Deuteronomy 33:1
ਮੂਸਾ ਦੀ ਲੋਕਾਂ ਨੂੰ ਅਸੀਸ ਇਹ ਉਹ ਅਸੀਸ ਹੈ ਜਿਹੜੀ ਪਰਮੇਸ਼ੁਰ ਦੇ ਬੰਦੇ, ਮੂਸਾ ਨੇ, ਆਪਣੀ ਮੌਤ ਤੋਂ ਪਹਿਲਾਂ ਇਸਰਾਏਲ ਦੇ ਲੋਕਾਂ ਨੂੰ ਦਿੱਤੀ।
Deuteronomy 33:1 in Other Translations
King James Version (KJV)
And this is the blessing, wherewith Moses the man of God blessed the children of Israel before his death.
American Standard Version (ASV)
And this is the blessing, wherewith Moses the man of God blessed the children of Israel before his death.
Bible in Basic English (BBE)
Now this is the blessing which Moses, the man of God, gave to the children of Israel before his death.
Darby English Bible (DBY)
And this is the blessing, wherewith Moses the man of God blessed the children of Israel before his death.
Webster's Bible (WBT)
And this is the with which Moses, the man of God, blessed the children of Israel before his death.
World English Bible (WEB)
This is the blessing, with which Moses the man of God blessed the children of Israel before his death.
Young's Literal Translation (YLT)
And this `is' the blessing `with' which Moses the man of God blessed the sons of Israel before his death,
| And this | וְזֹ֣את | wĕzōt | veh-ZOTE |
| is the blessing, | הַבְּרָכָ֗ה | habbĕrākâ | ha-beh-ra-HA |
| wherewith | אֲשֶׁ֨ר | ʾăšer | uh-SHER |
| Moses | בֵּרַ֥ךְ | bērak | bay-RAHK |
