Ezekiel 22:11
ਕੋਈ ਇੱਕ ਬੰਦਾ ਆਪਣੇ ਹੀ ਗਵਾਂਢੀ ਦੀ ਪਤਨੀ ਨਾਲ ਅਜਿਹਾ ਭਿਆਨਕ ਪਾਪ ਕਰਦਾ ਹੈ। ਕੋਈ ਦੂਸਰਾ ਬੰਦਾ ਆਪਣੀ ਹੀ ਨੂੰਹ ਨਾਲ ਬਦਕਾਰੀ ਕਰਦਾ ਹੈ ਅਤੇ ਉਸ ਨੂੰ ਨਾਪਾਕ ਬਣਾ ਦਿੰਦਾ ਹੈ। ਅਤੇ ਕੋਈ ਹੋਰ ਬੰਦਾ ਆਪਣੇ ਪਿਤਾ ਦੀ ਧੀ-ਆਪਣੀ ਹੀ ਭੈਣ ਨਾਲ-ਬਲਾਤਕਾਰ ਕਰਦਾ ਹੈ।
Ezekiel 22:11 in Other Translations
King James Version (KJV)
And one hath committed abomination with his neighbour's wife; and another hath lewdly defiled his daughter in law; and another in thee hath humbled his sister, his father's daughter.
American Standard Version (ASV)
And one hath committed abomination with his neighbor's wife; and another hath lewdly defiled his daughter-in-law; and another in thee hath humbled his sister, his father's daughter.
Bible in Basic English (BBE)
And in you one man has done what was disgusting with his neighbour's wife; and another has made his daughter-in-law unclean; and another has done wrong to his sister, his father's daughter.
Darby English Bible (DBY)
And one hath committed abomination with his neighbour's wife; and another hath lewdly defiled his daughter-in-law; and another in thee hath humbled his sister, his father's daughter.
World English Bible (WEB)
One has committed abomination with his neighbor's wife; and another has lewdly defiled his daughter-in-law; and another in you has humbled his sister, his father's daughter.
