Ecclesiastes 9:7
ਜਦੋਂ ਤੱਕ ਹੋ ਸੱਕੇ ਜੀਵਨ ਨੂੰ ਮਾਣੋ ਇਸ ਲਈ ਜਾਓ ਅਤੇ ਆਪਣੇ ਭੋਜਨ ਦਾ ਸੁਆਦ ਮਾਣੋ। ਆਪਣੀ ਮੈਅ ਪੀਓ ਅਤੇ ਪ੍ਰਸੰਨ ਹੋਵੋ। ਕਿਉਂ ਜੋ ਪਰਮੇਸ਼ੁਰ ਤੁਹਾਡੀਆਂ ਕਰਨੀਆਂ ਨਾਲ ਪ੍ਰਸੰਨ ਹੈ।
Ecclesiastes 9:7 in Other Translations
King James Version (KJV)
Go thy way, eat thy bread with joy, and drink thy wine with a merry heart; for God now accepteth thy works.
American Standard Version (ASV)
Go thy way, eat thy bread with joy, and drink thy wine with a merry heart; for God hath already accepted thy works.
Bible in Basic English (BBE)
Come, take your bread with joy, and your wine with a glad heart. God has taken pleasure in your works.
Darby English Bible (DBY)
Go, eat thy bread with joy, and drink thy wine with a merry heart; for God hath already accepted thy works.
World English Bible (WEB)
Go your way--eat your bread with joy, and drink your wine with a merry heart; for God has already accepted your works.
Young's Literal Translation (YLT)
Go, eat with joy thy bread, and drink with a glad heart thy wine, for already hath God been pleased with thy works.
| Go thy way, | לֵ֣ךְ | lēk | lake |
