Exodus 25:8
ਪਵਿੱਤਰ ਤੰਬੂ ਪਰਮੇਸ਼ੁਰ ਨੇ ਇਹ ਵੀ ਆਖਿਆ, “ਲੋਕ ਮੇਰੇ ਲਈ ਪਵਿੱਤਰ ਸਥਾਨ ਬਨਾਉਣਗੇ, ਫ਼ੇਰ ਮੈਂ ਉਨ੍ਹਾਂ ਦਰਮਿਆਨ ਰਹਿ ਸੱਕਾਂਗਾ।
Exodus 25:8 in Other Translations
King James Version (KJV)
And let them make me a sanctuary; that I may dwell among them.
American Standard Version (ASV)
And let them make me a sanctuary, that I may dwell among them.
Bible in Basic English (BBE)
And let them make me a holy place, so that I may be ever present among them.
Darby English Bible (DBY)
And they shall make me a sanctuary, that I may dwell among them.
Webster's Bible (WBT)
And let them make me a sanctuary; that I may dwell among them.
World English Bible (WEB)
Let them make me a sanctuary, that I may dwell among them.
Young's Literal Translation (YLT)
`And they have made for Me a sanctuary, and I have tabernacled in their midst;
| And let them make | וְעָ֥שׂוּ | wĕʿāśû | veh-AH-soo |
| sanctuary; a me | לִ֖י | lî | lee |
| that I may dwell | מִקְדָּ֑שׁ | miqdāš | meek-DAHSH |
| among | וְשָֽׁכַנְתִּ֖י | wĕšākantî | veh-sha-hahn-TEE |
| them. | בְּתוֹכָֽם׃ | bĕtôkām | beh-toh-HAHM |
Cross Reference
੨ ਕੁਰਿੰਥੀਆਂ 6:16
ਪਰਮੇਸ਼ੁਰ ਦੇ ਮੰਦਰ ਅਤੇ ਮੂਰਤਿਆਂ ਵਿੱਚਕਾਰ ਕੋਈ ਇਕਰਾਰਨਾਮਾ ਨਹੀਂ ਹੈ। ਅਤੇ ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਦਾ ਮੰਦਰ ਹਾਂ ਜਿਵੇਂ ਕਿ ਪਰਮੇਸ਼ੁਰ ਨੇ ਕਿਹਾ ਹੈ; “ਮੈਂ ਉਨ੍ਹਾਂ ਸੰਗ ਰਹਾਂਗਾ ਅਤੇ ਉਨ੍ਹਾਂ ਸੰਗ ਤੁਰਾਂਗਾ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।”
