Ecclesiastes 1:16
ਮੈਂ ਆਪਣੇ-ਆਪ ਨੂੰ ਆਖਿਆ, “ਮੈਂ ਬਹੁਤ ਬੁੱਧੀਮਾਨ ਹਾਂ। ਮੈਂ ਉਨ੍ਹਾਂ ਸਾਰੇ ਰਾਜਿਆਂ ਨਾਲੋਂ ਵੱਧ ਬੁੱਧੀਮਾਨ ਹਾਂ ਜਿਨ੍ਹਾਂ ਨੇ ਮੇਰੇ ਤੋਂ ਪਹਿਲਾਂ ਯਰੂਸ਼ਲਮ ਉੱਤੇ ਰਾਜ ਕੀਤਾ ਅਤੇ ਮੇਰੇ ਦਿਮਾਗ ਨੇ ਧਿਆਨ ਨਾਲ ਸਿਆਣਪ ਅਤੇ ਗਿਆਨ ਦਾ ਨਿਰੀਖਣ ਕੀਤਾ!”
Ecclesiastes 1:16 in Other Translations
King James Version (KJV)
I communed with mine own heart, saying, Lo, I am come to great estate, and have gotten more wisdom than all they that have been before me in Jerusalem: yea, my heart had great experience of wisdom and knowledge.
American Standard Version (ASV)
I communed with mine own hear, saying, Lo, I have gotten me great wisdom above all that were before me in Jerusalem; yea, my heart hath had great experience of wisdom and knowledge.
Bible in Basic English (BBE)
I said to my heart, See, I have become great and am increased in wisdom more than any who were before me in Jerusalem--yes, my heart has seen much wisdom and knowledge.
Darby English Bible (DBY)
I communed with mine own heart, saying, Lo, I have become great and have acquired wisdom more than all they that have been before me over Jerusalem; and my heart hath seen much of wisdom and knowledge.
World English Bible (WEB)
I said to myself, "Behold, I have obtained for myself great wisdom above all who were before me in Jerusalem. Yes, my heart has had great experience of wisdom and knowledge."
