Esther 1:4
ਇਹ ਦਾਅਵਤ ਲਗਾਤਾਰ 180 ਦਿਨ ਚੱਲੀ। ਇਸ ਸਮੇਂ ਦੇ ਦੌਰਾਨ ਅਹਸ਼ਵੇਰੋਸ਼ ਆਪਣੇ ਰਾਜਸੀ ਠਾਠ ਤੇ ਖਜ਼ਾਨਿਆਂ ਦਾ ਢੇਰ ਵਿਖਾਵਾ ਕਰ ਰਿਹਾ ਸੀ। ਉਹ ਹਰ ਇੱਕ ਨੂੰ ਮਹਿਲ ਦੀ ਸ਼ਾਨ-ਸ਼ੌਕਤ ਦਾ ਵਿਖਾਵਾ ਕਰਦਾ।
Esther 1:4 in Other Translations
King James Version (KJV)
When he shewed the riches of his glorious kingdom and the honour of his excellent majesty many days, even an hundred and fourscore days.
American Standard Version (ASV)
when he showed the riches of his glorious kingdom and the honor of his excellent majesty many days, even a hundred and fourscore days.
Bible in Basic English (BBE)
And for a long time, even a hundred and eighty days, he let them see all the wealth and the glory of his kingdom and the great power and honour which were his.
Darby English Bible (DBY)
when he shewed the glorious wealth of his kingdom and the splendid magnificence of his grandeur many days, a hundred and eighty days.
Webster's Bible (WBT)
When he showed the riches of his glorious kingdom and the honor of his excellent majesty many days, even a hundred and eighty days.
World English Bible (WEB)
when he shown the riches of his glorious kingdom and the honor of his excellent majesty many days, even one hundred eighty days.
