Ecclesiastes 3:3
ਇੱਥੇ ਮਾਰਨ ਦਾ ਸਮਾਂ ਹੈ, ਅਤੇ ਇਲਾਜ ਕਰਨ ਦਾ ਸਮਾਂ ਹੈ। ਇੱਥੇ ਉਧੇੜ ਦੇਣ ਦਾ ਸਮਾਂ ਹੈ, ਅਤੇ ਉਸਾਰਨ ਦਾ ਸਮਾਂ ਹੈ।
Ecclesiastes 3:3 in Other Translations
King James Version (KJV)
A time to kill, and a time to heal; a time to break down, and a time to build up;
American Standard Version (ASV)
a time to kill, and a time to heal; a time to break down, and a time to build up;
Bible in Basic English (BBE)
A time to put to death and a time to make well; a time for pulling down and a time for building up;
Darby English Bible (DBY)
A time to kill, and a time to heal; A time to break down, and a time to build up;
World English Bible (WEB)
A time to kill, And a time to heal; A time to break down, And a time to build up;
Young's Literal Translation (YLT)
A time to slay, And a time to heal, A time to break down, And a time to build up.
| A time | עֵ֤ת | ʿēt | ate |
| to kill, | לַהֲרוֹג֙ | lahărôg | la-huh-ROɡE |
| time a and | וְעֵ֣ת | wĕʿēt | veh-ATE |
| to heal; | לִרְפּ֔וֹא | lirpôʾ | leer-POH |
