Exodus 40:34
ਯਹੋਵਾਹ ਦਾ ਪਰਤਾਪ ਫ਼ੇਰ ਮੰਡਲੀ ਵਾਲੇ ਤੰਬੂ ਉੱਪਰ ਬੱਦਲ ਛਾ ਗਿਆ। ਅਤੇ ਯਹੋਵਾਹ ਦੇ ਪਰਤਾਪ ਨੇ ਪਵਿੱਤਰ ਤੰਬੂ ਨੂੰ ਭਰ ਦਿੱਤਾ।
Exodus 40:34 in Other Translations
King James Version (KJV)
Then a cloud covered the tent of the congregation, and the glory of the LORD filled the tabernacle.
American Standard Version (ASV)
Then the cloud covered the tent of meeting, and the glory of Jehovah filled the tabernacle.
Bible in Basic English (BBE)
Then the cloud came down covering the Tent of meeting, and the House was full of the glory of the Lord;
Darby English Bible (DBY)
And the cloud covered the tent of meeting, and the glory of Jehovah filled the tabernacle.
Webster's Bible (WBT)
Then a cloud covered the tent of the congregation, and the glory of the LORD filled the tabernacle.
World English Bible (WEB)
Then the cloud covered the tent of meeting, and the glory of Yahweh filled the tent.
Young's Literal Translation (YLT)
And the cloud covereth the tent of meeting, and the honour of Jehovah hath filled the tabernacle;