Young's Literal Translation (YLT)
And each with the wife of his neighbour hath done abomination, And each his daughter-in-law hath defiled through wickedness, And each his sister, his father's daughter, hath humbled in thee.
| And one | וְאִ֣ישׁ׀ | wĕʾîš | veh-EESH |
| hath committed | אֶת | ʾet | et |
| abomination | אֵ֣שֶׁת | ʾēšet | A-shet |
| with | רֵעֵ֗הוּ | rēʿēhû | ray-A-hoo |
| his neighbour's | עָשָׂה֙ | ʿāśāh | ah-SA |
| wife; | תּֽוֹעֵבָ֔ה | tôʿēbâ | toh-ay-VA |
| and another | וְאִ֥ישׁ | wĕʾîš | veh-EESH |
| hath lewdly | אֶת | ʾet | et |
| defiled | כַּלָּת֖וֹ | kallātô | ka-la-TOH |
| טִמֵּ֣א | ṭimmēʾ | tee-MAY | |
| law; in daughter his | בְזִמָּ֑ה | bĕzimmâ | veh-zee-MA |
| and another | וְאִ֛ישׁ | wĕʾîš | veh-EESH |
| humbled hath thee in | אֶת | ʾet | et |
| אֲחֹת֥וֹ | ʾăḥōtô | uh-hoh-TOH | |
| his sister, | בַת | bat | vaht |
| his father's | אָבִ֖יו | ʾābîw | ah-VEEOO |
| daughter. | עִנָּה | ʿinnâ | ee-NA |
| בָֽךְ׃ | bāk | vahk |
Cross Reference
ਅਹਬਾਰ 20:17
“ਜੇ ਕੋਈ ਭਰਾ ਆਪਣੀ ਭੈਣ ਨਾਲ ਸ਼ਾਦੀ ਕਰਦਾ ਹੈ-ਭਾਵੇਂ ਉਹ ਉਸਦੀ ਮਾਂ ਦੀ ਧੀ ਹੋਵੇ ਜਾਂ ਉਸ ਦੇ ਪਿਉ ਦੀ-ਅਤੇ ਉਸ ਨਾਲ ਜਿਨਸੀ ਸੰਬੰਧ ਬਣਾਉਂਦਾ ਹੈ, ਇਹ ਸ਼ਰਮਨਾਕ ਗੱਲ ਹੈ। ਉਨ੍ਹਾਂ ਨੂੰ ਖੁਲ੍ਹੇ ਆਮ ਆਪਣੇ ਲੋਕਾਂ ਤੋਂ ਵੱਖ ਕਰ ਦਿੱਤਾ ਜਾਣਾ ਚਾਹੀਦਾ ਹੈ। ਉਸ ਆਦਮੀ ਨੂੰ ਆਪਣੀ ਭੈਣ ਨਾਲ ਜਿਨਸੀ ਸੰਬੰਧ ਬਨਾਉਣ ਲਈ ਉਸ ਦੇ ਪਾਪ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।
