Ephesians 5:21
ਪਤਨੀਆਂ ਅਤੇ ਪਤੀਆਂ ਇੱਕ ਦੂਸਰੇ ਦੀ ਗੱਲ ਮੰਨਣ ਲਈ ਸਦਾ ਤਿਆਰ ਰਹੋ। ਅਜਿਹਾ ਇਸ ਲਈ ਕਰੋ ਕਿਉਂ ਜੋ ਤੁਸੀਂ ਮਸੀਹ ਦਾ ਆਦਰ ਕਰਦੇ ਹੋ।
Ephesians 5:21 in Other Translations
King James Version (KJV)
Submitting yourselves one to another in the fear of God.
American Standard Version (ASV)
subjecting yourselves one to another in the fear of Christ.
Bible in Basic English (BBE)
Letting yourselves be ruled by one another in the fear of Christ.
Darby English Bible (DBY)
submitting yourselves to one another in [the] fear of Christ.
World English Bible (WEB)
subjecting yourselves one to another in the fear of Christ.
Young's Literal Translation (YLT)
subjecting yourselves to one another in the fear of God.
| Submitting yourselves one to | ὑποτασσόμενοι | hypotassomenoi | yoo-poh-tahs-SOH-may-noo |
| another | ἀλλήλοις | allēlois | al-LAY-loos |
| in | ἐν | en | ane |
| the fear | φόβῳ | phobō | FOH-voh |
| of God. | Θεοῦ | theou | thay-OO |
Cross Reference
ਫ਼ਿਲਿੱਪੀਆਂ 2:3
ਖੁਦਗਰਜ਼ੀ ਜਾਂ ਖੋਖਲੇ ਘਮੰਡ ਨਾਲ ਗੱਲਾਂ ਨਾ ਕਰੋ। ਇਸਦੀ ਜਗ਼੍ਹਾ, ਨਿਮ੍ਰ ਬਣੋ ਅਤੇ ਦੂਸਰੇ ਲੋਕਾਂ ਨੂੰ ਆਪਣੇ ਆਪ ਨਾਲੋਂ ਵੱਧੇਰੇ ਬਿਹਤਰ ਕਰਾਰ ਦਿਉ।
ਅਫ਼ਸੀਆਂ 5:22
