ਹਿਜ਼ ਕੀ ਐਲ 14:20 in Punjabi

ਪੰਜਾਬੀ ਪੰਜਾਬੀ ਬਾਈਬਲ ਹਿਜ਼ ਕੀ ਐਲ ਹਿਜ਼ ਕੀ ਐਲ 14 ਹਿਜ਼ ਕੀ ਐਲ 14:20

Ezekiel 14:20
ਜੇ ਨੂਹ, ਦਾਨੀਏਲ ਅਤੇ ਅੱਯੂਬ ਓੱਥੇ ਰਹਿੰਦੇ ਹੁੰਦੇ (ਤਾਂ ਮੈਂ ਉਨ੍ਹਾਂ ਤਿੰਨਾਂ ਬੰਦਿਆਂ ਨੂੰ ਬਚਾ ਲੈਂਦਾ।) ਕਿਉਂ ਕਿ ਉਹ ਨੇਕ ਬੰਦੇ ਹਨ। ਉਹ ਤਿੰਨੇ ਬੰਦੇ ਆਪਣੀਆਂ ਜਾਨਾਂ ਬਚਾ ਲੈਂਦੇ। ਪਰ ਮੈਂ ਆਪਣੀ ਜ਼ਿੰਦਗੀ ਨੂੰ ਸਾਖੀ ਰੱਖਦਾ ਹਾਂ ਕਿ ਉਹ ਹੋਰਨਾਂ ਲੋਕਾਂ ਦੀਆਂ ਜ਼ਿੰਦਗੀਆਂ ਨਹੀਂ ਬਚਾ ਸੱਕਦੇ-ਆਪਣੇ ਪੁੱਤਰਾਂ ਜਾਂ ਧੀਆਂ ਦੀਆਂ ਵੀ ਨਹੀਂ!” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।

Ezekiel 14:19Ezekiel 14Ezekiel 14:21

Ezekiel 14:20 in Other Translations

King James Version (KJV)
Though Noah, Daniel, and Job were in it, as I live, saith the Lord GOD, they shall deliver neither son nor daughter; they shall but deliver their own souls by their righteousness.

American Standard Version (ASV)
though Noah, Daniel, and Job, were in it, as I live, saith the Lord Jehovah, they should deliver neither son nor daughter; they should but deliver their own souls by their righteousness.

Bible in Basic English (BBE)
Even if Noah, Daniel, and Job were in it, by my life, says the Lord, they would not keep son or daughter safe; only themselves would they keep safe through their righteousness.

Darby English Bible (DBY)
and Noah, Daniel, and Job should be in it, [as] I live, saith the Lord Jehovah, they should deliver neither son nor daughter: they should [but] deliver their own souls by their righteousness.

World English Bible (WEB)
though Noah, Daniel, and Job, were in it, as I live, says the Lord Yahweh, they should deliver neither son nor daughter; they should but deliver their own souls by their righteousness.

Young's Literal Translation (YLT)
and Noah, Daniel, and Job, in its midst: I live -- an affirmation of the Lord Jehovah -- neither son nor daughter do they deliver; they, by their righteousness, deliver their own soul.

Though
Noah,
וְנֹ֨חַwĕnōaḥveh-NOH-ak
Daniel,
דָּנִּאֵ֣לdonniʾēldoh-nee-ALE
and
Job,
וְאִיּוֹב֮wĕʾiyyôbveh-ee-YOVE
were
in
it,
בְּתוֹכָהּ֒bĕtôkāhbeh-toh-HA
I
as
חַיḥayhai
live,
אָ֗נִיʾānîAH-nee
saith
נְאֻם֙nĕʾumneh-OOM
the
Lord
אֲדֹנָ֣יʾădōnāyuh-doh-NAI
God,
יְהוִ֔הyĕhwiyeh-VEE
they
אִםʾimeem
deliver
shall
בֵּ֥ןbēnbane
neither
אִםʾimeem
son
בַּ֖תbatbaht
nor
יַצִּ֑ילוּyaṣṣîlûya-TSEE-loo
daughter;
הֵ֥מָּהhēmmâHAY-ma
deliver
but
shall
they
בְצִדְקָתָ֖םbĕṣidqātāmveh-tseed-ka-TAHM
their
own
souls
יַצִּ֥ילוּyaṣṣîlûya-TSEE-loo
by
their
righteousness.
נַפְשָֽׁם׃napšāmnahf-SHAHM

Cross Reference

ਹਿਜ਼ ਕੀ ਐਲ 14:14
ਮੈਂ ਉਸ ਦੇਸ ਨੂੰ ਸਜ਼ਾ ਦਿਆਂਗਾ ਭਾਵੇਂ ਓੱਥੇ ਨੂਹ, ਦਾਨੀਏਲ ਅਤੇ ਅੱਯੂਬ ਰਹਿ ਰਹੇ ਹੁੰਦੇ। ਉਨ੍ਹਾਂ ਆਦਮੀਆਂ ਨੇ ਆਪਣੀ ਧਰਮੀਅਤਾ ਕਾਰਣ ਆਪਣੀਆਂ ਜਾਨਾਂ ਬਚਾ ਲਈਆਂ ਹੋਣੀਆਂ ਸਨ।” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।