Young's Literal Translation (YLT)
I -- I spake with my heart, saying, `I, lo, I have magnified and added wisdom above every one who hath been before me at Jerusalem, and my heart hath seen abundantly wisdom and knowledge.
| I | דִּבַּ֨רְתִּי | dibbartî | dee-BAHR-tee |
| communed | אֲנִ֤י | ʾănî | uh-NEE |
| with | עִם | ʿim | eem |
| heart, own mine | לִבִּי֙ | libbiy | lee-BEE |
| saying, | לֵאמֹ֔ר | lēʾmōr | lay-MORE |
| Lo, | אֲנִ֗י | ʾănî | uh-NEE |
| I | הִנֵּ֨ה | hinnē | hee-NAY |
| estate, great to come am | הִגְדַּ֤לְתִּי | higdaltî | heeɡ-DAHL-tee |
| and have gotten more | וְהוֹסַ֙פְתִּי֙ | wĕhôsaptiy | veh-hoh-SAHF-TEE |
| wisdom | חָכְמָ֔ה | ḥokmâ | hoke-MA |
| than | עַ֛ל | ʿal | al |
| all | כָּל | kāl | kahl |
| they that | אֲשֶׁר | ʾăšer | uh-SHER |
| have been | הָיָ֥ה | hāyâ | ha-YA |
| before | לְפָנַ֖י | lĕpānay | leh-fa-NAI |
| me in | עַל | ʿal | al |
| Jerusalem: | יְרוּשָׁלִָ֑ם | yĕrûšālāim | yeh-roo-sha-la-EEM |
| heart my yea, | וְלִבִּ֛י | wĕlibbî | veh-lee-BEE |
| had great | רָאָ֥ה | rāʾâ | ra-AH |
| experience | הַרְבֵּ֖ה | harbē | hahr-BAY |
| of wisdom | חָכְמָ֥ה | ḥokmâ | hoke-MA |
| and knowledge. | וָדָֽעַת׃ | wādāʿat | va-DA-at |
Cross Reference
ਵਾਈਜ਼ 2:9
ਮੈਂ ਬਹੁਤ ਅਮੀਰ ਤੇ ਪ੍ਰਸਿੱਧ ਅਤੇ ਆਪਣੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਰਹਿਣ ਵਾਲੇ ਕਿਸੇ ਵੀ ਹੋਰ ਬੰਦੇ ਨਾਲੋਂ ਮਹਾਨ ਬਣ ਗਿਆ। ਅਤੇ ਮੇਰੀ ਸਿਆਣਪ ਵੀ ਮੇਰੇ ਸੰਗ ਹੀ ਰਹੀ।
