Exodus 1:11
ਇਸ ਲਈ ਮਿਸਰੀਆਂ ਨੇ ਉਨ੍ਹਾਂ ਨੂੰ ਗੁਲਾਮਾਂ ਵਾਂਗ ਕੰਮ ਕਰਨ ਲਈ ਮਜਬੂਰ ਕੀਤਾ। ਉਨ੍ਹਾਂ ਨੇ ਇਸਰਾਏਲੀਆਂ ਨੂੰ ਸਤਾਉਣ ਲਈ ਉਨ੍ਹਾਂ ਉੱਪਰ ਕੰਮ ਨਿਰੀਖਕ ਨਿਯੁਕਤ ਕਰ ਦਿੱਤੇ। ਜਦੋਂ ਉਹ ਫ਼ਿਰਊਨ ਲਈ ਭੰਡਾਰ ਰੱਖਣ ਵਾਲੇ ਸ਼ਹਿਰ ਫ਼ਿਤੋਮ ਤੇ ਰਾਮਸੇਸ ਉਸਾਰ ਰਹੇ ਸਨ।
Exodus 1:11 in Other Translations
King James Version (KJV)
Therefore they did set over them taskmasters to afflict them with their burdens. And they built for Pharaoh treasure cities, Pithom and Raamses.
American Standard Version (ASV)
Therefore they did set over them taskmasters to afflict them with their burdens. And they built for Pharaoh store-cities, Pithom and Raamses.
Bible in Basic English (BBE)
So they put overseers of forced work over them, in order to make their strength less by the weight of their work. And they made store-towns for Pharaoh, Pithom and Raamses.
Darby English Bible (DBY)
And they set over them service-masters to oppress them with their burdens. And they built store-cities for Pharaoh, Pithom and Rameses.
Webster's Bible (WBT)
Therefore they set over them task-masters, to afflict them with their burdens. And they built for Pharaoh treasure-cities, Pithom, and Raamses.
World English Bible (WEB)
