Exodus 29:12
ਫ਼ੇਰ ਵਹਿੜਕੇ ਦਾ ਥੋੜਾ ਜਿਹਾ ਖੂਨ ਲੈਣਾ ਅਤੇ ਜਗਵੇਦੀ ਵੱਲ ਜਾਣਾ। ਆਪਣੀ ਉਂਗਲੀ ਨਾਲ ਥੋੜਾ ਜਿਹਾ ਖੂਨ ਜਗਵੇਦੀ ਦੇ ਸਿੰਗਾਂ ਉੱਤੇ ਲਾਉਣਾ। ਬੱਚਿਆਂ ਹੋਇਆ ਸਾਰਾ ਖੂਨ ਜਗਵੇਦੀ ਦੇ ਹੇਠਲੇ ਪਾਸੇ ਡੋਲ੍ਹ ਦੇਣਾ।
Exodus 29:12 in Other Translations
King James Version (KJV)
And thou shalt take of the blood of the bullock, and put it upon the horns of the altar with thy finger, and pour all the blood beside the bottom of the altar.
American Standard Version (ASV)
And thou shalt take of the blood of the bullock, and put it upon the horns of the altar with thy finger; and thou shalt pour out all the blood at the base of the altar.
Bible in Basic English (BBE)
Then take some of the blood of the ox, and put it on the horns of the altar with your finger, draining out all the rest of the blood at the base of the altar.
Darby English Bible (DBY)
and thou shalt take of the blood of the bullock, and put it on the horns of the altar with thy finger, and shalt pour all the blood at the bottom of the altar.
Webster's Bible (WBT)
And thou shalt take of the blood of the bullock, and put it upon the horns of the altar with thy finger, and pour all the blood beside the bottom of the altar.
World English Bible (WEB)
You shall take of the blood of the bull, and put it on the horns of the altar with your finger; and you shall pour out all the blood at the base of the altar.
Young's Literal Translation (YLT)
