Ecclesiastes 10:12
ਸਿਆਣੇ ਬੰਦੇ ਦੇ ਸ਼ਬਦ ਉਸਤਤ ਲਿਆਉਂਦੇ ਹਨ, ਪਰ ਮੂਰਖ ਬੰਦੇ ਦੇ ਸ਼ਬਦ ਤਬਾਹੀ ਲਿਆਉਂਦੇ ਨੇ।
Ecclesiastes 10:12 in Other Translations
King James Version (KJV)
The words of a wise man's mouth are gracious; but the lips of a fool will swallow up himself.
American Standard Version (ASV)
The words of a wise man's mouth are gracious; but the lips of a fool will swallow up himself.
Bible in Basic English (BBE)
The words of a wise man's mouth are sweet to all, but the lips of a foolish man are his destruction.
Darby English Bible (DBY)
The words of a wise man's mouth are gracious; but the lips of a fool swallow up himself.
World English Bible (WEB)
The words of a wise man's mouth are gracious; but a fool is swallowed by his own lips.
Young's Literal Translation (YLT)
Words of the mouth of the wise `are' gracious, And the lips of a fool swallow him up.
| The words | דִּבְרֵ֥י | dibrê | deev-RAY |
| man's wise a of | פִי | pî | fee |
| mouth | חָכָ֖ם | ḥākām | ha-HAHM |
| are gracious; | חֵ֑ן | ḥēn | hane |
| lips the but | וְשִׂפְת֥וֹת | wĕśiptôt | veh-seef-TOTE |