੧ ਸਲਾਤੀਨ 4:30
ਸੁਲੇਮਾਨ ਕੋਲ ਪੂਰਬ ਵਿੱਚਲੇ ਸਾਰੇ ਲੋਕਾਂ ਨਾਲੋਂ ਵੱਧੇਰੇ ਸਿਆਣਪ ਸੀ। ਉਹ ਮਿਸਰ ਵਿੱਚਲੇ ਸਾਰੇ ਸਿਆਣੇ ਲੋਕਾਂ ਨਾਲੋ ਵੱਧੇਰੇ ਸਿਆਣਾ ਸੀ।
੧ ਸਲਾਤੀਨ 10:7
ਜਿੰਨਾ ਚਿਰ ਮੈਂ ਇੱਥੇ ਆਕੇ ਇਹ ਸਭ ਕੁਝ ਆਪਣੀਆਂ ਅੱਖਾਂ ਨਾਲ ਨਹੀਂ ਵੇਖ ਲਿਆ, ਮੈਂ ਇਸ ਸਭ ਕਾਸੇ ਨੂੰ ਨਹੀਂ ਮੰਨਿਆ। ਜੋ ਮੈਂ ਆਪਣੀ ਅੱਖੀਂ ਵੇਖਿਆ ਉਹ ਉਸ ਤੋਂ ਵੱਧੇਰੇ ਹੈ ਜੋ ਸੁਣਿਆ ਸੀ ਤੇਰੀ ਸ਼ਹੁਰਤ ਅਤੇ ਸਿਆਣਪ ਲੋਕਾਂ ਦੇ ਕਹਿਣ ਤੋਂ ਕਿਤੇ ਮਹਾਨ ਹੈ।
੧ ਸਲਾਤੀਨ 3:12
ਇਸ ਲਈ ਮੈਂ ਤੇਰੀਆਂ ਗੱਲਾਂ ਦੇ ਮੁਤਾਬਕ ਕਰਾਂਗਾ ਮੈਂ ਤੈਨੂੰ ਬੁੱਧ ਅਤੇ ਸਿਆਣਪ ਬਖਸ਼ਾਂਗਾ। ਮੈਂ ਤੈਨੂੰ ਇੰਨੀ ਬੁੱਧ ਬਖਸ਼ਾਂਗਾ ਜਿੰਨੀ ਕਿ ਤੇਰੇ ਤੋਂ ਪਹਿਲਾਂ ਕਿਸੇ ਕੋਲ ਨਾ ਹੋਈ ਹੋਵੇ ਅਤੇ ਨਾ ਹੀ ਭਵਿੱਖ ਵਿੱਚ ਤੇਰਾ ਕੋਈ ਸਾਨੀ ਹੋਵੇਗਾ।
ਇਬਰਾਨੀਆਂ 5:14
ਪਰ ਠੋਸ ਆਹਾਰ ਉਨ੍ਹਾਂ ਲੋਕਾਂ ਲਈ ਨਹੀਂ ਹੈ ਜਿਹੜੇ ਸ਼ਿਸ਼ੂਆਂ ਵਰਗੇ ਹਨ। ਉਹ ਉਨ੍ਹਾਂ ਲਈ ਹੈ ਜਿਹੜੇ ਆਤਮਕ ਤੌਰ ਤੇ ਪ੍ਰੌਢ ਹਨ। ਉਨ੍ਹਾਂ ਦੇ ਰੋਜ਼ਾਨਾ ਅਭਿਆਸ ਦੁਆਰਾ, ਉਨ੍ਹਾਂ ਨੇ ਆਪਣੇ ਆਪ ਨੂੰ ਚੰਗੇ ਅਤੇ ਬੁਰੇ ਵਿੱਚ ਫ਼ਰਕ ਕਰਨ ਲਈ ਪੱਕਾ ਕਰ ਲਿਆ ਹੈ।
ਹਿਜ਼ ਕੀ ਐਲ 38:10
ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “ਉਸ ਸਮੇਂ, ਤੇਰੇ ਮਨ ਵਿੱਚ ਇੱਕ ਫ਼ੁਰਨਾ ਫ਼ੁਰੇਗਾ। ਤੂੰ ਇੱਕ ਮੰਦੀ ਯੋਜਨਾ ਬਨਾਉਣ ਲੱਗ ਪਵੇਂਗਾ।
ਯਰਮਿਆਹ 22:14
“ਯਹੋਯਾਕੀਮ ਆਖਦਾ ਹੈ, ‘ਮੈਂ ਆਪਣੇ ਲਈ ਇੱਕ ਵੱਡਾ ਮਹਿਲ ਉਸਾਰਾਂਗਾ, ਇਸ ਵਿੱਚ ਵੱਡੇ ਚੁਬਾਰੇ ਵੀ ਹੋਣਗੇ।’ ਇਸ ਲਈ ਉਸ ਨੇ ਇੱਕ ਵੱਡੀਆਂ ਬਾਰੀਆਂ ਵਾਲਾ ਮਕਾਨ ਉਸਾਰਿਆ। ਉਸ ਨੇ ਤਖਤਿਆਂ ਲਈ ਦਿਆਰ ਦੀ ਲੱਕੜ ਇਸਤੇਮਾਲ ਕੀਤੀ ਅਤੇ ਉਸ ਉੱਤੇ ਲਾਲ ਰੰਗ ਕੀਤਾ।
ਯਸਈਆਹ 10:7
