Exodus 32:5
ਹਾਰੂਨ ਨੇ ਇਹ ਸਾਰੀਆਂ ਚੀਜ਼ਾਂ ਦੇਖੀਆਂ। ਇਸ ਲਈ ਉਸ ਨੇ ਵੱਛੇ ਦੇ ਸਾਹਮਣੇ ਜਗਵੇਦੀ ਬਣਾਈ। ਫ਼ੇਰ ਹਾਰੂਨ ਨੇ ਇਹ ਐਲਾਨ ਕੀਤਾ। ਉਸ ਨੇ ਆਖਿਆ, “ਕੱਲ੍ਹ ਨੂੰ ਯਹੋਵਾਹ ਦੇ ਆਦਰ ਵਿੱਚ ਖਾਸ ਦਾਅਵਤ ਹੋਵੇਗੀ।”
Exodus 32:5 in Other Translations
King James Version (KJV)
And when Aaron saw it, he built an altar before it; and Aaron made proclamation, and said, To morrow is a feast to the LORD.
American Standard Version (ASV)
And when Aaron saw `this', he built an altar before it; and Aaron made proclamation, and said, To-morrow shall be a feast to Jehovah.
Bible in Basic English (BBE)
And when Aaron saw this, he made an altar before it, and made a public statement, saying, Tomorrow there will be a feast to the Lord.
Darby English Bible (DBY)
And Aaron saw [it], and built an altar before it; and Aaron made a proclamation, and said, To-morrow is a feast to Jehovah!
Webster's Bible (WBT)
And when Aaron saw it, he built an altar before it; and Aaron made proclamation, and said, To-morrow is a feast to the LORD.
World English Bible (WEB)
When Aaron saw this, he built an altar before it; and Aaron made a proclamation, and said, "Tomorrow shall be a feast to Yahweh."
Young's Literal Translation (YLT)
And Aaron seeth, and buildeth an altar before it, and Aaron calleth, and saith, `A festival to Jehovah -- to-morrow;'