ਪਤਨੀਓ, ਆਪਣੇ ਪਤੀਆਂ ਦੇ ਅਧਿਕਾਰਾਂ ਹੇਠਾਂ ਉਵੇਂ ਹੀ ਰਹੋ ਜਿਵੇਂ ਕਿ ਤੁਸੀਂ ਪ੍ਰਭੂ ਦੇ ਅਧਿਕਾਰ ਹੇਠਾਂ ਹੋ।
੧ ਪਤਰਸ 5:5
ਇਸੇ ਤਰ੍ਹਾਂ ਹੀ, ਮੈਂ ਜਵਾਨ ਲੋਕਾਂ ਨੂੰ ਵੀ ਬਜ਼ੁਰਗਾਂ ਦੇ ਅਧਿਕਾਰ ਨੂੰ ਕਬੂਲਣ ਦੀ ਮੰਗ ਕਰਦਾ ਹਾਂ। ਤੁਹਾਨੂੰ ਸਾਰਿਆਂ ਨੂੰ ਇੱਕ ਦੂਸਰੇ ਦੀ ਨਿਮ੍ਰਤਾ ਨਾਲ ਸੇਵਾ ਕਰਨੀ ਚਾਹੀਦੀ ਹੈ। ਕਿਉਂਕਿ: “ਪਰਮੇਸ਼ੁਰ ਘਮੰਡੀ ਬੰਦਿਆਂ ਦੇ ਖਿਲਾਫ਼ ਹੈ। ਪਰ ਉਹ ਹਮੇਸ਼ਾ ਨਿਮਾਣੇ ਬੰਦਿਆਂ ਨੂੰ ਕਿਰਪਾ ਦਰਸ਼ਾਉਂਦਾ ਹੈ।”
ਇਬਰਾਨੀਆਂ 13:17
ਆਪਣੇ ਆਗੂਆਂ ਦਾ ਹੁਕਮ ਮੰਨੋ ਅਤੇ ਉਨ੍ਹਾਂ ਦੇ ਅਧੀਨ ਰਹੋ। ਉਹ ਲੋਕ ਤੁਹਾਡੇ ਲਈ ਜ਼ਿੰਮੇਵਾਰ ਹਨ। ਇਸ ਲਈ ਉਹ ਹਮੇਸ਼ਾ ਤੁਹਾਡਾ ਧਿਆਨ ਰੱਖਦੇ ਹਨ। ਉਨ੍ਹਾਂ ਲੋਕਾਂ ਦਾ ਹੁਕਮ ਮੰਨੋ ਤਾਂ ਜੋ ਉਹ ਅਜਿਹਾ ਕੰਮ ਖੁਸ਼ੀ ਨਾਲ ਕਰ ਸੱਕਣ, ਉਦਾਸੀ ਨਾਲ ਨਹੀਂ। ਉਨ੍ਹਾਂ ਦੇ ਕੰਮ ਨੂੰ ਮੁਸ਼ਕਿਲ ਬਣਾਕੇ ਤੁਹਾਡਾ ਭਲਾ ਨਹੀਂ ਹੋਵੇਗਾ।
ਅਫ਼ਸੀਆਂ 5:24
ਕਲੀਸਿਯਾ ਮਸੀਹ ਦੇ ਅਧਿਕਾਰ ਹੇਠਾਂ ਹੈ। ਇਸ ਲਈ ਪਤਨੀਓ ਤੁਹਾਡੇ ਬਾਰੇ ਵੀ ਇਵੇਂ ਹੀ ਹੈ। ਤੁਹਾਨੂੰ ਹਰ ਗੱਲ ਵਿੱਚ ਆਪਣੇ ਪਤੀਆਂ ਦੇ ਅਧਿਕਾਰ ਹੇਠਾਂ ਹੋਣਾ ਚਾਹੀਦਾ ਹੈ।
੧ ਪਤਰਸ 2:17
ਸਭ ਲੋਕਾਂ ਦੀ ਇੱਜ਼ਤ ਕਰੋ। ਪਰਮੇਸ਼ੁਰ ਦੇ ਪਰਿਵਾਰ ਦੇ ਸਮੂਹ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰੋ। ਪਰਮੇਸ਼ੁਰ ਤੋਂ ਡਰੋ ਅਤੇ ਬਾਦਸ਼ਾਹ ਦੀ ਇੱਜ਼ਤ ਕਰੋ।
੧ ਤਿਮੋਥਿਉਸ 3:4
ਉਸ ਨੂੰ ਆਪਣੇ ਘਰ ਦਾ ਇੱਕ ਚੰਗਾ ਆਗੂ ਹੋਣਾ ਚਾਹੀਦਾ। ਇਸਦਾ ਅਰਥ ਇਹ ਹੈ ਕਿ ਉਸ ਦੇ ਬੱਚੇ ਪੂਰੀ ਇੱਜ਼ਤ ਨਾਲ ਉਸਦਾ ਆਖਾ ਮੰਨਦੇ ਹੋਣ।
ਗਲਾਤੀਆਂ 5:13
