Ezekiel 13:4
“‘ਹੇ ਇਸਰਾਏਲ ਤੇਰੇ ਨਬੀ ਉਜੜੀਆਂ ਹੋਈਆਂ ਸੱਖਣੀਆਂ ਇਮਾਰਤਾਂ ਵਿੱਚ ਦੌੜ ਭੱਜ ਕਰਦੇ ਲੂੰਬੜਾਂ ਵਰਗੇ ਹੋਣਗੇ।
Ezekiel 13:4 in Other Translations
King James Version (KJV)
O Israel, thy prophets are like the foxes in the deserts.
American Standard Version (ASV)
O Israel, thy prophets have been like foxes in the waste places.
Bible in Basic English (BBE)
O Israel, your prophets have been like jackals in the waste places.
Darby English Bible (DBY)
O Israel, thy prophets have been like foxes in desert places.
World English Bible (WEB)
Israel, your prophets have been like foxes in the waste places.
Young's Literal Translation (YLT)
As foxes in the wastes, Thy prophets, O Israel, have been.
| O Israel, | כְּשֻׁעָלִ֖ים | kĕšuʿālîm | keh-shoo-ah-LEEM |
| thy prophets | בָּחֳרָב֑וֹת | bāḥŏrābôt | ba-hoh-ra-VOTE |
| are | נְבִיאֶ֥יךָ | nĕbîʾêkā | neh-vee-A-ha |
| foxes the like | יִשְׂרָאֵ֖ל | yiśrāʾēl | yees-ra-ALE |
| in the deserts. | הָיֽוּ׃ | hāyû | HAI-oo |
Cross Reference
ਗ਼ਜ਼ਲ ਅਲਗ਼ਜ਼ਲਾਤ 2:15
ਉਹ ਔਰਤਾਂ ਨਾਲ ਬੋਲਦੀ ਹੈ ਫੜੋ ਸਾਡੇ ਲਈ ਲੂੰਬੜੀਆਂ ਨੂੰ ਉਨ੍ਹਾਂ ਛੋਟੀਆਂ ਲੂੰਬੜੀਆਂ ਨੂੰ ਜਿਹੜੀਆਂ ਅੰਗੂਰਾਂ ਦੇ ਬਾਗਾਂ ਨੂੰ ਨਸ਼ਟ ਕਰਦੀਆਂ ਹਨ ਕਿਉਂ ਕਿ ਸਾਡੇ ਅੰਗੂਰਾਂ ਦੇ ਬਾਗ ਪੂਰੀ ਬਹਾਰ ਵਿੱਚ ਹਨ।
ਪਰਕਾਸ਼ ਦੀ ਪੋਥੀ 13:11
ਧਰਤੀ ਤੋਂ ਨਿਕਲਦਾ ਜਾਨਵਰ ਫ਼ਿਰ ਮੈਂ ਧਰਤੀ ਤੋਂ ਨਿੱਕਲਦੇ ਹੋਏ ਇੱਕ ਹੋਰ ਜਾਨਵਰ ਨੂੰ ਦੇਖਿਆ। ਉਸ ਦੇ ਲੇਲੇ ਵਾਂਗ ਦੋ ਸਿੰਗ ਸਨ, ਪਰ ਉਹ ਅਜਗਰ ਵਾਂਗ ਗੱਲਾਂ ਕਰਦਾ ਸੀ।