| time a | עֵ֥ת | ʿēt | ate |
| to break down, | לִפְר֖וֹץ | liprôṣ | leef-ROHTS |
| time a and | וְעֵ֥ת | wĕʿēt | veh-ATE |
| to build up; | לִבְנֽוֹת׃ | libnôt | leev-NOTE |
Cross Reference
ਹੋ ਸੀਅ 6:1
ਯਹੋਵਾਹ ਵੱਲ ਪਰਤਣ ਦੇ ਇਨਾਮ “ਆਓ, ਆਪਾਂ ਯਹੋਵਾਹ ਵੱਲ ਮੁੜੀਏ। ਉਸ ਨੇ ਸਾਨੂੰ ਦੁੱਖ ਦਿੱਤਾ ਪਰ ਉਹ ਸਾਨੂੰ ਤੰਦਰੁਸਤ ਵੀ ਕਰੇਗਾ। ਉਸ ਨੇ ਸਾਨੂੰ ਜ਼ਖਮ ਦਿੱਤਾ ਪਰ ਪੱਟੀ ਵੀ ਉਹੀ ਬੰਨ੍ਹੇਗਾ।
੧ ਸਮੋਈਲ 2:6
ਯਹੋਵਾਹ ਲੋਕਾਂ ਲਈ ਮੌਤ ਲਿਆਉਂਦਾ ਅਤੇ ਉਹ ਉਨ੍ਹਾਂ ਨੂੰ ਜਿਉਣ ਦਿੰਦਾ। ਯਹੋਵਾਹ ਹੀ ਲੋਕਾਂ ਨੂੰ ਕਬਰ ਵਿੱਚ ਭੇਜਦਾ ਅਤੇ ਫ਼ੇਰ ਤੋਂ ਜੀਵਨ ਵੱਲ ਉਭਾਰਦਾ ਹੈ।
ਰਸੂਲਾਂ ਦੇ ਕਰਤੱਬ 5:15
ਇਸ ਲਈ ਲੋਕਾਂ ਨੇ ਬਿਮਾਰਾਂ ਨੂੰ ਗਲੀਆਂ ਵਿੱਚ ਲਿਆਉਣਾ ਸ਼ੁਰੂ ਕਰ ਦਿੱਤਾ ਕਿਉਂ ਕਿ ਉਨ੍ਹਾਂ ਸੁਣਿਆ ਸੀ ਕਿ ਪਤਰਸ ਉੱਥੇ ਆ ਰਿਹਾ ਹੈ, ਤਾਂ ਲੋਕ ਬਿਮਾਰਾਂ ਨੂੰ ਮੰਜੀਆਂ ਜਾਂ ਗਧਿਆਂ ਤੇ ਪਾਕੇ ਲਿਆਉਂਦੇ, ਇਸ ਲਈ ਕਿ ਜਦ ਪਤਰਸ ਆਵੇ ਤਾਂ ਹੋਰ ਨਹੀਂ ਤਾਂ ਸ਼ਾਇਦ ਉਸ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਤੇ ਪੈ ਜਾਵੇ, ਉਨ੍ਹਾਂ ਨੂੰ ਠੀਕ ਕਰਨ ਵਾਸਤੇ ਇਹੀ ਕਾਫ਼ੀ ਹੈ।
ਲੋਕਾ 9:54
ਉਸ ਦੇ ਚੇਲੇ ਯਾਕੂਬ ਅਤੇ ਯੂਹੰਨਾ ਨੇ ਇਹ ਵੇਖਕੇ ਕਿਹਾ, “ਪ੍ਰਭੂ ਜੀ, ਕੀ ਤੇਰੀ ਮਰਜ਼ੀ ਹੈ ਕਿ ਅਸੀਂ ਹੁਕਮ ਕਰੀਏ ਕਿ ਸਵਰਗ ਤੋਂ ਅੱਗ ਵਰ੍ਹੇ ਤੇ ਇਨ੍ਹਾਂ ਨੂੰ ਨਸ਼ਟ ਕਰ ਦੇਵੇ?”
ਜ਼ਿਕਰ ਯਾਹ 1:12
ਤਦ ਯਹੋਵਾਹ ਦੇ ਦੂਤ ਨੇ ਆਖਿਆ, “ਯਹੋਵਾਹ! ਤੂੰ ਕਦੋਂ ਯਰੂਸ਼ਲਮ ਅਤੇ ਯਹੂਦਾਹ ਦੇ ਸ਼ਹਿਰਾਂ ਉੱਤੇ ਸ਼ਾਂਤੀ ਤੇ ਸੁੱਖ ਬਹਾਲ ਕਰੇਂਗਾ? ਸੱਤਰ ਸਾਲ ਹੋ ਗਏ ਹਨ ਤੈਨੂੰ ਇਨ੍ਹਾਂ ਸ਼ਹਿਰਾਂ ਤੇ ਆਪਣੀ ਕਰੋਪੀ ਵਿਖਾਉਂਦਿਆਂ।”
ਦਾਨੀ ਐਲ 9:25
“ਇਹ ਗੱਲਾਂ ਸਿੱਖ, ਦਾਨੀਏਲ। ਇਹ ਗੱਲਾਂ ਸਮਝ ਦਾਨੀਏਲ। ਉਸ ਸਮੇਂ ਤੋਂ ਯਰੂਸ਼ਲਮ ਨੂੰ ਫਿਰ ਤੋਂ ਉਸਾਰਨ ਦਾ ਸੰਦੇਸ਼ ਆਉਣ ਤੋਂ ਚੁਣੇ ਹੋਏ ਸ਼ਹਿਜ਼ਾਦੇ ਦੇ ਆਉਣ ਦੇ ਸਮੇਂ ਤੀਕ, ਸੱਤ ਹਫ਼ਤੇ ਅਤੇ ਬਾਹਟ ਹਫ਼ਤੇ ਲਗਣਗੇ। ਰਾਹ ਅਤੇ ਕਿਲੇ ਦੁਆਲੇ ਪਾਣੀ ਪੀਣ ਦੀ ਖਾਈ ਫਿਰ ਤੋਂ ਉਸਾਰੇ ਜਾਣਗੇ, ਪਰ ਮੁਸੀਬਤ ਦੇ ਸਮਿਆਂ ਵਿੱਚ।
ਹਿਜ਼ ਕੀ ਐਲ 13:14
ਤੁਸੀਂ ਕੰਧ ਉੱਤੇ ਪਲਸਤਰ ਕੀਤਾ। ਪਰ ਮੈਂ ਪੂਰੀ ਕੰਧ ਨੂੰ ਤਬਾਹ ਕਰ ਦਿਆਂਗਾ। ਮੈਂ ਇਸ ਨੂੰ ਧਰਤੀ ਉੱਤੇ ਡੇਗ ਦਿਆਂਗਾ ਜਦੋਂ ਤੀਕ ਕਿ ਇਸਦੀਆਂ ਬੁਨਿਆਦਾਂ ਨਾ ਦਿਸ ਜਾਣ ਕੰਧ ਡਿੱਗ ਪਵੇਗੀ ਅਤੇ ਤੁਸੀਂ ਇਹ ਅੰਦਰ ਤਬਾਹ ਹੋ ਜਾਵੋਂਗੇ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।
ਯਰਮਿਆਹ 45:4
ਯਹੋਵਾਹ ਨੇ ਆਖਿਆ, “ਯਿਰਮਿਯਾਹ, ਬਾਰੂਕ ਨੂੰ ਇਹ ਆਖ: ‘ਇਹੀ ਹੈ ਜੋ ਯਹੋਵਾਹ ਆਖਦਾ ਹੈ: ਜੋ ਕੁਝ ਵੀ ਮੈਂ ਉਸਾਰਿਆ ਹੈ ਮੈਂ ਉਸ ਨੂੰ ਢਾਹ ਦਿਆਂਗਾ। ਜੋ ਵੀ ਮੈਂ ਬੀਜਿਆ ਹੈ ਮੈਂ ਉਸ ਨੂੰ ਪੁੱਟ ਦਿਆਂਗਾ। ਇਹ ਗੱਲ ਮੈਂ ਯਹੂਦਾਹ ਵਿੱਚ ਹਰ ਥਾਂ ਕਰਾਂਗਾ।
ਯਰਮਿਆਹ 33:6
“ਪਰ ਫ਼ੇਰ ਮੈਂ ਉਸ ਸ਼ਹਿਰ ਦੇ ਲੋਕਾਂ ਨੂੰ ਬਖਸ਼ ਦਿਆਂਗਾ। ਮੈਂ ਉਨ੍ਹਾਂ ਲੋਕਾਂ ਨੂੰ ਸ਼ਾਂਤੀ ਨਾਲ ਰਹਿਣ ਦਿਆਂਗਾ।
