Deuteronomy 32:9
ਯਹੋਵਾਹ ਦਾ ਹਿੱਸਾ ਉਸ ਦੇ ਲੋਕ ਹਨ; ਯਾਕੂਬ ਯਹੋਵਾਹ ਦਾ ਹੈ।
Deuteronomy 32:9 in Other Translations
King James Version (KJV)
For the LORD's portion is his people; Jacob is the lot of his inheritance.
American Standard Version (ASV)
For Jehovah's portion is his people; Jacob is the lot of his inheritance.
Bible in Basic English (BBE)
For the Lord's wealth is his people; Jacob is the land of his heritage.
Darby English Bible (DBY)
For Jehovah's portion is his people; Jacob the lot of his inheritance.
Webster's Bible (WBT)
For the LORD'S portion is his people; Jacob is the lot of his inheritance.
World English Bible (WEB)
For Yahweh's portion is his people; Jacob is the lot of his inheritance.
Young's Literal Translation (YLT)
For Jehovah's portion `is' His people, Jacob `is' the line of His inheritance.
| For | כִּ֛י | kî | kee |
| the Lord's | חֵ֥לֶק | ḥēleq | HAY-lek |
| portion | יְהוָֹ֖ה | yĕhôâ | yeh-hoh-AH |
| is his people; | עַמּ֑וֹ | ʿammô | AH-moh |
| Jacob | יַֽעֲקֹ֖ב | yaʿăqōb | ya-uh-KOVE |
| is the lot | חֶ֥בֶל | ḥebel | HEH-vel |
| of his inheritance. | נַֽחֲלָתֽוֹ׃ | naḥălātô | NA-huh-la-TOH |
Cross Reference
ਯਰਮਿਆਹ 10:16
ਪਰ ਯਾਕੂਬ ਦਾ ਪਰਮੇਸ਼ੁਰ ਬੁੱਤਾਂ ਜਿਹਾ ਨਹੀਂ ਹੈ। ਪਰਮੇਸ਼ੁਰ ਨੇ ਹਰ ਸ਼ੈਅ ਨੂੰ ਸਾਜਿਆ। ਅਤੇ ਇਸਰਾਏਲ ਉਹ ਪਰਿਵਾਰ ਹੈ, ਜਿਸਦੀ ਚੋਣ ਪਰਮੇਸ਼ੁਰ ਨੇ ਆਪਣੇ ਬੰਦਿਆਂ ਵਜੋਂ ਕੀਤੀ ਸੀ। ਪਰਮੇਸ਼ੁਰ ਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।
