Ezekiel 22:27
“ਯਰੂਸ਼ਲਮ ਦੇ ਆਗੂ ਉਸ ਬਘਿਆੜ ਵਰਗੇ ਹਨ ਜਿਹੜਾ ਆਪਣੇ ਸ਼ਿਕਾਰ ਕੀਤੇ ਜਾਨਵਰ ਨੂੰ ਖਾ ਰਿਹਾ ਹੋਵੇ। ਉਹ ਆਗੂ ਸਿਰਫ਼ ਅਮੀਰ ਹੋਣ ਲਈ ਲੋਕਾਂ ਉੱਤੇ ਹਮਲਾ ਕਰਦੇ ਅਤੇ ਮਾਰਦੇ ਹਨ।
Ezekiel 22:27 in Other Translations
King James Version (KJV)
Her princes in the midst thereof are like wolves ravening the prey, to shed blood, and to destroy souls, to get dishonest gain.
American Standard Version (ASV)
Her princes in the midst thereof are like wolves ravening the prey, to shed blood, `and' to destroy souls, that they may get dishonest gain.
Bible in Basic English (BBE)
Her rulers in her are like wolves violently taking their food; putting men to death and causing the destruction of souls, so that they may get their profit.
Darby English Bible (DBY)
Her princes in the midst of her are like wolves ravening the prey, to shed blood, to destroy souls, to get dishonest gain.
World English Bible (WEB)
Her princes in the midst of it are like wolves ravening the prey, to shed blood, [and] to destroy souls, that they may get dishonest gain.
Young's Literal Translation (YLT)
Its princes in its midst `are' as wolves, Tearing prey, to shed blood, to destroy souls, For the sake of gaining dishonest gain.
| Her princes | שָׂרֶ֣יהָ | śārêhā | sa-RAY-ha |
| in the midst | בְקִרְבָּ֔הּ | bĕqirbāh | veh-keer-BA |
| wolves like are thereof | כִּזְאֵבִ֖ים | kizʾēbîm | keez-ay-VEEM |
| ravening | טֹ֣רְפֵי | ṭōrĕpê | TOH-reh-fay |
| prey, the | טָ֑רֶף | ṭārep | TA-ref |
| to shed | לִשְׁפָּךְ | lišpok | leesh-POKE |