ਯਰਮਿਆਹ 31:28
ਅਤੀਤ ਵਿੱਚ, ਮੈਂ ਇਸਰਾਏਲ ਅਤੇ ਯਹੂਦਾਹ ਦੀ ਨਿਗਰਾਨੀ ਕੀਤੀ ਸੀ ਪਰ ਮੈਂ ਉਨ੍ਹਾਂ ਦੀ ਖਿਚਾਈ ਕਰਨ ਦੇ ਸਮੇਂ ਦੀ ਵੀ ਨਿਗਰਾਨੀ ਕੀਤੀ ਸੀ। ਮੈਂ ਉਨ੍ਹਾਂ ਨੂੰ ਹੇਠਾਂ ਲਾਹ ਸੁੱਟਿਆ। ਮੈਂ ਉਨ੍ਹਾਂ ਨੂੰ ਤਬਾਹ ਕਰ ਦਿੱਤਾ। ਮੈਂ ਉਨ੍ਹਾਂ ਨੂੰ ਬਹੁਤ ਮੁਸੀਬਤਾਂ ਦਿੱਤੀਆਂ। ਪਰ ਹੁਣ ਮੈਂ ਉਨ੍ਹਾਂ ਦੀ ਨਿਗਰਾਨੀ ਉਨ੍ਹਾਂ ਨੂੰ ਉਸਾਰਨ ਲਈ ਅਤੇ ਉਨ੍ਹਾਂ ਨੂੰ ਮਜ਼ਬੂਤ ਬਨਾਉਣ ਲਈ ਕਰ ਰਿਹਾ ਹਾਂ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
ਯਸਈਆਹ 44:26
ਯਹੋਵਾਹ ਲੋਕਾਂ ਨੂੰ ਸੰਦੇਸ਼ ਦੇਣ ਲਈ ਆਪਣੇ ਸੇਵਕਾਂ ਨੂੰ ਭੇਜਦਾ ਹੈ। ਅਤੇ ਯਹੋਵਾਹ ਉਨ੍ਹਾਂ ਸੰਦੇਸ਼ਾਂ ਨੂੰ ਸਚਿਆਉਂਦਾ ਹੈ। ਯਹੋਵਾਹ ਆਪਣੇ ਸੰਦੇਸ਼ਵਾਹਕਾਂ ਨੂੰ ਭੇਜਦਾ ਹੈ ਤਾਂ ਜੋ ਉਹ ਲੋਕਾਂ ਨੂੰ ਇਹ ਦੱਸ ਸੱਕਣ ਕਿ ਉਨ੍ਹਾਂ ਨੂੰ ਕੀ ਕਰਨਾ ਚਾਹੀਦਾ ਹੈ। ਅਤੇ ਯਹੋਵਾਹ ਇਹ ਦਰਸਾ ਦਿੰਦਾ ਹੈ ਕਿ ਉਨ੍ਹਾਂ ਦੀ ਸਲਾਹ ਨੇਕ ਹੈ। ਪਰਮੇਸ਼ੁਰ ਯਹੂਦਾਹ ਦੇ ਪੁਨਰ ਨਿਰਮਾਨ ਲਈ ਖੋਰੁਸ ਨੂੰ ਚੁਣਦਾ ਹੈ ਯਹੋਵਾਹ ਯਰੂਸ਼ਲਮ ਨੂੰ ਆਖਦਾ ਹੈ, “ਲੋਕ ਇੱਕ ਵਾਰ ਫ਼ੇਰ ਤੇਰੇ ਅੰਦਰ ਰਹਿਣਗੇ!” ਯਹੋਵਾਹ ਯਹੂਦਾਹ ਦੇ ਸ਼ਹਿਰਾਂ ਨੂੰ ਆਖਦਾ ਹੈ, “ਤੂੰ ਇੱਕ ਵਾਰ ਫ਼ੇਰ ਉਸਾਰਿਆ ਜਾਵੇਂਗਾ।” ਯਹੋਵਾਹ ਉਨ੍ਹਾਂ ਸ਼ਹਿਰਾਂ ਨੂੰ ਆਖਦਾ ਹੈ ਜਿਹੜੇ ਤਬਾਹ ਹੋ ਗਏ ਸਨ, “ਮੈਂ ਤੁਹਾਨੂੰ ਫ਼ੇਰ ਸ਼ਹਿਰ ਬਣਾਵਾਂਗਾ।”
ਯਸਈਆਹ 38:5