| of a fool | כְּסִ֖יל | kĕsîl | keh-SEEL |
| will swallow up | תְּבַלְּעֶֽנּוּ׃ | tĕballĕʿennû | teh-va-leh-EH-noo |
Cross Reference
ਲੋਕਾ 4:22
ਸਭ ਲੋਕ ਉਸਦੀ ਉਸਤਤਿ ਕਰ ਰਹੇ ਸਨ। ਉਸ ਦੇ ਮੂਹੋਂ ਕਿਰਪਾ ਦੇ ਸ਼ਬਦ ਸੁਣਕੇ ਸਭ ਲੋਕ ਹੈਰਾਨ ਸਨ। ਉਨ੍ਹਾਂ ਨੇ ਕਿਹਾ, “ਉਹ ਇਹੋ ਜਿਹੀਆਂ ਗੱਲਾਂ, ਕਿਵੇਂ ਬੋਲ ਸੱਕਦਾ ਹੈ? ਕੀ ਭਲਾ ਇਹ ਯੂਸੁਫ਼ ਦਾ ਪੁੱਤਰ ਨਹੀਂ?”
ਅਮਸਾਲ 15:2
ਸਿਆਣੇ ਵਿਅਕਤੀ ਦਾ ਉਪਦੇਸ਼ ਸਮਝਦਾਰੀ ਨੂੰ ਇਛਿੱਤ ਬਣਾਉਂਦਾ ਪਰ ਮੂਰੱਖਾਂ ਦਾ ਮੂੰਹ ਬੇਵਕੂਫ਼ੀ ਆਖਦਾ ਹੈ।
ਕੁਲੁੱਸੀਆਂ 4:6
ਜਦੋਂ ਤੁਸੀਂ ਗੱਲ ਬਾਤ ਕਰੋ, ਤੁਹਾਨੂੰ ਹਰ ਸਮੇਂ ਮਿਹਰਬਾਨ ਅਤੇ ਸਿਆਣਾ ਹੋਣਾ ਚਾਹੀਦਾ ਹੈ। ਫ਼ੇਰ ਤੁਸੀਂ ਹਰ ਵਿਅਕਤੀ ਨੂੰ ਉਸੇ ਤਰ੍ਹਾਂ ਜਵਾਬ ਦੇ ਸੱਕੋਂਗੇ ਜਿਸ ਤਰ੍ਹਾਂ ਤੁਹਾਨੂੰ ਦੇਣਾ ਚਾਹੀਦਾ ਹੈ।
ਅਫ਼ਸੀਆਂ 4:29
ਜਦੋਂ ਤੁਸੀਂ ਬੋਲੋਂ ਤੁਹਾਨੂੰ ਮੰਦੇ ਬੋਲ ਨਹੀਂ ਬੋਲਣੇ ਚਾਹੀਦੇ। ਪਰ ਉਹ ਗੱਲਾਂ ਕਰੋ ਜਿਨ੍ਹਾਂ ਦੀ ਲੋਕਾਂ ਨੂੰ ਜ਼ਰੂਰਤ ਹੈ, ਉਹ ਗੱਲਾਂ ਜਿਹੜੀਆਂ ਹੋਰਾਂ ਲੋਕਾਂ ਨੂੰ ਮਜ਼ਬੂਤ ਬਣਨ ਵਿੱਚ ਸਹਾਈ ਹੋਣ। ਇਹ ਗੱਲਾਂ ਤੁਹਾਡੇ ਸੁਣਨ ਵਾਲਿਆਂ ਦੀ ਸਹਾਇਤਾ ਕਰਨਗੀਆਂ।
ਅਮਸਾਲ 16:21
ਜਿਹੜਾ ਵਿਅਕਤੀ ਸਿਆਣਪਤਾ ਨਾਲ ਸੋਚੇ ਦੂਰਦਰਿਸ਼ਟੀ ਪ੍ਰਾਪਤ ਕਰਨ ਲਈ ਸੂਝਵਾਨ ਬਣਾਇਆ ਜਾਵੇਗਾ, ਅਤੇ ਮਨਭਾਉਂਦਾ ਉਪਦੇਸ਼ ਹੋਰ ਵੀ ਪ੍ਰੇਰਣਾਮਈ ਹੈ।
ਅਮਸਾਲ 18:6
ਇੱਕ ਮੂਰਖ ਬੰਦੇ ਦਾ ਮੂੰਹ ਜੇ ਦਲੀਲਬਾਜ਼ੀ ਵਿੱਚ ਪੈ ਜਾਂਦਾ, ਉਸਦਾ ਮੂੰਹ ਕੁੱਟ ਦੀ ਮੰਗ ਕਰ ਰਿਹਾ ਹੈ।
ਅਮਸਾਲ 19:5