| the man | מֹשֶׁ֛ה | mōše | moh-SHEH |
| God of | אִ֥ישׁ | ʾîš | eesh |
| blessed | הָֽאֱלֹהִ֖ים | hāʾĕlōhîm | ha-ay-loh-HEEM |
| אֶת | ʾet | et | |
| the children | בְּנֵ֣י | bĕnê | beh-NAY |
| Israel of | יִשְׂרָאֵ֑ל | yiśrāʾēl | yees-ra-ALE |
| before | לִפְנֵ֖י | lipnê | leef-NAY |
| his death. | מוֹתֽוֹ׃ | môtô | moh-TOH |
Cross Reference
ਯਸ਼ਵਾ 14:6
ਕਾਲੇਬ ਨੂੰ ਆਪਣੀ ਧਰਤੀ ਮਿਲੀ ਇੱਕ ਦਿਨ ਯਹੂਦਾਹ ਦੇ ਪਰਿਵਾਰ-ਸਮੂਹ ਦੇ ਕੁਝ ਲੋਕ ਗਿਲਗਾਲ ਵਿਖੇ ਯਹੋਸ਼ੁਆ ਕੋਲ ਗਏ। ਇਨ੍ਹਾਂ ਲੋਕਾਂ ਵਿੱਚੋਂ ਇੱਕ ਕਨਿੱਜ਼ੀ ਯਫ਼ੁੰਨਾਹ ਦਾ ਪੁੱਤਰ ਕਾਲੇਬ ਸੀ। ਕਾਲੇਬ ਨੇ ਯਹੋਸ਼ੁਆ ਨੂੰ ਆਖਿਆ, “ਤੁਹਾਨੂੰ ਉਹ ਗੱਲਾਂ ਯਾਦ ਹਨ ਜਿਹੜੀਆਂ ਯਹੋਵਾਹ ਨੇ ਕਾਦੇਸ਼ ਬਰਨੇਆ ਵਿਖੇ ਆਖੀਆਂ। ਯਹੋਵਾਹ ਆਪਣੇ ਸੇਵਕ ਮੂਸਾ ਨਾਲ ਗੱਲ ਕਰ ਰਿਹਾ ਸੀ। ਯਹੋਵਾਹ ਤੁਹਾਡੇ ਅਤੇ ਮੇਰੇ ਬਾਰੇ ਗੱਲ ਕਰ ਰਿਹਾ ਸੀ।
੨ ਪਤਰਸ 1:21
ਕੋਈ ਵੀ ਅਗੰਮ ਵਾਕ ਉਵੇਂ ਨਹੀਂ ਹੋਏ ਜਿਵੇਂ ਕੋਈ ਵਿਅਕਤੀ ਚਾਹੁੰਦਾ ਸੀ। ਕਿਉਂਕਿ ਅਗੰਮ ਵਾਕ ਮਨੁੱਖ ਦੀ ਇੱਛਿਆ ਤੋਂ ਕਦੇ ਨਹੀਂ ਆਇਆ ਸਗੋਂ ਮਨੁੱਖ ਪਵਿੱਤਰ ਆਤਮਾ ਦੇ ਉਕਸਾਉਣ ਨਾਲ ਪਰਮੇਸ਼ੁਰ ਵੱਲੋਂ ਬੋਲਦੇ ਹਨ।
੨ ਤਿਮੋਥਿਉਸ 3:17
ਉਹ ਵਿਅਕਤੀ ਜਿਹੜਾ ਪੋਥੀਆਂ ਦੀ ਵਰਤੋਂ ਕਰਕੇ ਪਰਮੇਸ਼ੁਰ ਦੀ ਸੇਵਾ ਕਰਦਾ ਹੈ, ਸਭ ਕੁਝ ਪ੍ਰਾਪਤ ਕਰੇਗਾ ਜੋ ਉਸ ਨੂੰ ਹਰ ਚੰਗਾ ਕੰਮ ਕਰਨ ਲਈ ਲੋੜੀਦਾ ਹੈ।
੧ ਤਿਮੋਥਿਉਸ 6:11
ਕੁਝ ਗੱਲਾਂ ਜਿਹੜੀਆਂ ਤੁਹਾਨੂੰ ਯਾਦ ਰੱਖਣੀਆਂ ਚਾਹੀਦੀਆਂ ਪਰ ਤੂੰ ਇੱਕ ਪਰਮੇਸ਼ੁਰ ਦਾ ਬੰਦਾ ਹੈ। ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਸਹੀ ਢੰਗ ਵਿੱਚ ਜਿਉਣ ਦੀ ਕੋਸ਼ਿਸ਼ ਕਰੋ, ਅਤੇ ਪਰਮੇਸ਼ੁਰ ਦੀ ਸੇਵਾ ਕਰੋ; ਵਿਸ਼ਵਾਸ,ਪ੍ਰੇਮ, ਸਬਰ, ਅਤੇ ਸੱਜਨਤਾ ਰੱਖੋ।
ਯੂਹੰਨਾ 16:33