| Then a cloud | וַיְכַ֥ס | waykas | vai-HAHS |
| covered | הֶֽעָנָ֖ן | heʿānān | heh-ah-NAHN |
| אֶת | ʾet | et | |
| tent the | אֹ֣הֶל | ʾōhel | OH-hel |
| of the congregation, | מוֹעֵ֑ד | môʿēd | moh-ADE |
| glory the and | וּכְב֣וֹד | ûkĕbôd | oo-heh-VODE |
| of the Lord | יְהוָ֔ה | yĕhwâ | yeh-VA |
| filled | מָלֵ֖א | mālēʾ | ma-LAY |
| אֶת | ʾet | et | |
| the tabernacle. | הַמִּשְׁכָּֽן׃ | hammiškān | ha-meesh-KAHN |
Cross Reference
ਪਰਕਾਸ਼ ਦੀ ਪੋਥੀ 15:8
ਮੰਦਰ ਪਰਮੇਸ਼ੁਰ ਦੀ ਸ਼ਾਨ ਅਤੇ ਸ਼ਕਤੀ ਦੇ ਧੂੰਏਂ ਨਾਲ ਭਰਿਆ ਹੋਇਆ ਸੀ। ਓਨਾ ਚਿਰ ਕੋਈ ਵੀ ਮੰਦਰ ਵਿੱਚ ਦਾਖਲ ਨਹੀਂ ਹੋ ਸੱਕਦਾ ਜਿੰਨਾ ਚਿਰ ਸੱਤਾਂ ਦੂਤਾਂ ਦੀਆਂ ਸੱਤੇ ਮੁਸੀਬਤਾਂ ਸੰਪੂਰਣ ਨਹੀਂ ਹੋ ਜਾਂਦੀਆਂ।
ਗਿਣਤੀ 9:15
ਬੱਦਲ ਅਤੇ ਅੱਗ ਉਸ ਦਿਨ ਪਵਿੱਤਰ ਤੰਬੂ, ਇਕਰਾਰਨਾਮੇ ਵਾਲਾ ਤੰਬੂ ਸਥਾਪਿਤ ਕੀਤਾ ਗਿਆ। ਯਹੋਵਾਹ ਦੇ ਬੱਦਲ ਨੇ ਇਸ ਨੂੰ ਕੱਜ ਲਿਆ। ਰਾਤ ਵੇਲੇ ਪਵਿੱਤਰ ਤੰਬੂ ਉੱਪਰਲਾ ਬੱਦਲ ਅੱਗ ਵਾਂਗ ਦਿਸਦਾ ਸੀ।
ਅਹਬਾਰ 16:2
ਅਤੇ ਆਖਿਆ, “ਆਪਣੇ ਭਰਾ ਹਾਰੂਨ ਨੂੰ ਆਖ ਕਿ ਜਦੋਂ ਉਹ ਚਾਹੇ ਅੱਤ ਪਵਿੱਤਰ ਸਥਾਨ ਵਿੱਚ ਪਰਦੇ ਦੇ ਪਿੱਛੇ ਪਵਿੱਤਰ ਸੰਦੂਕ ਦੇ ਸਾਹਮਣੇ ਨਾ ਜਾਵੇ, ਨਹੀਂ ਤਾਂ ਉਹ ਮਾਰਿਆ ਜਾਵੇਗਾ। ਪਵਿੱਤਰ ਸੰਦੂਕ ਉਸ ਕਮਰੇ ਵਿੱਚ ਉਸ ਪਰਦੇ ਦੇ ਪਿੱਛੇ ਹੈ ਅਤੇ ਇਸ ਉੱਤੇ ਇੱਕ ਖਾਸ ਕੱਜਣ ਪਾਇਆ ਹੋਇਆ ਹੈ। ਜੇਕਰ ਹਾਰੂਨ ਉਸ ਕਮਰੇ ਅੰਦਰ ਜਾਵੇਗਾ, ਉਹ ਮਰ ਜਾਵੇਗਾ। ਕਿਉਂਕਿ ਮੈਂ ਉਸ ਖਾਸ ਕੱਜਣ ਉੱਤੇ ਇੱਕ ਬੱਦਲ ਵਿੱਚ ਪ੍ਰਗਟ ਹੁੰਦਾ ਹਾਂ।
