ਅਸਤਸਨਾ 4:13
ਯਹੋਵਾਹ ਨੇ ਤੁਹਾਨੂੰ ਆਪਣਾ ਇਕਰਾਰਨਾਮਾ ਦੱਸਿਆ। ਉਸ ਨੇ ਤੁਹਾਨੂੰ ਦਸ ਹੁਕਮ ਦਿੱਤੇ ਅਤੇ ਇਨ੍ਹਾਂ ਉੱਤੇ ਚੱਲਣ ਦਾ ਹੁਕਮ ਦਿੱਤਾ। ਉਸ ਇਨ੍ਹਾਂ ਹੁਕਮਾਂ ਨੂੰ ਦੋ ਪੱਥਰ-ਸ਼ਿਲਾਵਾਂ ਉੱਤੇ ਲਿਖਿਆ।
And he declared | וַיַּגֵּ֨ד | wayyaggēd | va-ya-ɡADE |
unto you | לָכֶ֜ם | lākem | la-HEM |
covenant, his | אֶת | ʾet | et |
which | בְּרִית֗וֹ | bĕrîtô | beh-ree-TOH |
he commanded | אֲשֶׁ֨ר | ʾăšer | uh-SHER |
perform, to you | צִוָּ֤ה | ṣiwwâ | tsee-WA |
even ten | אֶתְכֶם֙ | ʾetkem | et-HEM |
commandments; | לַֽעֲשׂ֔וֹת | laʿăśôt | la-uh-SOTE |
wrote he and | עֲשֶׂ֖רֶת | ʿăśeret | uh-SEH-ret |
them upon | הַדְּבָרִ֑ים | haddĕbārîm | ha-deh-va-REEM |
two | וַֽיִּכְתְּבֵ֔ם | wayyiktĕbēm | va-yeek-teh-VAME |
tables | עַל | ʿal | al |
of stone. | שְׁנֵ֖י | šĕnê | sheh-NAY |
לֻח֥וֹת | luḥôt | loo-HOTE | |
אֲבָנִֽים׃ | ʾăbānîm | uh-va-NEEM |
Cross Reference
ਖ਼ਰੋਜ 34:28
ਮੂਸਾ ਉੱਥੇ ਯਹੋਵਾਹ ਦੇ ਨਾਲ 40 ਦਿਨ ਅਤੇ 40 ਰਾਤਾਂ ਠਹਿਰਿਆ। ਮੂਸਾ ਨੇ ਨਾ ਕੋਈ ਭੋਜਨ ਖਾਧਾ ਨਾ ਕੋਈ ਪਾਣੀ ਪੀਤਾ। ਅਤੇ ਮੂਸਾ ਨੇ ਪੱਥਰ ਦੀਆਂ ਦੋ ਤਖਤੀਆਂ ਉੱਤੇ ਇਕਰਾਰਨਾਮੇ ਦੇ ਸ਼ਬਦ (ਦਸ ਹੁਕਮ) ਲਿਖੇ।
ਖ਼ਰੋਜ 31:18