ਮੇਰੇ ਭਰਾਵੋ ਅਤੇ ਭੈਣੋ, ਪਰਮੇਸ਼ੁਰ ਨੇ ਤੁਹਾਨੂੰ ਆਜ਼ਾਦ ਹੋਣ ਦਾ ਸੱਦਾ ਦਿੱਤਾ ਸੀ। ਪਰ ਇਸ ਆਜ਼ਾਦੀ ਨੂੰ ਆਪਣੇ ਪਾਪੀ ਆਪਿਆਂ ਨੂੰ ਪ੍ਰਸੰਨ ਕਰਨ ਦੇ ਅਰੱਥਾਂ ਵਾਂਗ ਇਸਤੇਮਾਲ ਨਾ ਕਰੋ। ਪਰ ਇੱਕ ਦੂਸਰੇ ਦੀ ਪਿਆਰ ਨਾਲ ਸੰਪੂਰਣ ਸੇਵਾ ਕਰੋ।
੨ ਤਵਾਰੀਖ਼ 19:7
ਹੁਣ ਤੁਹਾਡੇ ਵਿੱਚੋਂ ਸਭਨਾਂ ਨੂੰ ਯਹੋਵਾਹ ਦੇ ਭੈਅ ਵਿੱਚ ਰਹਿਣਾ ਚਾਹੀਦਾ ਹੈ। ਤੁਸੀਂ ਜੋ ਕੁਝ ਵੀ ਕਰਦੇ ਹੋ, ਸਾਵਧਾਨ ਹੋ ਕੇ ਕਰੋ ਕਿਉਂ ਕਿ ਯਹੋਵਾਹ ਸਾਡਾ ਪਰਮੇਸ਼ੁਰ ਨਿਆਂ ਪਸੰਦ ਹੈ। ਯਹੋਵਾਹ ਕਿਸੇ ਨਾਲ ਭਿੰਨ-ਭੇਦ ਜਾਂ ਛੋਟੇ-ਵੱਡੇ ਦਾ ਫ਼ਰਕ ਨਹੀਂ ਰੱਖਦਾ ਅਤੇ ਨਾ ਹੀ ਉਹ ਆਪਣੇ ਨਿਆਂ ਬਦਲਣ ਲਈ ਕਿਸੇ ਕੋਲੋਂ ਰਿਸ਼ਵਤ ਲੈਂਦਾ ਹੈ।”
ਨਹਮਿਆਹ 5:15
ਪਰ ਉਹ ਰਾਜਪਾਲ ਜਿਨ੍ਹਾਂ ਨੇ ਮੇਰੇ ਤੋਂ ਪਹਿਲਾਂ ਉੱਥੇ ਹੁਕਮ ਚਲਾਇਆ, ਓਬੋਁ ਦੇ ਲੋਕਾਂ ਦਾ ਜਿਉਣ ਦੁਭ੍ਭਰ ਕੀਤਾ। ਉਨ੍ਹਾਂ ਨੇ ਉੱਥੇ ਦੇ ਸਾਰੇ ਲੋਕਾਂ ਨੂੰ ਚਾਂਦੀ ਦਾ ਇੱਕ ਪਉਂਡ ਦੇਣ ਲਈ ਮਜਬੂਰ ਕੀਤਾ। ਉਨ੍ਹਾਂ ਨੇ ਉਨ੍ਹਾਂ ਤੋਂ ਭੋਜਨ ਅਤੇ ਮੈਅ ਵੀ ਲਈ। ਉਨ੍ਹਾਂ ਦੇ ਸੇਵਾਦਾਰਾਂ ਨੇ ਵੀ ਉਨ੍ਹਾਂ ਲੋਕਾਂ ਦਾ ਜੀਉਣਾ ਦੁਭ੍ਭਰ ਕੀਤਾ ਹੋਇਆ ਸੀ। ਪਰ ਮੈਂ ਪਰਮੇਸ਼ੁਰ ਦਾ ਮਾਨ ਕੀਤਾ ਤੇ ਉਸ ਤੋਂ ਭੈ ਖਾਂਦਾ ਸੀ, ਇਸ ਲਈ ਮੈਂ ਉਨ੍ਹਾਂ ਵਾਂਗ ਨਾ ਕੀਤਾ।
ਨਹਮਿਆਹ 5:9
ਇਉਂ ਮੈਂ ਬੋਲਣਾ ਜ਼ਾਰੀ ਰੱਖਿਆ ਅਤੇ ਕਿਹਾ, “ਜੋ ਕੁਝ ਤੁਸੀਂ ਕਰ ਰਹੇ ਹੋ, ਉਹ ਠੀਕ ਨਹੀਂ। ਤੁਸੀਂ ਜਾਣਦੇ ਹੋ ਕਿ ਤੁਹਾਨੂੰ ਪਰਮੇਸ਼ੁਰ ਤੋਂ ਡਰਨਾ ਤੇ ਉਸ ਦਾ ਸਂਮਾਨ ਕਰਨਾ ਚਾਹੀਦਾ ਹੈ। ਅਤੇ ਤੁਹਾਨੂੰ ਉਹ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜੋ ਸਾਡੇ ਦੁਸ਼ਮਣਾਂ ਦੀਆਂ ਕੌਮਾਂ ਤੋਂ ਬੇਇੱਜ਼ਤੀ ਲਿਆਉਣ।
੧ ਤਵਾਰੀਖ਼ 29:24