੧ ਸਲਾਤੀਨ 8:10
ਜਦੋਂ ਜਾਜਕਾਂ ਨੇ ਪਵਿੱਤਰ ਸੰਦੂਕ ਨੂੰ ਅੱਤ ਪਵਿੱਤਰ ਸਥਾਨ ਤੇ ਰੱਖਿਆ ਅਤੇ ਇਸ ਵਿੱਚੋਂ ਬਾਹਰ ਆਏ ਬੱਦਲ ਨੇ ਯਹੋਵਾਹ ਦੇ ਮੰਦਰ ਨੂੰ ਭਰ ਦਿੱਤਾ।
੨ ਤਵਾਰੀਖ਼ 5:13
ਜਦੋਂ ਉਨ੍ਹਾਂ ਨੇ ਯਹੋਵਾਹ ਦੀ ਉਸਤਤ ਗਾਈ ਅਤੇ ਉਸਦਾ ਧੰਨਵਾਦ ਕੀਤਾ, ਉਨ੍ਹਾਂ ਸਭ ਨੇ ਇੱਕੋ ਸੁਰ ਵਿੱਚ ਆਵਾਜ਼ ਕੀਤੀ ਅਤੇ ਉਹ ਆਪਣੇ ਸੰਗੀਤਕ ਸਾਜ਼ ਵਜਾਉਂਦੇ ਹੋਏ ਇੱਕੋ ਸੁਰ ਵਿੱਚ ਉੱਚੀ ਆਵਾਜ਼ ਵਿੱਚ ਗਾ ਰਹੇ ਸਨ। ਉਹ ਯਹੋਵਾਹ ਦੀ ਉਸਤਤ ਵਿੱਚ ਗੀਤ ਗਾ ਰਹੇ ਸਨ, “ਉਸਦੇ ਕਿਰਪਾਲਤਾ ਅਤੇ ਉਸ ਦੇ ਅਨਂਤ ਪਿਆਰ ਬਾਰੇ ਗਾ ਰਹੇ ਸਨ।” ਤਦ ਹੀ ਯਹੋਵਾਹ ਦਾ ਮੰਦਰ ਬੱਦਲ ਨਾਲ ਭਰ ਗਿਆ।
੨ ਤਵਾਰੀਖ਼ 7:2
ਜਾਜਕ ਯਹੋਵਾਹ ਦੇ ਮੰਦਰ ਅੰਦਰ ਨਾ ਜਾ ਸੱਕੇ ਕਿਉਂ ਕਿ ਮੰਦਰ ਯਹੋਵਾਹ ਦੇ ਪਰਤਾਪ ਨਾਲ ਭਰਪੂਰ ਸੀ।
ਯਸਈਆਹ 6:4
ਉਨ੍ਹਾਂ ਦੀਆਂ ਆਵਾਜ਼ਾਂ ਨਾਲ ਦਰਵਾਜ਼ੇ ਦੀ ਚੁਗਾਠ ਹਿੱਲ ਗਈ। ਫ਼ੇਰ ਮੰਦਰ ਵਿੱਚ ਧੂਆਂ ਫ਼ੈਲਣਾ ਸ਼ੁਰੂ ਹੋ ਗਿਆ।
ਹਜਿ 2:7
ਮੈਂ ਕੌਮਾਂ ਨੂੰ ਹਿਲਾ ਦਿਆਂਗਾ ਤੇ ਉਹ ਸਾਰੀਆਂ ਕੌਮਾਂ ਤੋਂ ਤੁਹਾਡੇ ਕੋਲ ਦੌਲਤ ਸਹਿਤ ਆਉਣਗੇ। ਤਦ ਮੈਂ ਇਸ ਮੰਦਰ ਨੂੰ ਪਰਤਾਪ ਨਾਲ ਭਰ ਦਿਆਂਗਾ। ਯਹੋਵਾਹ ਸਰਬ ਸ਼ਕਤੀਮਾਨ ਨੇ ਇੰਝ ਆਖਿਆ।
ਹਜਿ 2:9
ਅਤੇ ਯਹੋਵਾਹ ਸਰਬ-ਸ਼ਕਤੀਮਾਨ ਆਖਦਾ ਹੈ ਕਿ ਇਹ ਆਖਿਰੀ ਮੰਦਰ ਪਹਿਲਾਂ ਵਾਲੇ ਮੰਦਰ ਨਾਲੋਂ ਵੱਧ ਖੂਬਸੂਰਤ ਹੋਵੇਗਾ ਅਤੇ ਮੈਂ ਇੱਥੇ ਸਾਂਤੀ ਲਿਆਵਾਂਗਾ। ਯਾਦ ਰੱਖਣਾ, ਕਿ ਯਹੋਵਾਹ ਸਰਬ ਸ਼ਕਤੀਮਾਨ ਇਹ ਆਖ ਰਿਹਾ ਹੈ।”
