Exodus 18:7
ਇਸ ਲਈ ਮੂਸਾ ਆਪਣੇ ਸੌਹਰੇ ਨੂੰ ਮਿਲਣ ਲਈ ਬਾਹਰ ਆਇਆ। ਮੂਸਾ ਨੇ ਉਸ ਨੂੰ ਮੱਥਾ ਟੇਕਿਆ ਅਤੇ ਉਸ ਨੂੰ ਚੁੰਮਿਆ। ਦੋਹਾਂ ਨੇ ਇੱਕ ਦੂਸਰੇ ਦੀ ਖਬਰ ਸਾਰ ਪੁੱਛੀ। ਫ਼ੇਰ ਉਹ ਹੋਰ ਗੱਲਾਂ ਕਰਨ ਲਈ ਮੂਸਾ ਦੇ ਤੰਬੂ ਵਿੱਚ ਚੱਲੇ ਗਏ।
Exodus 18:7 in Other Translations
King James Version (KJV)
And Moses went out to meet his father in law, and did obeisance, and kissed him; and they asked each other of their welfare; and they came into the tent.
American Standard Version (ASV)
And Moses went out to meet his father-in-law, and did obeisance, and kissed him: and they asked each other of their welfare; and they came into the tent.
Bible in Basic English (BBE)
And Moses went out to his father-in-law, and went down on his face before him and gave him a kiss; and they said to one another, Are you well? and they came into the tent.
Darby English Bible (DBY)
And Moses went out to meet his father-in-law, and did obeisance, and kissed him; and they asked each other [after] their welfare, and went into the tent.
Webster's Bible (WBT)
And Moses went out to meet his father-in-law, and did obeisance, and kissed him: and they asked each other of their welfare: and they came into the tent.
World English Bible (WEB)
Moses went out to meet his father-in-law, and bowed and kissed him. They asked each other of their welfare, and they came into the tent.
Young's Literal Translation (YLT)