ਜਿਹੜਾ ਬੰਦਾ ਕਿਸੇ ਹੋਰ ਦੇ ਖਿਲਾਫ਼ ਝੂਠ ਬੋਲਦਾ ਹੈ ਉਸ ਨੂੰ ਸਜ਼ਾ ਮਿਲੇਗੀ। ਜਿਹੜਾ ਬੰਦਾ ਝੂਠ ਬੋਲਦਾ ਹੈ ਉਹ ਸੁਰੱਖਿਅਤ ਨਹੀਂ ਰਹੇਗਾ।
ਅਮਸਾਲ 22:11
ਇੱਕ ਸ਼ੁੱਧ ਹਿਰਦੇ ਅਤੇ ਕ੍ਰਿਪਾਲੂ ਸ਼ਬਦ ਰਾਜੇ ਨੂੰ ਵੀ ਦੋਸਤ ਬਣਾ ਲਵੇਗਾ।
ਅਮਸਾਲ 22:17
ਤੀਹ ਸਿਆਣੇ ਕਹਾਉਤਾਂ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਧਿਆਨ ਨਾਲ ਸੁਣੋ। ਮੈਂ ਤੁਹਾਨੂੰ ਉਹ ਗੱਲਾਂ ਸਿੱਖਾਵਾਂਗਾ ਜਿਹੜੀਆਂ ਸਿਆਣੇ ਲੋਕਾਂ ਨੇ ਆਖੀਆਂ ਹਨ। ਇਨ੍ਹਾਂ ਸਿੱਖਿਆਵਾਂ ਤੋਂ ਸਿੱਖਿਆ ਲਵੋ।
ਅਮਸਾਲ 25:11
ਸਹੀ ਸਮੇਂ ਸਹੀ ਗੱਲ ਆਖਣਾ ਚਾਂਦੀ ਵਿੱਚ ਮੜ੍ਹੇ ਹੋਏ ਸੁਨਿਹਰੀ ਸੇਬ ਵਾਂਗ ਹੈ।
ਅਮਸਾਲ 26:9
ਜਦੋਂ ਕੋਈ ਮੂਰਖ ਕੋਈ ਸਿਆਣੀ ਗੱਲ ਆਖਣ ਦੀ ਕੋਸ਼ਿਸ਼ ਕਰਦਾ ਹੈ ਤਾਂ ਇਹ ਉਵੇਂ ਹੀ ਹੈ ਜਿਵੇਂ ਕੋਈ ਸ਼ਰਾਬੀ ਬੰਦਾ ਆਪਣੀ ਹਥੇਲੀ ਵਿੱਚੋਂ ਛਿਲਤਰ ਕੱਢਣ ਦੀ ਕੋਸ਼ਿਸ਼ ਕਰੇ।
ਅਮਸਾਲ 31:26
ਉਸ ਦਾ ਮੂੰਹ ਸਿਆਣਪ ’ਚ ਖੁਲ੍ਹਦਾ ਉਸ ਦੀ ਜਬਾਨ ਵਿਸ਼ਵਾਸ ਯੋਗ ਹਿਦਾਇਤ ਦਿੰਦੀ ਹੈ।
ਮੱਤੀ 12:35
ਇੱਕ ਚੰਗੇ ਵਿਅਕਤੀ ਦੇ ਦਿਲ ਵਿੱਚ ਚੰਗੀਆਂ ਗੱਲਾਂ ਦੀ ਸਮਗ੍ਰੀ ਹੈ। ਇਸ ਲਈ ਉਹ ਆਪਣੇ ਦਿਲੋਂ ਚੰਗੀਆਂ ਗੱਲਾਂ ਬੋਲਦਾ ਹੈ। ਅਤੇ ਦੁਸ਼ਟ ਆਦਮੀ ਬੁਰੀਆਂ ਗੱਲਾਂ ਰੱਖਦਾ ਹੈ ਅਤੇ ਉਹ ਦਿਲੋਂ ਮੰਦਾ ਬੋਲਦਾ ਹੈ।
ਲੋਕਾ 19:22
“ਤਦ ਰਾਜੇ ਨੇ ਨੋਕਰ ਨੂੰ ਆਖਿਆ, ‘ਓ ਦੁਸ਼ਟ ਨੋਕਰ! ਮੈਂ ਤੇਰੇ ਆਪਣੇ ਹੀ ਸ਼ਬਦਾਂ ਨਾਲ ਤੇਰੀ ਨਿਖੇਧੀ ਕਰਾਂਗਾ, ਤੂੰ ਆਖਿਆ ਹੈ ਕਿ ਮੈਂ ਸਖਤ ਦਿਲ ਆਦਮੀ ਹਾਂ ਅਤੇ ਮੈਂ ਉਹ ਧਨ ਲੈਂਦਾ ਹਾਂ ਜੋ ਮੈਂ ਕਮਾਇਆ ਨਹੀਂ ਅਤੇ ਉਹ ਅੰਨ ਲੈ ਲੈਂਦਾ ਹਾਂ ਜੋ ਮੈਂ ਬੀਜਿਆ ਨਹੀਂ।
ਅਮਸਾਲ 15:23
