Ephesians 5:29
ਕਿਉਂ ਕਿ ਕਦੇ ਵੀ ਕਿਸੇ ਨੇ ਆਪਣੇ ਖੁਦ ਦੇ ਸਰੀਰ ਨੂੰ ਨਫ਼ਰਤ ਨਹੀਂ ਕੀਤੀ। ਹਰ ਕੋਈ ਆਪਣੇ ਸਰੀਰ ਦਾ ਪੋਸ਼ਣ ਕਰਦਾ ਹੈ ਅਤੇ ਇਸਦਾ ਚੰਗਾ ਖਿਆਲ ਰੱਖਦਾ ਹੈ। ਅਤੇ ਇਹੀ ਗੱਲ ਹੈ ਜਿਹੜੀ ਮਸੀਹ ਨੇ ਕਲੀਸਿਯਾ ਲਈ ਕੀਤੀ,
Ephesians 5:29 in Other Translations
King James Version (KJV)
For no man ever yet hated his own flesh; but nourisheth and cherisheth it, even as the Lord the church:
American Standard Version (ASV)
for no man ever hated his own flesh; but nourisheth and cherisheth it, even as Christ also the church;
Bible in Basic English (BBE)
For no man ever had hate for his flesh; but he gives it food and takes care of it, even as Christ does for the church;
Darby English Bible (DBY)
For no one has ever hated his own flesh, but nourishes and cherishes it, even as also the Christ the assembly:
World English Bible (WEB)
For no man ever hated his own flesh; but nourishes and cherishes it, even as the Lord also does the assembly;
Young's Literal Translation (YLT)
for no one ever his own flesh did hate, but doth nourish and cherish it, as also the Lord -- the assembly,
| For | οὐδεὶς | oudeis | oo-THEES |
| no man | γάρ | gar | gahr |
| ever yet | ποτε | pote | poh-tay |
| hated | τὴν | tēn | tane |
| ἑαυτοῦ | heautou | ay-af-TOO | |
| his own | σάρκα | sarka | SAHR-ka |
| flesh; | ἐμίσησεν | emisēsen | ay-MEE-say-sane |
| but | ἀλλ' | all | al |
| nourisheth | ἐκτρέφει | ektrephei | ake-TRAY-fee |
| and | καὶ | kai | kay |
| cherisheth | θάλπει | thalpei | THAHL-pee |
| it, | αὐτήν | autēn | af-TANE |
| even | καθὼς | kathōs | ka-THOSE |
| as | καὶ | kai | kay |
| the | ὁ | ho | oh |
| Lord | Κύριος | kyrios | KYOO-ree-ose |
| the | τὴν | tēn | tane |
| church: | ἐκκλησίαν | ekklēsian | ake-klay-SEE-an |
Cross Reference
ਅਮਸਾਲ 11:17