And Moses goeth out to meet his father-in-law, and boweth himself, and kisseth him, and they ask one at another of welfare, and come into the tent;
| And Moses | וַיֵּצֵ֨א | wayyēṣēʾ | va-yay-TSAY |
| went out | מֹשֶׁ֜ה | mōše | moh-SHEH |
| to meet | לִקְרַ֣את | liqrat | leek-RAHT |
| law, in father his | חֹֽתְנ֗וֹ | ḥōtĕnô | hoh-teh-NOH |
| and did obeisance, | וַיִּשְׁתַּ֙חוּ֙ | wayyištaḥû | va-yeesh-TA-HOO |
| and kissed | וַיִּשַּׁק | wayyiššaq | va-yee-SHAHK |
| asked they and him; | ל֔וֹ | lô | loh |
| each | וַיִּשְׁאֲל֥וּ | wayyišʾălû | va-yeesh-uh-LOO |
| other | אִישׁ | ʾîš | eesh |
| welfare; their of | לְרֵעֵ֖הוּ | lĕrēʿēhû | leh-ray-A-hoo |
| and they came | לְשָׁל֑וֹם | lĕšālôm | leh-sha-LOME |
| into the tent. | וַיָּבֹ֖אוּ | wayyābōʾû | va-ya-VOH-oo |
| הָאֹֽהֱלָה׃ | hāʾōhĕlâ | ha-OH-hay-la |
Cross Reference
ਪੈਦਾਇਸ਼ 29:13
ਲਾਬਾਨ ਨੇ ਆਪਣੀ ਭੈਣ ਦੇ ਪੁੱਤਰ ਯਾਕੂਬ ਬਾਰੇ ਸੁਣਿਆ। ਇਸ ਲਈ ਲਾਬਾਨ ਉਸ ਨੂੰ ਮਿਲਣ ਲਈ ਦੌੜਿਆ। ਲਾਬਾਨ ਨੇ ਉਸ ਨੂੰ ਜਫ਼ੀ ਪਾ ਲਈ ਅਤੇ ਚੁੰਮਿਆ ਅਤੇ ਆਪਣੇ ਘਰ ਲੈ ਆਇਆ। ਯਾਕੂਬ ਨੇ ਜੋ ਕੁਝ ਵਾਪਰਿਆ ਸੀ ਸਭ ਦੱਸ ਦਿੱਤਾ।
੧ ਸਲਾਤੀਨ 2:19
ਤਾਂ ਬਥਸ਼ਬਾ ਪਾਤਸ਼ਾਹ ਸੁਲੇਮਾਨ ਕੋਲ ਅਦੋਨੀਯਹ ਬਾਰੇ ਗੱਲ ਕਰਨ ਲਈ ਗਈ। ਜਦੋਂ ਪਾਤਸ਼ਾਹ ਸੁਲੇਮਾਨ ਨੇ ਉਸ ਨੂੰ ਆਉਂਦਿਆਂ ਵੇਖਿਆ ਤਾਂ ਉਸ ਨੂੰ ਮਿਲਣ ਲਈ ਖੜ੍ਹਾ ਹੋ ਗਿਆ। ਫੇਰ ਉਸ ਅੱਗੇ ਝੁਕ ਕੇ ਆਪਣੇ ਸਿੰਘਾਸਣ ਤੇ ਬੈਠ ਗਿਆ। ਉਸ ਨੇ ਆਪਣੇ ਸੇਵਕਾਂ ਨੂੰ ਹੁਕਮ ਦਿੱਤਾ ਕਿ ਉਹ ਉਸਦੀ ਮਾਤਾ ਦੇ ਬੈਠਣ ਲਈ ਇੱਕ ਹੋਰ ਸਿੰਘਾਸਣ ਲਿਆਉਣ ਅਤੇ ਉਹ ਉਸ ਦੇ ਸੱਜੇ ਪਾਸੇ ਬੈਠ ਗਈ।
੨ ਸਮੋਈਲ 11:7