੧ ਯੂਹੰਨਾ 3:10
ਇਸ ਲਈ ਅਸੀਂ ਦੇਖ ਸੱਕਦੇ ਹਾਂ ਕਿ ਪਰਮੇਸ਼ੁਰ ਦੇ ਬੱਚੇ ਕਿਹੜੇ ਹਨ। ਅਤੇ ਸ਼ੈਤਾਨ ਦੇ ਬੱਚੇ ਕਿਹੜੇ ਹਨ। ਜਿਹੜੇ ਲੋਕ ਨੇਕ ਕੰਮ ਨਹੀਂ ਕਰਦੇ ਪਰਮੇਸ਼ੁਰ ਦੇ ਬੱਚੇ ਨਹੀਂ ਹੋ ਸੱਕਦੇ। ਅਤੇ ਜਿਹੜਾ ਵਿਅਕਤੀ ਮਸੀਹ ਵਿੱਚ ਆਪਣੇ ਭਰਾ ਜਾਂ ਭੈਣ ਨੂੰ ਪਿਆਰ ਨਹੀਂ ਕਰਦਾ ਉਹ ਵੀ ਪਰਮੇਸ਼ੁਰ ਦਾ ਬੱਚਾ ਨਹੀਂ ਹੈ।

੧ ਯੂਹੰਨਾ 3:7
ਪਿਆਰੇ ਬੱਚਿਓ, ਕਿਸੇ ਵੀ ਵਿਅਕਤੀ ਨੂੰ ਇਹ ਮੌਕਾ ਨਾ ਦਿਓ ਕਿ ਉਹ ਤੁਹਾਨੂੰ ਗਲਤ ਪਾਸੇ ਪਾ ਸੱਕੇ। ਮਸੀਹ ਸੱਚਾ ਹੈ। ਉਸ ਵਾਂਗ ਸੱਚਾ ਹੋਣ ਲਈ ਵਿਅਕਤੀ ਨੂੰ ਉਹੀ ਕੁਝ ਕਰਨਾ ਪਵੇਗਾ ਜਿਹੜਾ ਸਹੀ ਹੈ।

੧ ਯੂਹੰਨਾ 2:29
ਤੁਸੀਂ ਜਾਣਦੇ ਹੋ ਕਿ ਮਸੀਹ ਹਮੇਸ਼ਾ ਉਹੀ ਕਰਦਾ ਹੈ ਜੋ ਚੰਗਾ ਹੈ। ਇਸ ਲਈ ਤੁਸੀਂ ਜਾਣਦੇ ਹੋ ਕਿ ਸਾਰੇ ਲੋਕੀਂ ਜਿਹੜੇ ਨੇਕ ਕੰਮ ਕਰਦੇ ਹਨ ਪਰਮੇਸ਼ੁਰ ਦੇ ਬੱਚੇ ਹਨ।

ਰਸੂਲਾਂ ਦੇ ਕਰਤੱਬ 10:35
ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਵੀ ਉਸ ਤੋਂ ਡਰਦਾ ਹੈ ਅਤੇ ਭਲੇ ਕੰਮ ਕਰਦਾ ਹੈ ਉਹ ਪਰਮੇਸ਼ੁਰ ਨੂੰ ਸਵੀਕਾਰ ਹੁੰਦਾ ਹੈ।

ਸਫ਼ਨਿਆਹ 2:3
ਸਾਰੇ ਮਸੱਕੀਨ ਮਨੁੱਖੋ, ਯਹੋਵਾਹ ਨੂੰ ਭਾਲੋ! ਉਸਦੀ ਬਿਵਸਬਾ ਦਾ ਪਾਲਣ ਕਰੋ। ਚੰਗੇ ਕੰਮ ਕਰੋ ਅਤੇ ਨੇਕ ਤੇ ਨਿਮਰ ਹੋਣਾ ਸਿੱਖੋ। ਹੋ ਸੱਕਦਾ ਹੈ ਕਿ ਫੇਰ ਤੁਸੀਂ ਯਹੋਵਾਹ ਦੇ ਕਰੋਧ ਦੇ ਦਿਨ ਸੁਰੱਖਿਅਤ ਹੋਵੋ।

ਹੋ ਸੀਅ 10:12
ਜੇਕਰ ਤੁਸੀਂ ਚੰਗਿਆਈ ਬੀਜੋਗੇ, ਤੁਸੀਂ ਸੱਚੇ ਪਿਆਰ ਦੀ ਵਾਢੀ ਕਰੋਂਗੇ। ਆਪਣੀ ਅਣ ਟੁੱਟੀ ਅਣਵਾਹੀ ਜ਼ਮੀਨ ਨੂੰ ਵਾਹੋ। ਇਹ ਯਹੋਵਾਹ ਨੂੰ ਉਡੀਕਣ ਦਾ ਸਮਾਂ ਹੈ। ਉਹ ਆਵੇਗਾ, ਅਤੇ ਤੁਹਾਡੇ ਉੱਤੇ ਚੰਗਿਆਈ ਦਾ ਮੀਂਹ ਵਰਸਾਵੇਗਾ।