| And when Aaron | וַיַּ֣רְא | wayyar | va-YAHR |
| saw | אַֽהֲרֹ֔ן | ʾahărōn | ah-huh-RONE |
| built he it, | וַיִּ֥בֶן | wayyiben | va-YEE-ven |
| an altar | מִזְבֵּ֖חַ | mizbēaḥ | meez-BAY-ak |
| before | לְפָנָ֑יו | lĕpānāyw | leh-fa-NAV |
| Aaron and it; | וַיִּקְרָ֤א | wayyiqrāʾ | va-yeek-RA |
| made proclamation, | אַֽהֲרֹן֙ | ʾahărōn | ah-huh-RONE |
| and said, | וַיֹּאמַ֔ר | wayyōʾmar | va-yoh-MAHR |
| morrow To | חַ֥ג | ḥag | hahɡ |
| is a feast | לַֽיהוָ֖ה | layhwâ | lai-VA |
| to the Lord. | מָחָֽר׃ | māḥār | ma-HAHR |
Cross Reference
੨ ਸਲਾਤੀਨ 10:20
ਯੇਹੂ ਨੇ ਆਖਿਆ, “ਬਆਲ ਲਈ ਪਵਿੱਤਰ ਸਭਾ ਦੀ ਤਿਆਰੀ ਕਰੋ।” ਤਾਂ ਜਾਜਕਾਂ ਨੇ ਸਭਾ ਦਾ ਐਲਾਨ ਕਰ ਦਿੱਤਾ।
ਅਹਬਾਰ 23:37
“ਇਹ ਯਹੋਵਾਹ ਦੀਆਂ ਖਾਸ ਛੁੱਟੀਆਂ ਹਨ। ਇਨ੍ਹਾਂ ਛੁੱਟੀਆਂ ਤੇ ਪਵਿੱਤਰ ਸਭਾਵਾਂ ਹੋਣਗੀਆਂ। ਤੁਸੀਂ ਯਹੋਵਾਹ ਲਈ ਸੁਗਾਤਾਂ ਲਿਆਵੋਂਗੇ-ਹੋਮ ਦੀਆਂ ਭੇਟਾਂ, ਅਨਾਜ ਦੀਆਂ ਭੇਟਾਂ, ਬਲੀਆਂ ਅਤੇ ਪੀਣ ਦੀਆਂ ਭੇਟਾਂ। ਤੁਹਾਨੂੰ ਇਹ ਸੁਗਾਤਾਂ ਸਹੀ ਦਿਨਾਂ ਤੇ ਲਿਆਉਣੀਆਂ ਚਾਹੀਦੀਆਂ ਹਨ।
ਅਹਬਾਰ 23:2
“ਇਸਰਾਏਲ ਦੇ ਲੋਕਾਂ ਨੂੰ ਆਖ; ਤੁਸੀਂ ਯਹੋਵਾਹ ਦੇ ਚੁਣੇ ਹੋਏ ਤਿਉਹਾਰਾਂ ਦਾ ਪਵਿੱਤਰ ਸਭਾਵਾਂ ਵਜੋਂ ਐਲਾਨ ਕਰੋਂਗੇ। ਮੇਰੀਆਂ ਪਵਿੱਤਰ ਛੁੱਟੀਆਂ ਇਹ ਹਨ;
੧ ਕੁਰਿੰਥੀਆਂ 5:8
ਇਸ ਲਈ ਆਓ ਅਸੀਂ ਪਸਾਹ ਦਾ ਭੋਜਨ ਕਰੀਏ, ਪਰ ਉਸ ਰੋਟੀ ਨਾਲ ਨਹੀਂ ਜਿਸ ਉੱਪਰ ਪੁਰਾਣਾ ਖਮੀਰ ਚੜ੍ਹ੍ਹਿਆ ਹੋਇਆ ਹੈ। ਇਹ ਖਮੀਰ ਗੁਨਾਹ ਅਤੇ ਬਦੀ ਦਾ ਖਮੀਰ ਹੈ। ਪਰ ਆਓ, ਅਸੀਂ ਖਮੀਰ ਰਹਿਤ ਰੋਟੀ ਖਾਈਏ। ਇਹ ਚੰਗਿਆਈ ਅਤੇ ਸੱਚ ਦੀ ਰੋਟੀ ਹੈ।
ਹੋ ਸੀਅ 8:14
ਇਸਰਾਏਲ ਨੇ ਰਾਜਿਆਂ ਲਈ ਮਹਿਲ ਉਸਾਰੇ ਪਰ ਇਸ ਦੇ ਸਿਰਜਣਹਾਰੇ ਨੂੰ ਭੁੱਲ ਗਿਆ ਅਤੇ ਯਹੂਦਾਹ ਨੇ ਕਿਲੇ ਉਸਾਰੇ, ਪਰ ਮੈਂ ਹੁਣ ਯਹੂਦਾਹ ਦੇ ਸ਼ਹਿਰਾਂ ਵਿੱਚ ਇਸਦੇ ਕਿਲਿਆਂ ਨੂੰ ਸਾੜਨ ਲਈ ਅੱਗ ਭੇਜਾ।”
ਹੋ ਸੀਅ 8:11
ਇਸਰਾਏਲ ਦਾ ਪਰਮੇਸ਼ੁਰ ਨੂੰ ਭੁੱਲਕੇ ਦੇਵਤਿਆਂ ਨੂੰ ਧਿਆਉਣਾ “ਅਫ਼ਰਾਈਮ ਨੇ ਬਹੁਤ ਸਾਰੀਆਂ ਜਗਵੇਦੀਆਂ ਉਸਾਰੀਆਂ, ਅਤੇ ਇਹ ਇੱਕ ਪਾਪ ਸੀ। ਉਹ ਉਸ ਲਈ ਪਾਪ ਦੀਆਂ ਜਗਵੇਦੀਆਂ ਬਣ ਗਈਆਂ।
੨ ਤਵਾਰੀਖ਼ 30:5
ਤਾਂ ਫ਼ਿਰ ਉਨ੍ਹਾਂ ਨੇ ਇਹ ਖਬਰ ਸਾਰੇ ਇਸਰਾਏਲ, ਬਏਰਸ਼ਬਾ ਤੋਂ ਦਾਨ ਤੀਕ ਕੀਤੀ। ਉਨ੍ਹਾਂ ਇਹ ਘੋਸ਼ਣਾ ਕੀਤੀ ਕਿ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਲਈ ਪਸਹ ਮਨਾਉਣ ਲਈ ਸਾਰੇ ਲੋਕ ਯਰੂਸ਼ਲਮ ਵਿੱਚ ਇਕੱਠੇ ਹੋ ਜਾਣ। ਇਸਰਾਏਲ ਦੇ ਬਹੁਤੇ ਲੋਕਾਂ ਨੇ ਪਸਹ ਕਾਫ਼ੀ ਦੇਰ ਤੋਂ ਨਹੀਂ ਸੀ ਮਨਾਇਆ। ਜਿਵੇਂ ਮੂਸਾ ਦੇ ਨੇਮ ਮੁਤਾਬਕ ਪਸਹ ਮਨਾਉਣਾ ਲਿਖਿਆ ਹੋਇਆ ਹੈ ਉਵੇਂ ਉਨ੍ਹਾਂ ਬੜੀ ਦੇਰ ਤੋਂ ਨਹੀਂ ਸੀ ਮਨਾਈ।
੨ ਸਲਾਤੀਨ 16:11
ਤਦ ਊਰੀਯਾਹ ਜਾਜਕ ਨੇ ਆਹਾਜ਼ ਪਾਤਸ਼ਾਹ ਦੁਆਰਾ ਦੰਮਿਸਕ ਤੋਂ ਭੇਜੇ ਗਏ ਨਮੂਨੇ ਮੁਤਾਬਕ ਇੱਕ ਜਗਵੇਦੀ ਬਣਾਈ ਅਤੇ ਆਹਾਜ਼ ਦੇ ਦੰਮਿਸਕ ਤੋਂ ਵਾਪਸ ਆਉਣ ਤੋਂ ਪਹਿਲਾਂ ਇਸ ਨੂੰ ਤਿਆਰ ਕਰਵਾ ਲਿਆ।
੧ ਸਲਾਤੀਨ 21:9
ਉਨ੍ਹਾਂ ਖਤਾਂ ਵਿੱਚ ਇਉਂ ਲਿਖਿਆ ਹੋਇਆ ਸੀ: “ਵਰਤ ਦੇ ਇੱਕ ਦਿਨ ਦਾ ਐਲਾਨ ਕਰਵਾਓ। ਨਬੋਥ ਨੂੰ ਸਭਾ ਦੇ ਸਾਹਮਣੇ ਬਿਠਾਓ। ਉਸ ਸਭਾ ਵਿੱਚ ਅਸੀਂ ਨਾਬੋਥ ਬਾਰੇ ਗੱਲ ਕਰਾਂਗੇ।।
੧ ਸਲਾਤੀਨ 12:32
ਯਾਰਾਬੁਆਮ ਪਾਤਸ਼ਾਹ ਨੇ ਇੱਕ ਨਵੀਂ ਛੁੱਟੀ ਸ਼ੁਰੂ ਕੀਤੀ)। ਇਹ ਛੁੱਟੀ ਯਹੂਦਾਹ ਵਿੱਚਲੇ ਪਸਾਹ ਵਾਂਗ ਸੀ। ਪਰ ਇਹ ਛੁੱਟੀ ਅੱਠਵੇਂ ਮਹੀਨੇ ਦੀ ਪੰਦਰ੍ਹਵੀ ਤਾਰੀਖ ਨੂੰ ਸੀ। ਉਸ ਸਮੇਂ ਦੌਰਾਨ ਪਾਤਸ਼ਾਹ ਨੇ ਬੈਤਏਲ ਸ਼ਹਿਰ ਵਿੱਚ ਜਗਵੇਦੀ ਉੱਤੇ ਬਲੀਆਂ ਚੜ੍ਹਾਈਆਂ ਅਤੇ ਉਸ ਨੇ ਆਪਣੇ ਬਣਾਏ ਹੋਏ ਵੱਛਿਆਂ ਨੂੰ ਬਲੀਆਂ ਚੜ੍ਹਾਈਆਂ। ਯਾਰਾਬੁਆਮ ਪਾਤਸ਼ਾਹ ਨੇ ਆਪਣੀਆਂ ਬਣਾਈਆਂ ਉੱਚੀਆਂ ਥਾਵਾਂ ਤੇ ਸੇਵਾ ਕਰਨ ਲਈ ਜਾਜਕ ਵੀ ਚੁਣੇ।