ਊਰਿੱਯਾਹ ਦਾਊਦ ਕੋਲ ਆਇਆ ਤਾਂ ਦਾਊਦ ਨੇ ਉਸ ਨਾਲ ਗੱਲ ਬਾਤ ਕੀਤੀ ਅਤੇ ਉਸ ਕੋਲੋਂ ਯੋਆਬ, ਸਿਪਾਹੀਆਂ ਬਾਰੇ ਅਤੇ ਲੜਾਈ ਬਾਰੇ ਪੁੱਛਿਆ।
ਪੈਦਾਇਸ਼ 19:1
ਲੂਤ ਦੇ ਮਹਿਮਾਨ ਉਸ ਸ਼ਾਮ ਸਦੂਮ ਸ਼ਹਿਰ ਵਿੱਚ ਦੋ ਦੂਤ ਆਏ। ਲੂਤ ਸ਼ਹਿਰ ਦੇ ਦਰਵਾਜ਼ੇ ਤੇ ਬੈਠਾ ਹੋਇਆ ਸੀ ਅਤੇ ਉਸ ਨੇ ਦੂਤਾਂ ਨੂੰ ਦੇਖਿਆ। ਲੂਤ ਨੇ ਸੋਚਿਆ ਕਿ ਉਹ ਨਗਰ ਵਿੱਚੋਂ ਲੰਘਣ ਵਾਲੇ ਆਦਮੀ ਸਨ। ਲੂਤ ਉੱਠ ਖਲੋਤਾ ਅਤੇ ਉਨ੍ਹਾਂ ਕੋਲ ਚੱਲਾ ਗਿਆ ਅਤੇ ਝੁਕ ਗਿਆ।
ਪੈਦਾਇਸ਼ 18:2
ਅਬਰਾਹਾਮ ਨੇ ਉੱਪਰ ਵੱਲ ਤੱਕਿਆ ਅਤੇ ਤਿੰਨ ਆਦਮੀਆਂ ਨੂੰ ਆਪਣੇ ਸਾਹਮਣੇ ਖਲੋਤਿਆਂ ਦੇਖਿਆ। ਜਦੋਂ ਉਸ ਨੇ ਉਨ੍ਹਾਂ ਨੂੰ ਦੇਖਿਆ, ਉਹ ਉਨ੍ਹਾਂ ਵੱਲ ਦੌੜਿਆ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਝੁਕ ਕੇ ਸਨਮਾਨ ਦਿੱਤਾ।
ਪੈਦਾਇਸ਼ 14:17
ਫ਼ੇਰ ਅਬਰਾਮ ਕਦਾਰਲਾਓਮਰ ਅਤੇ ਉਸ ਦੇ ਨਾਲ ਜੁੜੇ ਰਾਜਿਆਂ ਨੂੰ ਹਰਾਉਣ ਤੋਂ ਬਾਦ ਘਰ ਪਰਤ ਆਇਆ। ਜਦੋਂ ਉਹ ਘਰ ਵਾਪਸ ਚੱਲਾ ਗਿਆ, ਸਦੂਮ ਦਾ ਰਾਜਾ ਉਸ ਨੂੰ ਸ਼ਾਵੇਹ ਦੀ ਵਾਦੀ (ਇਸ ਨੂੰ ਹੁਣ ਰਾਜੇ ਦੀ ਵਾਦੀ ਆਖਿਆ ਜਾਂਦਾ ਹੈ।) ਵਿੱਚ ਮਿਲਣ ਆਇਆ।
ਰਸੂਲਾਂ ਦੇ ਕਰਤੱਬ 28:15
ਜਦੋਂ ਉੱਥੇ ਨਿਹਚਾਵਾਨਾਂ ਨੇ ਸੁਣਿਆ ਕਿ ਅਸੀਂ ਉੱਥੇ ਪਹੁੰਚੇ ਹਾਂ, ਉਹ ਸਾਨੂੰ ਅਪੀਫ਼ੋਰੁਸ ਦੇ ਬਜ਼ਾਰ ਵਿੱਚ ਅਤੇ ਤਿੰਨ ਸਰਾਵਾਂ ਵਿੱਚ ਮਿਲਣ ਲਈ ਆਏ। ਜਦੋਂ ਪੌਲੁਸ ਨੇ ਇਨ੍ਹਾਂ ਨਿਹਚਾਵਾਨਾਂ ਨੂੰ ਵੇਖਿਆ ਤਾਂ ਉਸ ਨੂੰ ਹੌਂਸਲਾ ਹੋਇਆ ਅਤੇ ਉਸ ਨੇ ਪਰਮੇਸ਼ੁਰ ਦਾ ਧੰਨਵਾਦ ਕੀਤਾ।
ਰਸੂਲਾਂ ਦੇ ਕਰਤੱਬ 20:37
ਉਹ ਸਭ ਬਹੁਤ ਰੋਏ। ਉਹ ਉਦਾਸ ਸਨ ਕਿਉਂਕਿ ਪੌਲੁਸ ਨੇ ਉਨ੍ਹਾਂ ਨੂੰ ਆਖਿਆ ਸੀ ਕਿ ਉਹ ਫ਼ੇਰ ਉਸ ਨੂੰ ਕਦੇ ਵੀ ਨਹੀਂ ਵੇਖਣਗੇ। ਉਨ੍ਹਾਂ ਸਭ ਨੇ ਪੌਲੁਸ ਨੂੰ ਘੁੱਟਕੇ ਜੱਫ਼ੀਆਂ ਪਾਈਆਂ ਅਤੇ ਚੁੰਮਿਆ। ਉਹ ਉਸ ਨੂੰ ਅਲਵਿਦਾ ਕਹਿਣ ਲਈ ਜਹਾਜ਼ ਤੀਕ ਗਏ।
ਲੋਕਾ 7:45
ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਹੀ ਮੈਂ ਅੰਦਰ ਆਇਆ ਤਦ ਤੋਂ ਉਹ ਮੇਰੇ ਪੈਰਾਂ ਨੂੰ ਚੁੰਮਦੀ ਰਹੀ।
ਜ਼ਬੂਰ 2:12