ਹਿਜ਼ ਕੀ ਐਲ 18:22
ਪਰਮੇਸ਼ੁਰ ਉਸ ਦੇ ਕੀਤੇ ਮਾੜੇ ਸਾਰੇ ਕੰਮਾਂ ਨੂੰ ਚੇਤੇ ਨਹੀਂ ਕਰੇਗਾ। ਪਰਮੇਸ਼ੁਰ ਸਿਰਫ਼ ਉਸਦੀ ਨੇਕੀ ਨੂੰ ਚੇਤੇ ਰੱਖੇਗਾ! ਇਸ ਲਈ ਉਹ ਬੰਦਾ ਜੀਵੇਗਾ!”

ਹਿਜ਼ ਕੀ ਐਲ 18:20
ਜਿਹੜਾ ਬੰਦਾ ਪਾਪ ਕਰਦਾ ਹੈ ਉਹੀ ਮਾਰਿਆ ਜਾਵੇਗਾ! ਪੁੱਤਰ ਨੂੰ ਆਪਣੇ ਪਿਤਾ ਦੇ ਪਾਪਾਂ ਦੀ ਸਜ਼ਾ ਨਹੀਂ ਮਿਲੇਗੀ ਪਿਤਾ ਨੂੰ ਆਪਣੇ ਪੁੱਤਰ ਦੇ ਪਾਪਾਂ ਲਈ ਸਜ਼ਾ ਨਹੀਂ ਮਿਲੇਗੀ। ਨੇਕ ਬੰਦੇ ਦੀ ਨੇਕੀ ਸਿਰਫ਼ ਓਸੇ ਦੀ ਹੀ ਹੈ। ਅਤੇ ਮਾੜੇ ਬੰਦੇ ਦੀ ਬਦੀ ਸਿਰਫ਼ ਉਸੇ ਦੀ ਹੈ।

ਹਿਜ਼ ਕੀ ਐਲ 14:16
ਜੇ ਨੂਹ, ਦਾਨੀਏਲ ਅਤੇ ਅੱਯੂਬ ਉੱਥੇ ਰਹਿੰਦੇ ਹੁੰਦੇ, (ਤਾਂ ਮੈਂ ਉਨ੍ਹਾਂ ਤਿੰਨ ਨੇਕ ਬੰਦਿਆਂ ਨੂੰ ਬਚਾ ਲੈਣਾ ਸੀ।) ਉਹ ਤਿੰਨ ਬੰਦੇ ਆਪਣੀਆਂ ਜਾਨਾਂ ਬਚਾ ਸੱਕਦੇ ਸਨ। ਪਰ ਮੈਂ ਆਪਣੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ ਕਿ ਉਹ ਹੋਰਨਾਂ ਲੋਕਾਂ ਦੀਆਂ ਜ਼ਿੰਦਗੀਆਂ ਨਹੀਂ ਬਚਾ ਸੱਕਦੇ ਸਨ-ਆਪਣੇ ਧੀਆਂ ਪੁੱਤਰਾਂ ਦੀਆਂ ਵੀ ਨਹੀਂ! ਉਹ ਬਦੀ ਭਰਿਆ ਦੇਸ਼ ਤਬਾਹ ਹੋ ਜਾਵੇਗਾ!” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।

ਯਸਈਆਹ 3:10
ਚਂਗੇ ਲੋਕਾਂ ਨੂੰ ਦੱਸੋ ਕਿ ਉਨ੍ਹਾਂ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ। ਉਨ੍ਹਾਂ ਨੂੰ ਆਪਣੀ ਨੇਕੀ ਦਾ ਇਨਾਮ ਮਿਲੇਗਾ।

ਜ਼ਬੂਰ 33:18
ਯਹੋਵਾਹ ਦੇਖਦਾ ਅਤੇ ਉਨ੍ਹਾਂ ਦੇ ਦੇਖਭਾਲ ਕਰਦਾ ਜਿਹੜੇ ਉਸ ਦੇ ਮਾਰਗ ਉੱਤੇ ਤੁਰਦੇ ਹਨ। ਉਸਦਾ ਵੱਡਾ ਪਿਆਰ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਜਿਹੜੇ ਉਸਦੀ ਉਪਾਸਨਾ ਕਰਦੇ ਹਨ।

ਅੱਯੂਬ 5:19
ਉਹ ਤੈਨੂੰ ਛੇ ਮੁਸੀਬਤਾਂ ਤੋਂ ਬਚਾਵੇਗਾ ਅਤੇ ਸੱਤਵੀਁ ਵਿੱਚ ਵੀ ਤੈਨੂੰ ਕੋਈ ਨੁਕਸਾਨ ਨਹੀਂ ਹੋਵੇਗਾ।