੧ ਪਤਰਸ 2:9
ਪਰ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਹੋ, ਰਾਜੇ ਦੇ ਜਾਜਕ ਅਤੇ ਇੱਕ ਪਵਿੱਤਰ ਕੌਮ ਹੋ। ਤੁਸੀਂ ਪਰਮੇਸ਼ੁਰ ਦੇ ਆਪਣੇ ਲੋਕ ਹੋ। ਤੁਸੀਂ ਉਸ ਦੁਆਰਾ ਲੋਕਾਂ ਨੂੰ ਉਸਦੀਆਂ ਹੈਰਾਨਕੁਨ ਕਰਨੀਆਂ ਬਾਰੇ ਦੱਸਣ ਲਈ ਚੁਣੇ ਗਏ ਹੋ। ਉਸ ਨੇ ਤੁਹਾਨੂੰ ਹਨੇਰੇ ਵਿੱਚੋਂ ਕੱਢ ਕੇ ਆਪਣੀ ਮਹਾਨ ਰੋਸ਼ਨੀ ਵੱਲ ਬੁਲਾਇਆ ਹੈ।
ਯਰਮਿਆਹ 51:19
ਪਰ ਯਾਕੂਬ ਦਾ ਉਹ ਹਿੱਸਾ (ਪਰਮੇਸ਼ੁਰ) ਉਨ੍ਹਾਂ ਨਿਕੰਮੇ ਬੁੱਤਾਂ ਵਾਂਗ ਨਹੀਂ ਹੈ, ਲੋਕਾਂ ਨੇ ਪਰਮੇਸ਼ੁਰ ਨੂੰ ਨਹੀਂ ਬਣਾਇਆ, ਪਰਮੇਸ਼ੁਰ ਨੇ ਆਪਣੇ ਬੰਦਿਆਂ ਨੂੰ ਬਣਾਇਆ, ਪਰਮੇਸ਼ੁਰ ਨੇ ਹਰ ਸ਼ੈਅ ਸਾਜੀ, ਉਸਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।
੧ ਸਮੋਈਲ 10:1
ਸਮੂਏਲ ਦਾ ਸ਼ਾਊਲ ਨੂੰ ਮਸਹ ਕਰਨਾ ਸਮੂਏਲ ਨੇ ਖਾਸ ਤੇਲ ਦਾ ਇੱਕ ਕੁੱਪੀ ਲਿਆ ਅਤੇ ਉਸ ਨੂੰ ਸ਼ਾਊਲ ਦੇ ਸਿਰ ਵਿੱਚ ਪਾਇਆ। ਸਮੂਏਲ ਨੇ ਸ਼ਾਊਲ ਨੂੰ ਚੁੰਮਿਆ ਅਤੇ ਕਿਹਾ, “ਯਹੋਵਾਹ ਨੇ ਤੈਨੂੰ ਮਸਹ ਕੀਤਾ ਹੈ ਕਿ ਤੂੰ ਉਨ੍ਹਾਂ ਲੋਕਾਂ ਨੂੰ ਜੋ ਉਸ ਨਾਲ ਸੰਬੰਧਿਤ ਹਨ ਉਨ੍ਹਾਂ ਦਾ ਆਗੂ ਬਣੇ। ਤੂੰ ਯਹੋਵਾਹ ਦੇ ਲੋਕਾਂ ਉੱਤੇ ਨਿਯੰਤ੍ਰਣ ਕਰੇਂਗਾ। ਅਤੇ ਉਨ੍ਹਾਂ ਲੋਕਾਂ ਦੇ ਆਸ-ਪਾਸ ਜਿੰਨੇ ਵੀ ਵੈਰੀ ਹਨ ਉਨ੍ਹਾਂ ਤੋਂ ਤੂੰ ਉਨ੍ਹਾਂ ਦੀ ਰੱਖਿਆ ਕਰੇਂਗਾ। ਉਸ ਨੇ ਯਹੋਵਾਹ ਨੇ ਤੈਨੂੰ ਆਪਣੀ ਕੌਮ ਉੱਪਰ ਮਸਹ ਕੀਤਾ ਹੈ। ਇਹ ਇੱਕ ਨਿਸ਼ਾਨ ਹੈ ਜੋ ਇਸ ਗੱਲ ਨੂੰ ਸੱਚ ਸਾਬਿਤ ਕਰੇਗਾ।
ਖ਼ਰੋਜ 19:5
ਇਸ ਲਈ ਹੁਣ ਮੈਂ ਤੁਹਾਨੂੰ ਆਪਣੇ ਹੁਕਮ ਮੰਨਣ ਲਈ ਆਖਦਾ ਹਾਂ। ਮੇਰੇ ਇਕਰਾਰਨਾਮੇ ਦੀ ਪਾਲਣ ਕਰੋ। ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਤੁਸੀਂ ਮੇਰੇ ਆਪਣੇ ਖਾਸ ਬੰਦੇ ਹੋਵੋਂਗੇ। ਸਾਰੀ ਦੁਨੀਆਂ ਮੇਰੀ ਹੈ ਪਰ ਮੈਂ ਤੁਹਾਨੂੰ ਆਪਣੇ ਖਾਸ ਬੰਦਿਆਂ ਵਜੋਂ ਚੁਣ ਰਿਹਾ ਹਾਂ।
ਅਫ਼ਸੀਆਂ 1:18
ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਤੁਹਾਡੇ ਹਿਰਦਿਆਂ ਵਿੱਚ ਸਮਝਦਾਰੀ ਦੇ ਸੱਕੇ। ਫ਼ੇਰ ਤੁਸੀਂ ਉਸ ਉਮੀਦ ਬਾਰੇ ਜਾਣ ਲਵੋਂਗੇ ਜਿਸ ਨੂੰ ਰੱਖਣ ਲਈ ਸਾਨੂੰ ਚੁਣਿਆ ਗਿਆ ਹੈ। ਤੁਸੀਂ ਜਾਣ ਜਾਵੋਂਗੇ ਕਿ ਜਿਹੜੀਆਂ ਅਸੀਸਾਂ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਦੇਣ ਦਾ ਵਾਇਦਾ ਕੀਤਾ ਸੀ ਉਹ ਅਪਾਰ ਅਤੇ ਮਹਿਮਾਮਈ ਹਨ।
ਮੀਕਾਹ 2:5
ਇਸ ਲਈ ਹੁਣ ਅਸੀਂ ਜ਼ਮੀਨ ਨੂੰ ਨਾਪ ਵੀ ਨਹੀਂ ਸੱਕਦੇ ਤੇ ਨਾ ਹੀ ਯਹੋਵਾਹ ਦੀ ਉੱਮਤ ਵਿੱਚ ਵੰਡ ਸੱਕਦੇ ਹਾਂ।’”
ਯਸਈਆਹ 43:21
ਇਹੀ ਹਨ ਉਹ ਲੋਕ ਜਿਨ੍ਹਾਂ ਨੂੰ ਮੈਂ ਸਾਜਿਆ ਸੀ। ਅਤੇ ਇਹ ਲੋਕ ਮੇਰੀ ਉਸਤਤ ਕਰਨ ਲਈ ਗੀਤ ਗਾਉਣਗੇ।
ਜ਼ਬੂਰ 135:4
ਯਹੋਵਾਹ ਨੇ ਯਾਕੂਬ ਨੂੰ ਚੁਣਿਆ ਹੈ। ਇਸਰਾਏਲ ਪਰਮੇਸ਼ੁਰ ਦਾ ਹੈ।
ਜ਼ਬੂਰ 78:71
ਦਾਊਦ ਭੇਡਾਂ ਦੀ ਦੇਖ-ਭਾਲ ਕਰਦਾ ਸੀ ਪਰ ਪਰਮੇਸ਼ੁਰ ਨੇ ਉਸਤੋਂ ਇਹ ਕੰਮ ਛੁਡਾ ਦਿੱਤਾ। ਪਰਮੇਸ਼ੁਰ ਨੇ ਦਾਊਦ ਨੂੰ ਆਪਣੇ ਲੋਕਾਂ ਨੂੰ ਯਾਕੂਬ ਦੇ ਲੋਕਾਂ ਨੂੰ, ਇਸਰਾਏਲ ਦੇ ਲੋਕਾਂ ਨੂੰ ਅਤੇ ਪਰਮੇਸ਼ੁਰ ਦੀ ਮਲਕੀਅਤ ਨੂੰ ਪਾਲਣ ਦਾ ਕੰਮ ਦਿੱਤਾ।
੧ ਸਲਾਤੀਨ 8:53
ਤੂੰ ਉਨ੍ਹਾਂ ਨੂੰ ਧਰਤੀ ਦੇ ਸਾਰੇ ਲੋਕਾਂ ਤੋਂ ਆਪਣੇ ਖਾਸ ਲੋਕਾਂ ਵਜੋਂ ਵੱਖ ਕਰ ਦਿੱਤਾ ਹੈ। ਹੇ ਯਹੋਵਾਹ, ਤੂੰ ਇਹ ਆਪਣੇ ਸੇਵਕ ਮੂਸਾ ਦੇ ਰਾਹੀਂ ਸਾਡੇ ਲਈ ਇਹ ਸਭ ਕਰਨ ਦਾ ਇਕਰਾਰ ਕੀਤਾ ਸੀ ਜਦੋਂ ਤੂੰ ਸਾਡੇ ਪੁਰਖਿਆਂ ਨੂੰ ਮਿਸਰ ਵਿੱਚੋਂ ਕੱਢਿਆ ਸੀ।”
੧ ਸਲਾਤੀਨ 8:51
ਕਿਉਂ ਕਿ ਉਹ ਤੇਰੇ ਆਪਣੇ ਹੀ ਲੋਕ ਹਨ, ਅਤੇ ਤੇਰਾ ਵਿਰਸਾ ਹੀ ਹਨ ਜਿਨ੍ਹਾਂ ਨੂੰ ਤੂੰ ਮਿਸਰ ਵਿੱਚੋਂ, ਲੋਹੇ ਦੀ ਭਠ੍ਠੀ ਵਿੱਚਕਾਰੋ ਬਾਹਰ ਕੱਢ ਲਿਆਇਆ ਸੀ।
ਅਸਤਸਨਾ 26:18
ਇਸ ਲਈ ਅੱਜ ਯਹੋਵਾਹ ਨੇ ਤੁਹਾਨੂੰ ਆਪਣੇ ਬਹੁਮੁੱਲੇ ਲੋਕਾਂ ਵਜੋਂ ਪ੍ਰਵਾਨ ਕੀਤਾ ਹੈ। ਉਸ ਨੇ ਤੁਹਾਡੇ ਨਾਲ ਇਹ ਇਕਰਾਰ ਕੀਤਾ ਸੀ। ਯਹੋਵਾਹ ਨੇ ਇਹ ਵੀ ਆਖਿਆ ਹੈ ਕਿ ਤੁਹਾਨੂੰ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਖ਼ਰੋਜ 15:16
ਉਹ ਲੋਕ ਡਰ ਨਾਲ ਭਰ ਜਾਣਗੇ ਜਦੋਂ ਉਹ ਤੇਰੀ ਤਾਕਤ ਦੇਖਣਗੇ। ਉਹ ਯਹੋਵਾਹ ਦੇ ਲੋਕਾਂ, ਤੇਰੇ ਚੁਣੇ ਹੋਏ ਲੋਕਾਂ ਦੇ ਲੰਘ ਜਾਣ ਤੀਕ ਚੱਟਾਨ ਵਾਂਗ ਖਾਮੋਸ਼ ਰਹਿਣਗੇ।