Therefore they set taskmasters over them to afflict them with their burdens. They built storage cities for Pharaoh: Pithom and Raamses.
Young's Literal Translation (YLT)
And they set over it princes of tribute, so as to afflict it with their burdens, and it buildeth store-cities for Pharaoh, Pithom and Raamses;
| Therefore they did set | וַיָּשִׂ֤ימוּ | wayyāśîmû | va-ya-SEE-moo |
| over | עָלָיו֙ | ʿālāyw | ah-lav |
| taskmasters them | שָׂרֵ֣י | śārê | sa-RAY |
| מִסִּ֔ים | missîm | mee-SEEM | |
| to | לְמַ֥עַן | lĕmaʿan | leh-MA-an |
| afflict | עַנֹּת֖וֹ | ʿannōtô | ah-noh-TOH |
| burdens. their with them | בְּסִבְלֹתָ֑ם | bĕsiblōtām | beh-seev-loh-TAHM |
| And they built | וַיִּ֜בֶן | wayyiben | va-YEE-ven |
| Pharaoh for | עָרֵ֤י | ʿārê | ah-RAY |
| treasure | מִסְכְּנוֹת֙ | miskĕnôt | mees-keh-NOTE |
| cities, | לְפַרְעֹ֔ה | lĕparʿō | leh-fahr-OH |
| אֶת | ʾet | et | |
| Pithom | פִּתֹ֖ם | pitōm | pee-TOME |
| and Raamses. | וְאֶת | wĕʾet | veh-ET |
| רַֽעַמְסֵֽס׃ | raʿamsēs | RA-am-SASE |
Cross Reference
ਖ਼ਰੋਜ 3:7
ਤਾਂ ਯਹੋਵਾਹ ਨੇ ਆਖਿਆ, “ਮੈਂ ਆਪਣੇ ਲੋਕਾਂ ਦੀਆਂ ਉਹ ਮੁਸੀਬਤਾਂ ਦੇਖੀਆਂ ਹਨ ਜੋ ਉਨ੍ਹਾਂ ਨੇ ਮਿਸਰ ਵਿੱਚ ਝੱਲੀਆਂ ਹਨ। ਅਤੇ ਜਦੋਂ ਮਿਸਰੀਆਂ ਨੇ ਉਨ੍ਹਾਂ ਨੂੰ ਦੁੱਖ ਦਿੱਤੇ ਮੈਂ ਉਨ੍ਹਾਂ ਦੀ ਪੁਕਾਰ ਸੁਣ ਲਈ ਹੈ। ਮੈਨੂੰ ਉਨ੍ਹਾਂ ਦੇ ਦੁੱਖ ਦਾ ਪਤਾ ਹੈ।
ਖ਼ਰੋਜ 2:11