ਬੰਦਾ ਉਦੋਂ ਪ੍ਰਸੰਨ ਹੁੰਦਾ ਹੈ ਜਦੋਂ ਉਹ ਚੰਗਾ ਉੱਤਰ ਦਿੰਦਾ ਹੈ ਅਤੇ ਸਹੀ ਸਮੇਂ ਬੋਲਿਆ ਸ਼ਬਦ ਬਹੁਤ ਚੰਗਾ ਹੁੰਦਾ ਹੈ।
ਅਮਸਾਲ 12:18
ਬਿਨਾ ਸੋਚੇ ਸਮਝੇ ਬੋਲੇ ਸ਼ਬਦ ਤਲਵਾਰ ਵਾਂਗ ਜ਼ਖਮੀ ਕਰ ਸੱਕਦੇ ਹਨ, ਪਰ ਸਿਆਣੇ ਬੰਦੇ ਦੇ ਉਪਦੇਸ਼ ਜ਼ਖਮਾਂ ਨੂੰ ਰਾਜੀ ਕਰ ਸੱਕਦੇ ਹਨ।
ਅਮਸਾਲ 12:13
ਇੱਕ ਦੁਸ਼ਟ ਵਿਅਕਤੀ ਆਪਣੀਆਂ ਮੂਰਖ ਗੱਲਾਂ ਦੁਆਰਾ ਫ਼ਸ ਜਾਂਦਾ ਹੈ, ਪਰ ਇੱਕ ਧਰਮੀ ਵਿਅਕਤੀ ਮੁਸੀਬਤਾਂ ਵਿੱਚੋਂ ਨਿਕਲ ਜਾਂਦਾ ਹੈ।
੧ ਸਲਾਤੀਨ 20:40
ਪਰ ਮੈਂ ਹੋਰ ਕੰਮਾਂ ਵਿੱਚ ਜਦੋਂ ਰੁੱਝ ਗਿਆ ਤਾਂ ਉਹ ਆਦਮੀ ਭੱਜ ਗਿਆ।” ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, “ਤੂੰ ਆਖ ਰਿਹਾ ਹੈਂ ਕਿ ਉਸ ਆਦਮੀ ਦੇ ਭੱਜਣ ਕਾਰਣ ਤੂੰ ਆਪਣੇ-ਆਪਨੂੰ ਦੋਸ਼ੀ ਠਹਿਰਾਉਂਦਾ ਹੈਂ? ਤਾਂ ਇਸਰਾਏਲ ਦੇ ਪਾਤਸ਼ਾਹ ਨੇ ਜਵਾਬ ਦਿੱਤਾ: ਤੇਰੇ ਆਪਣੇ ਹੀ ਸ਼ਬਦ ਤੇਰੀ ਰਾਇ ਪ੍ਰਗਟ ਕਰਦੇ ਹਨ।”
ਅੱਯੂਬ 4:3
ਅੱਯੂਬ, ਤੂੰ ਬਹੁਤ ਲੋਕਾਂ ਨੂੰ ਸਿੱਖਿਆ ਦਿੱਤੀ ਹੈ। ਤੂੰ ਬਹੁਤ ਸਾਰੇ ਕਮਜੋਰ ਹੱਥਾਂ ਨੂੰ ਤਾਕਤ ਦਿੱਤੀ ਹੈ।
ਅੱਯੂਬ 16:5
ਪਰ ਮੈਂ ਤੁਹਾਨੂੰ ਹੌਂਸਲਾ ਦੇ ਸੱਕਦਾ ਸੀ ਅਤੇ ਆਪਣੇ ਸ਼ਬਦਾਂ ਨਾਲ ਤੁਹਾਨੂੰ ਉਮੀਦ ਦੇ ਸੱਕਦਾ ਸੀ।
ਜ਼ਬੂਰ 37:30
ਇੱਕ ਚੰਗਾ ਬੰਦਾ ਇੱਕ ਚੰਗਾ ਮਸ਼ਵਰਾ ਦਿੰਦਾ ਹੈ। ਉਸ ਦੇ ਨਿਆਂੇ ਹਰ ਇੱਕ ਵਾਸਤੇ ਬੇਲਾਗ ਹੁੰਦੇ ਹਨ।
ਜ਼ਬੂਰ 40:9
ਮੈਂ ਲੋਕਾਂ ਨੂੰ ਮਹਾਂ ਸਭਾ ਵਿੱਚ ਤੇਰੀ ਜਿੱਤ ਬਾਰੇ ਖੁਸ਼ਖਬਰੀ ਦੱਸੀ। ਅਤੇ ਯਹੋਵਾਹ, ਤੁਸੀਂ ਜਾਣਦੇ ਹੋ, ਮੈਂ ਕਦੇ ਵੀ ਉਹ ਖੁਸ਼ਖਬਰੀ ਦੇਣ ਤੋਂ ਨਹੀਂ ਰੁਕਾਂਗਾ।
ਜ਼ਬੂਰ 64:8