Young's Literal Translation (YLT)
in his shewing the wealth of the honour of his kingdom, and the glory of the beauty of his greatness, many days -- eighty and a hundred days.
| When he shewed | בְּהַרְאֹת֗וֹ | bĕharʾōtô | beh-hahr-oh-TOH |
| אֶת | ʾet | et | |
| riches the | עֹ֙שֶׁר֙ | ʿōšer | OH-SHER |
| of his glorious | כְּב֣וֹד | kĕbôd | keh-VODE |
| kingdom | מַלְכוּת֔וֹ | malkûtô | mahl-hoo-TOH |
| honour the and | וְאֶ֨ת | wĕʾet | veh-ET |
| of his excellent | יְקָ֔ר | yĕqār | yeh-KAHR |
| majesty | תִּפְאֶ֖רֶת | tipʾeret | teef-EH-ret |
| many | גְּדוּלָּת֑וֹ | gĕdûllātô | ɡeh-doo-la-TOH |
| days, | יָמִ֣ים | yāmîm | ya-MEEM |
| even an hundred | רַבִּ֔ים | rabbîm | ra-BEEM |
| and fourscore | שְׁמוֹנִ֥ים | šĕmônîm | sheh-moh-NEEM |
| days. | וּמְאַ֖ת | ûmĕʾat | oo-meh-AT |
| יֽוֹם׃ | yôm | yome |
Cross Reference
੧ ਤਵਾਰੀਖ਼ 29:11
ਹੇ ਯਹੋਵਾਹ, ਪਰਮੇਸ਼ੁਰ, ਮਹਾਨਤਾ, ਸ਼ਕਤੀ, ਪਰਤਾਪ, ਜਿੱਤ ਅਤੇ ਆਦਰ ਤੇਰੇ ਹੀ ਹਨ! ਕਿਉਂ ਕਿ ਧਰਤੀ ਅਤੇ ਆਕਾਸ਼ ਵਿੱਚਲਾ ਸਭ ਕੁਝ ਤੇਰਾ, ਇੱਕਲੇ ਦਾ ਹੀ ਹੈ: ਹੇ ਯਹੋਵਾਹ! ਇਹ ਰਾਜ ਤੇਰਾ ਹੈ ਤੂੰ ਹੀ ਹਰ ਸ਼ੈਅ ਦਾ ਸਰਤਾਜ ਹੈਂ।
ਦਾਨੀ ਐਲ 4:36
ਇਸ ਲਈ ਉਸ ਸਮੇਂ ਪਰਮੇਸ਼ੁਰ ਨੇ ਮੇਰੀ ਹੋਸ਼ ਪਰਤਾ ਦਿੱਤੀ। ਅਤੇ ਉਸ ਨੇ ਮੇਰੀ ਰਾਜ ਸ਼ਕਤੀ ਅਤੇ ਮਹਾਨ ਇੱਜ਼ਤ ਮੈਨੂੰ ਵਾਪਸ ਦੇ ਦਿੱਤੀ। ਮੇਰੇ ਸਲਾਹਕਾਰ ਅਤੇ ਸ਼ਾਹੀ ਲੋਕ ਫ਼ੇਰ ਮੇਰੀ ਸਲਾਹ ਲੈਣ ਲੱਗੇ। ਮੈਂ ਫ਼ੇਰ ਰਾਜਾ ਬਣ ਗਿਆ। ਅਤੇ ਮੈਂ ਪਹਿਲਾਂ ਨਾਲੋਂ ਵੀ ਮਹਾਨ ਅਤੇ ਵੱਧੇਰੇ ਸ਼ਕਤੀਸ਼ਾਲੀ ਬਣ ਗਿਆ।