ਅਹਬਾਰ 18:15
“ਤੁਹਾਨੂੰ ਆਪਣੀ ਨੂੰਹ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਉਹ ਤੁਹਾਡੇ ਪੁੱਤਰ ਦੀ ਪਤਨੀ ਹੈ। ਤੁਹਾਨੂੰ ਉਸ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ।
੨ ਸਮੋਈਲ 13:14
ਪਰ ਅਮਨੋਨ ਨੇ ਤਾਮਾਰ ਦੀ ਇੱਕ ਨਾ ਸੁਣੀ। ਉਹ ਤਾਮਾਰ ਤੋਂ ਵੱਧ ਤਾਕਤਵਰ ਸੀ ਉਸ ਨੇ ਤਾਮਾਰ ਨੂੰ ਸੰਭੋਗ ਕਰਨ ਲਈ ਮਜ਼ਬੂਰ ਕੀਤਾ।
ਅਹਬਾਰ 18:9
“ਤੁਹਾਨੂੰ ਆਪਣੀ ਭੈਣ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਤੁਹਾਡੇ ਪਿਤਾ ਦੀ ਧੀ ਜਾਂ ਤੁਹਾਡੀ ਮਾਤਾ ਦੀ ਧੀ ਹੈ। ਅਤੇ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਤੁਹਾਡੀ ਭੈਣ ਤੁਹਾਡੇ ਘਰ ਵਿੱਚ ਜੰਮੀ ਸੀ ਜਾਂ ਕਿਸੇ ਹੋਰ ਥਾਂ ਉੱਤੇ।
ਅਹਬਾਰ 18:20
“ਤੁਹਾਨੂੰ ਆਪਣੇ ਗੁਆਂਢੀ ਦੀ ਪਤਨੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਤੁਹਾਨੂੰ ਨਾਪਾਕ ਬਣਾ ਦੇਵੇਗਾ।
ਅਹਬਾਰ 20:12
“ਜੇ ਕਿਸੇ ਆਦਮੀ ਦੇ ਆਪਣੀ ਨੂੰਹ ਨਾਲ ਜਿਨਸੀ ਸੰਬੰਧ ਹੋਣ, ਉਨ੍ਹਾਂ ਦੋਹਾਂ ਨੂੰ ਮਾਰ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਸਗੋਤ੍ਰ ਸੰਭੋਗ ਕੀਤਾ ਹੈ। ਉਹ ਆਪਣੀ ਮੌਤ ਲਈ ਖੁਦ ਜ਼ਿੰਮੇਵਾਰ ਹਨ।
ਹਿਜ਼ ਕੀ ਐਲ 18:11
ਹੋ ਸੱਕਦਾ ਹੈ ਕਿ ਉਹ ਪੁੱਤਰ ਇਨ੍ਹਾਂ ਵਿੱਚੋਂ ਕੋਈ ਇੱਕ ਮਾੜੀ ਗੱਲ ਕਰਦਾ ਹੋਵੇ। ਹੋ ਸੱਕਦਾ ਹੈ ਉਹ ਪਰਬਤਾਂ ਉੱਤੇ ਜਾਂਦਾ ਹੋਵੇ ਅਤੇ ਝੂਠੇ ਦੇਵਤਿਆਂ ਨੂੰ ਚੜ੍ਹਾਏ ਭੋਜਨ ਨੂੰ ਸਾਂਝਾ ਕਰਦਾ ਹੋਵੇ। ਹੋ ਸੱਕਦਾ ਹੈ ਕਿ ਉਹ ਮਾੜਾ ਪੁੱਤਰ ਆਪਣੇ ਗੁਆਂਢੀ ਦੀ ਪਤਨੀ ਨਾਲ ਵਿਭਚਾਰ ਕਰਦਾ ਹੋਵੇ।
