Ezekiel 19:10
“‘ਮਾਂ ਤੁਹਾਡੀ ਪਾਣੀ ਨੇੜੇ ਲਾਈ ਹੋਈ ਇੱਕ ਅੰਗੂਰੀ ਵੇਲ ਵਰਗੀ ਹੈ। ਉਸ ਨੂੰ ਬਹੁਤ ਪਾਣੀ ਮਿਲਿਆ, ਇਸ ਲਈ ਉਸ ਨੇ ਮਜ਼ਬੂਤ ਵੇਲਾਂ ਉਗਾ ਲਈਆਂ।
Ezekiel 19:10 in Other Translations
King James Version (KJV)
Thy mother is like a vine in thy blood, planted by the waters: she was fruitful and full of branches by reason of many waters.
American Standard Version (ASV)
Thy mother was like a vine, in thy blood, planted by the waters: it was fruitful and full of branches by reason of many waters.
Bible in Basic English (BBE)
Your mother was in comparison like a vine, planted by the waters: she was fertile and full of branches because of the great waters.
Darby English Bible (DBY)
Thy mother was as a vine, in thy rest, planted by the waters: it was fruitful and full of branches by reason of many waters.
World English Bible (WEB)
Your mother was like a vine, in your blood, planted by the waters: it was fruitful and full of branches by reason of many waters.
Young's Literal Translation (YLT)
Thy mother `is' as a vine in thy blood by waters planted, Fruitful and full of boughs it hath been, Because of many waters.
| Thy mother | אִמְּךָ֥ | ʾimmĕkā | ee-meh-HA |
| is like a vine | כַגֶּ֛פֶן | kaggepen | ha-ɡEH-fen |
| blood, thy in | בְּדָמְךָ֖ | bĕdomkā | beh-dome-HA |
| planted | עַל | ʿal | al |
| by | מַ֣יִם | mayim | MA-yeem |
| waters: the | שְׁתוּלָ֑ה | šĕtûlâ | sheh-too-LA |
| she was | פֹּֽרִיָּה֙ | pōriyyāh | poh-ree-YA |
| fruitful | וַֽעֲנֵפָ֔ה | waʿănēpâ | va-uh-nay-FA |
| branches of full and | הָיְתָ֖ה | hāytâ | hai-TA |
| by reason of many | מִמַּ֥יִם | mimmayim | mee-MA-yeem |
| waters. | רַבִּֽים׃ | rabbîm | ra-BEEM |
