Ecclesiastes 10:16
ਕੰਮ ਦੀ ਕਦਰ ਜਿਸ ਦੇਸ ਦਾ ਰਾਜਾ ਬੱਚਾ ਹੈ ਉਸ ਦੇਸ ਲਈ ਅਤੇ ਜਿਸ ਦੇ ਸੱਜਣ ਆਪਣਾ ਸਾਰਾ ਸਮਾਂ ਖਾਣ ਪੀਣ ਵਿੱਚ ਬਿਤਾਉਂਦੇ ਹਨ ਇਹ ਬੁਰੀ ਗੱਲ ਹੈ।
Ecclesiastes 10:16 in Other Translations
King James Version (KJV)
Woe to thee, O land, when thy king is a child, and thy princes eat in the morning!
American Standard Version (ASV)
Woe to thee, O land, when thy king is a child, and thy princes eat in the morning!
Bible in Basic English (BBE)
Unhappy is the land whose king is a boy, and whose rulers are feasting in the morning.
Darby English Bible (DBY)
Woe to thee, O land, when thy king is a child, and thy princes eat in the morning!
World English Bible (WEB)
Woe to you, land, when your king is a child, And your princes eat in the morning!
Young's Literal Translation (YLT)
Wo to thee, O land, when thy king `is' a youth, And thy princes do eat in the morning.
| Woe | אִֽי | ʾî | ee |
| to thee, O land, | לָ֣ךְ | lāk | lahk |
| when thy king | אֶ֔רֶץ | ʾereṣ | EH-rets |
| child, a is | שֶׁמַּלְכֵּ֖ךְ | šemmalkēk | sheh-mahl-KAKE |
| and thy princes | נָ֑עַר | nāʿar | NA-ar |
| eat | וְשָׂרַ֖יִךְ | wĕśārayik | veh-sa-RA-yeek |
| in the morning! | בַּבֹּ֥קֶר | babbōqer | ba-BOH-ker |