ਖ਼ਰੋਜ 33:9
ਜਦੋਂ ਵੀ ਮੂਸਾ ਇਸ ਤੰਬੂ ਵਿੱਚ ਜਾਂਦਾ ਸੀ, ਇੱਕ ਲੰਮਾ ਬੱਦਲ ਹੇਠਾ ਆਉਂਦਾ ਸੀ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਰੁਕ ਜਾਂਦਾ ਸੀ। ਅਤੇ ਯਹੋਵਾਹ ਮੂਸਾ ਨਾਲ ਗੱਲ ਕਰਦਾ ਹੁੰਦਾ ਸੀ।
ਖ਼ਰੋਜ 29:43
ਮੈਂ ਤੁਹਾਨੂੰ ਉਸ ਥਾਂ ਇਸਰਾਏਲ ਦੇ ਲੋਕਾਂ ਨਾਲ ਮਿਲਾਂਗਾ। ਅਤੇ ਮੇਰਾ ਪਰਤਾਪ ਉਸ ਥਾਂ ਨੂੰ ਪਵਿੱਤਰ ਬਣਾ ਦੇਵੇਗਾ।
ਖ਼ਰੋਜ 14:24
ਸੁਵਖਤੇ ਹੀ ਯਹੋਵਾਹ ਨੇ ਲੰਮੇ ਬੱਦਲ ਅਤੇ ਅੱਗ ਦੇ ਥੰਮ੍ਹ ਰਾਹੀਂ ਮਿਸਰੀ ਫ਼ੌਜ ਵੱਲ ਤੱਕਿਆ। ਫ਼ੇਰ ਯਹੋਵਾਹ ਨੇ ਮਿਸਰੀਆਂ ਦੇ ਤੰਬੂਆਂ ਵਿੱਚ ਮੁਸੀਬਤ ਪਾ ਦਿੱਤੀ ਅਤੇ ਉਨ੍ਹਾਂ ਨੂੰ ਸ਼ੰਸ਼ੋਪੰਚ ਵਿੱਚ ਪਾ ਦਿੱਤਾ।
ਖ਼ਰੋਜ 14:19
ਯਹੋਵਾਹ ਮਿਸਰੀ ਫ਼ੌਜ ਨੂੰ ਹਰਾਉਂਦਾ ਹੈ ਤਾਂ ਯਹੋਵਾਹ ਦਾ ਦੂਤ ਲੋਕਾਂ ਦੇ ਪਿੱਛੇ ਆ ਗਿਆ। (ਯਹੋਵਾਹ ਦਾ ਦੂਤ ਆਮ ਤੌਰ ਤੇ ਲੋਕਾਂ ਦੀ ਅਗਵਾਈ ਲਈ ਉਨ੍ਹਾਂ ਦੇ ਅੱਗੇ ਹੁੰਦਾ ਸੀ।) ਇਸ ਅਲੀ ਲੰਮਾ ਬੱਦਲ ਲੋਕਾਂ ਦੇ ਸਾਹਮਣੇ ਵਾਲੇ ਪਾਸੇ ਤੋਂ ਹਟਕੇ ਲੋਕਾਂ ਦੇ ਪਿੱਛੇ ਚੱਲਾ ਗਿਆ।
ਖ਼ਰੋਜ 13:21
ਯਹੋਵਾਹ ਨੇ ਰਸਤਾ ਦਿਖਾਇਆ। ਦਿਨ ਵੇਲੇ ਯਹੋਵਾਹ ਨੇ ਇੱਕ ਲੰਮੇ ਬੱਦਲ ਨੂੰ ਲੋਕਾਂ ਦੀ ਅਗਵਾਈ ਲਈ ਵਰਤਿਆ ਅਤੇ ਰਾਤ ਵੇਲੇ ਯਹੋਵਾਹ ਨੇ ਅੱਗ ਦੀ ਇੱਕ ਲੰਮੀ ਲਾਟ ਨੂੰ ਰਸਤਾ ਦਿਖਾਉਣ ਲਈ ਵਰਤਿਆ। ਇਹ ਅੱਗ ਉਨ੍ਹਾਂ ਨੂੰ ਰੌਸ਼ਨੀ ਦਿੰਦੀ ਸੀ ਤਾਂ ਜੋ ਉਹ ਰਾਤ ਵੇਲੇ ਵੀ ਸਫ਼ਰ ਕਰ ਸੱਕਣ।
ਜ਼ਬੂਰ 18:10