ਸਾਰੇ ਆਗੂ, ਸਿਪਾਹੀ ਅਤੇ ਦਾਊਦ ਪਾਤਸ਼ਾਹ ਦੇ ਸਾਰੇ ਪੁੱਤਰਾਂ ਨੇ ਸੁਲੇਮਾਨ ਨੂੰ ਪਾਤਸ਼ਾਹ ਵਜੋਂ ਸਵੀਕਾਰ ਕੀਤਾ ਅਤੇ ਉਸਦਾ ਹੁਕਮ ਮੰਨਿਆ।
੧ ਪਤਰਸ 2:13
ਅਧਿਕਾਰੀਆਂ ਦੀ ਪਾਲਣਾ ਕਰੋ ਉਨ੍ਹਾਂ ਲੋਕਾਂ ਦੇ ਹੁਕਮ ਦੀ ਪਾਲਣਾ ਵੀ ਕਰੋ ਜਿਨ੍ਹਾਂ ਕੋਲ ਇਸ ਦੁਨੀਆਂ ਵਿੱਚ ਇਖਤਿਆਰ ਹੈ। ਇਹ ਪ੍ਰਭੂ ਦੀ ਖਾਤਿਰ ਕਰੋ। ਉਸ ਬਾਦਸ਼ਾਹ ਦੀ ਮੰਨੋ ਜਿਸ ਕੋਲ ਹਰ ਅਧਿਕਾਰ ਹੈ।
੧ ਤਿਮੋਥਿਉਸ 2:11
ਔਰਤ ਨੂੰ ਖਾਮੋਸ਼ੀ ਨਾਲ ਸੁਣਨ ਅਤੇ ਹਮੇਸ਼ਾ ਮੰਨਣ ਲਈ ਪੂਰੀ ਤਰ੍ਹਾਂ ਤਿਆਰ ਰਹਿਣਾ ਸਿਖਣਾ ਚਾਹੀਦਾ ਹੈ।
੨ ਕੁਰਿੰਥੀਆਂ 7:1
ਪਿਆਰੇ ਮਿੱਤਰੋ, ਸਾਡੇ ਕੋਲ ਇਹ ਵਾਅਦੇ ਹਨ। ਇਸ ਲਈ ਸਾਨੂੰ ਆਪਣੇ ਆਪ ਨੂੰ ਹਰ ਚੀਜ਼ ਤੋਂ ਸ਼ੁੱਧ ਕਰ ਲੈਣਾ ਚਾਹੀਦਾ ਹੈ ਜੋ ਸਾਡੇ ਸਰੀਰ ਜਾਂ ਆਤਮਾ ਨੂੰ ਅਸ਼ੁੱਧ ਬਣਾਉਂਦੀ ਹੈ। ਸਾਨੂੰ ਆਪਣੇ ਜੀਵਨ ਢੰਗ ਵਿੱਚ ਸੰਪੂਰਣ ਹੋਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ, ਕਿਉਂਕਿ ਅਸੀਂ ਪਰਮੇਸ਼ੁਰ ਦਾ ਆਦਰ ਕਰਦੇ ਹਾਂ।
ਰੋਮੀਆਂ 13:1
ਤੁਹਾਡੀ ਸਰਕਾਰ ਦੇ ਸ਼ਾਸਕਾਂ ਨੂੰ ਮੰਨੋ ਤੁਹਾਨੂੰ ਸਾਰਿਆਂ ਨੂੰ, ਉੱਚ ਅਧਿਕਾਰੀਆਂ ਨੂੰ ਮੰਨਣਾ ਚਾਹੀਦਾ ਹੈ। ਹਰ ਕੋਈ, ਜੋ ਸ਼ਾਸਨ ਕਰਦਾ ਹੈ, ਪਰਮੇਸ਼ੁਰ ਦੁਆਰਾ ਉਨ੍ਹਾਂ ਨੂੰ ਅਧਿਕਾਰ ਦਿੱਤਾ ਗਿਆ ਹੈ। ਅਤੇ ਉਹ ਸਾਰੇ ਲੋਕ, ਜਿਹੜੇ ਹੁਣ ਸ਼ਾਸਨ ਕਰ ਰਹੇ ਹਨ ਉਨ੍ਹਾਂ ਨੂੰ, ਪਰਮੇਸ਼ੁਰ ਵੱਲੋਂ ਇਹ ਅਧਿਕਾਰ ਪ੍ਰਾਪਤ ਕੀਤਾ ਹੈ।
ਪੈਦਾਇਸ਼ 16:9
ਯਹੋਵਾਹ ਦੇ ਦੂਤ ਨੇ ਹਾਜਰਾ ਨੂੰ ਆਖਿਆ, “ਸਾਰਈ ਤੇਰੀ ਮਾਲਕਣ ਹੈ। ਉਸ ਕੋਲ ਘਰ ਚਲੀ ਜਾਹ ਅਤੇ ਉਸਦਾ ਹੁਕਮ ਮੰਨ।”
ਅਮਸਾਲ 24:21
-30- ਮੇਰੇ ਬੇਟੇ, ਯਹੋਵਾਹ ਅਤੇ ਰਾਜੇ ਤੋਂ ਡਰੋ। ਅਤੇ ਵਿਦਰੋਹੀਆਂ ਦਾ ਸੰਗ ਨਾ ਕਰੋ।