| blood, | דָּם֙ | dām | dahm |
| destroy to and | לְאַבֵּ֣ד | lĕʾabbēd | leh-ah-BADE |
| souls, | נְפָשׁ֔וֹת | nĕpāšôt | neh-fa-SHOTE |
| to | לְמַ֖עַן | lĕmaʿan | leh-MA-an |
| get | בְּצֹ֥עַ | bĕṣōaʿ | beh-TSOH-ah |
| dishonest gain. | בָּֽצַע׃ | bāṣaʿ | BA-tsa |
Cross Reference
ਹਿਜ਼ ਕੀ ਐਲ 22:13
ਪਰਮੇਸ਼ੁਰ ਨੇ ਆਖਿਆ, “‘ਹੁਣ ਦੇਖ! ਅਵੱਸ਼ ਹੀ ਮੈਂ ਆਪਣਾ ਹੱਥ ਹੇਠਾਂ ਮਾਰਾਂਗਾ ਅਤੇ ਤੁਹਾਨੂੰ ਰੋਕ ਦੇਵਾਂਗਾ! ਮੈਂ ਤੁਹਾਨੂੰ ਲੋਕਾਂ ਨੂੰ ਧੋਖਾ ਦੇਣ ਲਈ ਅਤੇ ਮਾਰਨ ਲਈ ਸਜ਼ਾ ਦੇਵਾਂਗਾ।
ਸਫ਼ਨਿਆਹ 3:3
ਯਰੂਸ਼ਲਮ ਦੇ ਆਗੂ ਬੱਬਰ-ਸ਼ੇਰਾਂ ਵਾਂਗ ਗਰਜਦੇ ਹਨ। ਉਸ ਦੇ ਨਿਆਂਕਾਰ ਉਹਨਾਂ ਭੁੱਖੇ ਭੇੜੀਆਂ ਵਾਂਗ ਹਨ ਜੋ ਸ਼ਾਮ ਨੂੰ ਨਿਕਲਦੇ ਹਨ ਤੇ ਭੇਡਾਂ ਦਾ ਸ਼ਿਕਾਰ ਕਰਦੇ ਹਨ। ਸਵੇਰ ਤੱਕ ਉੱਥੇ ਕੋਈ ਵੀ ਨਾਮੋ-ਨਿਸ਼ਾਨ ਨਹੀਂ ਬਚਦਾ।
ਹਿਜ਼ ਕੀ ਐਲ 22:6
“‘ਦੇਖੋ, ਯਰੂਸ਼ਲਮ ਵਿੱਚ, ਇਸਰਾਏਲ ਦੇ ਹਰ ਹਾਕਮ ਨੇ ਆਪਣੇ ਆਪ ਨੂੰ ਇੰਨਾ ਮਜ਼ਬੂਤ ਬਣਾ ਲਿਆ ਸੀ ਕਿ ਉਹ ਹੋਰਨਾਂ ਲੋਕਾਂ ਨੂੰ ਮਾਰ ਸੱਕਦਾ ਸੀ।
ਯਸਈਆਹ 1:23
ਤੁਹਾਡੇ ਹਾਕਮ ਬਾਗ਼ੀ ਹਨ ਅਤੇ ਚੋਰਾਂ ਦੇ ਯਾਰ ਹਨ। ਤੁਹਾਡੇ ਸਾਰੇ ਹਾਕਮ ਵਢ੍ਢੀ ਮੰਗਦੇ ਹਨ-ਉਹ ਗ਼ਲਤ ਕੰਮ ਕਰਨ ਲਈ ਪੈਸਾ ਲੈਂਦੇ ਹਨ। ਤੁਹਾਡੇ ਸਾਰੇ ਹਾਕਮ ਲੋਕਾਂ ਨੂੰ ਧੋਖਾ ਦੇਣ ਦੀ ਤਨਖਾਹ ਲੈਂਦੇ ਹਨ। ਤੁਹਾਡੇ ਹਾਕਮ ਯਤੀਮਾਂ ਦੀ ਸਹਾਇਤਾ ਕਰਨ ਦੀ ਕੋਸ਼ਿਸ਼ ਨਹੀਂ ਕਰਦੇ। ਤੁਹਾਡੇ ਹਾਕਮ ਵਿਧਵਾਵਾਂ ਦੀਆਂ ਲੋੜਾਂ ਬਾਰੇ ਧਿਆਨ ਨਹੀਂ ਦਿੰਦੇ।”
ਯਾਕੂਬ 5:1
ਖੁਦਗਰਜ਼ ਅਮੀਰ ਲੋਕਾਂ ਨੂੰ ਸਜ਼ਾ ਮਿਲੇਗੀ ਅਮੀਰ ਲੋਕੋ ਤੁਸੀਂ ਸੁਣੋ। ਚੀਕੋ ਅਤੇ ਦਰਦ ਵਿੱਚ ਕੁਰਲਾਓ ਕਿਉਂਕਿ ਵੱਡੀਆਂ ਮੁਸ਼ਕਿਲਾਂ ਤੁਹਾਡੇ ਤੇ ਆ ਰਹੀਆਂ ਹਨ।
ਯਾਕੂਬ 2:6
ਪਰ ਤੁਸੀਂ ਗਰੀਬ ਆਦਮੀ ਨੂੰ ਕੋਈ ਆਦਰ ਮਾਣ ਨਹੀਂ ਦਿੰਦੇ। ਅਤੇ ਤੁਸੀਂ ਜਾਣਦੇ ਹੋ ਕਿ ਅਮੀਰ ਆਦਮੀ ਹੀ ਹਨ ਜਿਹੜੇ ਤੁਹਾਡੀਆਂ ਜ਼ਿੰਦਗੀਆਂ ਉੱਤੇ ਨਿਯੰਤ੍ਰਣ ਕਰਦੇ ਹਨ। ਤੇ ਇਹ ਉਹੀ ਲੋਕ ਹਨ ਜਿਹੜੇ ਤੁਹਾਨੂੰ ਕਚਿਹਰੀਆਂ ਵਿੱਚ ਲੈ ਜਾਂਦੇ ਹਨ।
ਮੱਤੀ 21:13