“ਹਿਜ਼ਕੀਯਾਹ ਵੱਲ ਜਾਓ ਅਤੇ ਉਸ ਨੂੰ ਦੱਸੋ ਕਿ ਤੁਹਾਡੇ ਪੁਰਖਿਆਂ ਦਾਊਦ ਦਾ ਪਰਮੇਸ਼ੁਰ, ਯਹੋਵਾਹ ਆਖਦਾ ਹੈ, ‘ਮੈਂ ਤੇਰੀ ਪ੍ਰਾਰਥਨਾ ਸੁਣ ਲਈ ਹੈ, ਅਤੇ ਮੈਂ ਤੇਰੇ ਅੱਬਰੂ ਦੇਖ ਲੇ ਹਨ। ਮੈਂ ਤੇਰੀ ਉਮਰ ਵਿੱਚ ਪੰਦਰ੍ਹਾਂ ਸਾਲਾਂ ਦਾ ਵਾਧਾ ਕਰ ਦਿਆਂਗਾ।
ਯਸਈਆਹ 5:5
“ਹੁਣ, ਮੈਂ ਦੱਸਦਾ ਹਾਂ ਕਿ ਮੈਂ ਆਪਣੇ ਅੰਗੂਰਾਂ ਦੇ ਬਾਗ਼ ਬਾਰੇ ਕੀ ਕਰਾਂਗਾ: ਮੈਂ ਉਨ੍ਹਾਂ ਕੰਡਿਆਲੀਆਂ ਝਾੜੀਆਂ ਨੂੰ ਪੁੱਟ ਦੇਵਾਂਗਾ ਜਿਹੜੀਆਂ ਖੇਤਾਂ ਦੀ ਰੱਖਿਆ ਕਰ ਰਹੀਆਂ ਹਨ, ਅਤੇ ਮੈਂ ਉਨ੍ਹਾਂ ਨੂੰ ਸਾੜ ਦੇਵਾਂਗਾ। ਮੈਂ ਪੱਥਰ ਦੀ ਕੰਧ ਨੂੰ ਤੋੜ ਦੇਵਾਂਗਾ। ਅਤੇ ਪੱਥਰ ਪੈਰਾਂ ਹੇਠਾਂ ਹੋਣਗੇ।
੧ ਸਮੋਈਲ 2:25
ਜੇਕਰ ਕੋਈ ਇੱਕ ਮਨੁੱਖ ਦੂਜੇ ਨਾਲ ਬੁਰਾ ਕਰੇ, ਪਰਮੇਸ਼ੁਰ ਭਾਵੇਂ ਉਸਦੀ ਮਦਦ ਕਰ ਦੇਵੇ ਪਰ ਜੇਕਰ ਕੋਈ ਮਨੁੱਖ ਯਹੋਵਾਹ ਨਾਲ ਹੀ ਵੈਰ ਕਮਾਏ ਤਾਂ ਉਸ ਮਨੁੱਖ ਨੂੰ ਕੌਣ ਬਚਾਵੇ?” ਪਰ ਏਲੀ ਦੇ ਪੁੱਤਰਾਂ ਨੇ ਉਸਦੀ ਕੁਝ ਨਾ ਸੁਣੀ, ਨਾ ਮੰਨੀ। ਇਸ ਲਈ ਯਹੋਵਾਹ ਨੇ ਏਲੀ ਦੇ ਪੁੱਤਰਾਂ ਨੂੰ ਮਾਰਨ ਦਾ ਨਿਸ਼ਚਾ ਕੀਤਾ।
ਅਸਤਸਨਾ 32:39
“‘ਹੁਣ, ਦੇਖੋ ਕਿ ਮੈਂ ਖੁਦ ਉਹ ਹਾਂ! ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ। ਮੈਂ ਹੀ ਲੋਕਾਂ ਨੂੰ ਮੌਤ ਦਿੰਦਾ ਹਾਂ ਅਤੇ ਲੋਕਾਂ ਨੂੰ ਜਿਉਣ ਦਿੰਦਾ ਹਾਂ। ਮੈਂ ਲੋਕਾਂ ਨੂੰ ਜ਼ਖਮੀ ਕਰਦਾ ਹਾਂ ਅਤੇ ਮੈਂ ਉਨ੍ਹਾਂ ਨੂੰ ਰਾਜ਼ੀ ਕਰਦਾ ਹਾਂ। ਕੋਈ ਵੀ, ਕਿਸੇ ਹੋਰ ਬੰਦੇ ਨੂੰ ਮੇਰੇ ਹੱਥੋਂ, ਨਹੀਂ ਛੁਡਾ ਸੱਕਦਾ!
ਗਿਣਤੀ 26:6
ਹਸਰੋਨ-ਹਸਰੋਨੀਆ ਪਰਿਵਾਰ। ਕਰਮੀ-ਕਰਮੀਆ ਪਰਿਵਾਰ।