and hast taken of the blood of the bullock, and hast put `it' on the horns of the altar with thy finger, and all the blood thou dost pour out at the foundation of the altar;
| And thou shalt take | וְלָֽקַחְתָּ֙ | wĕlāqaḥtā | veh-la-kahk-TA |
| of the blood | מִדַּ֣ם | middam | mee-DAHM |
| bullock, the of | הַפָּ֔ר | happār | ha-PAHR |
| and put | וְנָֽתַתָּ֛ה | wĕnātattâ | veh-na-ta-TA |
| it upon | עַל | ʿal | al |
| the horns | קַרְנֹ֥ת | qarnōt | kahr-NOTE |
| altar the of | הַמִּזְבֵּ֖חַ | hammizbēaḥ | ha-meez-BAY-ak |
| with thy finger, | בְּאֶצְבָּעֶ֑ךָ | bĕʾeṣbāʿekā | beh-ets-ba-EH-ha |
| and pour | וְאֶת | wĕʾet | veh-ET |
| all | כָּל | kāl | kahl |
| blood the | הַדָּ֣ם | haddām | ha-DAHM |
| beside | תִּשְׁפֹּ֔ךְ | tišpōk | teesh-POKE |
| the bottom | אֶל | ʾel | el |
| of the altar. | יְס֖וֹד | yĕsôd | yeh-SODE |
| הַמִּזְבֵּֽחַ׃ | hammizbēaḥ | ha-meez-BAY-ak |
Cross Reference
ਖ਼ਰੋਜ 27:2
ਜਗਵੇਦੀ ਦੇ ਚੌਹਾਂ ਕੋਨਿਆਂ ਚੋਂ ਹਰੇਕ ਉੱਤੇ ਇੱਕ ਸਿੰਗ ਬਣਾਈ। ਇਸਦੇ ਸਿੰਗ ਉਸੇ ਪਦਾਰਥ ਦੇ ਬਣੇ ਹੋਣੇ ਚਾਹੀਦੇ ਹਨ ਜਿਸਤੋਂ ਜਗਵੇਦੀ ਬਣੀ ਹੈ। ਫ਼ੇਰ ਜਗਵੇਦੀ ਉੱਤੇ ਪਿੱਤਲ ਚੜ੍ਹਾਵੀਂ।
ਅਹਬਾਰ 9:9
ਫ਼ੇਰ ਹਾਰੂਨ ਦੇ ਪੁੱਤਰ ਨੇ ਖੂਨ ਹਾਰੂਨ ਕੋਲ ਲਿਆਂਦਾ। ਹਾਰੂਨ ਨੇ ਖੂਨ ਵਿੱਚ ਆਪਣੀ ਉਂਗਲੀ ਡੁਬੋਈ ਅਤੇ ਇਸ ਨੂੰ ਜਗਵੇਦੀ ਦੇ ਕਿਨਾਰਿਆਂ ਉੱਤੇ ਲਾਇਆ। ਫ਼ੇਰ ਹਾਰੂਨ ਨੇ ਜਗਵੇਦੀ ਦੇ ਥੜੇ ਉੱਤੇ ਖੂਨ ਡੋਲ੍ਹ ਦਿੱਤਾ।
ਅਹਬਾਰ 8:15