ਦਾਨੀ ਐਲ 5:18
“ਰਾਜਨ, ਅੱਤ ਮਹਾਨ ਪਰਮੇਸ਼ੁਰ ਨੇ ਤੇਰੇ ਪਿਤਾ ਜੀ ਨਬੂਕਦਨੱਸਰ ਨੂੰ ਬਹੁਤ ਮਹਾਨ ਅਤੇ ਸ਼ਕਤੀਸ਼ਾਲੀ ਰਾਜਾ ਬਣਾਇਆ। ਪਰਮੇਸ਼ੁਰ ਨੇ ਉਸ ਨੂੰ ਬਹੁਤ ਮਹੱਤਵਪੂਰਣ ਬਣਾਇਆ।
ਦਾਨੀ ਐਲ 7:9
ਚੌਬੇ ਜਾਨਵਰ ਦਾ ਨਿਆਂ “ਦੇਖ ਰਿਹਾ ਸਾਂ ਜਦੋਂ ਮੈਂ ਰੱਖੇ ਜਾ ਰਹੇ ਸਨ ਤਖਤ ਆਪਣੀਆਂ ਥਾਵਾਂ ਉੱਤੇ। ਅਤੇ ਪ੍ਰਾਚੀਨ ਪਤਸ਼ਾਹ ਬੈਠਾ ਸੀ ਆਪਣੇ ਤਖਤ ਉੱਤੇ ਉਸ ਦੇ ਬਸਤਰ ਬਰਫ਼ ਜਿੰਨੇ ਸਫ਼ੇਦ ਸਨ। ਸਿਰ ਦੇ ਵਾਲ ਓਸਦੇ ਸਨ ਸਫ਼ੇਦ ਸਨ ਇਹ ਚਿੱਟੀ ਉਨ ਜਿਹੇ। ਤਖਤ ਸੀ ਉਸਦਾ ਬਣਿਆ ਅਗਨ ਦਾ ਅਤੇ ਪਹੀਏ ਤਖਤ ਦੇ ਸਨ ਬਣੇ ਲਾਟਾਂ ਦੇ।
ਮੱਤੀ 4:8
ਫੇਰ ਸ਼ੈਤਾਨ ਉਸ ਨੂੰ ਇੱਕ ਵੱਡੇ ਉੱਚੇ ਪਹਾੜ ਉੱਤੇ ਨਾਲ ਲੈ ਗਿਆ ਅਤੇ ਜਗਤ ਦੇ ਸਾਰੇ ਰਾਜ ਅਤੇ ਉਨ੍ਹਾਂ ਦਾ ਜਲੌਂ ਵਿਖਾਇਆ।
ਮੱਤੀ 6:13
ਅਤੇ ਸਾਨੂੰ ਪਰਤਾਵੇ ਵਿੱਚ ਨਾ ਪਾਵੋ, ਸਗੋਂ ਦੁਸ਼ਟ ਤੋਂ ਬਚਾਵੋ।’
ਰੋਮੀਆਂ 9:23
ਪਰਮੇਸ਼ੁਰ ਨੇ ਧੀਰਜ ਨਾਲ ਉਨ੍ਹਾਂ ਨੂੰ ਸਹਾਰਿਆ ਤਾਂ ਜੋ ਉਹ ਆਪਣੀ ਅਮੀਰ ਮਹਿਮਾ ਤੋਂ ਲੋਕਾਂ ਨੂੰ ਵਾਕਫ਼ ਕਰਾ ਸੱਕੇ। ਉਹ ਇਹ ਮਹਿਮਾ ਉਨ੍ਹਾਂ ਲੋਕਾਂ ਨੂੰ ਦੇਣਾ ਚਾਹੁੰਦਾ ਸੀ ਜਿਹੜੇ ਉਸਦੀ ਮਿਹਰ ਪ੍ਰਾਪਤ ਕਰਦੇ ਹਨ। ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਆਪਣੀ ਮਹਿਮਾ ਦੇਣ ਲਈ ਤਿਆਰ ਕੀਤਾ ਸੀ।
ਅਫ਼ਸੀਆਂ 1:18
ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਤੁਹਾਡੇ ਹਿਰਦਿਆਂ ਵਿੱਚ ਸਮਝਦਾਰੀ ਦੇ ਸੱਕੇ। ਫ਼ੇਰ ਤੁਸੀਂ ਉਸ ਉਮੀਦ ਬਾਰੇ ਜਾਣ ਲਵੋਂਗੇ ਜਿਸ ਨੂੰ ਰੱਖਣ ਲਈ ਸਾਨੂੰ ਚੁਣਿਆ ਗਿਆ ਹੈ। ਤੁਸੀਂ ਜਾਣ ਜਾਵੋਂਗੇ ਕਿ ਜਿਹੜੀਆਂ ਅਸੀਸਾਂ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਦੇਣ ਦਾ ਵਾਇਦਾ ਕੀਤਾ ਸੀ ਉਹ ਅਪਾਰ ਅਤੇ ਮਹਿਮਾਮਈ ਹਨ।