ਮੂਸਾ ਆਪਣੇ ਲੋਕਾਂ ਦੀ ਸਹਾਇਤਾ ਕਰਦਾ ਮੂਸਾ ਵੱਡਾ ਹੋਇਆ। ਇੱਕ ਦਿਨ ਉਹ ਆਪਣੇ ਇਬਰਾਨੀ ਲੋਕਾਂ ਕੋਲ ਗਿਆ ਅਤੇ ਵੇਖਿਆ ਕਿਵੇਂ ਉਨ੍ਹਾਂ ਨੂੰ ਸਖਤ ਕੰਮ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਸੀ। ਉਸੇ ਸਮੇਂ, ਉਸ ਨੇ ਇੱਕ ਮਿਸਰੀ ਆਦਮੀ ਨੂੰ ਇਬਰਾਨੀ ਬੰਦੇ ਨੂੰ ਕੁੱਟਦਿਆਂ ਵੇਖਿਆ।
ਪੈਦਾਇਸ਼ 47:11
ਯੂਸੁਫ਼ ਨੇ ਉਹੀ ਕੀਤਾ ਜੋ ਫ਼ਿਰਊਨ ਨੇ ਆਖਿਆ ਸੀ ਅਤੇ ਉਸ ਨੇ ਆਪਣੇ ਪਿਤਾ ਅਤੇ ਭਰਾਵਾਂ ਨੂੰ ਮਿਸਰ ਵਿੱਚ ਜ਼ਮੀਨ ਦੇ ਦਿੱਤੀ। ਇਹ ਮਿਸਰ ਦੀ ਸਭ ਤੋਂ ਚੰਗੀ ਜ਼ਮੀਨ ਸੀ, ਦੇਸ਼ ਦੇ ਪੂਰਬੀ ਹਿੱਸੇ ਵੱਲ ਰਾਮਸੇਸ ਦੀ ਧਰਤੀ ਵਿੱਚ।
ਪੈਦਾਇਸ਼ 15:13
ਫ਼ੇਰ ਯਹੋਵਾਹ ਨੇ ਅਬਰਾਮ ਨੂੰ ਆਖਿਆ, “ਤੈਨੂੰ ਇਹ ਗੱਲਾਂ ਜਾਣ ਲੈਣੀਆਂ ਚਾਹੀਦੀਆਂ ਹਨ: ਤੇਰੇ ਉੱਤਰਾਧਿਕਾਰੀ ਅਜਿਹੇ ਦੇਸ਼ ਵਿੱਚ ਰਹਿਣਗੇ ਜਿਹੜਾ ਉਨ੍ਹਾਂ ਦਾ ਆਪਣਾ ਨਹੀਂ ਹੋਵੇਗਾ। ਉਹ ਉੱਥੇ ਅਜਨਬੀ ਹੋਣਗੇ। ਅਤੇ ਉੱਥੋਂ ਦੇ ਲੋਕ ਉਨ੍ਹਾਂ ਨੂੰ ਗੁਲਾਮ ਬਣਾ ਲੈਣਗੇ ਅਤੇ ਉਨ੍ਹਾਂ ਨਾਲ 400 ਵਰ੍ਹਿਆਂ ਤੱਕ ਬੁਰਾ ਸਲੂਕ ਕਰਨਗੇ।
ਜ਼ਬੂਰ 81:6
ਪਰਮੇਸ਼ੁਰ ਆਖਦਾ ਹੈ, “ਮੈਂ ਤੁਹਾਡੇ ਮੋਢਿਆਂ ਉਤਲਾ ਭਾਰ ਲਾਹ ਲਿਆ ਹੈ। ਮੈਂ ਤੁਹਾਡੀ ਮਜ਼ਦੂਰੀ ਦੀ ਟੋਕਰੀ ਲੁਹਾ ਦਿੱਤੀ।
ਅਸਤਸਨਾ 26:6
ਮਿਸਰੀਆਂ ਨੇ ਸਾਡੇ ਨਾਲ ਬੁਰਾ ਵਿਹਾਰ ਕੀਤਾ। ਉਨ੍ਹਾਂ ਨੇ ਸਾਨੂੰ ਗੁਲਾਮ ਬਣਾਇਆ। ਉਨ੍ਹਾਂ ਨੇ ਸਾਨੂੰ ਦੁੱਖ ਦਿੱਤੇ ਅਤੇ ਸਾਡੇ ਕੋਲੋਂ ਬਹੁਤ ਮੁਸ਼ੱਕਤ ਕਰਵਾਈ।
ਅਮਸਾਲ 27:4
ਗੁੱਸਾ ਜਾਲਮ ਹੁੰਦਾ ਹੈ ਅਤੇ ਕ੍ਰੋਧ ਹੜ੍ਹ ਵਾਂਗ ਹੁੰਦਾ ਹੈ, ਪਰ ਈਰਖਾ ਅੱਗੇ ਕੌਣ ਖਲੋ ਸੱਕਦਾ ਹੈ।
ਜ਼ਬੂਰ 105:13
ਉਨ੍ਹਾਂ ਨੇ ਕੌਮਾਂ ਤੋਂ ਕੌਮਾਂ, ਅਤੇ ਇੱਕ ਰਾਜ ਤੋਂ ਦੂਜੇ ਰਾਜ ਦਾ ਸਫ਼ਰ ਕੀਤਾ।
ਜ਼ਬੂਰ 68:13
ਉਨ੍ਹਾਂ ਨੂੰ ਚਾਂਦੀ ਨਾਲ ਢੱਕੇ ਘੁੱਗੀਆਂ ਦੇ ਖੰਬ (ਕੀਮਤੀ ਹੀਰੇ) ਮਿਲਣਗੇ। ਉਹ ਸੋਨੇ ਨਾਲ ਚਮਕਦੇ ਖੰਭ ਹਾਸਲ ਕਰਨਗੇ।”
