ਆ ਸਤਰ 10
1 ਮਾਰਦਕਈ ਦਾ ਸਂਮਾਨ ਅਹਸ਼ਵੇਰੋਸ਼ ਪਾਤਸ਼ਾਹ ਨੇ ਲੋਕਾਂ ਉੱਤੇ ਕਰ ਲਾ ਦਿੱਤਾ। ਰਾਜ ਦੇ ਸਾਰੇ ਲੋਕਾਂ ਨੂੰ ਭਾਵੇਂ ਉਹ ਸਮੁੰਦਰ ਦੇ ਟਾਪੂਆਂ ਤੇ ਰਹਿੰਦੇ ਹੋਣ, ਦੂਰ-ਦੁਰਾਡੇ ਵੱਸਦੇ ਲੋਕਾਂ ਉੱਪਰ ਵੀ ਪਾਤਸ਼ਾਹ ਨੇ ਵਸੂਲ ਲਗਾ ਦਿੱਤਾ।
2 ਪਾਤਸ਼ਾਹ ਅਹਸ਼ਵੇਰੋਸ਼ ਦੀਆਂ ਸਾਰੀਆਂ ਕਰਨੀਆਂ ਪਰਸੀਆਂ ਅਤੇ ਮਾਦੀ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਹਨ। ਅਤੇ ਮਾਰਦਕਈ ਦੀਆਂ ਕਰਨੀਆਂ ਅਤੇ ਕਿਵੇਂ ਰਾਜੇ ਨੇ ਉਸ ਨੂੰ ਤਰਕੀ ਦਿੱਤੀ ਦਾ ਵਿਵਰਣ ਉਨ੍ਹਾਂ ਪੋਥੀਆਂ ਵਿੱਚ ਲਿਖਿਆ ਗਿਆ।
3 ਯਹੂਦੀ ਮਾਰਦਕਈ ਅਹਸ਼ਵੇਰੋਸ਼ ਪਾਤਸ਼ਾਹ ਤੋਂ ਦੂਜੇ ਰੁਤਬੇ ਉੱਤੇ ਸੀ ਅਤੇ ਯਹੂਦੀਆਂ ਵਿੱਚ ਮਹੱਤਵਪੂਰਣ ਹਸਤੀ ਸੀ ਅਤੇ ਉਸ ਦੇ ਯਹੂਦੀ ਸਾਥੀਆਂ ਨੇ ਉਸ ਨੂੰ ਆਦਰ-ਮਾਣ ਦੇ ਕੇ ਰੱਖਿਆ। ਉਹ ਉਸ ਦੀ ਇੱਜ਼ਤ ਅਤੇ ਉਸਤਤ ਇਸ ਲਈ ਕਰਦੇ ਸਨ ਕਿਉਂ ਕਿ ਉਸ ਨੇ ਆਪਣੇ ਲੋਕਾਂ ਦੀ ਭਲਾਈ ਲਈ ਬਹੁਤ ਕੰਮ ਕੀਤੇ ਅਤੇ ਜੋ ਸਾਰੇ ਯਹੂਦੀਆਂ ਲਈ ਸ਼ਾਂਤੀ ਲਿਆਇਆਂ।
1 And the king Ahasuerus laid a tribute upon the land, and upon the isles of the sea.
2 And all the acts of his power and of his might, and the declaration of the greatness of Mordecai, whereunto the king advanced him, are they not written in the book of the chronicles of the kings of Media and Persia?
3 For Mordecai the Jew was next unto king Ahasuerus, and great among the Jews, and accepted of the multitude of his brethren, seeking the wealth of his people, and speaking peace to all his seed.