Cross Reference
ਜ਼ਬੂਰ 80:8
ਅਤੀਤ ਵਿੱਚ ਤੁਸੀਂ ਸਾਡੇ ਨਾਲ ਬਹੁਤ ਮਹੱਤਵਪੂਰਣ ਬੂਟੇ ਵਰਗਾ ਵਿਹਾਰ ਕੀਤਾ ਸੀ। ਤੁਸੀਂ ਆਪਣੀ “ਵੇਲ” ਨੂੰ ਮਿਸਰ ਤੋਂ ਬਾਹਰ ਲਿਆਂਦਾ ਸੀ। ਤੁਸੀਂ ਹੋਰਾਂ ਲੋਕਾਂ ਨੂੰ ਇਹ ਧਰਤੀ ਛੱਡਣ ਲਈ ਮਜ਼ਬੂਰ ਕਰ ਦਿੱਤਾ ਸੀ। ਅਤੇ ਆਪਣੀ “ਵੇਲ” ਨੂੰ ਇੱਥੇ ਬੀਜ ਦਿੱਤਾ ਸੀ।
ਅਸਤਸਨਾ 8:7
ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਇੱਕ ਚੰਗੀ ਧਰਤੀ ਉੱਤੇ ਲਿਜਾ ਰਿਹਾ ਹੈ-ਦਰਿਆਵਾਂ ਅਤੇ ਪਾਣੀ ਦੇ ਚਸ਼ਮਿਆਂ ਨਾਲ ਭਰੀ ਹੋਈ ਧਰਤੀ ਅੰਦਰ, ਵਾਦੀਆਂ ਅਤੇ ਪਹਾੜੀਆਂ ਵਿੱਚ ਪਾਣੀ ਧਰਤੀ ਵਿੱਚੋਂ ਨਿਕਲ ਕੇ ਵੱਗਦਾ ਹੈ।
ਮੱਤੀ 21:33
ਪਰਮੇਸ਼ੁਰ ਆਪਣਾ ਪੁੱਤਰ ਭੇਜਦਾ ਹੈ “ਇੱਕ ਹੋਰ ਦ੍ਰਿਸ਼ਟਾਂਤ ਸੁਣੋ: ਇੱਕ ਜ਼ਿਮੀਦਾਰ ਸੀ। ਉਸ ਨੇ ਇੱਕ ਅੰਗੂਰਾਂ ਦਾ ਬਾਗ ਲਾਇਆ। ਉਸ ਨੇ ਖੇਤ ਦੇ ਚੁਫ਼ੇਰੇ ਵਾੜ ਕਰ ਦਿੱਤੀ ਅਤੇ ਉਸ ਨੇ ਰਸ ਵਾਸਤੇ ਇੱਕ ਚੁਬੱਚਾ ਕੱਢਿਆ। ਫ਼ਿਰ ਉਸ ਆਦਮੀ ਨੇ ਉੱਥੇ ਇੱਕ ਬੁਰਜ ਉਸਾਰਿਆ ਅਤੇ ਉਸ ਨੂੰ ਕਿਸਾਨਾਂ ਦੇ ਹੱਥ ਸੌਂਪਕੇ ਖੁਦ ਪਰਦੇਸ ਚੱਲਿਆ ਗਿਆ।
ਹੋ ਸੀਅ 2:5
ਉਨ੍ਹਾਂ ਦੀ ਮਾਂ ਨੇ ਵੇਸਵਾਵਾਂ ਵਰਗਾ ਵਤੀਰਾ ਕੀਤਾ ਹੈ। ਅਤੇ ਉਸ ਨੂੰ ਆਪਣੀ ਕਰਨੀ ਤੇ ਸ਼ਰਮਸਾਰ ਹੋਣਾ ਚਾਹੀਦਾ ਹੈ। ਕਿਉਂ ਕਿ ਉਸ ਨੇ ਕਿਹਾ, ‘ਮੈਂ ਆਪਣੇ ਪ੍ਰੇਮੀਆਂ ਮਗਰ ਜਾਵਾਂਗੀ ਕਿਉਂ ਕਿ ਉਹ ਮੈਨੂੰ ਅੰਨ ਪਾਣੀ ਦਿੰਦੇ ਹਨ ਤੇ ਤਨ ਢੱਕਣ ਨੂੰ ਉੱਨ ਤੇ ਕੱਪੜੇ ਤੇ ਤੇਲ ਅਤੇ ਮੈਅ ਵੀ ਦਿੰਦੇ ਹਨ।’
ਹੋ ਸੀਅ 2:2
“ਆਪਣੀ ਮਾਂ ਨਾਲ ਬਹਿਸ ਕਰੋ! ਬਹਿਸ ਕਰੋ, ਕਿਉਂ ਕਿ ਉਹ ਮੇਰੀ ਪਤਨੀ ਨਹੀਂ ਤੇ ਨਾ ਹੀ ਮੈਂ ਉਸ ਦਾ ਪਤੀ ਹਾਂ। ਉਸ ਨੂੰ ਵੇਸਵਾ ਵਰਗਾ ਵਤੀਰਾ ਨਾ ਕਰਨ ਲਈ ਅਤੇ ਆਪਣੀਆਂ ਛਾਤੀਆਂ ਵਿੱਚਕਾਰੋ ਆਪਣੇ ਪ੍ਰੇਮੀਆਂ ਨੂੰ ਕੱਢਣ ਲਈ ਆਖੋ।
ਹਿਜ਼ ਕੀ ਐਲ 19:2
“‘ਤੁਹਾਡੀ ਮਾਂ ਉਸ ਸ਼ੇਰਨੀ ਵਰਗੀ ਹੈ ਜਿਹੜੀ ਸ਼ੇਰਾਂ ਨਾਲ ਲੇਟੀ ਹੋਈ ਹੈ। ਉਹ ਉੱਥੇ ਜਵਾਨ ਸ਼ੇਰਾਂ ਨਾਲ ਲੇਟਣ ਲਈ ਗਈ ਸੀ ਅਤੇ ਉਸ ਨੇ ਅਨੇਕਾਂ ਬੱਚੇ ਪੈਦਾ ਕੀਤੇ।
ਹਿਜ਼ ਕੀ ਐਲ 17:6
ਬੀਜ ਉੱਗੇ ਅਤੇ ਅੰਗੂਰੀ ਵੇਲ ਬਣ ਗਏ। ਇਹ ਚੰਗੀ ਵੇਲ ਸੀ। ਇਹ ਉੱਚੀ ਵੇਲ ਨਹੀਂ ਸੀ। ਪਰ ਦੂਰ ਤਾਈਂ ਫ਼ੈਲੀ ਹੋਈ ਸੀ। ਵੇਲ ਦੇ ਤਣੇ ਉੱਗੇ ਅਤੇ ਛੋਟੀਆਂ ਵੇਲਾਂ ਬਹੁਤ ਲੰਮੀਆਂ ਵੱਧ ਗਈਆਂ।
ਹਿਜ਼ ਕੀ ਐਲ 15:2
“ਆਦਮੀ ਦੇ ਪੁੱਤਰ, ਕੀ ਅੰਗੂਰ ਦੀਆਂ ਵੇਲਾਂ ਦੀ ਲੱਕੜੀ ਦੇ ਟੁਕੜੇ ਕਿਸੇ ਤਰ੍ਹਾਂ ਜੰਗਲ ਦੇ ਰੁੱਖਾਂ ਦੀਆਂ ਕੱਟੀਆਂ ਹੋਈਆਂ ਛੋਟੀਆਂ ਟਾਹਣੀਆਂ ਨਾਲੋਂ ਬਿਹਤਰ ਹੁੰਦੇ ਹਨ? ਨਹੀਂ!