“ਉਸਨੇ ਉਨ੍ਹਾਂ ਲੋਕਾਂ ਨੂੰ ਆਖਿਆ, ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ’ ਪਰ ਤੁਸੀਂ ਇਸ ਜਗ੍ਹਾ ਨੂੰ ਚੋਰਾ ਦੇ ਲੁਕਣ ਦੀ ਜਗ੍ਹਾ ਬਣਾ ਰਹੇ ਹੋ।’”
ਮੀਕਾਹ 7:8
ਭਾਵੇਂ ਮੈਂ ਡਿੱਗ ਪਿਆ ਹਾਂ, ਪਰ ਮੇਰੇ ਵੈਰੀ, ਮੇਰੀ ਹਸੀਁ ਨਾ ਕਰਨਾ! ਮੈਂ ਮੁੜ ਉੱਠ ਖੜੋਵਾਂਗਾ ਹੁਣ ਮੈਂ ਹਨੇਰੇ ’ਚ ਬੈਠਿਆ ਹਾਂ ਪਰ ਯਹੋਵਾਹ ਮੇਰੇ ਲਈ ਰੋਸ਼ਨੀ ਹੋਵੇਗਾ।
ਮੀਕਾਹ 3:9
ਇਸਰਾਏਲ ਦੇ ਆਗੂਆਂ ਦਾ ਦੋਸ਼ ਯਾਕੂਬ ਦੇ ਆਗੂਓ ਅਤੇ ਇਸਰਾਏਲ ਦੇ ਸ਼ਾਸਕੋ, ਮੇਰੀ ਗੱਲ ਸੁਣੋ! ਤੁਸੀਂ ਸਹੀ ਜੀਵਨ ਢੰਗ ਨੂੰ ਨਫ਼ਰਤ ਕਰਦੇ ਹੋ। ਤੁਸੀਂ ਜਿਉਣ ਦੇ ਸਹੀ ਤਰੀਕੇ ਨੂੰ ਵਿਗਾੜਦੇ ਹੋ।
ਮੀਕਾਹ 3:2
ਪਰ ਤੁਹਾਨੂੰ ਚੰਗਾਈ ਨਾਲੋਂ ਬੁਰਾਈ ਚੰਗੀ ਲੱਗਦੀ ਹੈ ਤੁਸੀਂ ਉਨ੍ਹਾਂ ਲੋਕਾਂ ਦੀ ਚਮੜੀ ਉਧੇੜ ਕੇ, ਉਨ੍ਹਾਂ ਦੀਆਂ ਹੱਡੀਆਂ ਤੋਂ ਉਨ੍ਹਾਂ ਦਾ ਮਾਸ ਨੋਚਦੇ ਹੋ।
ਹੋ ਸੀਅ 7:1
“ਮੈਂ ਇਸਰਾਏਲ ਨੂੰ ਤੰਦਰੁਸਤ ਕਰਾਂਗਾ, ਫ਼ੇਰ ਅਫ਼ਰਾਈਮ ਦੇ ਪਾਪ ਪਰਗਟ ਕੀਤੇ ਜਾਣਗੇ। ਲੋਕ ਸਾਮਰਿਯਾ ਦੇ ਪਾਪਾਂ ਬਾਰੇ ਵੀ ਜਾਣ ਲੈਣਗੇ। ਉਹ ਸਾਮਰਿਯਾ ਦੇ ਕਪਟ ਅਤੇ ਸਾਮਰਿਯਾ ਵਿੱਚ ਆਉਂਦੇ ਅਤੇ ਬਾਹਰ ਜਾਂਦੇ ਚੋਰਾਂ ਬਾਰੇ ਜਾਣ ਲੈਣਗੇ।
ਹਿਜ਼ ਕੀ ਐਲ 45:9
ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ, “ਬਸ ਬਹੁਤ ਹੋ ਚੁੱਕਿਆ, ਇਸਰਾਏਲ ਦੇ ਹਾਕਮੋ! ਜ਼ਾਲਮ ਬਨਣਾ ਅਤੇ ਲੋਕਾਂ ਤੋਂ ਚੀਜ਼ਾਂ ਚੁਰਾਉਣੀਆਂ ਛੱਡ ਦਿਓ! ਬੇਲਾਗ ਹੋਵੋ ਅਤੇ ਚੰਗੀਆਂ ਗੱਲਾਂ ਕਰੋ! ਮੇਰੇ ਬੰਦਿਆਂ ਨੂੰ ਉਨ੍ਹਾਂ ਦੇ ਘਰਾਂ ਵਿੱਚੋਂ ਬਾਹਰ ਕੱਢਣਾ ਛੱਡ ਦਿਓ!” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ:
ਹਿਜ਼ ਕੀ ਐਲ 22:25
ਯਰੂਸ਼ਲਮ ਦੇ ਨਬੀ ਮੰਦੀਆਂ ਯੋਜਨਾਵਾਂ ਬਣਾ ਰਹੇ ਹਨ। ਉਹ ਸ਼ੇਰ ਵਾਂਗ ਹਨ-ਜਿਹੜਾ ਆਪਣੇ ਸ਼ਿਕਾਰ ਕੀਤੇ ਜਾਨਵਰ ਨੂੰ ਖਾਣ ਲੱਗਿਆਂ ਦ੍ਦਹਾੜਦਾ ਹੈ। ਉਨ੍ਹਾਂ ਨਬੀਆਂ ਨੇ ਬਹੁਤ ਜ਼ਿੰਦਗੀਆਂ ਤਬਾਹ ਕਰ ਦਿੱਤੀਆਂ ਹਨ। ਉਨ੍ਹਾਂ ਨੇ ਬਹੁਤ ਸਾਰੀਆਂ ਕੀਮਤੀ ਚੀਜ਼ਾਂ ਖੋਹ ਲਈਆਂ ਹਨ। ਉਨ੍ਹਾਂ ਕਾਰਣ ਯਰੂਸ਼ਲਮ ਦੀਆਂ ਬਹੁਤ ਸਾਰੀਆਂ ਔਰਤਾਂ ਵਿਧਵਾ ਹੋ ਗਈਆਂ ਹਨ।
ਹਿਜ਼ ਕੀ ਐਲ 19:3
ਉਸਦਾ ਇੱਕ ਬੱਚਾ ਉੱਠਦਾ ਹੈ। ਉਹ ਤਾਕਤਵਰ ਜਵਾਨ ਸ਼ੇਰ ਬਣ ਗਿਆ ਹੈ। ਉਸ ਨੇ ਸ਼ਿਕਾਰ ਕਰਨਾ ਸਿੱਖ ਲਿਆ ਹੈ ਉਸ ਨੇ ਇੱਕ ਆਦਮੀ ਨੂੰ ਮਾਰ ਦਿੱਤਾ ਅਤੇ ਖਾ ਲਿਆ।