“ਪਰ ਅੱਸ਼ੂਰ ਇਹ ਨਹੀਂ ਸਮਝਦਾ ਕਿ ਮੈਂ ਉਸਦੀ ਵਰਤੋਂ ਕਰਾਂਗਾ। ਉਹ ਇਹ ਨਹੀਂ ਜਾਣਦਾ ਕਿ ਉਹ ਮੇਰੇ ਲਈ ਇੱਕ ਸੰਦ ਹੈ। ਅੱਸ਼ੂਰ ਸਿਰਫ਼ ਹੋਰਾਂ ਲੋਕਾਂ ਨੂੰ ਤਬਾਹ ਕਰਨਾ ਚਾਹੁੰਦਾ ਹੈ। ਅੱਸ਼ੂਰ ਕੁਝ ਕੌਮਾਂ ਨੂੰ ਤਬਾਹ ਕਰਨ ਦੀ ਯੋਜਨਾ ਬਣਾ ਰਿਹਾ ਹੈ।
ਜ਼ਬੂਰ 77:6
ਰਾਤ ਵੇਲੇ ਮੈਂ ਆਪਣੇ ਗੀਤਾਂ ਬਾਰੇ ਸੋਚਣ ਦੀ ਕੋਸ਼ਿਸ਼ ਕਰਦਾ ਹਾਂ। ਮੈਂ ਆਪਣੇ-ਆਪ ਨਾਲ ਗੱਲਾਂ ਕਰਦਾ ਹਾਂ ਅਤੇ ਸਮਝਣ ਦੀ ਕੋਸ਼ਿਸ਼ ਕਰਦਾ ਹਾਂ।
ਜ਼ਬੂਰ 4:4
ਜੇਕਰ ਕੋਈ ਚੀਜ਼ ਤੁਹਾਨੂੰ ਪਰੇਸ਼ਾਨ ਕਰਦੀ ਹੈ। ਜਦੋਂ ਤੁਸੀਂ ਗੁੱਸੇ ਹੁੰਦੇ ਹੋ, ਪਾਪ ਨਾ ਕਰੋ। ਜਦੋਂ ਤੁਸੀਂ ਆਪਣੇ ਬਿਸਤਰੇ ਤੇ ਲੇਟਦੇ ਹੋ ਇਨ੍ਹਾਂ ਗੱਲਾਂ ਬਾਰੇ ਸੋਚ ਵਿੱਚਾਰ ਕਰੋ ਅਤੇ ਫ਼ੇਰ ਨਿਸ਼ਚਿੰਤ ਹੋ ਜਾਉ।
੨ ਤਵਾਰੀਖ਼ 9:22
ਸੁਲੇਮਾਨ ਪਾਤਸ਼ਾਹ ਧਰਤੀ ਉੱਪਰ ਸਾਰੇ ਪਾਤਸ਼ਾਹਾਂ ਨਾਲੋਂ ਧਨ ਅਤੇ ਬੁੱਧੀ ਵਿੱਚ ਅਮੀਰ ਸੀ।
੨ ਤਵਾਰੀਖ਼ 2:12
ਹੂਰਾਮ ਨੇ ਇਹ ਵੀ ਆਖਿਆ, “ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਜਿਸ ਨੇ ਅਕਾਸ਼ ਤੇ ਧਰਤੀ ਦੀ ਰਚਨਾ ਕੀਤੀ, ਮਹਾਨ ਹੈ। ਉਸ ਨੇ ਦਾਊਦ ਪਾਤਸ਼ਾਹ ਨੂੰ ਇੱਕ ਬਹੁਤ ਹੀ ਬੁੱਧੀਮਾਨ ਅਤੇ ਸਿਆਣਾ ਪੁੱਤਰ ਦਿੱਤਾ ਹੈ, ਤਾਂ ਜੋ ਉਹ ਯਹੋਵਾਹ ਲਈ ਇੱਕ ਮੰਦਰ ਅਤੇ ਆਪਣੇ ਲਈ ਇੱਕ ਮਹਿਲ ਬਣਾ ਸੱਕੇ।
੨ ਤਵਾਰੀਖ਼ 1:10
ਹੁਣ ਤੁਸੀਂ ਮੈਨੂੰ ਬੁੱਧ ਅਤੇ ਗਿਆਨ ਦੇਵੋ ਤਾਂ ਜੋ ਮੈਂ ਇਨ੍ਹਾਂ ਲੋਕਾਂ ਨੂੰ ਸਹੀ ਢੰਗ ਨਾਲ ਚੱਲਾ ਸੱਕਾਂ। ਕਿਉਂ ਕਿ ਕੋਈ ਵੀ ਤੁਹਾਡੀ ਕਿਰਪਾ ਬਿਨਾ ਇਸ ਦੁਨੀਆਂ ਨੂੰ ਨਹੀਂ ਚੱਲਾ ਸੱਕਦਾ।”
੨ ਸਲਾਤੀਨ 5:20
ਪਰ ਪਰਮੇਸ਼ੁਰ ਦੇ ਮਨੁੱਖ, ਅਲੀਸ਼ਾ ਦੇ ਸੇਵਕ ਗੇਹਾਜੀ ਨੇ ਆਖਿਆ, “ਵੇਖੋ, ਮੇਰੇ ਸੁਆਮੀ ਨੇ ਨਅਮਾਨ ਅਰਾਮੀ ਦੇ ਹੱਥੋਂ ਜੋ ਕੁਝ ਉਹ ਲਿਆਇਆ ਸੀ ਉਸ ਨੂੰ ਇਨਕਾਰ ਕਰਕੇ ਉਸ ਨੂੰ ਵਰਜ ਦਿੱਤਾ ਤੇ ਉਸ ਦੇ ਹੱਥੋਂ ਤੋਹਫ਼ੇ ਸਵੀਕਾਰ ਨਹੀਂ ਕੀਤੇ। ਜਿਉਂਦੇ ਯਹੋਵਾਹ ਦੀ ਸੌਂਹ ਮੈਂ ਸੱਚਮੁੱਚ ਉਸ ਦੇ ਪਿੱਛੇ ਨੱਸਾਂਗਾ ਅਤੇ ਉਸ ਕੋਲੋਂ ਕੁਝ ਲੈ ਆਵਾਂਗਾ।”
੧ ਸਲਾਤੀਨ 10:23
ਸੁਲੇਮਾਨ ਪਾਤਸ਼ਾਹ ਧਰਤੀ ਤੇ ਸਾਰਿਆਂ ਰਾਜਿਆਂ ਨਾਲੋਂ ਧੰਨ ਅਤੇ ਬੁੱਧ ਵਿੱਚ ਬਹੁਤ ਵੱਡਾ ਸੀ।