ਇਸ ਤਰ੍ਹਾਂ ਯਹੋਵਾਹ ਨੇ ਸੀਨਈ ਪਰਬਤ ਉੱਤੇ ਮੂਸਾ ਨਾਲ ਗੱਲ ਖਤਮ ਕੀਤੀ। ਫ਼ੇਰ ਯਹੋਵਹ ਨੇ ਉਸ ਨੂੰ ਪੱਥਰ ਦੀਆਂ ਦੋ ਤਖਤੀਆਂ ਦਿੱਤੀਆਂ ਜਿਨ੍ਹਾਂ ਉੱਤੇ ਇਕਰਾਰਨਾਮਾ ਸੀ। ਪਰਮੇਸ਼ੁਰ ਨੇ ਪੱਥਰ ਉੱਤੇ ਲਿਖਣ ਲਈ ਆਪਣੀ ਉਂਗਲੀ ਦੀ ਵਰਤੋਂ ਕੀਤੀ।
ਖ਼ਰੋਜ 24:12
ਮੂਸਾ ਪਰਮੇਸ਼ੁਰ ਦੀ ਬਿਵਸਥਾ ਲੈਣ ਜਾਂਦਾ ਹੈ ਯਹੋਵਾਹ ਨੇ ਮੂਸਾ ਨੂੰ ਆਖਿਆ, “ਮੇਰੇ ਕੋਲ ਪਰਬਤ ਉੱਤੇ ਆ। ਮੈਂ ਤੈਨੂੰ ਦੋ ਪੱਥਰ ਦੀਆਂ ਤਖਤੀਆਂ ਦੇਵਾਂਗਾ ਜਿਨ੍ਹਾਂ ਉੱਤੇ ਮੈਂ ਆਪਣੀ ਬਿਵਸਥਾ ਅਤੇ ਕਾਨੂੰਨ ਲਿਖੇ ਹਨ ਤਾਂ ਜੋ ਤੂੰ ਲੋਕਾਂ ਨੂੰ ਸਿੱਖਾ ਸੱਕੇਂ।”
ਇਬਰਾਨੀਆਂ 9:19
ਪਹਿਲਾਂ, ਮੂਸਾ ਨੇ ਸਾਰੇ ਲੋਕਾਂ ਨੂੰ ਸ਼ਰ੍ਹਾ ਦਾ ਹਰ ਇੱਕ ਹੁਕਮ ਦੱਸਿਆ। ਫ਼ੇਰ ਉਸ ਨੇ ਵੱਛਿਆਂ ਅਤੇ ਬੱਕਰੀਆਂ ਦਾ ਲਹੂ ਲਿਆ ਅਤੇ ਇਸ ਨੂੰ ਪਾਣੀ ਨਾਲ ਮਿਸ਼੍ਰਿਤ ਕੀਤਾ, ਫ਼ੇਰ ਲਾਲ ਉੱਨ ਅਤੇ ਇੱਕ ਜ਼ੂਫ਼ੇ ਦੇ ਪੌਦੇ ਦੀ ਟਹਿਣੀ ਨਾਲ, ਅਤੇ ਉਸ ਨੇ ਲਹੂ ਨਾਲ ਮਿਸ਼੍ਰਿਤ ਪਾਣੀ ਨੂੰ ਸ਼ਰ੍ਹਾ ਦੀ ਪੁਸਤਕ ਅਤੇ ਸਾਰੇ ਲੋਕਾਂ ਉੱਤੋਂ ਦੀ ਛਿੜਕਿਆ।
ਇਬਰਾਨੀਆਂ 9:4
ਸਭ ਤੋਂ ਪਵਿੱਤਰ ਸਥਾਨ ਵਿੱਚ ਇੱਕ ਸੁਨਿਹਰੀ ਵੇਦੀ ਸੀ ਜਿਸ ਉੱਪਰ ਧੂਪ ਧੁਖਾਈ ਜਾਂਦੀ ਸੀ। ਅਤੇ ਉੱਥੇ ਇੱਕ ਨੇਮ ਦਾ ਸੰਦੂਕ ਵੀ ਸੀ ਜਿਸ ਵਿੱਚ ਪੁਰਾਣਾ ਕਰਾਰ ਰੱਖਿਆ ਹੋਇਆ ਸੀ। ਸੰਦੂਕ ਸੋਨੇ ਨਾਲ ਮੜ੍ਹਿਆ ਹੋਇਆ ਸੀ। ਸੰਦੂਕ ਵਿੱਚ, ਉੱਥੇ ਇੱਕ ਸੁਨਿਹਰੀ ਮਰਤਬਾਨ ਵਿੱਚ ਮੰਨ ਸੀ ਅਤੇ ਹਾਰੂਨ ਦੀ ਸੋਟੀ, ਉਹ ਸੋਟੀ ਜਿਸ ਉੱਪਰ ਪਹਿਲਾਂ ਪੱਤੇ ਉੱਗੇ ਹੋਏ ਸਨ। ਬਕਸੇ ਵਿੱਚ ਚਪਟੇ ਪੱਥਰ ਵੀ ਸਨ ਜਿਨ੍ਹਾਂ ਉੱਪਰ ਪੁਰਾਣੇ ਕਰਾਰ ਦੇ ਦਸ ਆਦੇਸ਼ ਉਕਰੇ ਹੋਏ ਸਨ।
੨ ਕੁਰਿੰਥੀਆਂ 3:7
ਨਵਾਂ ਕਰਾਰ ਮਹਾਨ ਮਹਿਮਾ ਲਿਆਉਂਦਾ ਹੈ ਉਹ ਪੁਰਾਣਾ ਕਰਾਰ ਜਿਸਨੇ ਮੌਤ ਲਿਆਂਦੀ ਪੱਥਰ ਉੱਤੇ ਸ਼ਬਦਾ ਨਾਲ ਲਿਖਿਆ ਹੋਇਆ ਸੀ। ਇਹ ਪਰਮੇਸ਼ੁਰ ਦੇ ਗੌਰਵ ਨਾਲ ਆਇਆ। ਮੂਸਾ ਦਾ ਮੁਖ ਮਹਿਮਾ ਨਾਲ ਇੰਨਾ ਚਮਕ ਰਿਹਾ ਸੀ ਕਿ ਇਸਰਾਏਲੀ ਉਸ ਵੱਲ ਇੱਕ ਟੱਕ ਨਹੀਂ ਵੇਖ ਸੱਕੇ ਪਰ ਮਗਰੋਂ, ਇਹ ਮਹਿਮਾ ਫ਼ਿੱਕੀ ਪੈ ਗਈ।
ਅਸਤਸਨਾ 10:1
ਨਵੀਆਂ ਸ਼ਿਲਾਵਾਂ “ਉਸ ਵਕਤ, ਯਹੋਵਾਹ ਨੇ ਮੈਨੂੰ ਆਖਿਆ, ‘ਤੂੰ ਪਹਿਲਾਂ ਵਰਗੀਆਂ ਪੱਥਰ ਦੀਆਂ ਦੋ ਹੋਰ ਸ਼ਿਲਾਵਾ ਕੱਟਕੇ ਮੇਰੇ ਕੋਲ ਪਰਬਤ ਉੱਤੇ ਆਵੀਂ। ਇੱਕ ਲੱਕੜੀ ਦਾ ਸੰਦੂਕ ਵੀ ਬਣਾਵੀ।
ਅਸਤਸਨਾ 9:9
ਮੈਂ ਪਰਬਤ ਉੱਪਰ ਚਪਟੀਆਂ ਸ਼ਿਲਾਵਾ ਲੈਣ ਲਈ ਗਿਆ ਯਹੋਵਾਹ ਨੇ ਜਿਹੜਾ ਇਕਰਾਰ ਤੁਹਾਡੇ ਨਾਲ ਕੀਤਾ ਸੀ ਉਹ ਇਨ੍ਹਾਂ ਸ਼ਿਲਾਵਾਂ ਉੱਤੇ ਲਿਖਿਆ ਹੋਇਆ ਸੀ। ਮੈਂ 40 ਦਿਨਾਂ ਅਤੇ 40 ਰਾਤਾਂ ਪਰਬਤ ਉੱਤੇ ਰੁਕਿਆ। ਮੈਂ ਨਾ ਭੋਜਨ ਖਾਧਾ ਨਾ ਪਾਣੀ ਪੀਤਾ।
ਅਸਤਸਨਾ 5:1
ਦਸ ਹੁਕਮ ਮੂਸਾ ਨੇ ਇਸਰਾਏਲ ਦੇ ਸਮੂਹ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਉਨ੍ਹਾਂ ਨੂੰ ਆਖਿਆ, “ਇਸਰਾਏਲ ਦੇ ਲੋਕੋ, ਉਨ੍ਹਾਂ ਕਾਨੂੰਨਾਂ ਅਤੇ ਬਿਧੀਆਂ ਨੂੰ ਸੁਣੋ ਜਿਹੜੇ ਮੈਂ ਅੱਜ ਤੁਹਾਨੂੰ ਦੱਸਦਾ ਹਾਂ। ਇਨ੍ਹਾਂ ਨੇਮਾਂ ਨੂੰ ਜਾਣ ਲਵੋ ਅਤੇ ਇਨ੍ਹਾਂ ਨੂੰ ਮੰਨਣ ਲਈ ਦ੍ਰਿੜ ਹੋਵੋ।
ਖ਼ਰੋਜ 24:17
ਇਸਰਾਏਲ ਦੇ ਲੋਕ ਯਹੋਵਾਹ ਪਰਤਾਪ ਦੇਖ ਸੱਕਦੇ ਸਨ। ਇਹ ਪਰਬਤ ਦੀ ਚੋਟੀ ਉੱਤੇ ਬਲਦੀ ਹੋਈ ਅੱਗ ਵਾਂਗ ਸੀ।
ਖ਼ਰੋਜ 19:5
ਇਸ ਲਈ ਹੁਣ ਮੈਂ ਤੁਹਾਨੂੰ ਆਪਣੇ ਹੁਕਮ ਮੰਨਣ ਲਈ ਆਖਦਾ ਹਾਂ। ਮੇਰੇ ਇਕਰਾਰਨਾਮੇ ਦੀ ਪਾਲਣ ਕਰੋ। ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਤੁਸੀਂ ਮੇਰੇ ਆਪਣੇ ਖਾਸ ਬੰਦੇ ਹੋਵੋਂਗੇ। ਸਾਰੀ ਦੁਨੀਆਂ ਮੇਰੀ ਹੈ ਪਰ ਮੈਂ ਤੁਹਾਨੂੰ ਆਪਣੇ ਖਾਸ ਬੰਦਿਆਂ ਵਜੋਂ ਚੁਣ ਰਿਹਾ ਹਾਂ।