ਕੁਲੁੱਸੀਆਂ 1:27
ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਇਹ ਪਤਾ ਲਗਾਉਣ ਦਾ ਨਿਰਨਾ ਕਰ ਲਿਆ ਕਿ ਇਹ ਸੱਚ ਕਿੰਨਾ ਅਮੀਰ ਅਤੇ ਮਹਿਮਾਮਈ ਹੈ। ਇਹ ਗੁਪਤ ਸੱਚ ਸਮੂਹ ਕੌਮਾਂ ਲਈ ਹੈ। ਇਹ ਸੱਚਾਈ ਖੁਦ ਮਸੀਹ ਹੈ ਜਿਸਦਾ ਨਿਵਾਸ ਤੁਹਾਡੇ ਅੰਦਰ ਹੈ ਮਹਿਮਾ ਲਈ ਉਹ ਸਾਡੀ ਇੱਕੋ ਇੱਕ ਉਮੀਦ ਹੈ।
੨ ਪਤਰਸ 1:16
ਅਸੀਂ ਮਸੀਹ ਦੀ ਮਹਿਮਾ ਦੇਖੀ ਜਦੋਂ ਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਸ਼ਕਤੀ ਅਤੇ ਉਸ ਦੇ ਆਉਣ ਬਾਰੇ ਦੱਸਿਆ, ਅਸੀਂ ਤੁਹਾਨੂੰ ਚਲਾਕੀ ਨਾਲ ਬਣਾਈਆਂ ਕਹਾਣੀਆਂ ਨਹੀਂ ਦੱਸੀਆਂ। ਕਿਉਂਕਿ ਅਸੀਂ ਅਸਲ ਵਿੱਚ ਉਸਦਾ ਤੇਜ ਆਪਣੀਆਂ ਖੁਦ ਦੀਆਂ ਅੱਖਾਂ ਨਾਲ ਵੇਖਿਆ ਸੀ।
ਦਾਨੀ ਐਲ 2:37
ਰਾਜਨ, ਤੁਸੀਂ ਸਭ ਤੋਂ ਮਹੱਤਵਪੂਰਣ ਰਾਜੇ ਹੋ। ਅਕਾਸ਼ ਦੇ ਪਰਮੇਸ਼ੁਰ ਨੇ ਤੁਹਾਨੂੰ ਰਾਜ, ਸ਼ਕਤੀ, ਤਾਕਤ ਅਤੇ ਪਰਤਾਪ ਬਖਸ਼ਿਆ ਹੈ।
ਹਿਜ਼ ਕੀ ਐਲ 28:5
ਆਪਣੀ ਮਹਾਨ ਸਿਆਣਪ ਅਤੇ ਕਾਰੋਬਾਰ ਨਾਲ ਤੂੰ ਵੱਧਾ ਲਈ ਹੈ ਦੌਲਤ ਆਪਣੀ। ਅਤੇ ਹੁਣ ਤੂੰ ਗੁਮਾਨੀ ਹੈਂ ਉਨ੍ਹਾਂ ਦੌਲਤਾਂ ਕਾਰਣ।
੧ ਤਵਾਰੀਖ਼ 29:25
ਯਹੋਵਾਹ ਨੇ ਸੁਲੇਮਾਨ ਨੂੰ ਬਹੁਤ ਉੱਚਾ ਚੁੱਕਿਆ ਅਤੇ ਉਸ ਨੂੰ ਸ਼ਾਹੀ ਪਰਤਾਪ ਪ੍ਰਦਾਨ ਕੀਤਾ ਜਿਹਾ ਕਿ ਪਹਿਲਾਂ ਇਸਰਾਏਲ ਵਿੱਚ ਕਿਸੇ ਵੀ ਰਾਜੇ ਕੋਲ ਨਹੀਂ ਸੀ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੇ ਇਹ ਮਹਿਸੂਸ ਕੀਤਾ।
ਅੱਯੂਬ 40:10
ਜੇ ਤੂੰ ਪਰਮੇਸ਼ੁਰ ਵਰਗਾ ਹੈਂ ਤਾਂ ਤੂੰ ਗੁਮਾਨੀ ਹੋ ਸੱਕਦਾ ਹੈ। ਜੇ ਤੂੰ ਪਰਮੇਸ਼ੁਰ ਵਰਗਾ ਹੈਂ ਤਾਂ ਤੂੰ ਪਰਤਾਪ ਅਤੇ ਮਾਨ ਨੂੰ ਬਸਤਰਾਂ ਵਾਂਗ ਪਹਿਨ ਸੱਕਦਾ ਹੈਂ।