ਫ਼ੇਰ ਉਸ ਨੇ ਬਲਦ ਨੂੰ ਮਾਰਕੇ ਇਸਦਾ ਖੂਨ ਇਕੱਠਾ ਕਰ ਲਿਆ। ਉਸ ਨੇ ਆਪਣੀ ਉਂਗਲੀ ਦੀ ਵਰਤੋਂ ਕੀਤੀ ਅਤੇ ਕੁਝ ਖੂਨ ਜਗਵੇਦੀ ਦੇ ਸਾਰੇ ਕੋਨਿਆਂ ਤੇ ਲੇਪ ਦਿੱਤਾ। ਇਸ ਤਰ੍ਹਾਂ, ਉਸ ਨੇ ਜਗਵੇਦੀ ਨੂੰ ਸ਼ੁੱਧ ਕਰ ਦਿੱਤਾ। ਫ਼ੇਰ ਉਸ ਨੇ ਜਗਵੇਦੀ ਦੇ ਥੜੇ ਉੱਤੇ ਖੂਨ ਡੋਲ੍ਹ ਦਿੱਤਾ। ਇਸ ਤਰ੍ਹਾਂ, ਉਸ ਨੇ ਜਗਵੇਦੀ ਨੂੰ ਪਵਿੱਤਰ ਅਤੇ ਵਰਤੋਂ ਦੇ ਲਾਇੱਕ ਬਣਾ ਦਿੱਤਾ।
ਖ਼ਰੋਜ 30:2
ਤੁਹਾਨੂੰ ਜਗਵੇਦੀ ਚੌਕੋਰ ਬਨਾਉਣੀ ਚਾਹੀਦੀ ਹੈ-ਇੱਕ ਹੱਥ ਲੰਮੀ ਤੇ ਇੱਕ ਹੱਥ ਚੌੜੀ। ਇਹ ਦੋ ਹੱਥ ਉੱਚੀ ਹੋਣੀ ਚਾਹੀਦੀ ਹੈ ਇਸਦੇ ਚੌਹਾਂ ਕੋਨਿਆਂ ਉੱਤੇ ਸਿੰਗ ਹੋਣੇ ਚਾਹੀਦੇ ਹਨ। ਇਨ੍ਹਾਂ ਸਿੰਗਾ ਨੂੰ ਜਗਵੇਦੀ ਨਾਲ ਇੱਕ ਮਿੱਕ ਕਰਕੇ ਬਨਾਉਣਾ ਚਾਹੀਦਾ ਹੈ।
ਇਬਰਾਨੀਆਂ 10:4
ਕਿਉਂਕਿ ਬੱਕਰੀਆਂ ਅਤੇ ਵਹਿੜਕਿਆਂ ਦਾ ਲਹੂ ਪਾਪਾਂ ਨੂੰ ਦੂਰ ਨਾ ਕਰ ਸੱਕਿਆ।
ਇਬਰਾਨੀਆਂ 9:22
ਸ਼ਰ੍ਹਾ ਆਖਦੀ ਹੈ ਕਿ ਤਕਰੀਬਨ ਸਭ ਚੀਜ਼ਾਂ ਨੂੰ ਲਹੂ ਰਾਹੀਂ ਪਵਿੱਤਰ ਬਣਾਇਆ ਜਾਣਾ ਚਾਹੀਦਾ ਹੈ। ਅਤੇ ਪਾਪਾਂ ਨੂੰ ਲਹੂ ਤੋਂ ਬਿਨਾ ਮਾਫ਼ ਨਹੀਂ ਕੀਤਾ ਜਾ ਸੱਕਦਾ।
ਇਬਰਾਨੀਆਂ 9:13
ਬੱਕਰੀਆਂ ਅਤੇ ਬਲਦਾਂ ਦਾ ਲਹੂ ਅਤੇ ਵੱਛੇ ਦੀ ਰਾਖ ਉਨ੍ਹਾਂ ਲੋਕਾਂ ਉੱਪਰ ਛਿੜਕੀ ਗਈ ਸੀ ਜੋ ਸਾਫ਼ ਨਹੀਂ ਸਨ ਅਤੇ ਉਪਾਸਨਾ ਸਥਾਨ ਵਿੱਚ ਦਾਖਲ ਨਹੀਂ ਹੋ ਸੱਕਦੇ ਸਨ। ਉਸ ਲਹੂ ਅਤੇ ਉਸ ਰਾਖ ਨੇ ਉਨ੍ਹਾਂ ਨੂੰ ਫ਼ੇਰ ਪਵਿੱਤਰ ਬਣਾ ਦਿੱਤਾ ਪਰ ਸਿਰਫ਼ ਉਨ੍ਹਾਂ ਦੇ ਸਰੀਰਾਂ ਨੂੰ।
ਅਹਬਾਰ 16:18
ਫ਼ੇਰ ਹਾਰੂਨ ਯਹੋਵਾਹ ਦੇ ਸਾਹਮਣੇ ਜਗਵੇਦੀ ਕੋਲ ਜਾਵੇਗਾ। ਹਾਰੂਨ ਜਗਵੇਦੀ ਨੂੰ ਸ਼ੁੱਧ ਬਣਾਵੇਗਾ। ਹਾਰੂਨ ਬਲਦ ਦਾ ਕੁਝ ਖੂਨ ਅਤੇ ਬੱਕਰੇ ਦਾ ਕੁਝ ਖੂਨ ਲਵੇਗਾ ਅਤੇ ਇਸ ਨੂੰ ਜਗਵੇਦੀ ਦੇ ਕੋਨਿਆਂ ਉੱਤੇ ਸਾਰੇ ਪਾਸੇ ਲਾ ਦੇਵੇਗਾ।
ਅਹਬਾਰ 16:14
ਹਾਰੂਨ ਬਲਦ ਦਾ ਕੁਝ ਖੂਨ ਲਵੇਗਾ ਅਤੇ ਇਸ ਨੂੰ ਖਾਸ ਕੱਜਣ ਦੇ ਪੂਰਬ ਵੱਲ ਛਿੜਕੇਗਾ। ਫ਼ੇਰ ਉਹ ਇਸ ਖੂਨ ਨੂੰ ਆਪਣੀ ਉਂਗਲੀ ਨਾਲ ਖਾਸ ਕੱਜਣ ਦੇ ਸਾਹਮਣੇ ਸੱਤ ਵਾਰੀ ਛਿੜਕੇਗਾ।
ਅਹਬਾਰ 5:9
ਜਾਜਕ ਪਾਪ ਦੀ ਭੇਟ ਦਾ ਖੂਨ ਜਗਵੇਦੀ ਦੇ ਇੱਕ ਪਾਸੇ ਛਿੜਕੇਗਾ ਫ਼ੇਰ ਜਾਜਕ ਬਾਕੀ ਦਾ ਖੂਨ ਜਗਵੇਦੀ ਦੇ ਥੜੇ ਉੱਤੇ ਡੋਲ੍ਹੇਗਾ। ਇਹ ਪਾਪ ਦੀ ਭੇਟ ਹੈ।
ਅਹਬਾਰ 4:34
ਜਾਜਕ ਨੂੰ ਪਾਪ ਦੀ ਭੇਟ ਦਾ ਕੁਝ ਖੂਨ ਆਪਣੀ ਉਂਗਲੀ ਉੱਤੇ ਲਾਉਣਾ ਚਾਹੀਦਾ ਹੈ ਅਤੇ ਇਸ ਨੂੰ ਹੋਮ ਦੀਆਂ ਭੇਟਾਂ ਵਾਲੀ ਜਗਵੇਦੀ ਦੇ ਕੋਨਿਆਂ ਉੱਤੇ ਲਾਉਣਾ ਚਾਹੀਦਾ ਹੈ। ਫ਼ੇਰ ਜਾਜਕ ਨੂੰ ਲੇਲੇ ਦਾ ਸਾਰਾ ਖੂਨ ਜਗਵੇਦੀ ਦੇ ਥੜੇ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ।
ਅਹਬਾਰ 4:30
ਫ਼ੇਰ ਜਾਜਕ ਨੂੰ ਆਪਣੀ ਉਂਗਲੀ ਉੱਤੇ ਬੱਕਰੀ ਦਾ ਕੁਝ ਖੂਨ ਲਾਉਣਾ ਚਾਹੀਦਾ ਹੈ ਅਤੇ ਇਸ ਨੂੰ ਹੋਮ ਦੀ ਭੇਟ ਦੀ ਜਗਵੇਦੀ ਦੇ ਕੋਨਿਆਂ ਉੱਤੇ ਲਾਉਣਾ ਚਾਹੀਦਾ ਹੈ। ਉਸ ਨੂੰ ਬਾਕੀ ਦਾ ਖੂਨ ਜਗਵੇਦੀ ਦੇ ਥੜੇ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ।
ਅਹਬਾਰ 4:25
ਜਾਜਕ ਨੂੰ ਚਾਹੀਦਾ ਹੈ ਕਿ ਪਾਪ ਦੀ ਭੇਟ ਦਾ ਖੂਨ ਆਪਣੀ ਉਂਗਲੀ ਉੱਤੇ ਲਾਵੇ ਅਤੇ ਇਸ ਨੂੰ ਹੋਮ ਦੀਆਂ ਭੇਟਾਂ ਵਾਲੀ ਜਗਵੇਦੀ ਦੇ ਕੋਨਿਆਂ ਉੱਤੇ ਲਾਵੇ। ਜਾਜਕ ਨੂੰ ਬਾਕੀ ਦਾ ਖੂਨ ਜਗਵੇਦੀ ਦੇ ਥੜੇ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ।
ਅਹਬਾਰ 4:18
ਫ਼ੇਰ ਜਾਜਕ ਨੂੰ ਚਾਹੀਦਾ ਹੈ ਕਿ ਕੁਝ ਖੂਨ ਜਗਵੇਦੀ ਦੇ ਕੋਨਿਆਂ ਉੱਤੇ ਲਗਾ ਦੇਵੇ। (ਇਹ ਜਗਵੇਦੀ ਯਹੋਵਾਹ ਦੇ ਸਾਹਮਣੇ ਮੰਡਲੀ ਵਾਲੇ ਤੰਬੂ ਵਿੱਚ ਹੈ।) ਜਾਜਕ ਨੂੰ ਚਾਹੀਦਾ ਹੈ ਕਿ ਸਾਰਾ ਖੂਨ ਹੋਮ ਦੀ ਭੇਟ ਵਾਲੀ ਜਗਵੇਦੀ ਦੇ ਥੜੇ ਉੱਤੇ ਡੋਲ੍ਹ ਦੇਵੇ। (ਇਹ ਜਗਵੇਦੀ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਹੈ।)
ਅਹਬਾਰ 4:7
ਜਾਜਕ ਨੂੰ ਚਾਹੀਦਾ ਹੈ ਕਿ ਕੁਝ ਖੂਨ ਧੁਫ਼ ਵਾਲੀ ਜਗਵੇਦੀ ਦੇ ਕੋਨਿਆਂ ਉੱਪਰ ਛਿੜਕੇ। (ਇਹ ਜਗਵੇਦੀ ਯਹੋਵਾਹ ਦੇ ਸਾਹਮਣੇ ਮੰਡਲੀ ਵਾਲੇ ਤੰਬੂ ਵਿੱਚ ਹੈ।) ਜਾਜਕ ਨੂੰ ਚਾਹੀਦਾ ਹੈ ਕਿ ਬਲਦ ਦਾ ਸਾਰਾ ਖੂਨ ਹੋਮ ਦੀ ਭੇਟ ਵਾਲੀ ਜਗਵੇਦੀ ਦੇ ਥੜੇ ਉੱਤੇ ਡੋਲ੍ਹ ਦੇਵੇ। (ਇਹ ਜਗਵੇਦੀ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਹੈ।)
ਖ਼ਰੋਜ 38:2
ਉਸ ਨੇ ਜਗਵੇਦੀ ਦੇ ਚਾਰਾਂ ਕੋਨਿਆਂ ਲਈ ਇੱਕ-ਇੱਕ ਸਿੰਗ ਬਣਾਇਆ। ਹਰੇਕ ਸਿੰਗ ਨੂੰ ਇਸਦੇ ਕੋਨੇ ਨਾਲ ਜੋੜਕੇ, ਉਸ ਨੇ ਸਾਰੇ ਕਾਸੇ ਨੂੰ ਇੱਕ ਟੁਕੜਾ ਬਣਾ ਦਿੱਤਾ ਅਤੇ ਜਗਵੇਦੀ ਨੂੰ ਕਾਂਸੇ ਨਾਲ ਢੱਕ ਦਿੱਤਾ।