ਖ਼ਰੋਜ 27:9 in Punjabi

ਪੰਜਾਬੀ ਪੰਜਾਬੀ ਬਾਈਬਲ ਖ਼ਰੋਜ ਖ਼ਰੋਜ 27 ਖ਼ਰੋਜ 27:9

Exodus 27:9
ਪਵਿੱਤਰ ਤੰਬੂ ਦੇ ਆਲੇ-ਦੁਆਲੇ ਦਾ ਵਿਹੜਾ “ਪਵਿੱਤਰ ਤੰਬੂ ਲਈ ਇੱਕ ਵਿਹੜਾ ਬਣਾਈ। ਦੱਖਣ ਵਾਲੇ ਪਾਸੇ ਸੌ ਹੱਥ ਲੰਮੇ ਪਰਦਿਆਂ ਦੀ ਕੰਧ ਹੋਣੀ ਚਾਹੀਦੀ ਹੈ। ਇਹ ਪਰਦੇ ਮਹੀਨ ਲਿਨਨ ਦੇ ਬਣੇ ਹੋਣੇ ਚਾਹੀਦੇ ਹਨ।

Exodus 27:8Exodus 27Exodus 27:10

Exodus 27:9 in Other Translations

King James Version (KJV)
And thou shalt make the court of the tabernacle: for the south side southward there shall be hangings for the court of fine twined linen of an hundred cubits long for one side:

American Standard Version (ASV)
And thou shalt make the court of the tabernacle: for the south side southward there shall be hangings for the court of fine twined linen a hundred cubits long for one side:

Bible in Basic English (BBE)
And let there be an open space round the House, with hangings for its south side of the best linen, a hundred cubits long.

Darby English Bible (DBY)
And thou shalt make the court of the tabernacle. On the south side, southward, hangings for the court of twined byssus; a hundred cubits the length for the one side,

Webster's Bible (WBT)
And thou shalt make the court of the tabernacle: for the south side southward there shall be hangings for the court of fine twined linen of a hundred cubits long for one side:

World English Bible (WEB)
"You shall make the court of the tent: for the south side southward there shall be hangings for the court of fine twined linen one hundred cubits long for one side:

Young's Literal Translation (YLT)
`And thou hast made the court of the tabernacle: for the south side southward, hangings for the court of twined linen, a hundred by the cubit `is' the length for the one side,

And
thou
shalt
make
וְעָשִׂ֕יתָwĕʿāśîtāveh-ah-SEE-ta

אֵ֖תʾētate
the
court
חֲצַ֣רḥăṣarhuh-TSAHR
tabernacle:
the
of
הַמִּשְׁכָּ֑ןhammiškānha-meesh-KAHN
for
the
south
לִפְאַ֣תlipʾatleef-AT
side
נֶֽגֶבnegebNEH-ɡev
southward
תֵּ֠ימָנָהtêmānâTAY-ma-na
hangings
be
shall
there
קְלָעִ֨יםqĕlāʿîmkeh-la-EEM
for
the
court
לֶֽחָצֵ֜רleḥāṣērleh-ha-TSARE
of
fine
twined
שֵׁ֣שׁšēšshaysh
linen
מָשְׁזָ֗רmošzārmohsh-ZAHR
of
an
hundred
מֵאָ֤הmēʾâmay-AH
cubits
בָֽאַמָּה֙bāʾammāhva-ah-MA
long
אֹ֔רֶךְʾōrekOH-rek
for
one
לַפֵּאָ֖הlappēʾâla-pay-AH
side:
הָֽאֶחָֽת׃hāʾeḥātHA-eh-HAHT

Cross Reference

ਖ਼ਰੋਜ 38:9
ਪਵਿੱਤਰ ਤੰਬੂ ਦੇ ਆਲੇ-ਦੁਆਲੇ ਦਾ ਵਿਹੜਾ ਫ਼ੇਰ ਉਸ ਨੇ ਪਰਦਿਆਂ ਦੀ ਕੰਧ ਦੇ ਆਲੇ-ਦੁਆਲੇ ਉਸਾਰ ਕੇ ਵਿਹੜਾ ਬਣਾਇਆ। ਦੱਖਣ ਵਾਲੇ ਪਾਸੇ ਉਸ ਨੇ 100 ਹੱਥ ਲੰਮੇ ਪਰਦਿਆਂ ਦੀ ਕੰਧ ਬਣਾਈ। ਪਰਦੇ ਮਹੀਨ ਲਿਨਨ ਦੇ ਬਣੇ ਸਨ।