ਦਰਸ਼ਾਉ ਕਿ ਤੁਸੀਂ ਸਾਰੇ ਪਰਮੇਸ਼ੁਰ ਦੇ ਪੁੱਤਰ ਨੂੰ ਵਫ਼ਾਦਾਰ ਹੋ। ਜੇ ਤੁਸੀਂ ਅਜਿਹਾ ਨਹੀਂ ਕਰੋਂਗੇ, ਉਹ ਗੁੱਸੇ ਹੋਵੇਗਾ ਤੇ ਤੁਹਾਨੂੰ ਖਤਮ ਕਰ ਦੇਵੇਗਾ। ਉਹ ਵਡਭਾਗੇ ਹਨ ਜਿਹੜੇ ਪਰਮੇਸ਼ੁਰ ਵਿੱਚ ਯਕੀਨ ਰੱਖਦੇ ਹਨ। ਪਰ ਹੋਰਾਂ ਨੂੰ ਹੁਸ਼ਿਆਰ ਰਹਿਣਾ ਚਾਹੀਦਾ ਹੈ। ਯਹੋਵਾਹ ਆਪਣਾ ਗੁੱਸਾ ਦਰਸਾਉਣ ਲਈ ਤਿਆਰ ਹੈ।
ਕਜ਼ਾૃ 11:34
ਯਿਫ਼ਤਾਹ ਮਿਸਫ਼ਾਹ ਵਾਪਸ ਚੱਲਾ ਗਿਆ। ਯਿਫ਼ਤਾਹ ਆਪਣੇ ਘਰ ਗਿਆ ਅਤੇ ਉਸਦੀ ਧੀ ਨੂੰ ਮਿਲਣ ਲਈ ਘਰ ਤੋਂ ਬਾਹਰ ਆਈ। ਉਹ ਤੰਬੂਰਿਨ ਵਜਾ ਰਹੀ ਸੀ ਅਤੇ ਨੱਚ ਰਹੀ ਸੀ। ਉਹ ਉਸਦੀ ਇੱਕਲੌਤੀ ਧੀ ਸੀ। ਯਿਫ਼ਤਾਹ ਉਸ ਨੂੰ ਬਹੁਤ ਪਿਆਰ ਕਰਦਾ ਸੀ। ਯਿਫ਼ਤਾਹ ਦੇ ਹੋਰ ਕੋਈ ਧੀਆਂ ਪੁੱਤਰ ਨਹੀਂ ਸਨ।
ਗਿਣਤੀ 22:36
ਬਾਲਾਕ ਨੇ ਸੁਣਿਆ ਕਿ ਬਿਲਆਮ ਆ ਰਿਹਾ ਸੀ। ਇਸ ਲਈ ਬਾਲਾਕ ਉਸ ਨੂੰ ਅਰਨੋਨ ਨਦੀ ਕੰਢੇ ਵਸੇ ਮੋਆਬੀ ਸ਼ਹਿਰ ਵਿਖੇ ਮਿਲਣ ਲਈ ਬਾਹਰ ਆ ਗਿਆ। ਇਹ ਥਾਂ ਉਸ ਦੇ ਦੇਸ਼ ਦੀ ਉੱਤਰੀ ਸੀਮਾ ਉੱਤੇ ਸੀ।
ਪੈਦਾਇਸ਼ 46:29
ਯੂਸੁਫ਼ ਨੂੰ ਪਤਾ ਲੱਗਿਆ ਕਿ ਉਸਦਾ ਪਿਤਾ ਆ ਰਿਹਾ ਹੈ। ਇਸ ਲਈ ਯੂਸੁਫ਼ ਨੇ ਆਪਣਾ ਰੱਥ ਤਿਆਰ ਕੀਤਾ ਅਤੇ ਆਪਣੇ ਪਿਤਾ ਇਸਰਾਏਲ ਨੂੰ ਮਿਲਣ ਲਈ ਗੋਸ਼ਨ ਚੱਲਾ ਗਿਆ। ਜਦੋਂ ਯੂਸੁਫ਼ ਨੇ ਆਪਣੇ ਪਿਤਾ ਨੂੰ ਦੇਖਿਆ ਉਹ ਉਸ ਦੇ ਗਲ ਨਾਲ ਚਿਂਬੜ ਗਿਆ ਅਤੇ ਕਾਫ਼ੀ ਚਿਰ ਰੋਂਦਾ ਰਿਹਾ।
ਪੈਦਾਇਸ਼ 45:15
ਫ਼ੇਰ ਯੂਸੁਫ਼ ਨੇ ਆਪਣੇ ਸਾਰੇ ਭਰਾਵਾਂ ਨੂੰ ਚੁੰਮਿਆ ਅਤੇ ਉਨ੍ਹਾਂ ਨਾਲ ਲੱਗ ਕੇ ਰੋਇਆ। ਇਸਤੋਂ ਮਗਰੋਂ ਭਰਾ ਉਸ ਨਾਲ ਗੱਲਾਂ ਕਰਨ ਲੱਗੇ।
ਪੈਦਾਇਸ਼ 43:27
ਯੂਸੁਫ਼ ਨੇ ਉਨ੍ਹਾਂ ਦਾ ਹਾਲ ਪੁੱਛਿਆ। ਯੂਸੁਫ਼ ਨੇ ਆਖਿਆ, “ਤੁਹਾਡੇ ਉਸ ਬਜ਼ੁਰਗ ਪਿਤਾ ਦਾ ਕੀ ਹਾਲ ਹੈ ਜਿਸ ਬਾਰੇ ਤੁਸੀਂ ਮੈਨੂੰ ਦੱਸਿਆ ਸੀ। ਕੀ ਉਹ ਹਾਲੇ ਵੀ ਜਿਉਂਦਾ ਅਤੇ ਰਾਜ਼ੀ-ਖੁਸ਼ੀ ਹੈ?”
ਪੈਦਾਇਸ਼ 33:3
ਯਾਕੂਬ ਖੁਦ ਏਸਾਓ ਵੱਲ ਨੂੰ ਬਾਹਰ ਗਿਆ। ਇਸ ਲਈ ਉਹ ਏਸਾਓ ਦੇ ਸਾਹਮਣੇ ਆਉਣ ਵਾਲਾ ਪਹਿਲਾ ਬੰਦਾ ਸੀ। ਯਾਕੂਬ ਨੇ ਆਪਣੇ ਭਰਾ ਵੱਲ ਆਉਂਦਿਆਂ ਹੋਇਆ ਸੱਤ ਵਾਰੀ ਧਰਤੀ ਵੱਲ ਝੁਕ ਕੇ ਸਿਜਦਾ ਕੀਤਾ।
ਪੈਦਾਇਸ਼ 31:28
ਤੂੰ ਤਾਂ ਮੈਨੂੰ ਮੇਰੀਆਂ ਧੀਆਂ ਅਤੇ ਦੋਹਤੇ-ਦੋਹਤੀਆਂ ਨੂੰ ਅਲਵਿਦਾਈ ਚੁੰਮਣ ਦੇਣ ਦਾ ਮੌਕਾ ਵੀ ਨਹੀਂ ਦਿੱਤਾ।