ਯਸਈਆਹ 5:1
ਇਸਰਾਏਲ, ਪਰਮੇਸ਼ੁਰ ਦਾ ਖਾਸ ਬਾਗ਼ ਹੁਣ, ਮੈਂ ਆਪਣੇ ਮਿੱਤਰ (ਪਰਮੇਸ਼ੁਰ) ਵਾਸਤੇ ਇੱਕ ਗੀਤ ਗਾਵਾਂਗਾ। ਇਹ ਗੀਤ ਉਸ ਪਿਆਰ ਲਈ ਹੈ ਜਿਹੜਾ ਮੇਰਾ ਮਿੱਤਰ ਆਪਣੇ ਅੰਗੂਰਾਂ ਦੇ ਬਾਗ਼ (ਇਸਰਾਏਲ) ਲਈ ਰੱਖਦਾ ਹੈ। ਬਹੁਤ ਉਪਜਾਉ ਖੇਤ ਅੰਦਰ ਮੇਰੇ ਮਿੱਤਰ ਦਾ ਇੱਕ ਅੰਗੂਰਾਂ ਦਾ ਬਾਗ਼ ਹੈ।
ਜ਼ਬੂਰ 89:25
ਮੈਂ ਆਪਣੇ ਚੁਣੇ ਹੋਏ ਰਾਜੇ ਨੂੰ ਸਮੁੰਦਰ ਦਾ ਮਾਲਕ ਬਣਾ ਦਿੱਤਾ ਹੈ, ਅਤੇ ਉਹ ਦਰਿਆਵਾਂ ਨੂੰ ਕਾਬੂ ਵਿੱਚ ਰੱਖੇਗਾ।
ਅਸਤਸਨਾ 8:9
ਇੱਥੇ ਤੁਹਾਨੂੰ ਕਾਫ਼ੀ ਭੋਜਨ ਮਿਲੇਗਾ। ਤੁਹਾਨੂੰ ਹਰ ਲੋੜੀਂਦੀ ਸ਼ੈਅ ਮਿਲੇਗੀ। ਇਹ ਉਹ ਧਰਤੀ ਹੈ ਜਿੱਥੇ ਲੋਹੇ ਦੀਆਂ ਚੱਟਾਨਾਂ ਹਨ। ਤੁਸੀਂ ਪਹਾੜੀਆਂ ਵਿੱਚੋਂ ਤਾਂਬਾ ਕੱਢ ਸੱਕਦੇ ਹੋ।
ਗਿਣਤੀ 24:6
ਤੁਸੀਂ ਉਨ੍ਹਾਂ ਬਾਗਾਂ ਵਰਗੇ ਹੋ ਜਿਹੜੇ ਨਹਿਰਾਂ ਨੇ ਸਿੰਜੇ ਨੇ। ਤੁਸੀਂ ਉਨ੍ਹਾਂ ਬਾਗਾਂ ਵਰਗੇ ਹੋ ਜਿਹੜੇ ਨਦੀਆਂ ਕੰਢੇ ਉੱਗਦੇ ਨੇ। ਤੁਸੀਂ ਉਨ੍ਹਾਂ ਸੁਗੰਧਿਤ ਝਾੜੀਆਂ ਵਰਗੇ ਹੋ ਜਿਹੜੀਆਂ ਯਹੋਵਾਹ ਨੇ ਬੀਜੀਆਂ ਨੇ। ਤੁਸੀਂ ਉਨ੍ਹਾਂ ਸੁੰਦਰ ਰੁੱਖਾਂ ਵਰਗੇ ਹੋ ਜਿਹੜੇ ਪਾਣੀ ਕੰਢੇ ਉੱਗਦੇ ਨੇ।