ਯਹੋਵਾਹ ਆਕਾਸ਼ ਵਿੱਚ ਉੱਡ ਰਿਹਾ ਸੀ। ਉਹ ਤੇਜ਼ ਦੇ ਕਰੂਬੀਆਂ ਤੇ ਸਵਾਰ ਉੱਡ ਰਿਹਾ ਸੀ। ਉਹ ਉੱਚੀਆਂ ਹਵਾਵਾਂ ਉੱਤੋਂ ਦੀ ਉੱਡ ਰਿਹਾ ਸੀ।
ਯਸਈਆਹ 4:5
ਉਸ ਸਮੇਂ ਪਰਮੇਸ਼ੁਰ ਸਾਬਤ ਕਰ ਦੇਵੇਗਾ ਕਿ ਉਹ ਆਪਣੇ ਲੋਕਾਂ ਦੇ ਨਾਲ ਹੈ। ਦਿਨ ਵੇਲੇ, ਪਰਮੇਸ਼ੁਰ ਧੂਏਂ ਦਾ ਬੱਦਲ ਪੈਦਾ ਕਰੇਗਾ। ਅਤੇ ਰਾਤ ਵੇਲੇ ਪਰਮੇਸ਼ੁਰ ਚਮਕਦਾਰ ਅਗਨੀ ਦੀ ਲਾਟ ਬਣਾਵੇਗਾ। ਇਹ ਸਾਰੇ ਸਬੂਤ ਅਕਾਸ਼ ਵਿੱਚ ਹੋਣਗੇ, ਹਰ ਮਕਾਨ ਉੱਤੇ ਅਤੇ ਸੀਯੋਨ ਪਰਬਤ ਉੱਤੇ ਲੋਕਾਂ ਦੀ ਹਰ ਮਜਲਿਸ ਉੱਤੇ। ਹਰ ਬੰਦੇ ਉੱਤੇ ਸੁਰੱਖਿਆ ਦਾ ਪਰਦਾ ਹੋਵੇਗਾ।
ਹਿਜ਼ ਕੀ ਐਲ 43:4
ਯਹੋਰਵਾਹ ਦਾ ਪਰਤਾਪ ਪੂਰਬ ਵਾਲੇ ਫਾਟਕ ਰਾਹੀਂ ਮੰਦਰ ਦੇ ਅੰਦਰ ਆਇਆ।
ਪਰਕਾਸ਼ ਦੀ ਪੋਥੀ 21:3
ਮੈਂ ਤਖਤ ਵੱਲੋਂ ਆਉਂਦੀ ਇੱਕ ਉੱਚੀ ਅਵਾਜ਼ ਸੁਣੀ। ਅਵਾਜ਼ ਨੇ ਆਖਿਆ, “ਹੁਣ ਪਰਮੇਸ਼ੁਰ ਦਾ ਘਰ ਲੋਕਾਂ ਦੇ ਨਾਲ ਹੈ। ਉਹ ਉਨ੍ਹਾਂ ਦੇ ਨਾਲ ਹੋਵੇਗਾ। ਉਹ ਉਸ ਦੇ ਲੋਕ ਹੋਣਗੇ। ਪਰਮੇਸ਼ੁਰ ਖੁਦ ਉਨ੍ਹਾਂ ਦੇ ਨਾਲ ਰਹੇਗਾ ਅਤੇ ਉਨ੍ਹਾਂ ਦਾ ਪਰਮੇਸ਼ੁਰ ਹੋਵੇਗਾ।
ਪਰਕਾਸ਼ ਦੀ ਪੋਥੀ 21:23
ਸ਼ਹਿਰ ਨੂੰ ਸੂਰਜ ਜਾਂ ਚੰਨ ਦੀ ਚਮਕ ਦੀ ਲੋੜ ਨਹੀਂ ਸੀ। ਪਰਮੇਸ਼ੁਰ ਦੀ ਸ਼ਾਨ ਹੀ ਸ਼ਹਿਰ ਨੂੰ ਰੌਸ਼ਨੀ ਪ੍ਰਦਾਨ ਕਰਦੀ ਹੈ। ਲੇਲਾ (ਯਿਸੂ) ਸ਼ਹਿਰ ਦਾ ਦੀਪਕ ਹੈ।
ਖ਼ਰੋਜ 25:21
“ਮੈਂ ਤੁਹਾਨੂੰ ਇਕਰਾਰਨਾਮਾ ਦਿਆਂਗਾ। ਉਸ ਇਕਰਾਰਨਾਮੇ ਨੂੰ ਸੰਦੂਕ ਵਿੱਚ ਰੱਖ ਦਿਉ, ਅਤੇ ਸੰਦੂਕ ਉੱਪਰ ਢੱਕਣ ਰੱਖ ਦੇਣਾ।
ਖ਼ਰੋਜ 25:8
ਪਵਿੱਤਰ ਤੰਬੂ ਪਰਮੇਸ਼ੁਰ ਨੇ ਇਹ ਵੀ ਆਖਿਆ, “ਲੋਕ ਮੇਰੇ ਲਈ ਪਵਿੱਤਰ ਸਥਾਨ ਬਨਾਉਣਗੇ, ਫ਼ੇਰ ਮੈਂ ਉਨ੍ਹਾਂ ਦਰਮਿਆਨ ਰਹਿ ਸੱਕਾਂਗਾ।