ਪਰਕਾਸ਼ ਦੀ ਪੋਥੀ 21:3
ਮੈਂ ਤਖਤ ਵੱਲੋਂ ਆਉਂਦੀ ਇੱਕ ਉੱਚੀ ਅਵਾਜ਼ ਸੁਣੀ। ਅਵਾਜ਼ ਨੇ ਆਖਿਆ, “ਹੁਣ ਪਰਮੇਸ਼ੁਰ ਦਾ ਘਰ ਲੋਕਾਂ ਦੇ ਨਾਲ ਹੈ। ਉਹ ਉਨ੍ਹਾਂ ਦੇ ਨਾਲ ਹੋਵੇਗਾ। ਉਹ ਉਸ ਦੇ ਲੋਕ ਹੋਣਗੇ। ਪਰਮੇਸ਼ੁਰ ਖੁਦ ਉਨ੍ਹਾਂ ਦੇ ਨਾਲ ਰਹੇਗਾ ਅਤੇ ਉਨ੍ਹਾਂ ਦਾ ਪਰਮੇਸ਼ੁਰ ਹੋਵੇਗਾ।
੧ ਸਲਾਤੀਨ 6:13
ਇਸ ਮੰਦਰ ਕਾਰਣ ਜੋ ਤੂੰ ਉਸਾਰ ਰਿਹਾ ਹੈਂ, ਇੱਥੇ ਮੈਂ ਇਸਰਾਏਲ ਦੇ ਲੋਕਾਂ ਦਰਮਿਆਨ ਰਹਾਂਗਾ ਅਤੇ ਮੈਂ ਉਨ੍ਹਾਂ ਨੂੰ ਕਦੇ ਨਹੀਂ ਛੱਡਾਂਗਾ।”
ਖ਼ਰੋਜ 29:45
ਮੈਂ ਇਸਰਾਏਲ ਦੇ ਲੋਕਾਂ ਨਾਲ ਰਹਾਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।
ਇਬਰਾਨੀਆਂ 9:1
ਪੁਰਾਣੇ ਕਰਾਰ ਵਿੱਚ ਨਿਹਚਾ ਪਹਿਲੇ ਕਰਾਰ ਵਿੱਚ, ਉੱਥੇ ਉਪਾਸਨਾ ਵਾਸਤੇ ਅਸੂਲ ਅਤੇ ਆਦਮੀਆਂ ਦੁਆਰਾ ਬਣਾਇਆ ਉਪਾਸਨਾ ਸਥਾਨ ਸੀ।
ਇਬਰਾਨੀਆਂ 3:6
ਪਰ ਯਿਸੂ ਵਫ਼ਾਦਾਰੀ ਨਾਲ ਪਰਮੇਸ਼ੁਰ ਦੇ ਘਰ ਉੱਤੇ ਸ਼ਾਸਨ ਕਰ ਰਹੇ ਪੁੱਤਰ ਵਰਗਾ ਹੈ। ਅਸੀਂ ਨਿਹਚਾਵਾਨ ਪਰਮੇਸ਼ੁਰ ਦਾ ਘਰ ਹਾਂ। ਜੇ ਅਸੀਂ ਦ੍ਰਿੜ ਹਾਂ ਅਤੇ ਆਪਣੀ ਆਸ ਵਿੱਚ ਬਣੇ ਰਹੀਏ ਜੋ ਇੰਨੀ ਮਹਾਨ ਹੈ, ਫ਼ੇਰ ਅਸੀਂ ਪਰਮੇਸ਼ੁਰ ਦਾ ਘਰ ਹਾਂ।
ਜ਼ਿਕਰ ਯਾਹ 8:3
ਯਹੋਵਾਹ ਆਖਦਾ ਹੈ, “ਮੈਂ ਸੀਯੋਨ ਵੱਲ ਪਰਤ ਆਇਆ ਹਾਂ। ਮੈਂ ਯਰੂਸ਼ਲਮ ਵਿੱਚ ਰਹਿ ਰਿਹਾ ਹਾਂ। ਯਰੂਸ਼ਲਮ ਵਫ਼ਾਦਾਰ ਸ਼ਹਿਰ ਅਖਵਾਏਗਾ ਅਤੇ ਯਹੋਵਾਹ ਸਰਬ ਸ਼ਕਤੀਮਾਨ ਦੇ ਪਰਬਤ ਪਵਿੱਤਰ ਸਦਵਾਏਗਾ।”
ਜ਼ਿਕਰ ਯਾਹ 2:10
ਯਹੋਵਾਹ ਆਖਦਾ ਹੈ, “ਸੀਯੋਨ, ਖੁਸ਼ ਰਹਿ ਕਿਉਂ ਕਿ ਮੈਂ ਆ ਰਿਹਾ ਹਾਂ ਅਤੇ ਮੈਂ ਆਪਣੇ ਸ਼ਹਿਰ ਵਿੱਚ ਰਹਾਂਗਾ।
ਯਸਈਆਹ 12:6
ਸੀਯੋਨ ਦੇ ਲੋਕੋ, ਇਨ੍ਹਾਂ ਗੱਲਾਂ ਬਾਰੇ ਨਾਹਰੇ ਮਾਰੋ! ਇਸਰਾਏਲ ਦਾ ਪਵਿੱਤਰ ਪੁਰੱਖ ਸ਼ਕਤੀਸ਼ਾਲੀ ਢੰਗ ਨਾਲ ਤੁਹਾਡੇ ਨਾਲ ਹੈ। ਏਸ ਲਈ ਪ੍ਰਸੰਨ ਹੋਵੋ!
ਗਿਣਤੀ 5:3
ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬੰਦਾ ਆਦਮੀ ਹੈ ਜਾਂ ਔਰਤ, ਉਨ੍ਹਾਂ ਨੂੰ ਆਪਣੇ ਡੇਰੇ ਵਿੱਚੋਂ ਬਾਹਰ ਕੱਢ ਦਿਉ। ਉਨ੍ਹਾਂ ਨੂੰ ਇਸ ਲਈ ਦੂਰ ਕਰ ਦਿਉ ਤਾਂ ਜੋ ਉਹ ਰੋਗੀ ਬਿਮਾਰੀ ਨਾ ਫ਼ੈਲਾ ਸੱਕਣ। ਮੈਂ ਤੁਹਾਡੇ ਡੇਰੇ ਵਿੱਚ ਤੁਹਾਡੇ ਅੰਗ-ਸੰਗ ਹਾਂ।”
ਅਹਬਾਰ 21:12
ਪਰਧਾਨ ਜਾਜਕ ਨੂੰ ਪਰਮੇਸ਼ੁਰ ਦੇ ਪਵਿੱਤਰ ਸਥਾਨ ਤੋਂ ਬਾਹਰ ਨਹੀਂ ਜਾਣਾ ਚਾਹੀਦਾ। ਜੇ ਉਹ ਜਾਵੇਗਾ ਤਾਂ ਉਹ ਪਲੀਤ ਹੋ ਸੱਕਦਾ ਹੈ ਅਤੇ ਉਹ ਪਰਮੇਸ਼ੁਰ ਦੇ ਪਵਿੱਤਰ ਸਥਾਨ ਨੂੰ ਵੀ ਪਲੀਤ ਕਰ ਸੱਕਦਾ ਹੈ। ਕਿਉਂਕਿ ਉਸ ਨੂੰ ਉਸ ਦੇ ਪਰਮੇਸ਼ੁਰ ਦਾ ਮਸਹ ਕਰਨ ਵਾਲਾ ਤੇਲ ਉਸ ਦੇ ਸਿਰ’ਚ ਪਾਕੇ ਸਮਰਪਿਤ ਕੀਤਾ ਗਿਆ ਹੈ। ਮੈਂ ਯਹੋਵਾਹ ਹਾਂ।
ਅਹਬਾਰ 10:4
ਹਾਰੂਨ ਦੇ ਚਾਚੇ ਉਜਿਏਲ ਦੇ ਦੋ ਪੁੱਤਰ ਸਨ। ਉਹ ਸਨ ਮੀਸ਼ਾਏਲ ਤੇ ਇਲਜਫ਼ਾਨ। ਮੂਸਾ ਨੇ ਉਨ੍ਹਾਂ ਪੁੱਤਰਾਂ ਨੂੰ ਆਖਿਆ, “ਪਵਿੱਤਰ ਸਥਾਨ ਦੇ ਅਗਲੇ ਹਿੱਸੇ ਵੱਲ ਜਾਓ। ਆਪਣੇ ਚਚੇਰੇ ਭਰਾਵਾਂ ਦੀਆਂ ਲਾਸ਼ਾਂ ਚੁੱਕੇ ਉਨ੍ਹਾਂ ਨੂੰ ਡੇਰੇ ਤੋਂ ਬਾਹਰ ਲੈ ਜਾਓ।”
ਅਹਬਾਰ 4:6
ਜਾਜਕ ਨੂੰ ਚਾਹੀਦਾ ਹੈ ਕਿ ਉਹ ਆਪਣੀ ਉਂਗਲੀ ਨੂੰ ਖੂਨ ਵਿੱਚ ਡੁਬੋਏ ਅਤੇ ਸਭ ਤੋਂ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ ਯਹੋਵਾਹ ਦੇ ਸਨਮੁੱਖ ਸੱਤ ਵਾਰੀ ਖੂਣ ਛਿੜਕੇ।
ਖ਼ਰੋਜ 36:1
“ਇਸ ਲਈ ਬਸਲਏਲ, ਆਹਾਲੀਆਬ ਅਤੇ ਹੋਰ ਸਾਰੇ ਕਾਰੀਗਰ ਆਦਮੀਆਂ ਨੂੰ ਉਹ ਕੰਮ ਜ਼ਰੂਰ ਕਰਨਾ ਚਾਹੀਦਾ ਹੈ ਜਿਸਦਾ ਯਹੋਵਾਹ ਨੇ ਹੁਕਮ ਦਿੱਤਾ ਹੈ। ਯਹੋਵਾਹ ਨੇ ਇਨ੍ਹਾਂ ਆਦਮੀਆਂ ਨੂੰ ਇਹ ਪਵਿੱਤਰ ਸਥਾਨ ਬਨਾਉਣ ਲਈ ਸਾਰਾ ਯੋਗਤਾ ਵਾਲਾ ਕੰਮ ਕਰਨ ਦੀ ਸੂਝ ਅਤੇ ਸਮਝ ਦਿੱਤੀ ਹੈ।”
ਖ਼ਰੋਜ 15:2
ਯਹੋਵਾਹ ਮੇਰੀ ਤਾਕਤ ਅਤੇ ਮੇਰੀ ਮੁਕਤੀ ਹੈ। ਮੈਂ ਉਸ ਲਈ ਉਸਤਤਿ ਦੇ ਗੀਤ ਗਾਉਂਦਾ ਹਾਂ। ਇਹ ਮੇਰਾ ਪਰਮੇਸ਼ੁਰ ਹੈ, ਅਤੇ ਮੈਂ ਉਸਦੀ ਉਸਤਤਿ ਕਰਦਾ ਹਾਂ। ਯਹੋਵਾਹ ਮੇਰੇ ਪੁਰਖਿਆਂ ਦਾ ਪਰਮੇਸ਼ੁਰ ਹੈ, ਅਤੇ ਮੈਂ ਉਸਦਾ ਆਦਰ ਕਰਦਾ ਹਾਂ।