ਇਬਰਾਨੀਆਂ 13:4
ਵਿਆਹ ਦਾ ਸਮੂਹ ਲੋਕਾਂ ਵੱਲੋਂ ਆਦਰ ਕੀਤਾ ਜਾਣਾ ਚਾਹੀਦਾ ਹੈ। ਅਤੇ ਹਰ ਵਿਆਹ ਨੂੰ ਸਿਰਫ਼ ਦੋ ਲੋਕਾਂ ਵਿੱਚ ਪਵਿੱਤਰ ਰੱਖਿਆ ਜਾਣਾ ਚਾਹੀਦਾ ਹੈ। ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਪਾਪੀ ਪਰੱਖੇਗਾ ਜਿਹੜੇ ਜਿਨਸੀ ਪਾਪ ਅਤੇ ਬਦਕਾਰੀ ਕਰਦੇ ਹਨ।
ਗਲਾਤੀਆਂ 5:19
ਮੰਦੇ ਕੰਮ, ਜਿਹੜੇ ਸਾਡਾ ਪਾਪੀ ਆਪਾ ਕਰਦਾ ਹੈ ਬੜੇ ਸਪੱਸ਼ਟ ਹਨ। ਜਿਨਸੀ ਗੁਨਾਹ, ਅਪਵਿੱਤਰਤਾ ਅਤੇ ਜਿਨਸੀ ਬਦੀ,
੧ ਕੁਰਿੰਥੀਆਂ 6:9
ਤੁਹਾਨੂੰ ਪਤਾ ਹੈ ਕਿ ਜੋ ਦੁਸ਼ਟ ਕਰਨੀਆਂ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਵਿੱਚ ਹਿੱਸਾ ਪ੍ਰਾਪਤ ਨਹੀਂ ਕਰਨਗੇ। ਮੂਰਖ ਨਾ ਬਣੋ। ਇਹੀ ਲੋਕ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਹਿੱਸਾ ਪ੍ਰਾਪਤ ਨਹੀਂ ਹੋਵੇਗਾ: ਉਹ, ਜੋ ਜਿਨਸੀ ਪਾਪ ਕਰਦੇ ਹਨ, ਉਹ, ਜੋ ਮੂਰਤੀਆਂ ਦੀ ਉਪਾਸਨਾ ਕਰਦੇ ਹਨ, ਉਹ ਲੋਕ, ਜਿਹੜੇ ਬਦਕਾਰੀ ਕਰਦੇ ਹਨ, ਉਹ ਆਦਮੀ ਜਿਹੜੇ ਆਪਣੇ ਸਰੀਰ ਹੋਰਨਾਂ ਆਦਮੀਆਂ ਨੂੰ ਜਿਨਸੀ ਵਰਤੋਂ ਕਰਨ ਲਈ ਭੇਟ ਕਰਦੇ ਹਨ ਜਾਂ ਉਹ ਜਿਹੜੇ ਹੋਰਨਾਂ ਆਦਮੀਆਂ ਨਾਲ ਜਿਨਸੀ ਪਾਪ ਕਰਦੇ ਹਨ, ਉਹ, ਜੋ ਚੋਰੀ ਕਰਦੇ ਹਨ, ਜੋ ਖੁਦਗਰਜ਼ ਹਨ, ਸ਼ਰਾਬੀ ਹਨ, ਉਹ, ਜੋ ਹੋਰਨਾਂ ਲੋਕਾਂ ਨੂੰ ਮੰਦਾ ਬੋਲਦੇ ਹਨ, ਅਤੇ ਉਹ ਲੋਕ, ਜਿਹੜੇ ਧੋਖਾ ਦਿੰਦੇ ਹਨ।
ਮੱਤੀ 5:27
ਯਿਸੂ ਦਾ ਜਿਨਸੀ ਪਾਪ ਬਾਰੇ ਉਪਦੇਸ਼ “ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ, ‘ਕਿ ਤੂੰ ਬਦਕਾਰੀ ਦਾ ਪਾਪ ਨਾ ਕਰ।’
ਮਲਾਕੀ 3:5
ਫ਼ਿਰ ਮੈਂ ਆਵਾਂਗਾ ਅਤੇ ਤੁਹਾਡੇ ਕੋਲ ਰਵਾਂਗਾ ਅਤੇ ਨਿਆਉਂ ਕਰਾਂਗਾ। ਮੈਂ ਕਿਸੇ ਉਸ ਵਾਂਗ ਹੋਵਾਂਗਾ ਜੋ ਨਿਆਂਕਾਰਾਂ ਦੇ ਕੋਲ ਲੋਕਾਂ ਦੇ ਚਸ਼ਮਦੀਦ ਗਵਾਹ ਵਾਂਗ ਆਉਂਦਾ ਹੈ, ਜੋ ਉਨ੍ਹਾਂ ਦੀਆਂ ਕਰਨੀਆਂ ਦਾ ਹਿਸਾਬ ਦੱਸੇਗਾ। ਕੁਝ ਲੋਕ, ਮਜਦੂਰਾਂ ਨੂੰ ਮਜਦੂਰੀ ਨਾ ਦੇਕੇ ਧੋਖਾ ਦਿੰਦੇ ਹਨ, ਕੁਝ ਲੋਕ ਯਾਤੀਮਾਂ ਅਤੇ ਵਿਧਵਾਵਾਂ ਨੂੰ ਸਤਾਉਂਦੇ ਹਨ ਅਤੇ ਕੁਝ ਲੋਕ ਵਿਦੇਸ਼ੀਆਂ ਨੂੰ ਨਿਆਂ ਤੋਂ ਵਾਂਝਾ ਰੱਖਦੇ ਹਨ। ਲੋਕ ਭੈ ਨਹੀਂ ਖਾਂਦੇ ਅਤੇ ਮੇਰਾ ਆਦਰ ਨਹੀਂ ਕਰਦੇ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਬਚਨ ਕਹੇ।
ਅਸਤਸਨਾ 22:22
ਜਿਨਸੀ ਪਾਪ “ਜੇ ਕੋਈ ਬੰਦਾ ਕਿਸੇ ਹੋਰ ਦੀ ਪਤਨੀ ਨਾਲ ਜਿਸ ਨੂੰ ਸੰਬੰਧ ਰੱਖਦਾ ਫ਼ੜਿਆ ਜਾਂਦਾ ਹੈ ਤਾਂ ਉਨ੍ਹਾਂ ਦੋਹਾਂ ਨੂੰ ਮਾਰਨਾ ਚਾਹੀਦਾ ਹੈ-ਉਸ ਔਰਤ ਅਤੇ ਉਸ ਮਰਦ ਨੂੰ ਜਿਸਨੇ ਉਸ ਦੇ ਨਾਲ ਜਿਨਸੀ ਸੰਬੰਧ ਰੱਖੇ। ਤੁਹਾਨੂੰ ਚਾਹੀਦਾ ਹੈ ਕਿ ਇਸ ਬਦੀ ਨੂੰ ਇਸਰਾਏਲ ਵਿੱਚੋਂ ਦੂਰ ਕਰ ਦਿਉ।
ਅਸਤਸਨਾ 27:22
“ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਆਪਣੀ ਸੱਕੀ ਜਾਂ ਮਤ੍ਰੇਈ ਭੈਣ ਨਾਲ ਜਿਨਸੀ ਸੰਬੰਧ ਰੱਖਦਾ ਹੈ।” “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
੨ ਸਮੋਈਲ 13:1
ਅਮਨੋਨ ਅਤੇ ਤਾਮਾਰ ਅਬਸ਼ਾਲੋਮ ਦਾਊਦ ਦੇ ਪੁੱਤਰਾਂ ਵਿੱਚੋਂ ਇੱਕ ਸੀ। ਉਸ ਦੀ ਭੈਣ ਦਾ ਨਾਂ ਤਾਮਾਰ ਸੀ। ਤਾਮਾਰ ਬੜੀ ਹੀ ਸੋਹਣੀ ਸੀ। ਉਸ ਦੇ ਹੋਰਾਂ ਪੁੱਤਰਾਂ ਵਿੱਚੋਂ, ਅਮਨੋਨ ਨੇ ਤਾਮਾਰ ਦੀ ਲਾਲਸਾ ਕੀਤੀ।
੨ ਸਮੋਈਲ 13:28
ਅਮਨੋਨ ਦਾ ਕਤਲ ਤਦ ਅਬਸ਼ਾਲੋਮ ਨੇ ਆਪਣੇ ਸੇਵਕਾਂ ਨੂੰ ਹੁਕਮ ਦਿੱਤਾ, “ਅਮਨੋਨ ਵੱਲ ਨਜ਼ਰ ਰੱਖੋ! ਜਦੋਂ ਉਹ ਖੂਬ ਸ਼ਰਾਬ ਪੀ ਲਵੇ ਅਤੇ ਉਸ ਨੂੰ ਸ਼ਰਾਬ ਦਾ ਨਸ਼ਾ ਚੜ੍ਹ ਜਾਵੇ ਤਾਂ ਮੈਂ ਤੁਹਾਨੂੰ ਹੁਕਮ ਦੇਵਾਂਗਾ। ਤਾਂ ਤੁਸੀਂ ਉਸ ਉੱਪਰ ਹਮਲਾ ਕਰਕੇ ਉਸ ਨੂੰ ਖਤਮ ਕਰ ਦੇਣਾ। ਕਿਤੇ ਤੁਹਾਨੂੰ ਸਜ਼ਾ ਨਾ ਮਿਲੇ ਇਸ ਡਰ ਤੋਂ ਘਬਰਾਉਣਾ ਨਹੀਂ ਕਿਉਂ ਕਿ ਆਖਿਰ ਕਰ ਤੁਸੀਂ ਤਾਂ ਮੇਰਾ ਹੁਕਮ ਹੀ ਮੰਨ ਰਹੇ ਹੋ ਨਾ। ਇਸ ਲਈ ਬਹਾਦਰ ਬਣੋ, ਅਤੇ ਤਕੜੇ ਹੋ ਜਾਵੋ।”
ਅੱਯੂਬ 31:9