ਹਿਜ਼ ਕੀ ਐਲ 40:20
ਫ਼ੇਰ ਉਸ ਨੇ ਬਾਹਰਲੇ ਵਿਹੜੇ ਦੀ ਉੱਤਰ ਵਾਲੇ ਪਾਸੇ ਦੀ ਫ਼ਾਟਕ ਦੀ ਲੰਬਾਈ ਅਤੇ ਚੌੜਾਈ ਮਿਣੀ।

ਹਿਜ਼ ਕੀ ਐਲ 40:23
ਵਿਹੜੇ ਦੇ ਪਾਰ ਉਤਰੀ ਫ਼ਾਟਕ ਵੱਲੋਂ ਅੰਦਰਲੇ ਵਿਹੜੇ ਦਾ ਦਰਵਾਜ਼ਾ ਸੀ। ਇਹ ਪੂਰਬ ਵਾਲੇ ਫ਼ਾਟਕ ਵਰਗਾ ਸੀ। ਆਦਮੀ ਨੇ ਅੰਦਰਲੀ ਕੰਧ ਵਾਲੇ ਫ਼ਾਟਕ ਤੋਂ ਬਾਹਰਲੀ ਕੰਧ ਵਾਲੇ ਫ਼ਾਟਕ ਤਾਈ ਨਾਪ ਲਿਆ। ਇਹ ਫ਼ਾਟਕ ਤੋਂ ਫ਼ਾਟਕ ਤੱਕ 100 ਹੱਥ ਸੀ।

ਹਿਜ਼ ਕੀ ਐਲ 40:28
ਅੰਦਰਲਾ ਵਿਹੜਾ ਫ਼ੇਰ ਉਹ ਆਦਮੀ ਮੈਨੂੰ ਦੱਖਣੀ ਦਰਵਾਜ਼ੇ ਰਾਹੀਂ ਅੰਦਰਲੇ ਵਿਹੜੇ ਤੀਕ ਲੈ ਗਿਆ। ਉਸ ਨੇ ਇਸ ਦਰਵਾਜ਼ੇ ਦਾ ਨਾਪ ਲਿਆ। ਦਰਵਾਜ਼ੇ ਦਾ ਰਸਤਾ ਵੀ ਅੰਦਰਲੇ ਵਿਹੜੇ ਦੇ ਹੋਰਨਾਂ ਫਾਟਕਾਂ ਦੇ ਨਾਪ ਜਿੰਨਾ ਹੀ ਸੀ।

ਹਿਜ਼ ਕੀ ਐਲ 40:32
ਫ਼ੇਰ ਮੈਨੂੰ ਉਹ ਆਦਮੀ ਪੂਰਬ ਦੀ ਵੱਖੀ ਦੇ ਅੰਦਰਲੇ ਵਿਹੜੇ ਵਿੱਚ ਲੈ ਗਿਆ। ਉਸ ਨੇ ਫਾਟਕ ਦਾ ਨਾਪ ਲਿਆ। ਇਹ ਨਾਪ ਵੀ ਹੋਰਨਾਂ ਦਰਵਾਜ਼ਿਆਂ ਜਿੰਨਾ ਹੀ ਸੀ।

ਹਿਜ਼ ਕੀ ਐਲ 40:44
ਜਾਜਕਾਂ ਦੇ ਕਮਰੇ ਅੰਦਰਲੇ ਵਿਹੜੇ ਵਿੱਚ ਦੋ ਕਮਰੇ ਸਨ। ਇੱਕ ਉੱਤਰ ਵਾਲੇ ਦਰਵਾਜ਼ੇ ਕੋਲ ਸੀ ਜਿਸਦਾ ਮੂੰਹ ਦੱਖਣ ਵੱਲ ਸੀ। ਦੂਸਰਾ ਕਮਰਾ ਦੱਖਣੀ ਦਰਵਾਜ਼ੇ ਕੋਲ ਸੀ ਜਿਸਦਾ ਮੂੰਹ ਉੱਤਰ ਵੱਲ ਸੀ।