ਜ਼ਬੂਰ 21:5
ਤੁਸਾਂ ਰਾਜੇ ਨੂੰ ਜਿੱਤ ਪ੍ਰਦਾਨ ਕੀਤੀ ਅਤੇ ਉਸ ਨੂੰ ਵੱਡੀ ਮਹਿਮਾ ਦਿੱਤੀ। ਤੁਸਾਂ ਉਸ ਨੂੰ ਇੱਜ਼ਤ ਅਤੇ ਉਸਤਤਿ ਦਿੱਤੀ।
ਜ਼ਬੂਰ 45:3
ਆਪਣੀ ਤਲਵਾਰ ਪਹਿਨ ਲਵੋ। ਆਪਣੀ ਸ਼ਾਨਦਾਰ ਵਰਦੀ ਪਾ ਲਵੋ।
ਜ਼ਬੂਰ 76:1
ਨਿਰਦੇਸ਼ਕ ਲਈ: ਸਾਜ਼ਾਂ ਨਾਲ। ਆਸਾਫ਼ ਦਾ ਉਸਤਤਿ ਦਾ ਗੀਤ। ਯਹੂਦਾਹ ਦੇ ਲੋਕ ਪਰਮੇਸ਼ੁਰ ਨੂੰ ਜਾਣਦੇ ਹਨ। ਇਸਰਾਏਲ ਦੇ ਲੋਕ ਪਰਮੇਸ਼ੁਰ ਦੇ ਨਾਮ ਦਾ ਆਦਰ ਕਰਦੇ ਹਨ।
ਜ਼ਬੂਰ 93:1
ਯਹੋਵਾਹ ਰਾਜਾ ਹੈ। ਉਹ ਮਹਿਮਾ ਅਤੇ ਸ਼ਕਤੀ ਨੂੰ ਵਸਤਰਾਂ ਵਾਂਗ ਪਹਿਨਦਾ ਹੈ। ਉਹ ਤਿਆਰ ਹੈ, ਇਸ ਲਈ ਸਾਰੀ ਦੁਨੀਆਂ ਸੁਰੱਖਿਅਤ ਹੈ। ਇਹ ਨਹੀਂ ਹਿੱਲਣਗੇ ਅਤੇ ਇਹ ਬਰਬਾਦ ਨਹੀਂ ਹੋਵੇਗੀ।
ਜ਼ਬੂਰ 145:5
ਤੁਹਾਡੀ ਸ਼ਾਨੋ-ਸ਼ੌਕਤ ਬਹੁਤ ਅਦਭੁਤ ਹੈ। ਮੈਂ ਤੁਹਾਡੇ ਚਮਤਕਾਰਾਂ ਬਾਰੇ ਦੱਸਾਂਗਾ।
ਜ਼ਬੂਰ 145:12
ਇਉਂ ਹੋਰ ਲੋਕੀ ਵੀ ਤੁਹਾਡੇ ਮਹਾਨ ਕਾਰਨਾਮਿਆ ਬਾਰੇ ਜਾਣ ਲੈਂਦੇ ਹਨ, ਯਹੋਵਾਹ। ਉਹ ਲੋਕ ਜਾਣ ਲੈਂਦੇ ਹਨ ਕਿ ਤੁਹਾਡੀ ਸਲਤਨਤ ਕਿੰਨੀ ਮਹਾਨ ਅਤੇ ਅਦਭੁਤ ਹੈ।
ਯਸਈਆਹ 39:2
ਇਨ੍ਹਾਂ ਗੱਲਾਂ ਨੇ ਹਿਜ਼ਕੀਯਾਹ ਨੂੰ ਬਹੁਤ ਪ੍ਰਸੰਨ ਕੀਤਾ, ਇਸ ਲਈ ਉਸ ਨੇ ਲੋਕਾਂ ਨੂੰ ਆਪਣੇ ਖਜ਼ਾਨੇ ਦੀਆਂ ਸਾਰੀਆਂ ਕੀਮਤੀ ਚੀਜ਼ਾਂ ਦਿਖਾਈਆਂ। ਉਸ ਨੇ ਉਨ੍ਹਾਂ ਨੂੰ ਚਾਂਦੀ, ਸੋਨਾ, ਮਸਾਲੇ, ਮਹਿੰਗੇ ਅਤਰ, ਅਤੇ ਯੁੱਧ ਵਿੱਚ ਵਰਤੀਆਂ ਜਾਣ ਵਾਲੀਆਂ ਤਲਵਾਰਾਂ, ਬਰਛੇ ਅਤੇ ਉਹ ਸਾਰਾ ਕੁਝ ਦਿਖਾਇਆ ਜੋ ਉਸ ਨੇ ਆਪਣੇ ਘਰ ਅਤੇ ਰਾਜ ਵਿੱਚ ਬਚਾ ਕੇ ਰੱਖਿਆ ਹੋਇਆ ਸੀ।
ਪਰਕਾਸ਼ ਦੀ ਪੋਥੀ 4:11
“ਸਾਡੇ ਪ੍ਰਭੂ ਅਤੇ ਪਰਮੇਸ਼ੁਰ, ਤੂੰ ਮਹਿਮਾ, ਸਤਿਕਾਰ ਅਤੇ ਸ਼ਕਤੀ ਪ੍ਰਾਪਤ ਕਰਨ ਦੇ ਯੋਗ ਹੈਂ। ਤੂੰ ਹੀ ਸਭ ਕੁਝ ਸਾਜਿਆ ਹੈ। ਇਹ ਤੇਰੀ ਰਜ਼ਾ ਦੁਆਰਾ ਹੀ ਹੈ ਕੋ ਜੋ ਸਾਰੀਆਂ ਚੀਜ਼ਾਂ ਮੌਜ਼ੂਦ ਹਨ ਅਤੇ ਸਾਜੀਆਂ ਗਈਆਂ ਸਨ।”