“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਰਾਹੀਂ ਸ਼ਾਂਤੀ ਪਾ ਸੱਕੋਂ। ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਸਲਾ ਰੱਖੋ ਮੈਂ ਜਗਤ ਨੂੰ ਜਿੱਤ ਲਿਆ ਹੈ।”
ਯੂਹੰਨਾ 14:27
“ਮੈਂ ਤੂਹਾਨੂੰ ਸ਼ਾਂਤੀ ਦੇ ਜਾਂਦਾ ਹਾਂ। ਮੈਂ ਆਪਣੀ ਸ਼ਾਂਤੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਦੁੱਖੀ ਅਤੇ ਘਬਰਾਏ ਹੋਏ ਨਹੀਂ ਹੋਣੇ ਚਾਹੀਦੇ।
ਲੋਕਾ 24:50
ਯਿਸੂ ਦਾ ਸੁਰਗ ਨੂੰ ਪਰਤਨਾ ਯਦ ਯਿਸੂ ਆਪਣੇ ਚੇਲਿਆਂ ਨੂੰ ਯਰੂਸ਼ਲਮ ਤੋਂ ਬਾਹਰ ਬੈਤਅਨੀਆ ਦੇ ਸਾਹਮਣੇ ਲੈ ਗਿਆ। ਉਸ ਨੇ ਆਪਣੇ ਹੱਥ ਉਤਾਂਹ ਨੂੰ ਚੁੱਕੇ ਅਤੇ ਆਪਣੇ ਚੇਲਿਆਂ ਨੂੰ ਅਸੀਸ ਦਿੱਤੀ।
ਜ਼ਬੂਰ 90:1
ਚੌਥਾ ਭਾਗ (ਜ਼ਬੂਰ 90-106) ਪਰਮੇਸ਼ੁਰ ਦੇ ਬੰਦੇ ਮੂਸਾ ਦੀ ਪ੍ਰਾਰਥਨਾ। ਹੇ ਮਾਲਕ, ਤੁਸੀਂ ਸਦਾ-ਸਦਾ ਲਈ ਸਾਡਾ ਘਰ ਰਹੇ ਹੋਂ।
੧ ਸਲਾਤੀਨ 13:6
ਤਦ ਰਾਜੇ ਯਾਰਾਬੁਆਮ ਨੇ ਪਰਮੇਸ਼ੁਰ ਦੇ ਮਨੁੱਖ ਨੂੰ ਆਖਿਆ, “ਕਿਰਪਾ ਕਰਕੇ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰ ਤਾਂ ਜੋ ਮੈਂ ਆਪਣੀ ਬਾਂਹ ਹਿਲਾਉਣ ਯੋਗ ਹੋ ਸੱਕਾਂ।” ਤਾਂ ਪਰਮੇਸ਼ੁਰ ਦੇ ਬੰਦੇ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਰਾਜਾ ਆਪਣੀ ਬਾਂਹ ਹਿਲਾਉਣ ਦੇ ਯੋਗ ਸੀ। ਇਹ ਫ਼ਿਰ ਤੋਂ ਓਵੇਂ ਦੀ ਹੋ ਗਈ ਜਿਵੇਂ ਦੀ ਇਹ ਪਹਿਲਾਂ ਸੀ।
੧ ਸਲਾਤੀਨ 13:1
ਪਰਮੇਸ਼ੁਰ ਦਾ ਬੈਤਏਲ ਵਿਰੁੱਧ ਬੋਲਣਾ ਫ਼ੇਰ ਪਰਮੇਸ਼ੁਰ ਦਾ ਇੱਕ ਬੰਦਾ, ਯਹੋਵਾਹ ਦੇ ਹੁਕਮ ਦਾ ਅਨੁਸਰਣ ਕਰਦਾ ਹੋਇਆ, ਯਹੂਦਾਹ ਤੋਂ ਬੈਤਏਲ ਨੂੰ ਆਇਆ। ਜਦੋਂ ਉਹ ਓੱਥੇ ਪਹੁੰਚਿਆ, ਯਾਰਾਬੁਆਮ ਧੂਪ ਧੁਖਾਉਣ ਲਈ ਜਗਵੇਦੀ ਦੇ ਅੱਗੇ ਖਲੋਤਾ ਹੋਇਆ ਸੀ।
੧ ਸਮੋਈਲ 9:6
ਪਰ ਨੌਕਰ ਨੇ ਜਵਾਬ ਦਿੱਤਾ, “ਵੇਖ, ਇਸ ਸ਼ਹਿਰ ਦੇ ਵਿੱਚ ਇੱਕ ਪਰਮੇਸ਼ੁਰ ਦਾ ਮਨੁੱਖ ਹੈ। ਲੋਕ ਉਸਦੀ ਬੜੀ ਇੱਜ਼ਤ ਕਰਦੇ ਹਨ। ਉਹ ਜੋ ਕੁਝ ਵੀ ਆਖੇ ਸੱਚ ਹੋ ਜਾਂਦਾ ਹੈ। ਇਸ ਲਈ ਚੱਲੋ ਸ਼ਹਿਰ ਨੂੰ ਚੱਲੀਏ। ਸ਼ਾਇਦ ਪਰਮੇਸ਼ੁਰ ਦਾ ਮਨੁੱਖ ਹੀ ਸਾਨੂੰ ਕੋਈ ਰਾਹ ਦੱਸ ਦੇਵੇ ਕਿ ਸਾਨੂੰ ਕੀ ਕਰਨਾ ਚਾਹੀਦਾ ਹੈ।”