ਹਿਜ਼ ਕੀ ਐਲ 42:3
ਇਮਾਰਤ ਤਿੰਨ ਮਂਜ਼ਲੀ ਸੀ ਅਤੇ ਇਸਦੇ ਛਜ੍ਜੇ ਸਨ। 20 ਹੱਥ ਦਾ ਅੰਦਰਲਾ ਵਿਹੜਾ ਇਮਾਰਤ ਅਤੇ ਮੰਦਰ ਦੇ ਵਿੱਚਕਾਰ ਸੀ। ਦੂਸਰੇ ਪਾਸੇ ਤੇ ਕਮਰੇ ਬਾਹਰਲੇ ਵਿਹੜੇ ਦੀ ਪਟੜੀ ਵੱਲ ਸਾਹਮਣੇ ਸਨ।

ਹਿਜ਼ ਕੀ ਐਲ 42:19
ਉਹ ਪੱਛਮ ਵਾਲੇ ਪਾਸੇ ਵੱਲ ਗਿਆ ਅਤੇ ਉਸ ਨੂੰ ਨਾਪਿਆ। ਇਹ 500 ਹੱਥ ਲੰਮਾ ਸੀ।

ਹਿਜ਼ ਕੀ ਐਲ 46:20
ਆਦਮੀ ਨੇ ਮੈਨੂੰ ਆਖਿਆ, “ਇਹੀ ਉਹ ਥਾਂ ਹੈ ਜਿੱਥੇ ਜਾਜਕ ਦੋਸ਼ ਦੀਆਂ ਭੇਟਾਂ ਅਤੇ ਪਾਪ ਦੀਆਂ ਭੇਟਾਂ ਨੂੰ ਪਕਾਉਣਗੇ। ਇੱਥੇ ਹੀ ਜਾਜਕ ਅਨਾਜ ਦੀਆਂ ਭੇਟਾਂ ਨੂੰ ਸੇਕਣਗੇ। ਤਾਂ ਜੋ ਉਨ੍ਹਾਂ ਨੂੰ ਇਨ੍ਹਾਂ ਭੇਟਾਂ ਨੂੰ ਬਾਹਰਲੇ ਵਿਹੜੇ ਵਿੱਚ ਲਿਜਾਣ ਦੀ ਜ਼ਰੂਰਤ ਨਾ ਪਵੇ। ਇਸ ਤਰ੍ਹਾਂ ਉਹ ਇਨ੍ਹਾਂ ਪਵਿੱਤਰ ਚੀਜ਼ਾਂ ਨੂੰ ਆਮ ਲੋਕਾਂ ਦੇ ਸਾਹਮਣੇ ਬਾਹਰ ਨਹੀਂ ਲਿਆਉਣਗੇ।”

ਹਿਜ਼ ਕੀ ਐਲ 40:14
ਆਦਮੀ ਨੇ ਵਿਹੜੇ ਦੇ ਵਰਾਂਡੇ ਦੇ ਹਰ ਪਾਸੇ ਦੀਆਂ ਦੀਵਾਰਾਂ ਸਮੇਤ ਪਾਸਿਆਂ ਦੀਆਂ ਸਾਰੀਆਂ ਕੰਧਾਂ ਦੇ ਮਬਿਆਂ ਨੂੰ ਨਾਪਿਆ। ਕੁਲ ਜੋੜ 60 ਹੱਥ ਸੀ।