੨ ਤਵਾਰੀਖ਼ 8:4
ਸੁਲੇਮਾਨ ਨੇ ਉਜਾੜ ਵਿੱਚ ਵੀ ਤਦਮੋਰ ਸ਼ਹਿਰ ਉਸਾਰਿਆ ਅਤੇ ਹਮਾਥ ਵਿੱਚ ਸਾਰੀਆਂ ਵਸਤਾਂ ਸੰਭਾਲਣ ਲਈ ਭੰਡਾਰ ਦੇ ਸ਼ਹਿਰ ਬਣਵਾਏ।
੧ ਸਲਾਤੀਨ 9:19
ਸੁਲੇਮਾਨ ਪਾਤਸ਼ਾਹ ਨੇ ਅਜਿਹੇ ਨਗਰ ਵੀ ਬਣਾਏ ਜਿੱਥੇ ਉਹ ਦਾਣੇ ਜਮ੍ਹਾਂ ਕਰ ਸੱਕੇ ਅਤੇ ਉਸ ਨੇ ਰੱਥਾਂ ਅਤੇ ਘੋੜਿਆਂ ਲਈ ਵੀ ਥਾਵਾਂ ਬਣਾਈਆਂ। ਸੁਲੇਮਾਨ ਪਾਤਸ਼ਾਹ ਨੇ ਹੋਰ ਵੀ ਬਹੁਤ ਸਾਰੀਆਂ ਚੀਜ਼ਾਂ ਬਣਾਈਆਂ ਜਿਹੜੀਆਂ ਕਿ ਉਹ ਯਰੂਸ਼ਲਮ ਅਤੇ ਲਬਾਨੋਨ ਵਿੱਚ ਅਤੇ ਹੋਰ ਜਿੱਥੇ-ਜਿੱਥੇ ਵੀ ਉਸ ਨੇ ਰਾਜ ਕੀਤਾ, ਬਣਵਾਉਣਾ ਚਾਹੁੰਦਾ ਸੀ।
ਗਿਣਤੀ 20:15
ਬਹੁਤ ਵਰ੍ਹੇ ਪਹਿਲਾਂ, ਸਾਡੇ ਪੁਰਖੇ ਮਿਸਰ ਨੂੰ ਗਏ ਸਨ ਅਤੇ ਅਸੀਂ ਉੱਥੇ ਕਾਫ਼ੀ ਵਰ੍ਹੇ ਰਹੇ। ਮਿਸਰੀ ਸਾਡੇ ਨਾਲ ਅਤੇ ਸਾਡੇ ਪੁਰਖਿਆਂ ਨਾਲ ਬੁਰਾ ਵਿਹਾਰ ਕਰ ਰਹੇ ਸਨ।
ਖ਼ਰੋਜ 6:6
ਇਸ ਲਈ ਇਸਰਾਏਲ ਦੇ ਲੋਕਾਂ ਨੂੰ ਦੱਸੋ ਕਿ ਮੈਂ ਉਨ੍ਹਾਂ ਨੂੰ ਆਖਦਾ ਹਾਂ, ‘ਮੈਂ ਯਹੋਵਾਹ ਹਾਂ। ਮੈਂ ਤੁਹਾਨੂੰ ਉਨ੍ਹਾਂ ਕਸ਼ਟਾਂ ਤੋਂ ਬਚਾਵਾਂਗਾ ਜੋ ਮਿਸਰੀਆਂ ਨੇ ਤੁਹਾਡੇ ਉੱਪਰ ਪਾਏ ਹਨ। ਮੈਂ ਤੁਹਾਨੂੰ ਅਜ਼ਾਦ ਕਰਾਂਗਾ। ਤੁਸੀਂ ਹੁਣ ਮਿਸਰੀਆਂ ਦੇ ਗੁਲਾਮ ਨਹੀਂ ਰਹੋਂਗੇ। ਮੈਂ ਆਪਣੀ ਮਹਾਨ ਸ਼ਕਤੀ ਵਰਤਾਂਗਾ ਅਤੇ ਮਿਸਰੀਆਂ ਨੂੰ ਭਿਆਨਕ ਸਜ਼ਾ ਦੇਵਾਂਗਾ। ਫ਼ੇਰ ਮੈਂ ਤੁਹਾਨੂੰ ਬਚਾਵਾਂਗਾ।
ਖ਼ਰੋਜ 5:15
ਤਾਂ ਇਬਰਾਨੀ ਆਗੂ ਫ਼ਿਰਊਨ ਕੋਲ ਗਏ। ਉਨ੍ਹਾਂ ਨੇ ਸ਼ਿਕਾਇਤ ਕੀਤੀ ਅਤੇ ਆਖਿਆ, “ਅਸੀਂ ਤੁਹਾਡੇ ਨੌਕਰ ਹਾਂ। ਤੁਸੀਂ ਸਾਡੇ ਨਾਲ ਇਸ ਤਰ੍ਹਾਂ ਦਾ ਵਰਤਾਓ ਕਿਉਂ ਕਰ ਰਹੇ ਹੋ?
ਖ਼ਰੋਜ 5:4
ਪਰ ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਮੂਸਾ ਤੇ ਹਾਰੂਨ, ਤੁਸੀਂ ਕਾਮਿਆਂ ਨੂੰ ਕੰਮ ਤੋਂ ਰੋਕ ਰਹੇ ਹੋ। ਉਨ੍ਹਾਂ ਨੂੰ ਆਪਣਾ ਕੰਮ ਕਰਨ ਦਿਓ। ਜਾਓ, ਆਪਣਾ ਕੰਮ ਕਰੋ।