| eat | אֱכֹ֤ל | ʾĕkōl | ay-HOLE |
| bread thy | בְּשִׂמְחָה֙ | bĕśimḥāh | beh-seem-HA |
| with joy, | לַחְמֶ֔ךָ | laḥmekā | lahk-MEH-ha |
| and drink | וּֽשֲׁתֵ֥ה | ûšătē | oo-shuh-TAY |
| wine thy | בְלֶב | bĕleb | veh-LEV |
| with a merry | ט֖וֹב | ṭôb | tove |
| heart; | יֵינֶ֑ךָ | yênekā | yay-NEH-ha |
| for | כִּ֣י | kî | kee |
| God | כְבָ֔ר | kĕbār | heh-VAHR |
| now | רָצָ֥ה | rāṣâ | ra-TSA |
| accepteth | הָאֱלֹהִ֖ים | hāʾĕlōhîm | ha-ay-loh-HEEM |
| thy works. | אֶֽת | ʾet | et |
| מַעֲשֶֽׂיךָ׃ | maʿăśêkā | ma-uh-SAY-ha |
Cross Reference
ਵਾਈਜ਼ 8:15
ਇਸ ਲਈ ਮੈ ਆਨੰਦ ਮਾਨਣ ਦੀ ਸ਼ਿਫ਼ਾਰਿਸ਼ ਕਰਦਾ ਹਾਂ, ਕਿਉਂਕਿ ਇੱਥੋਂ ਦੇ ਲੋਕਾਂ ਲਈ ਖਾਣ, ਪੀਣ ਅਤੇ ਖੁਸ਼ ਹੋਣ ਨਾਲੋਂ ਵੱਧੀਆ ਕੁਝ ਨਹੀਂ। ਹੋਰ ਕੁਝ ਨਹੀਂ ਜੋ ਉਨ੍ਹਾਂ ਦੇ ਜਿਂਦਗੀ ਦੇ ਮਜ਼ਦੂਰੀ ਦੇ ਦਿਨਾਂ ਦੌਰਾਨ ਉਨ੍ਹਾਂ ਦਾ ਸਾਬ ਦੇ ਸੱਕਦਾ, ਜੋ ਪਰਮੇਸ਼ੁਰ ਨੇ ਉਨ੍ਹਾਂ ਨੂੰ ਇਸ ਦੁਨੀਆ ਵਿੱਚ ਦਿੱਤੀ ਹੈ।
ਵਾਈਜ਼ 3:12
ਮੈਂ ਜਾਣਿਆਂ ਕਿ ਲੋਕਾਂ ਲਈ ਕਰਨ ਵਾਲੀ ਸਭ ਤੋਂ ਵੱਧੀਆ ਗੱਲ ਇਹੀ ਹੈ ਕਿ ਉਹ ਜਿੰਨਾ ਚਿਰ ਜਿਉਂਦੇ ਹਨ ਆਨੰਦ ਮਾਨਣ।
ਵਾਈਜ਼ 2:24
ਸਭ ਤੋਂ ਚੰਗੀ ਗੱਲ ਜੋ ਬੰਦਾ ਕਰ ਸੱਕਦਾ ਹੈ ਉਹ ਹੈ ਖਾਣਾ, ਪੀਣਾ ਅਤੇ ਉਸ ਵਿੱਚ ਆਨੰਦ ਮਾਨਣਾ ਜੋ ਉਸ ਨੂੰ ਕਰਨਾ ਚਾਹੀਦਾ। ਪਰ ਮੈਂ ਦੇਖਿਆ ਕਿ ਇਹ ਪਰਮੇਸ਼ੁਰ ਵੱਲੋਂ ਹੈ। ਕਿਉਂ ਕਿ ਆਪਣੇ ਲਈ ਉਸ ਉੱਤੇ ਨਿਰਭਰ ਹੋਇਆਂ ਬਿਨਾਂ ਕੁਝ ਨਹੀਂ ਕਰ ਸੱਕਦਾ ਹੈ।