ਇੱਕ ਦਿਆਲੂ ਆਦਮੀ ਆਪਣੇ ਲਈ ਹਮੇਸ਼ਾ ਚੰਗਾ ਕਰਦਾ ਹੈ, ਪਰ ਇੱਕ ਜ਼ੁਲਮੀ ਵਿਅਕਤੀ ਆਪਣੇ-ਆਪ ਲਈ ਉਦਾਸੀ ਲਿਆਉਂਦਾ ਹੈ।
ਵਾਈਜ਼ 4:5
ਕੁਝ ਲੋਕ ਆਖਦੇ ਹਨ, “ਹੱਥ ਤੇ ਹੱਥ ਧਰਕੇ ਬੈਠੇ ਰਹਿਣਾ ਅਤੇ ਕੁਝ ਨਾ ਕਰਨਾ, ਮੂਰੱਖਤਾ ਹੈ। ਜੇ ਤੁਸੀਂ ਕੰਮ ਨਹੀਂ ਕਰੋਗੇ ਤਾਂ ਭੁੱਖੇ ਮਰੋਗੇ।”
ਯਸਈਆਹ 40:11
ਯਹੋਵਾਹ ਆਪਣੇ ਲੋਕਾਂ ਦੀ ਅਗਵਾਈ ਕਰੇਗਾ ਜਿਵੇਂ ਅਯਾਲੀ ਆਪਣੀਆਂ ਭੇਡਾਂ ਦੀ ਅਗਵਾਈ ਕਰਦਾ ਹੈ। ਯਹੋਵਾਹ ਆਪਣੇ ਬਾਜ਼ੂ ਦੀ ਵਰਤੋਂ ਕਰੇਗਾ ਤੇ ਆਪਣੀਆਂ ਭੇਡਾਂ ਇਕੱਠੀਆਂ ਕਰੇਗਾ। ਯਹੋਵਾਹ ਲੇਲਿਆਂ ਨੂੰ ਚੁੱਕ ਲਵੇਗਾ ਅਤੇ ਉਨ੍ਹਾਂ ਨੂੰ ਆਪਣੀਆਂ ਬਾਹਾਂ ਵਿੱਚ ਫ਼ੜੀ ਰੱਖੇਗਾ। ਉਨ੍ਹਾਂ ਦੀਆਂ ਮਾਵਾਂ ਉਸ ਦੇ ਨਾਲ-ਨਾਲ ਤੁਰਨਗੀਆਂ।
ਹਿਜ਼ ਕੀ ਐਲ 34:14
ਮੈਂ ਉਨ੍ਹਾਂ ਦੀ ਘਾਹ ਦੇ ਮੈਦਾਨਾਂ ਵੱਲ ਅਗਵਾਈ ਕਰਾਂਗਾ। ਉਹ ਇਸਰਾਏਲ ਦੇ ਪਰਬਤਾਂ ਦੀ ਉੱਚੀ ਥਾਂ ਉੱਤੇ ਜਾਣਗੀਆਂ। ਓੱਥੇ ਉਹ ਚੰਗੀ ਧਰਤੀ ਉੱਤੇ ਲੇਟਣਗੀਆਂ ਅਤੇ ਘਾਹ ਖਾਣਗੀਆਂ। ਉਹ ਇਸਰਾਏਲ ਦੇ ਪਰਬਤਾਂ ਉੱਤੇ ਵੱਧੀਆ ਘਾਹ ਦੇ ਮੈਦਾਨ ਵਿੱਚ ਚਰਨਗੀਆਂ।
ਮੱਤੀ 23:37
ਯਿਸੂ ਵੱਲੋਂ ਯਰੂਸ਼ਲਮ ਦੇ ਲੋਕਾਂ ਨੂੰ ਚਿਤਾਵਨੀ “ਹੇ ਯਰੂਸ਼ਲਮ, ਯਰੂਸ਼ਲਮ ਤੂੰ ਹੀ ਉਹ ਸ਼ਹਿਰ ਹੈਂ ਜੋ ਨਬੀਆਂ ਨੂੰ ਕਤਲ ਕਰਦਾ ਹੈ, ਅਤੇ ਜਿਹੜੇ ਤੇਰੇ ਕੋਲ ਭੇਜੇ ਜਾਂਦੇ ਹਨ ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿੰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਕਿ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠਾ ਕਰਾਂ ਜਿਵੇਂ ਕੁਕੜੀ ਆਪਣੇ ਚੂਚਿਆਂ ਨੂੰ ਖੰਭਾਂ ਦੇ ਹੇਠਾਂ ਇਕੱਠਾ ਕਰਦੀ ਹੈ, ਪਰ ਤੂੰ ਇਉਂ ਨਹੀਂ ਚਾਹੁੰਦਾ।
ਯੂਹੰਨਾ 6:50
ਮੈਂ ਉਹ ਰੋਟੀ ਹਾਂ ਜੋ ਸੁਰਗ ਤੋਂ ਹੇਠਾਂ ਆਉਂਦੀ ਹੈ। ਜੇਕਰ ਕੋਈ ਵੀ ਇਹ ਰੋਟੀ ਖਾਂਦਾ ਹੈ ਉਹ ਕਦੇ ਨਹੀਂ ਮਰੇਗਾ।
ਹਿਜ਼ ਕੀ ਐਲ 34:27
ਖੇਤਾਂ ਵਿੱਚ ਉੱਗਣ ਵਾਲੇ ਰੁੱਖ ਫ਼ਲ ਪੈਦਾ ਕਰਨਗੇ। ਧਰਤੀ ਆਪਣੀ ਫ਼ਸਲ ਦੇਵੇਗੀ। ਇਸ ਲਈ ਭੇਡਾਂ ਆਪਣੀ ਧਰਤੀ ਉੱਤੇ ਸੁਰੱਖਿਅਤ ਹੋਣਗੀਆਂ। ਮੈਂ ਉਨ੍ਹਾਂ ਉਤਲੇ ਜੂਲੇ ਤੋੜ ਦਿਆਂਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਲੋਕਾਂ ਦੀ ਸ਼ਕਤੀ ਤੋਂ ਬਚਾਵਾਂਗਾ ਜਿਨ੍ਹਾਂ ਨੇ ਉਨ੍ਹਾਂ ਨੂੰ ਗੁਲਾਮ ਬਣਾਇਆ ਸੀ। ਫ਼ੇਰ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।
ਰੋਮੀਆਂ 1:31
ਉਹ ਮੂਰਖ ਹਨ। ਉਹ ਆਪਣੇ ਵਚਨ ਵੀ ਨਹੀਂ ਨਿਭਾਉਂਦੇ ਤੇ ਨਾ ਹੀ ਦੂਜੇ ਲੋਕਾਂ ਲਈ ਕੋਈ ਦਯਾ ਭਾਵਨਾ ਜਾਂ ਨਿਮਰਤਾ ਰੱਖਦੇ ਹਨ।
ਅਫ਼ਸੀਆਂ 5:31
ਪੋਥੀਆਂ ਆਖਦੀਆਂ ਹਨ, “ਇਸ ਲਈ ਆਦਮੀ ਆਪਣੇ ਮਾਤਾ ਪਿਤਾ ਨੂੰ ਛੱਡ ਦੇਵੇਗਾ ਅਤੇ ਆਪਣੀ ਪਤਨੀ ਨਾਲ ਮਿਲ ਜਾਏਗਾ। ਇਸੇ ਤਰ੍ਹਾਂ, ਉਹ ਦੋਵੇਂ ਇੱਕ ਬਣ ਜਾਣਗੇ।”