“ਜੇ ਮੈਂ ਕਿਸੇ ਹੋਰ ਔਰਤ ਨੂੰ ਚਾਹਿਆ, ਜਾਂ ਆਪਣੇ ਗੁਆਂਢੀ ਦੇ ਦਰਵਾਜ਼ੇ ਤੇ, ਉਸਦੀ ਪਤਨੀ ਨਾਲ ਪਾਪ ਕਰਨ ਲਈ ਇੰਤਜ਼ਾਰ ਕੀਤਾ ਹੈ।
ਯਰਮਿਆਹ 5:7
ਪਰਮੇਸ਼ੁਰ ਨੇ ਆਖਿਆ, “ਯਹੂਦਾਹ, ਮੈਨੂੰ ਇੱਕ ਵਾਰੀ ਵੀ ਚੰਗਾ ਜਿਹਾ ਕਾਰਣ ਦੱਸ ਕਿ ਮੈਨੂੰ ਤੈਨੂੰ ਮਾਫ਼ ਕਿਉਂ ਕਰ ਦੇਣਾ ਚਾਹੀਦਾ ਸੀ। ਤੇਰੇ ਬੱਚਿਆਂ ਨੇ ਮੈਨੂੰ ਛੱਡ ਦਿੱਤਾ ਹੈ। ਉਨ੍ਹਾਂ ਨੇ ਬੁੱਤਾਂ ਨਾਲ ਇਕਰਾਰ ਕੀਤੇ ਹਨ ਅਤੇ ਉਹ ਬੁੱਤ ਸੱਚਮੁੱਚ ਦੇਵਤੇ ਨਹੀਂ ਹਨ! ਮੈਂ ਤੇਰੇ ਬੱਚਿਆਂ ਨੂੰ ਹਰ ਚੀਜ਼ ਦਿੱਤੀ ਜਿਸਦੀ ਉਨ੍ਹਾਂ ਨੂੰ ਲੋੜ ਸੀ। ਪਰ ਫ਼ੇਰ ਵੀ ਉਹ ਮੇਰੇ ਨਾਲ ਬੇਵਫ਼ਾ ਰਹੇ! ਉਨ੍ਹਾਂ ਵੱਧੇਰੇ ਸਮਾਂ ਵੇਸਵਾਵਾਂ ਨਾਲ ਗੁਜ਼ਾਰਿਆ।
ਯਰਮਿਆਹ 9:2
ਜੇ ਕਿਧਰੇ ਮਾਰੂਬਲ ਵਿੱਚ ਮੇਰੀ ਕੋਈ ਥਾਂ, ਇੱਕ ਮਕਾਨ ਹੁੰਦਾ, ਜਿੱਥੇ ਮੁਸਾਫ਼ਰ ਰਾਤ ਕੱਟ ਲੈਂਦੇ, ਮੈਂ ਆਪਣੇ ਲੋਕਾਂ ਨੂੰ ਛੱਡ ਸੱਕਦਾ ਸਾਂ। ਮੈਂ ਉਨ੍ਹਾਂ ਲੋਕਾਂ ਕੋਲੋਂ ਦੂਰ ਜਾ ਸੱਕਦਾ ਸਾਂ। ਕਿਉਂ ਕਿ ਉਹ ਸਾਰੇ ਹੀ ਪਰਮੇਸ਼ੁਰ ਨਾਲ ਬੇਵਫ਼ਾ ਹਨ। ਉਹ ਸਾਰੇ ਹੀ ਉਸ ਦੇ ਖਿਲਾਫ਼ ਹੋ ਗਏ ਨੇ।
ਯਰਮਿਆਹ 29:23
ਉਨ੍ਹਾਂ ਦੋਹਾਂ ਨਬੀਆਂ ਨੇ ਇਸਰਾਏਲ ਦੇ ਲੋਕਾਂ ਅੰਦਰ ਬਹੁਤ ਮੰਦੀਆਂ ਗੱਲਾਂ ਕੀਤੀਆਂ ਸਨ। ਉਨ੍ਹਾਂ ਨੇ ਵਿਭਚਾਰ ਦਾ ਪਾਪ ਕੀਤਾ, ਆਪਣੇ ਗੁਆਂਢੀਆਂ ਦੀਆਂ ਪਤਨੀਆਂ ਨਾਲ। ਉਨ੍ਹਾਂ ਨੇ ਝੂਠ ਵੀ ਬੋਲਿਆ ਅਤੇ ਇਹ ਵੀ ਆਖਿਆ ਕਿ ਉਹ ਝੂਠ ਮੇਰੇ ਵੱਲੋਂ, ਯਹੋਵਾਹ ਵੱਲੋਂ, ਸੰਦੇਸ਼ ਸਨ। ਮੈਂ ਉਨ੍ਹਾਂ ਨੂੰ ਇਹ ਗੱਲਾਂ ਕਰਨ ਲਈ ਨਹੀਂ ਆਖਿਆ ਸੀ। ਮੈਂ ਜਾਣਦਾ ਹਾਂ ਕਿ ਉਨ੍ਹਾਂ ਨੇ ਕੀ ਕੀਤਾ ਹੈ। ਮੈਂ ਸਾਖੀ ਹਾਂ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
ਅਹਬਾਰ 20:10
ਜਿਨਸੀ ਪਾਪਾਂ ਲਈ ਸਜਾਵਾਂ “ਜੇ ਕਿਸੇ ਆਦਮੀ ਦੇ ਆਪਣੇ ਗੁਆਂਢੀ ਦੀ ਪਤਨੀ ਨਾਲ ਜਿਨਸੀ ਸੰਬੰਧ ਹਨ, ਤਾਂ ਆਦਮੀ ਤੇ ਔਰਤ ਦੋਵੇਂ ਹੀ ਦੁਰਾਚਾਰ ਦੇ ਦੋਸ਼ੀ ਹਨ। ਇਸ ਲਈ ਆਦਮੀ ਤੇ ਔਰਤ ਦੋਹਾਂ ਨੂੰ ਮਾਰ ਦੇਣਾ ਚਾਹੀਦਾ ਹੈ।