ਅਸਤਸਨਾ 12:7
ਤੁਸੀਂ ਅਤੇ ਤੁਹਾਡੇ ਪਰਿਵਾਰ ਉਸ ਥਾਂ ਸਾਂਝਾ ਭੋਜਨ ਕਰੋਂਗੇ, ਅਤੇ ਯਹੋਵਾਹ, ਤੁਹਾਡਾ ਪਰਮੇਸ਼ੁਰ, ਉੱਥੇ ਤੁਹਾਡੇ ਨਾਲ ਹੋਵੇਗਾ। ਉਸ ਥਾਂ ਤੁਸੀਂ ਉਨ੍ਹਾਂ ਚੀਜ਼ਾਂ ਨੂੰ ਸਾਂਝਿਆਂ ਕਰਨ ਦਾ ਆਨੰਦ ਮਾਣੋਗੇ ਜਿਨ੍ਹਾਂ ਲਈ ਤੁਸੀਂ ਕੰਮ ਕੀਤਾ ਸੀ। ਤੁਸੀਂ ਯਾਦ ਕਰੋਂਗੇ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਅਸੀਸ ਦਿੱਤੀ ਸੀ ਅਤੇ ਇਹ ਚੰਗੀਆਂ ਚੀਜ਼ਾਂ ਦਿੱਤੀਆਂ ਸਨ।
ਅਸਤਸਨਾ 12:12
ਉਸ ਥਾਂ ਆਪਣੇ ਸਮੂਹ ਲੋਕਾਂ ਨਾਲ ਆਉਣਾ-ਆਪਣੇ ਬੱਚਿਆਂ, ਆਪਣੇ ਸਾਰੇ ਨੌਕਰਾਂ ਅਤੇ ਆਪਣੇ ਕਸਬੇ ਵਿੱਚ ਰਹਿੰਦੇ ਲੇਵੀਆਂ ਨਾਲ। (ਇਨ੍ਹਾਂ ਲੇਵੀਆਂ ਕੋਲ ਧਰਤੀ ਦਾ ਆਪਣਾ ਕੋਈ ਹਿੱਸਾ ਨਹੀਂ ਹੋਵੇਗਾ।) ਇੱਥੇ ਇਕੱਠੇ ਹੋਕੇ ਯਹੋਵਾਹ, ਆਪਣੇ ਪਰਮੇਸ਼ੁਰ, ਨਾਲ ਆਨੰਦ ਮਾਨਣਾ।
੧ ਤਵਾਰੀਖ਼ 16:1
ਲੇਵੀਆਂ ਨੇ ਨੇਮ ਦੇ ਸੰਦੂਕ ਨੂੰ ਲਿਆ ਕੇ ਡੇਰੇ ਦੇ ਅੰਦਰ ਰੱਖਿਆ, ਜਿਹੜਾ ਕਿ ਦਾਊਦ ਨੇ ਸੰਦੂਕ ਰੱਖਣ ਲਈ ਬਣਾਇਆ ਸੀ। ਉਪਰੰਤ ਉਨ੍ਹਾਂ ਨੇ ਹੋਮ ਦੀਆਂ ਭੇਟਾਂ ਅਤੇ ਸੁੱਖ ਸਾਂਦ ਦੀਆਂ ਭੇਟਾਂ ਪਰਮੇਸ਼ੁਰ ਅੱਗੇ ਚੜ੍ਹਾਈਆਂ।
ਵਾਈਜ਼ 5:18
ਆਪਣੇ ਜੀਵਨ ਦੇ ਕੰਮ ਦਾ ਆਨੰਦ ਮਾਣੋ ਮੈਂ ਦੇਖਿਆ ਹੈ ਕਿ ਸਭ ਤੋਂ ਚੰਗਾ ਕੰਮ ਜਿਹੜਾ ਕੋਈ ਬੰਦਾ ਕਰ ਸੱਕਦਾ ਖਾਣਾ ਅਤੇ ਪੀਣਾ ਹੈ ਅਤੇ ਆਪਣੇ ਕੰਮ ਦੇ ਫ਼ਲ ਦਾ ਆਨੰਦ ਮਾਨਣਾ, ਜੋ ਉਹ ਇਸ ਦੁਨੀਆਂ ਵਿੱਚ ਕਰਦਾ, ਪਰਮੇਸ਼ੁਰ ਦੁਆਰਾ ਦਿੱਤੇ ਗਏ ਉਸ ਦੀ ਜ਼ਿੰਦਗੀ ਦੇ ਗਿਣਤੀ ਦੇ ਦਿਨਾਂ ਦੌਰਾਨ ਕਰਦਾ ਹੈ ਕਿਉਂ ਕਿ ਇਹੀ ਉਸਦਾ ਹਿੱਸਾ ਹੈ।
ਰਸੂਲਾਂ ਦੇ ਕਰਤੱਬ 10:35
ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਵੀ ਉਸ ਤੋਂ ਡਰਦਾ ਹੈ ਅਤੇ ਭਲੇ ਕੰਮ ਕਰਦਾ ਹੈ ਉਹ ਪਰਮੇਸ਼ੁਰ ਨੂੰ ਸਵੀਕਾਰ ਹੁੰਦਾ ਹੈ।
ਲੋਕਾ 11:41
ਇਸ ਲਈ ਜੋ ਕੁਝ ਵੀ ਅੰਦਰ ਹੈ, ਉਹ ਲੋੜਵੰਦ ਨੂੰ ਦਿਉ। ਫ਼ੇਰ ਤੁਹਾਡੇ ਲਈ ਸਭ ਕੁਝ ਸ਼ੁੱਧ ਹੋ ਜਾਵੇਗਾ।
ਮਰਕੁਸ 7:29
ਤਾਂ ਯਿਸੂ ਨੇ ਉਸ ਔਰਤ ਨੂੰ ਆਖਿਆ, “ਇਹ ਇੱਕ ਚੰਗਾ ਜਵਾਬ ਹੈ। ਫ਼ਿਰ ਤੂੰ ਜਾ ਸੱਕਦੀ ਹੈਂ। ਭੂਤ ਨੇ ਤੇਰੀ ਧੀ ਨੂੰ ਛੱਡ ਦਿੱਤਾ ਹੈ।”
ਵਾਈਜ਼ 10:19
ਲੋਕ ਖਾਣਾ ਪਸੰਦ ਕਰਦੇ ਹਨ, ਅਤੇ ਮੈਅ ਉਨ੍ਹਾਂ ਦੇ ਜੀਵਨ ਨੂੰ ਪ੍ਰਸੰਨ ਬਣਾਉਂਦੀ ਹੈ। ਅਤੇ ਪੈਸੇ ਨਾਲ, ਸਭ ਕੁਝ ਸੁਲਝਾ ਦਿੰਦਾ ਹੈ।
ਪੈਦਾਇਸ਼ 4:4
ਪਰ ਹਾਬਲ ਆਪਣੇ ਇੱਜੜ ਵਿੱਚੋਂ ਪਹਿਲੋਠੇ ਜਨਮੇ ਜਾਨਵਰਾਂ ਨੂੰ ਲਿਆਇਆ ਅਤੇ ਉਸ ਨੇ ਆਪਣੀਆਂ ਸਭ ਤੋਂ ਚੰਗੀਆਂ ਭੇਡਾਂ ਦਾ ਸਭ ਤੋਂ ਚੰਗਾ ਹਿੱਸਾ ਭੇਂਟ ਕੀਤਾ। ਇਸ ਲਈ ਯਹੋਵਾਹ ਨੇ ਹਾਬਲ ਅਤੇ ਉਸਦੀ ਸੁਗਾਤ ਤੇ ਕਿਰਪਾ ਦ੍ਰਿਸ਼ਟੀ ਨਾਲ ਵੇਖਿਆ।
ਖ਼ਰੋਜ 24:8
ਤਾਂ ਮੂਸਾ ਨੇ ਬਲੀਆਂ ਤੋਂ ਭਰੇ ਖੂਨ ਦੇ ਪਿਆਲੇ ਲਈ ਅਤੇ ਇਸ ਨੂੰ ਲੋਕਾਂ ਉੱਤੇ ਛਿੜਕ ਕੇ ਆਖਿਆ, “ਇਹ ਖੂਨ ਦਰਸਾਉਂਦਾ ਹੈ ਕਿ ਤੁਹਾਡੇ ਇਨ੍ਹਾਂ ਸਾਰੇ ਕਾਨੂੰਨਾਂ ਦੇ ਅਧਾਰ ਤੇ ਯਹੋਵਾਹ ਨੇ ਤੁਹਾਡੇ ਨਾਲ ਇੱਕ ਖਾਸ ਇਕਰਾਰਨਾਮਾ ਕੀਤਾ ਹੈ।”
ਅਸਤਸਨਾ 16:14
ਸਾਰੇ ਮਿਲਕੇ ਇਸ ਤਿਉਹਾਰ ਦਾ ਆਨੰਦ ਮਾਣੋ-ਤੁਸੀਂ, ਤੁਹਾਡੇ ਪੁੱਤਰ, ਤੁਹਾਡੀਆਂ ਧੀਆਂ, ਤੁਹਾਡੇ ਸਾਰੇ ਨੌਕਰ ਅਤੇ ਲੇਵੀ, ਵਿਦੇਸ਼ੀ, ਯਤੀਮ ਅਤੇ ਵਿਧਵਾਵਾਂ ਜਿਹੜੇ ਵੀ ਤੁਹਾਡੇ ਕਸਬੇ ਵਿੱਚ ਰਹਿੰਦੇ ਹਨ।
੧ ਸਲਾਤੀਨ 8:66
ਅਗਲੇ ਦਿਨ ਸੁਲੇਮਾਨ ਨੇ ਸਭ ਨੂੰ ਘਰੀਂ ਪਰਤਨ ਲਈ ਆਖਿਆ ਤਾਂ ਸਾਰੇ ਲੋਕਾਂ ਨੇ ਪਾਤਸ਼ਾਹ ਦਾ ਧੰਨਵਾਦ ਕੀਤਾ ਅਤੇ ਅਲਵਿਦਾ ਆਖਕੇ ਆਪਣੇ ਘਰਾਂ ਨੂੰ ਪਰਤ ਗਏ। ਅਤੇ ਆਪਣੇ ਤੰਬੂਆਂ ਨੂੰ ਉਸ ਸਾਰੀ ਭਲਾਈ ਦੇ ਕਾਰਨ ਜਿਹੜੀ ਯਹੋਵਾਹ ਨੇ ਆਪਣੀ ਪਰਜਾ ਇਸਰਾਏਲ ਦੇ ਨਾਲ ਕੀਤੀ ਸੀ ਉਹ ਖੁਸ਼ੀ ਤੇ ਮਨ ਦੀ ਅਨੰਦਤਾ ਨਾਲ ਚੱਲੇ ਗਏ।
੧ ਤਵਾਰੀਖ਼ 29:21
ਸੁਲੇਮਾਨ ਦਾ ਪਾਤਸ਼ਾਹ ਬਣਨਾ ਅਗਲੇ ਦਿਨ ਲੋਕਾਂ ਨੇ ਯਹੋਵਾਹ ਲਈ ਬਲੀਆਂ ਭੇਟ ਕੀਤੀਆਂ। ਉਨ੍ਹਾਂ ਯਹੋਵਾਹ ਲਈ ਹੋਮ ਦੀਆਂ ਭੇਟਾਂ ਚੜ੍ਹਾਈਆਂ। ਉਨ੍ਹਾਂ ਨੇ 1,000 ਬਲਦ, 1,000 ਛੱਤਰੇ, 1,000 ਲੇਲੇ ਚੜ੍ਹਾਏ। ਉਨ੍ਹਾਂ ਨੇ ਇਸਰਾਏਲ ਦੇ ਸਾਰੇ ਲੋਕਾਂ ਲਈ ਹੋਰ ਵੀ ਬਹੁਤ ਸਾਰੀਆਂ ਬਲੀਆਂ ਅਤੇ ਪੀਣ ਦੀਆਂ ਭੇਟਾਂ ਚੜ੍ਹਾਈਆਂ।
੨ ਤਵਾਰੀਖ਼ 30:23
ਸਾਰੇ ਲੋਕੀਂ ਸੱਤ ਦਿਨ ਹੋਰ ਉੱਥੇ ਰਹਿਣ ਲਈ ਤਿਆਰ ਹੋ ਗਏ। ਸੱਤ ਦਿਨ ਹੋਰ ਪਸਹ ਦਾ ਪਰਬ ਮਣਾਕੇ ਉਨ੍ਹਾਂ ਖੂਬ ਆਨੰਦ ਮਾਣਿਆ।
ਨਹਮਿਆਹ 8:10
ਨਹਮਯਾਹ ਨੇ ਆਖਿਆ, “ਜਾਓ ਅਤੇ ਜਾਕੇ ਵੱਧੀਆ ਭੋਜਨ ਖਾਓ ਅਤੇ ਮਿੱਠੀ ਮੈਅ ਪੀਓ। ਅਤੇ ਇਸ ਵਿੱਚੋਂ ਕੁਝ ਭੋਜਨ ਉਨ੍ਹਾਂ ਨੂੰ ਦਿਓ ਜਿਨ੍ਹਾਂ ਨੇ ਖਾਣ ਲਈ ਕੁਝ ਵੀ ਤਿਆਰ ਨਹੀਂ ਕੀਤਾ। ਅੱਜ ਦਾ ਦਿਨ ਸਾਡੇ ਯਹੋਵਾਹ ਦਾ ਖਾਸ ਦਿਨ ਹੈ। ਇਸ ਲਈ ਉਦਾਸ ਨਾ ਹੋਵੋ ਕਿਉਂ ਕਿ ਯਹੋਵਾਹ ਦੀ ਖੁਸ਼ੀ ਤੁਹਾਡੀ ਤਾਕਤ ਹੋਵੇਗੀ।”
ਯੂਹੰਨਾ 4:50
ਯਿਸੂ ਨੇ ਉੱਤਰ ਦਿੱਤਾ, “ਜਾ, ਤੇਰਾ ਪੁੱਤਰ ਜੀਵੇਗਾ।” ਉਸ ਆਦਮੀ ਨੇ ਯਿਸੂ ਦੇ ਸ਼ਬਦਾਂ ਵਿੱਚ ਵਿਸ਼ਵਾਸ ਕੀਤਾ ਅਤੇ ਘਰ ਚੱਲਾ ਗਿਆ।
ਪੈਦਾਇਸ਼ 12:19
ਤੂੰ ਤਾਂ ਆਖਿਆ ਸੀ, ‘ਇਹ ਮੇਰੀ ਭੈਣ ਹੈ।’ ਤੂੰ ਇਹ ਗੱਲ ਕਿਉਂ ਆਖੀ? ਮੈਂ ਉਸ ਨੂੰ ਇਸ ਲਈ ਹਾਸਿਲ ਕੀਤਾ ਤਾਂ ਜੋ ਮੇਰੀ ਪਤਨੀ ਬਣ ਸੱਕੇ। ਪਰ ਹੁਣ ਮੈਂ ਤੈਨੂੰ ਤੇਰੀ ਪਤਨੀ ਵਾਪਸ ਦਿੰਦਾ ਹਾਂ। ਇਸ ਨੂੰ ਲੈ ਕੇ ਚੱਲਾ ਜਾਹ!”