| יֹאכֵֽלוּ׃ | yōʾkēlû | yoh-hay-LOO |
Cross Reference
ਯਸਈਆਹ 3:12
ਬੱਚੇ ਮੇਰੇ ਲੋਕਾਂ ਨੂੰ ਹਰਾ ਦੇਣਗੇ। ਔਰਤਾਂ ਮੇਰੇ ਲੋਕਾਂ ਉੱਤੇ ਹਕੂਮਤ ਕਰਨਗੀਆਂ। ਮੇਰੇ ਲੋਕੋ, ਤੁਹਾਡੇ ਆਗੂ ਤੁਹਾਨੂੰ ਕੁਰਾਹੇ ਪਾਉਂਦੇ ਹਨ। ਉਹ ਤੁਹਾਨੂੰ ਸਹੀ ਰਸਤੇ ਤੋਂ ਭਟਕਾਉਂਦੇ ਹਨ।
ਯਸਈਆਹ 3:4
ਪਰਮੇਸ਼ੁਰ ਆਖਦਾ ਹੈ, “ਮੈਂ ਨੌਜਵਾਨ ਮੁੰਡਿਆਂ ਨੂੰ ਤੁਹਾਡੇ ਆਗੂ ਬਣਾਵਾਂਗਾ।
ਯਸਈਆਹ 5:11
ਤੁਸੀਂ ਲੋਕ ਬਹੁਤ ਸਵੇਰੇ ਉੱਠਦੇ ਹੋ ਅਤੇ ਪੀਣ ਲਈ ਬੀਅਰ ਭਾਲਦੇ ਹੋ। ਤੁਸੀਂ ਦੇਰ ਰਾਤ ਤੱਕ ਜਾਗਦੇ ਹੋ, ਸ਼ਰਾਬ ਨਾਲ ਮਧਹੋਸ਼ ਹੁੰਦੇ ਹੋ।
੨ ਤਵਾਰੀਖ਼ 13:7
ਫੇਰ ਯਾਰਾਬੁਆਮ ਬੇਕਾਰ ਅਤੇ ਲਫੰਗਿਆ ਨਾਲ ਜੁੜ ਗਿਆ। ਬਾਅਦ ਵਿੱਚ ਇਹ ਬਦ ਲੋਕ ਰਹਬੁਆਮ ਦੇ ਖਿਲਾਫ ਹੋ ਗਏ। ਕਿਉਂ ਜੋ ਉਹ ਛੋਟਾ ਅਤੇ ਬੇਤਜੁਰਬਾਕਾਰ ਸੀ, ਉਹ ਉਨ੍ਹਾਂ ਤੇ ਕਾਬੂ ਨਾ ਪਾ ਸੱਕਿਆ।
ਹੋ ਸੀਅ 7:5
ਸਾਡੇ ਪਾਤਸ਼ਾਹ ਦੇ ਦਿਨ, ਉਹ ਅੱਗ ਨੂੰ ਹੋਰ ਵੀ ਤਪਾਉਂਦੇ ਹਨ। ਉਹ ਪੀਣ ਦੀਆਂ ਦਾਅਵਤਾਂ ਦਿੰਦੇ ਹਨ। ਆਗੂ ਮੈਅ ਦੀ ਗਰਮੀ ਨਾਲ ਬੀਮਾਰ ਹੋ ਜਾਂਦੇ ਹਨ ਅਤੇ ਰਾਜੇ ਉਨ੍ਹਾਂ ਨਾਲ ਹੱਥ ਮਿਲਾਉਂਦੇ ਹਨ ਜੋ ਪਰਮੇਸ਼ੁਰ ਦਾ ਮਜ਼ਾਕ ਉਡਾਉਂਦੇ ਹਨ।
ਯਰਮਿਆਹ 21:12
ਦਾਊਦ ਦੇ ਪਰਿਵਾਰ, ਯਹੋਵਾਹ ਇਹ ਗੱਲਾਂ ਆਖਦਾ ਹੈ: “‘ਤੁਹਾਨੂੰ ਚਾਹੀਦਾ ਹੈ ਕਿ ਹਰ ਰੋਜ਼ ਨਿਰਪੱਖਤਾ ਨਾਲ ਲੋਕਾਂ ਬਾਰੇ ਨਿਆਂ ਕਰੋ। ਮੁਜਰਿਮਾਂ ਕੋਲੋਂ ਉਨ੍ਹਾਂ ਦੇ ਸ਼ਿਕਾਰ ਬੰਦਿਆਂ ਨੂੰ ਬਚਾਓ। ਜੇ ਤੁਸੀਂ ਅਜਿਹਾ ਨਹੀਂ ਕਰੋਗੇ, ਤਾਂ ਮੈਂ ਬਹੁਤ ਹੀ ਕਹਿਰਵਾਨ ਹੋ ਜਾਵਾਂਗਾ। ਮੇਰਾ ਕਹਿਰ ਉਸ ਅੱਗ ਵਰਗਾ ਹੋਵੇਗਾ, ਜਿਸ ਨੂੰ ਕੋਈ ਵੀ ਬੰਦਾ ਨਹੀਂ ਬੁਝਾ ਸੱਕਦਾ। ਅਜਿਹਾ ਇਸ ਲਈ ਵਾਪਰੇਗਾ ਕਿਉਂ ਕਿ ਤੁਸੀਂ ਮੰਦੀਆਂ ਗੱਲਾਂ ਕੀਤੀਆਂ ਨੇ!’
ਯਸਈਆਹ 28:7
ਪਰ ਹੁਣ ਉਹ ਆਗੂ ਸ਼ਰਾਬੀ ਹਨ। ਸਾਰੇ ਜਾਜਕਾਂ ਅਤੇ ਨਬੀਆਂ ਕੋਲ ਪੀਣ ਲਈ ਮੈਅ ਅਤੇ ਬੀਅਰ ਬਹੁਤ ਜ਼ਿਆਦੇ ਹੈ। ਉਹ ਛਛੋਪਂਚ ਵਿੱਚ ਡਗਮਗਾ ਕੇ ਡਿੱਗ ਰਹੇ ਹਨ। ਨਬੀ ਉਦੋਂ ਸ਼ਰਾਬੀ ਹੁੰਦੇ ਹਨ ਜਦੋਂ ਉਹ ਸੁਪਨੇ ਦੇਖਦੇ ਨੇ। ਅਤੇ ਨਿਆਂਕਾਰ ਉਦੋਂ ਸ਼ਰਾਬੀ ਹੁੰਦੇ ਹਨ ਜਦੋਂ ਉਹ ਨਿਆਂੇ ਦਿੰਦੇ ਹਨ।
ਅਮਸਾਲ 20:1
ਮੈਅ ਲੋਕਾਂ ਨੂੰ ਬੇਇੱਜ਼ਤ ਕਰ ਦਿੰਦਾ ਹੈ, ਬੀਅਰ ਉਨ੍ਹਾਂ ਨੂੰ ਮਗਰੂਰ ਬਣਾ ਦਿੰਦੀ ਹੈ, ਉਨ੍ਹਾਂ ਦੁਆਰਾ ਭਟਕਾਇਆ ਹੋਇਆ ਕੋਈ ਵੀ ਸਿਆਣਾ ਨਹੀਂ।
੨ ਤਵਾਰੀਖ਼ 36:11
ਯਹੂਦਾਹ ਦਾ ਪਾਤਸ਼ਾਹ ਸਿਦਕੀਯਾਹ ਸਿਦਕੀਯਾਹ 21ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਪਾਤਸ਼ਾਹ ਬਣਿਆ ਅਤੇ ਉਸ ਨੇ ਯਰੂਸ਼ਲਮ ਵਿੱਚ 11ਵਰ੍ਹੇ ਰਾਜ ਕੀਤਾ।
੨ ਤਵਾਰੀਖ਼ 36:9
ਯਹੂਦਾਹ ਦਾ ਪਾਤਸ਼ਾਹ ਯਹੋਯਾਕੀਨ ਯਹੋਯਾਕੀਨ 18ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਨਵਾਂ ਪਾਤਸ਼ਾਹ ਬਣਿਆ। ਉਸ ਨੇ ਯਰੂਸ਼ਲਮ ਤੇ ਤਿੰਨ ਮਹੀਨੇ ਅਤੇ ਦਸ ਦਿਨ ਰਾਜ ਕੀਤਾ। ਉਸ ਨੇ ਯਹੋਵਾਹ ਦੀ ਮਰਜ਼ੀ ਮੁਤਾਬਕ ਕੰਮ ਨਾ ਕੀਤੇ ਸਗੋਂ ਯਹੋਵਾਹ ਦੀ ਨਿਗਾਹ ਵਿੱਚ ਪਾਪ ਕੀਤੇ।
੨ ਤਵਾਰੀਖ਼ 36:5
ਯਹੂਦਾਹ ਦਾ ਪਾਤਸ਼ਾਹ ਯਹੋਯਾਕੀਮ ਯਹੋਯਾਕੀਮ 25ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਨਵਾਂ ਪਾਤਸ਼ਾਹ ਬਣਿਆ। ਉਸ ਨੇ ਯਰੂਸ਼ਲਮ ਵਿੱਚ 11ਵਰ੍ਹੇ ਰਾਜ ਕੀਤਾ। ਯਹੋਯਾਕੀਮ ਨੇ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਜੋ ਬੁਰਾਈ ਸੀ, ਉਹੀ ਕੰਮ ਕੀਤੇ।
੨ ਤਵਾਰੀਖ਼ 36:2
ਯਹੋਆਹਾਜ਼ ਜਦੋਂ ਯਹੂਦਾਹ ਦਾ ਪਾਤਸ਼ਾਹ ਬਣਿਆ ਉਸ ਵਕਤ ਉਹ 23ਵਰ੍ਹਿਆਂ ਦਾ ਸੀ। ਉਹ ਯਰੂਸ਼ਲਮ ਦੇ ਰਾਜ ਤੇ 3 ਮਹੀਨੇ ਰਿਹਾ।
੨ ਤਵਾਰੀਖ਼ 33:1
ਯਹੂਦਾਹ ਦਾ ਪਾਤਸ਼ਾਹ ਮਨੱਸ਼ਹ ਮਨੱਸ਼ਹ ਜਦੋਂ ਯਹੂਦਾਹ ਦਾ ਪਾਤਸ਼ਾਹ ਬਣਿਆ ਤਾਂ ਉਹ 12ਵਰ੍ਹਿਆਂ ਦਾ ਸੀ ਅਤੇ ਉਸ ਨੇ ਯਰੂਸਲਮ ਵਿੱਚ 55 ਵਰ੍ਹੇ ਰਾਜ ਕੀਤਾ।