ਦੁਸ਼ਟ ਲੋਕ ਹੋਰਾਂ ਲੋਕਾਂ ਨੂੰ ਨੁਕਸਾਨ ਪਹੁੰਚਾਉਣ ਲਈ ਵਿਉਂਤਾ ਬਣਾਉਂਦੇ ਹਨ। ਪਰ ਪਰਮੇਸ਼ੁਰ ਉਨ੍ਹਾਂ ਦੀਆਂ ਵਿਉਂਤਾ ਨੂੰ ਤਬਾਹ ਕਰ ਸੱਕਦਾ ਹੈ ਅਤੇ ਉਨ੍ਹਾਂ ਮੰਦੀਆਂ ਗੱਲਾਂ ਨੂੰ ਉਨ੍ਹਾਂ ਨਾਲ ਹੀ ਵਾਪਰਨ ਲਾ ਸੱਕਦਾ ਹੈ। ਫ਼ੇਰ, ਹਰ ਕੋਈ ਜੋ ਉਨ੍ਹਾਂ ਨੂੰ ਵੇਖਦਾ, ਅਚਂਭੇ ਵਿੱਚ ਆਪਣਾ ਸਿਰ ਹਿਲਾਉਂਦਾ।
ਜ਼ਬੂਰ 71:15
ਮੈਂ ਲੋਕਾਂ ਨੂੰ ਦੱਸਾਂਗਾ ਕਿ ਤੁਸੀਂ ਕਿੰਨੇ ਚੰਗੇ ਹੋ। ਮੈਂ ਲੋਕਾਂ ਨੂੰ ਦੱਸਾਂਗਾ ਕਿ ਤੁਸੀਂ ਮੈਨੂੰ ਕਿੰਨੀ ਵਾਰੀ ਬਚਾਇਆ। ਇਹ ਅਣਗਿਣਤ ਵਾਰੀ ਵਾਪਰਿਆ।
ਜ਼ਬੂਰ 140:9
ਯਹੋਵਾਹ, ਮੇਰੇ ਦੁਸ਼ਮਣਾ ਨੂੰ ਨਾ ਜਿੱਤਣ ਦਿਉ। ਉਹ ਲੋਕ ਮੰਦੀਆਂ ਗੱਲਾਂ ਦੀਆਂ ਯੋਜਨਾਵਾਂ ਬਣਾਉਂਦੇ ਹਨ, ਪਰ ਕੁਝ ਅਜਿਹਾ ਕਰੋ ਕਿ ਮੰਦੀਆਂ ਗੱਲਾਂ ਉਨ੍ਹਾਂ ਨਾਲ ਹੀ ਵਾਪਰਨ।
ਅਮਸਾਲ 10:8
ਸਿਆਣਾ ਵਿਅਕਤੀ ਆਦੇਸ਼ਾਂ ਨੂੰ ਪ੍ਰਵਾਨ ਕਰ ਲੈਂਦਾ, ਪਰ ਇੱਕ ਮੂਰਖ ਜੋ ਆਪਣੇ ਮੂੰਹ ਤੇ ਕਾਬੂ ਨਹੀਂ ਰੱਖ ਸੱਕਦਾ ਡਿੱਗ ਪਵੇਗਾ।
ਅਮਸਾਲ 10:10
ਉਹ ਬੰਦਾ ਜਿਹੜਾ ਸੱਚ ਨੂੰ ਛੁਪਾਉਂਦਾ, ਮੁਸੀਬਤ ਪੈਦਾ ਕਰਦਾ ਹੈ ਅਤੇ ਇੱਕ ਮੂਰਖ ਜਿਹੜਾ ਆਪਣੇ ਮੂੰਹ ਤੇ ਕਾਬੂ ਨਹੀਂ ਰੱਖ ਸੱਕਦਾ ਡਿੱਗ ਪਵੇਗਾ।
ਅਮਸਾਲ 10:13
ਸਿਆਣਪ ਸਮਝਣ ਵਾਲੇ ਲੋਕਾਂ ਦੇ ਬੁਲ੍ਹਾਂ ਤੇ ਪਾਈ ਜਾਂਦੀ ਹੈ। ਪਰ ਜਿਸ ਵਿਅਕਤੀ ਨੂੰ ਸੂਝ ਦੀ ਕਮੀ ਹੈ ਉਸ ਨੂੰ ਮਾਰ ਦੀ ਜਰੂਰਤ ਹੈ।
ਅਮਸਾਲ 10:20
ਨੇਕ ਬੰਦੇ ਦੇ ਸ਼ਬਦ ਸ਼ੁੱਧ ਚਾਂਦੀ ਵਰਗੇ ਹਨ। ਪਰ ਬੁਰੇ ਬੰਦੇ ਦੇ ਵਿੱਚਾਰਾਂ ਦੀ ਕੋਈ ਕੀਮਤ ਨਹੀਂ।
ਅਮਸਾਲ 10:31
ਧਰਮੀ ਬੰਦੇ ਦਾ ਮੂੰਹ ਸਿਆਣਪ ਪੈਦਾ ਕਰਦਾ ਹੈ ਪਰ ਜਿਹੜੀ ਜੁਬਾਨ, ਬਗ਼ਾਵਤ ਲਈ ਬੋਲਦੀ ਹੈ ਕੱਟ ਦਿੱਤੀ ਜਾਵੇਗੀ।