲਈ ਤੁਹਾਡੇ ਨਾਮ ਨੂੰ ਅਸੀਸ ਦਿੰਦਾ ਹਾਂ।
ਖ਼ਰੋਜ 3:13
ਤਾਂ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਪਰ ਜੇ ਮੈਂ ਇਸਰਾਏਲ ਦੇ ਲੋਕਾਂ ਕੋਲ ਜਾਵਾਂ ਤੇ ਉਨ੍ਹਾਂ ਨੂੰ ਆਖਾਂ, ‘ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਮੈਨੂੰ ਭੇਜਿਆ ਹੈ।’ ਤਾਂ ਲੋਕ ਪੁੱਛਣਗੇ, ‘ਉਸਦਾ ਕੀ ਨਾਮ ਹੈ?’ ਮੈਂ ਉਨ੍ਹਾਂ ਨੂੰ ਕੀ ਦੱਸਾਂ?”