ਜ਼ਬੂਰ 116:19
ਮੈਂ ਯਰੂਸ਼ਲਮ ਦੇ ਮੰਦਰ ਵਿੱਚ ਜਾਵਾਂਗਾ। ਯਹੋਵਾਹ ਦੀ ਉਸਤਤਿ ਕਰੋ।

ਜ਼ਬੂਰ 100:4
ਉਸ ਦੇ ਸ਼ਹਿਰ ਵਿੱਚ ਧੰਨਵਾਦ ਦੇ ਗੀਤ ਲੈ ਕੇ ਆਵੋ। ਉਸ ਦੇ ਮੰਦਰ ਵੱਲ ਉਸਤਤਿ ਦੇ ਗੀਤ ਲੈ ਕੇ ਆਵੋ। ਉਸਦੀ ਉਸਤਤਿ ਕਰੋ ਅਤੇ ਉਸ ਦੇ ਨਾਮ ਨੂੰ ਅਸੀਸ ਦੇਵੋ।

ਖ਼ਰੋਜ 36:17
ਉਨ੍ਹਾਂ ਨੇ ਇੱਕ ਸਮੂਹ ਦੇ ਆਖਰੀ ਪਰਦੇ ਦੇ ਕਿਨਾਰੇ ਤੇ 50 ਹੁੱਕਾਂ ਬਣਾਈਆਂ ਅਤੇ ਉਨ੍ਹਾਂ ਨੇ ਦੂਸਰੇ ਸਮੂਹ ਦੇ ਆਖਰੀ ਪਰਦੇ ਦੇ ਕਿਨਾਰੇ ਤੇ ਵੀ ਇਵੇਂ ਹੀ ਕੀਤਾ।

ਖ਼ਰੋਜ 39:40
ਉਨ੍ਹਾਂ ਨੇ ਮੂਸਾ ਨੂੰ ਵਿਹੜੇ ਦੇ ਆਲੇ-ਦੁਆਲੇ ਦੀ ਪਰਦਿਆਂ ਦੀ ਕੰਧ, ਚੋਬਾਂ ਅਤੇ ਚੀਥੀਆਂ ਸਮੇਤ, ਦਿਖਾਈ। ਉਨ੍ਹਾਂ ਨੇ ਉਸ ਨੂੰ ਉਹ ਪਰਦਾ ਦਿਖਾਇਆ ਜਿਹੜਾ ਵਿਹੜੇ ਦੇ ਪ੍ਰਵੇਸ਼ ਦੁਆਰ ਨੂੰ ਕੱਜਦਾ ਸੀ। ਉਨ੍ਹਾਂ ਨੇ ਉਸ ਨੂੰ ਰਸੀਆਂ ਅਤੇ ਤੰਬੂ ਦੀਆਂ ਕਿੱਲੀਆਂ ਦਿਖਾਈਆਂ। ਉਨ੍ਹਾਂ ਨੇ ਉਸ ਨੂੰ ਪਵਿੱਤਰ ਤੰਬੂ ਅਰਥਾਤ ਮੰਡਲੀ ਵਾਲੇ ਤੰਬੂ ਵਿੱਚਲੀਆਂ ਸਾਰੀਆਂ ਚੀਜ਼ਾਂ ਦਿਖਾਈਆਂ।

ਖ਼ਰੋਜ 40:8
ਵਿਹੜੇ ਦੇ ਆਲੇ-ਦੁਆਲੇ ਪਰਦਿਆਂ ਦੀ ਕੰਧ ਉਸਾਰੀ। ਫ਼ੇਰ ਵਿਹੜੇ ਦੇ ਪ੍ਰਵੇਸ਼ ਦੁਆਰ ਉੱਤੇ ਪਰਦਾ ਲਾਵੀਂ।

੧ ਸਲਾਤੀਨ 6:36
ਫ਼ਿਰ ਉਨ੍ਹਾਂ ਨੇ ਅੰਦਰਲਾ ਵਿਹੜਾ ਬਣਾਇਆ। ਉਨ੍ਹਾਂ ਨੇ ਇਸ ਵਿਹੜੇ ਦੇ ਆਸ-ਪਾਸ ਦੀਵਾਰ ਬਣਾਈ। ਹਰ ਦੀਵਾਰ ਤਿੰਨ ਰਦੇ ਘੜੇ ਹੋਏ ਪੱਥਰ ਦੇ ਅਤੇ ਇੱਕ ਰਦਾ ਦਿਆਰ ਦੀ ਲੱਕੜ ਦਾ ਬਣਾਇਆ।