੧ ਸਮੋਈਲ 2:27
ਏਲੀ ਦੇ ਪਰਿਵਾਰ ਲਈ ਭਿਅੰਕਰ ਭਵਿੱਖਬਾਣੀ ਪਰਮੇਸ਼ੁਰ ਦੇ ਇੱਕ ਨਬੀ ਨੇ ਏਲੀ ਕੋਲ ਆਕੇ ਆਖਿਆ, “ਯਹੋਵਾਹ ਤੈਨੂੰ ਇਹ ਆਖਦਾ ਹੈ, ‘ਤੇਰੇ ਪੁਰਖੇ ਮਿਸਰ ਵਿੱਚ ਗੁਲਾਮ ਸਨ, ਪਰ ਮੈਂ ਉਨ੍ਹਾਂ ਨੂੰ ਆਪਣਾ-ਆਪ ਪ੍ਰਕਾਸ਼ਿਤ ਕੀਤਾ ਜਦੋਂ ਉਹ ਫ਼ਿਰਊਨ ਦੇ ਗੁਲਾਮ ਸਨ।
ਕਜ਼ਾૃ 13:6
ਫ਼ੇਰ ਉਹ ਔਰਤ ਆਪਣੇ ਪਤੀ ਕੋਲ ਗਈ ਅਤੇ ਜੋ ਕੁਝ ਵਾਪਰਿਆ ਸੀ, ਉਸ ਨੂੰ ਦੱਸ ਦਿੱਤਾ। ਉਸ ਨੇ ਆਖਿਆ, “ਪਰਮੇਸ਼ੁਰ ਵੱਲੋਂ ਇੱਕ ਬੰਦਾ ਮੇਰੇ ਕੋਲ ਆਇਆ। ਉਹ ਪਰਮੇਸ਼ੁਰ ਦਾ ਫ਼ਰਿਸ਼ਤਾ ਜਾਪਦਾ ਸੀ। ਉਸ ਨੇ ਮੈਨੂੰ ਭੈਭੀਤ ਕਰ ਦਿੱਤਾ। ਮੈਂ ਉਸ ਨੂੰ ਇਹ ਨਹੀਂ ਪੁੱਛਿਆ ਕਿ ਉਹ ਕਿੱਥੋਂ ਦਾ ਸੀ। ਉਸ ਨੇ ਮੈਨੂੰ ਆਪਣਾ ਨਾਮ ਨਹੀਂ ਦੱਸਿਆ।
ਪੈਦਾਇਸ਼ 49:28
ਇਹ ਇਸਰਾਏਲ ਦੇ 12 ਪਰਿਵਾਰ ਹਨ। ਅਤੇ ਇਹ ਗੱਲਾਂ ਹਨ ਜਿਹੜੀਆਂ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਆਖੀਆਂ। ਉਸ ਨੇ ਹਰੇਕ ਪੁੱਤਰ ਨੂੰ ਉਹੀ ਅਸੀਸ ਦਿੱਤੀ ਜੋ ਉਸ ਲਈ ਢੁਕਵੀਂ ਸੀ।
ਪੈਦਾਇਸ਼ 49:1
ਯਾਕੂਬ ਆਪਣੇ ਪੁੱਤਰਾਂ ਨੂੰ ਅਸੀਸ ਦਿੰਦਾ ਹੈ ਫ਼ੇਰ ਯਾਕੂਬ ਨੇ ਆਪਣੇ ਸਾਰੇ ਪੁੱਤਰਾਂ ਨੂੰ ਕੋਲ ਸੱਦਿਆ। ਉਸ ਨੇ ਆਖਿਆ, “ਮੇਰੇ ਸਾਰੇ ਪੁੱਤਰੋ, ਮੇਰੇ ਕੋਲ ਇੱਥੇ ਆਓ। ਮੈਂ ਤੁਹਾਨੂੰ ਦੱਸਦਾ ਹਾਂ ਕਿ ਭਵਿੱਖ ਵਿੱਚ ਕੀ ਵਾਪਰੇਗਾ।
ਪੈਦਾਇਸ਼ 27:27
ਇਸ ਲਈ ਯਾਕੂਬ ਆਪਣੇ ਪਿਤਾ ਕੋਲ ਗਿਆ ਅਤੇ ਉਸ ਨੂੰ ਚੁੰਮਿਆ। ਇਸਹਾਕ ਨੇ ਏਸਾਓ ਦੇ ਕੱਪੜੇ ਸੁੰਘੇ ਅਤੇ ਉਸ ਨੂੰ ਅਸੀਸ ਦਿੱਤੀ। ਇਸਹਾਕ ਨੇ ਆਖਿਆ, “ਮੇਰਾ ਪੁੱਤਰ ਇੱਕ ਖੇਤ ਵਾਂਗ ਸੁਗੰਧਿਤ ਹੈ ਜਿਸ ਨੂੰ ਯਹੋਵਾਹ ਨੇ ਅਸੀਸ ਦਿੱਤੀ ਹੈ।
ਪੈਦਾਇਸ਼ 27:4
ਮੇਰੀ ਪਸੰਦ ਦਾ ਭੋਜਨ ਤਿਆਰ ਕਰ। ਇਸ ਨੂੰ ਮੇਰੇ ਕੋਲ ਲਿਆ ਮੈਂ ਇਸ ਨੂੰ ਖਾਵਾਂਗਾ। ਫ਼ੇਰ ਮੈਂ ਮਰਨ ਤੋਂ ਪਹਿਲਾਂ ਤੈਨੂੰ ਅਸੀਸ ਦੇਵਾਂਗਾ।”