ਤੀਤੁਸ 1:10
ਬਹੁਤ ਸਾਰੇ ਅਜਿਹੇ ਲੋਕ ਹਨ ਜਿਹੜੇ ਆਗਿਆ ਪਾਲਣ ਤੋਂ ਇਨਕਾਰੀ ਹਨ ਉਹ ਲੋਕ ਜਿਹੜੇ ਫ਼ਜ਼ੂਲ ਗੱਲਾਂ ਕਰਦੇ ਹਨ ਅਤੇ ਹੋਰਾਂ ਲੋਕਾਂ ਨੂੰ ਗਲਤ ਰਾਹ ਪਾਉਂਦੇ ਹਨ। ਮੈਂ ਖਾਸੱਕਰ ਉਨ੍ਹਾਂ ਲੋਕਾਂ ਦੀ ਗੱਲ ਕਰ ਰਿਹਾ ਹਾਂ ਜਿਹੜੇ ਇਹ ਆਖਦੇ ਹਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਹੀਦੀ ਹੈ।
੧ ਤਿਮੋਥਿਉਸ 4:1
ਝੂਠੇ ਉਪਦੇਸ਼ਕਾਂ ਬਾਰੇ ਚੇਤਾਵਨੀ ਪਵਿੱਤਰ ਆਤਮਾ ਸਾਫ਼ ਤੌਰ ਤੇ ਆਖਦਾ ਹੈ ਕਿ ਆਉਣ ਵਾਲੇ ਸਮਿਆਂ ਵਿੱਚ ਕੁਝ ਲੋਕ ਸੱਚੇ ਵਿਸ਼ਵਾਸ ਨੂੰ ਨਾਮੰਜ਼ੂਰ ਕਰ ਦੇਣਗੇ। ਉਹ ਉਨ੍ਹਾਂ ਆਤਮਿਆਂ ਨੂੰ ਸੁਣਨਗੇ ਜਿਹੜੇ ਝੂਠ ਆਖਦੇ ਹਨ, ਅਤੇ ਉਹ ਭੂਤਾਂ ਦੇ ਉਪਦੇਸ਼ਾਂ ਦਾ ਅਨੁਸਰਣ ਕਰਨਗੇ।
੨ ਥੱਸਲੁਨੀਕੀਆਂ 2:9
ਕੁਧਰਮੀ ਸ਼ੈਤਾਨ ਦੀ ਸ਼ਕਤੀ ਨਾਲ ਆਵੇਗਾ ਉਸ ਕੋਲ ਬਹੁਤ ਵੱਡੀ ਸ਼ਕਤੀ ਹੋਵੇਗੀ, ਅਤੇ ਉਹ ਕਈ ਤਰ੍ਹਾਂ ਦੇ ਝੂਠੇ ਕਰਿਸ਼ਮੇ, ਨਿਸ਼ਾਨ ਅਤੇ ਅਚੰਭੇ ਕਰੇਗਾ।
ਅਫ਼ਸੀਆਂ 4:14
ਉਦੋਂ ਅਸੀਂ ਬੱਚੇ ਨਹੀਂ ਹੋਵਾਂਗੇ। ਅਸੀਂ ਉਨ੍ਹਾਂ ਲੋਕਾਂ ਵਰਗੇ ਨਹੀਂ ਹੋਵਾਂਗੇ ਜਿਹੜੇ ਉਸ ਜਹਾਜ਼ ਵਾਂਗ ਆਪਣੀ ਦਿਸ਼ਾ ਬਦਲਦੇ ਹਨ ਜਿਸ ਨੂੰ ਲਹਿਰਾਂ ਇੱਕ ਪਾਸਿਉਂ ਦੂਸਰੇ ਪਾਸੇ ਲੈ ਜਾਂਦੀਆਂ ਹਨ। ਅਸੀਂ ਉਨ੍ਹਾਂ ਉਪਦੇਸ਼ਾਂ ਤੋਂ ਪ੍ਰਭਾਵਿਤ ਨਹੀਂ ਹੋਵਾਂਗੇ ਜੋ ਅਸੀਂ ਉਨ੍ਹਾਂ ਲੋਕਾਂ ਤੋਂ ਪ੍ਰਾਪਤ ਕਰਦੇ ਹਾਂ ਜੋ ਸਾਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੇ ਆਦਮੀ ਲੋਕਾਂ ਨੂੰ ਗਲਤ ਰਾਹੇ ਪਾਉਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਗਲਤ ਰਾਹ ਸੁਝਾਉਂਦੇ ਹਨ।
੨ ਕੁਰਿੰਥੀਆਂ 11:13
ਇਹ ਲੋਕੀ ਸੱਚੇ ਰਸੂਲ ਨਹੀਂ ਹਨ। ਉਹ ਅਜਿਹੇ ਕਰਿੰਦੇ ਹਨ ਜੋ ਝੂਠ ਬੋਲਦੇ ਹਨ। ਉਹ ਮਸੀਹ ਦੇ ਰਸੂਲਾਂ ਵਾਂਗ ਦਿਖਣ ਲਈ ਭੇਸ ਬਦਲ ਲੈਂਦੇ ਹਨ।
ਰੋਮੀਆਂ 16:18