੧ ਸਲਾਤੀਨ 8:64
ਉਸ ਦਿਨ, ਸੁਲੇਮਾਨ ਨੇ ਵਿਹੜੇ ਦੇ ਮੱਧ ਨੂੰ ਸਮਰਪਿਤ ਕੀਤਾ ਜਿਹੜਾ ਕਿ ਯਹੋਵਾਹ ਦੇ ਮੰਦਰ ਦੇ ਸਾਹਮਣੇ ਸੀ। ਉਸ ਨੇ ਹੋਮ ਦੀਆਂ ਭੇਟਾਂ, ਅਨਾਜ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ ਕਿਉਂ ਕਿ ਕਾਂਸੀ ਦੀ ਜਗਵੇਦੀ ਜਿਹੜੀ ਕਿ ਯਹੋਵਾਹ ਦੇ ਸਾਹਮਣੇ ਸੀ ਉਨ੍ਹਾਂ ਸਾਰਿਆਂ ਨੂੰ ਸਮਾ ਸੱਕਣ ਲਈ ਕਾਫ਼ੀ ਨਹੀਂ ਸੀ।

੨ ਤਵਾਰੀਖ਼ 33:5
ਮਨੱਸ਼ਹ ਨੇ ਯਹੋਵਾਹ ਦੇ ਮੰਦਰ ਦੇ ਦੋ ਵਿਹੜਿਆਂ ਵਿੱਚ ਤਾਰਿਆਂ ਦੇ ਲਸ਼ਕਰਾਂ ਲਈ ਜਗਵੇਦੀਆਂ ਬਣਵਾਈਆਂ।

ਜ਼ਬੂਰ 84:10
ਤੁਹਾਡੇ ਮੰਦਰ ਵਿੱਚਲਾ ਇੱਕ ਵੀ ਦਿਨ ਕਿਸੇ ਹੋਰ ਥਾਂ ਦੇ ਹਜ਼ਾਰਾਂ ਦਿਨਾ ਨਾਲੋਂ ਬਿਹਤਰ ਹੈ। ਮੇਰੇ ਪਰਮੇਸ਼ੁਰ ਦੇ ਘਰ ਦੇ ਦਰਾਂ ਉੱਤੇ ਖੜ੍ਹੇ ਹੋਣਾ ਦੁਸ਼ਟ ਵਿਅਕਤੀ ਦੇ ਘਰੇ ਰਹਿਣ ਨਾਲੋਂ ਬਿਹਤਰ ਹੈ।

ਜ਼ਬੂਰ 92:13
ਚੰਗੇ ਬੰਦੇ ਯਹੋਵਾਹ ਦੇ ਮੰਦਰ ਦੇ ਵਿਹੜੇ ਵਿੱਚ ਫ਼ੁੱਲਾਂ ਨਾਲ ਭਰੇ ਹੋਏ ਖਜ਼ੂਰ ਦੇ ਰੁੱਖਾਂ ਵਰਗੇ ਹਨ।

ਖ਼ਰੋਜ 26:31
ਪਵਿੱਤਰ ਤੰਬੂ ਦੇ ਅੰਦਰ “ਗੁੰਦੇ ਹੋਏ ਮਹੀਨ ਲਿਨਨ ਅਤੇ ਨੀਲੇ, ਜਾਮਨੀ ਅਤੇ ਲਾਲ ਧਾਗੇ ਨਾਲ ਇੱਕ ਪਰਦਾ ਬਣਾਉ। ਕਿਸੇ ਮਾਹਰ ਕਾਰੀਗਰ ਦੁਆਰਾ ਇਸ ਉੱਤੇ ਖੰਭਾਂ ਵਾਲੇ ਕਰੂਬੀ ਫ਼ਰਿਸ਼ਤਿਆਂ ਦੀਆਂ ਸ਼ਕਲਾਂ ਸਿਉਂਤੀਆਂ ਹੋਣੀਆਂ ਚਾਹੀਦੀਆਂ ਹਨ।