੧ ਸਮੋਈਲ 14:35
ਤਾਂ ਫ਼ਿਰ ਸ਼ਾਊਲ ਨੇ ਯਹੋਵਾਹ ਲਈ ਜਗਵੇਦੀ ਬਣਾਈ। ਇਹ ਜਗਵੇਦੀ ਉਸ ਨੇ ਖੁਦ ਆਪਣੇ ਹੱਥੀਂ ਬਨਾਉਣੀ ਸ਼ੁਰੂ ਕੀਤੀ।
ਅਹਬਾਰ 23:21
ਉਸੇ ਦਿਨ ਤੁਸੀਂ ਇੱਕ ਪਵਿੱਤਰ ਸਭਾ ਬੁਲਾਵੋਂਗੇ। ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ। ਇਹ ਨੇਮ ਜਿੱਥੇ ਵੀ ਤੁਸੀਂ ਰਹੋਂ, ਤੁਹਾਡੀਆਂ ਸਾਰੀਆਂ ਪੀੜੀਆਂ ਤੀਕ ਹਮੇਸ਼ਾ ਲਈ ਜਾਰੀ ਰਹੇਗਾ।
ਅਹਬਾਰ 23:4
ਪਸਾਹ “ਇਹ ਯਹੋਵਾਹ ਦੀਆਂ ਚੁਣੀਆਂ ਹੋਈਆਂ ਛੁੱਟੀਆਂ ਹਨ। ਤੁਸੀਂ ਇਨ੍ਹਾਂ ਲਈ ਚੁਣੇ ਹੋਏ ਸਮਿਆਂ ਵਾਸਤੇ ਪਵਿੱਤਰ ਸਭਾਵਾਂ ਦਾ ਐਲਾਨ ਕਰੋਂਗੇ।
ਖ਼ਰੋਜ 32:4
ਹਾਰੂਨ ਨੇ ਲੋਕਾਂ ਪਾਸੋਂ ਸੋਨਾ ਲੈ ਲਿਆ। ਫ਼ੇਰ ਉਸ ਨੇ ਇਸ ਨੂੰ ਵਰਤਕੇ ਇੱਕ ਵੱਛੇ ਦੀ ਮੂਰਤੀ ਬਣਾਈ। ਹਾਰੂਨ ਨੇ ਛੈਣੀ ਲੈ ਕੇ ਇਸ ਮੂਰਤੀ ਨੂੰ ਘੜਿਆ, ਅਤੇ ਫ਼ੇਰ ਉਸ ਨੇ ਇਸ ਉੱਤੇ ਸੋਨਾ ਚੜ੍ਹਾਇਆ। ਤਾਂ ਲੋਕਾਂ ਨੇ ਆਖਿਆ, “ਇਸਰਾਏਲ ਦੇ ਲੋਕੋ, ਇਹ ਹਨ ਤੁਹਾਡੇ ਦੇਵਤੇ। ਇਹੀ ਉਹ ਦੇਵਤੇ ਹਨ ਜਿਹੜੇ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲੈ ਕੇ ਆਏ।”
ਖ਼ਰੋਜ 12:14
“ਇਸ ਲਈ ਤੁਸੀਂ ਹਮੇਸ਼ਾ ਅੱਜ ਦੀ ਰਾਤ ਨੂੰ ਚੇਤੇ ਰੱਖੋਂਗੇ-ਇਹ ਤੁਹਾਡੇ ਲਈ ਛੁੱਟੀ ਦਾ ਖਾਸ ਦਿਨ ਹੋਵੇਗਾ। ਤੁਹਾਡੇ ਉੱਤਰਾਧਿਕਾਰੀ ਇਸ ਛੁੱਟੀ ਨਾਲ ਯਹੋਵਾਹ ਦਾ ਹਮੇਸ਼ਾ ਆਦਰ ਕਰਨਗੇ।
ਖ਼ਰੋਜ 10:9
ਮੂਸਾ ਨੇ ਜਵਾਬ ਦਿੱਤਾ, “ਸਾਡੇ ਸਾਰੇ ਲੋਕ, ਜੁਆਨ ਤੇ ਬੁੱਢੇ, ਜਾਣਗੇ। ਅਤੇ ਆਪਣੇ ਪੁੱਤਾਂ-ਧੀਆਂ ਅਤੇ ਆਪਣੀਆਂ ਭੇਡਾਂ ਤੇ ਪਸ਼ੂਆਂ ਨੂੰ ਨਾਲ ਲੈ ਜਾਣਗੇ। ਅਸੀਂ ਸਾਰੇ ਹੀ ਜਾਵਾਂਗੇ ਕਿਉਂਕਿ ਯਹੋਵਾਹ ਦੀ ਦਾਵਤ ਸਾਡੇ ਸਾਰਿਆਂ ਵਾਸਤੇ ਹੈ।”