ਕਿਉਂਕਿ ਅਜਿਹੇ ਲੋਕ ਸਾਡੇ ਪ੍ਰਭੂ ਮਸੀਹ ਦੀ ਸੇਵਾ ਨਹੀਂ ਕਰਦੇ, ਉਹ ਤਾਂ ਸਿਰਫ਼ ਆਪਣੇ ਆਪ ਨੂੰ ਖੁਸ਼ ਰੱਖਣ ਦੇ ਕੰਮ ਕਰਦੇ ਹਨ। ਉਹ ਭੋਲੇ ਲੋਕਾਂ ਨੂੰ ਆਪਣੀਆਂ ਭਰਮੀ ਗੱਲਾਂ ਅਤੇ ਖੁਸ਼ਾਮਦ ਭਰੇ ਸ਼ਬਦਾਂ ਨਾਲ ਗੁਮਰਾਹ ਕਰਦੇ ਹਨ।
ਮੱਤੀ 7:15
ਲੋਕਾਂ ਦੇ ਕੰਮਾਂ ਤੋਂ ਹੁਸ਼ਿਆਰ ਰਹੋ “ਝੂਠੇ ਨਬੀਆਂ ਤੋਂ ਹੁਸ਼ਿਆਰ ਰਹੋ, ਉਹ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ, ਪਰ ਅਸਲ ਵਿੱਚ ਉਹ ਬਹੁਤ ਖਤਰਨਾਕ ਬਘਿਆੜਾਂ ਵਰਗੇ ਹਨ।
ਮੀਕਾਹ 3:5
ਝੂਠੇ ਨਬੀ ਕੁਝ ਝੂਠੇ ਨਬੀ ਯਹੋਵਾਹ ਦੇ ਲੋਕਾਂ ਨੂੰ ਝੂਠੀਆਂ ਅਫ਼ਵਾਹਾਂ ਸੁਣਾ ਰਹੇ ਹਨ। ਯਹੋਵਾਹ ਉਨ੍ਹਾਂ ਨਬੀਆਂ ਲਈ ਇਉਂ ਫ਼ੁਰਮਾਉਂਦਾ ਹੈ: “ਇਹ ਨਬੀ ਰੋਟੀਆਂ ਕਾਰਣ ਆਪਣੇ ਬਚਨ ਕਰ ਰਹੇ ਹਨ। ਜਿਹੜਾ ਉਨ੍ਹਾਂ ਨੂੰ ਅੰਨ ਦੇਵੇ ਉਨ੍ਹਾਂ ਲਈ ਨਬੀ ਸ਼ਾਂਤੀ ਦਾ ਇਕਰਾਰ ਕਰਦੇ ਹਨ ਤੇ ਜਿਹੜਾ ਨਹੀਂ ਦਿੰਦਾ ਉਨ੍ਹਾਂ ਨੂੰ ਜੰਗ ਦਾ ਬਚਨ ਕਰਦੇ ਹਨ।
ਮੀਕਾਹ 2:11
ਇਹ ਲੋਕ ਮੇਰੀ ਗੱਲ ਸੁਣਨਾ ਨਹੀਂ ਚਾਹੁੰਦੇ ਪਰ ਜੇਕਰ ਕੋਈ ਝੂਠਾ ਆਦਮੀ ਆਕੇ ਪਰਚਾਰੇ ਤਾਂ ਇਹ ਉਸ ਦੇ ਪਿੱਛੇ ਲੱਗ ਤੁਰਨਗੇ। ਜੇਕਰ ਕੋਈ ਝੂਠਾ ਨਬੀ ਆਕੇ ਇਹ ਆਖੇ: “ਤੁਹਾਡੇ ਲਈ ਆਉਣ ਵਾਲਾ ਸਮਾਂ ਬੜਾ ਚੰਗਾ ਹੈ ਉਸ ਵਿੱਚ ਤੁਹਾਨੂੰ ਢੇਰ ਸ਼ਰਾਬ ਤੇ ਮੈਅ ਨਸੀਬ ਹੋਵੇਗੀ।” ਤਾਂ ਇਹ ਉਸਦੀ ਗੱਲ ਸੱਚ ਮੰਨਕੇ ਉਸ ਦੇ ਪਿੱਛੇ ਲੱਗ ਜਾਣਗੇ।
ਪਰਕਾਸ਼ ਦੀ ਪੋਥੀ 19:20
ਪਰ ਜਾਨਵਰ ਫ਼ੜ ਲਿਆ ਗਿਆ। ਅਤੇ ਝੂਠਾ ਨਬੀ ਵੀ ਫ਼ੜ ਲਿਆ ਗਿਆ। ਇਹ ਝੂਠਾ ਨਬੀ ਉਹੀ ਸੀ ਜਿਸਨੇ ਜਾਨਵਰ ਲਈ ਕਰਿਸ਼ਮੇ ਦਿਖਾਏ ਸਨ। ਇਹ ਝੂਠਾ ਉਨ੍ਹਾਂ ਲੋਕਾਂ ਨੂੰ ਗੁਮਰਾਹ ਕਰਨ ਲਈ ਕਰਿਸ਼ਮੇ ਕਰਦਾ ਸੀ ਜਿਨ੍ਹਾਂ ਕੋਲ ਜਾਨਵਰ ਦਾ ਨਿਸ਼ਾਨ ਸੀ ਅਤੇ ਉਸਦੀ ਮੂਰਤ ਦੀ ਪੂਜਾ ਕਰਦੇ ਸਨ। ਝੂਠੇ ਨਬੀ ਅਤੇ ਜਿਉਂਦੇ ਜਾਨਵਰ ਨੂੰ ਗੰਧਕ ਨਾਲ ਲੱਗੀ ਹੋਈ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ।