Ezekiel 24:24
ਇਸ ਲਈ ਹਿਜ਼ਕੀਏਲ ਤੁਹਾਡੇ ਵਾਸਤੇ ਇੱਕ ਮਿਸਾਲ ਹੈ। ਤੁਸੀਂ ਉਹ ਸਾਰੀਆਂ ਗੱਲਾਂ ਕਰੋਂਗੇ ਜਿਹੜੀਆਂ ਉਸ ਨੇ ਕੀਤੀਆਂ ਸਨ। ਸਜ਼ਾ ਦਾ ਉਹ ਸਮਾਂ ਆਵੇਗਾ। ਅਤੇ ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।’”
Ezekiel 24:24 in Other Translations
King James Version (KJV)
Thus Ezekiel is unto you a sign: according to all that he hath done shall ye do: and when this cometh, ye shall know that I am the Lord GOD.
American Standard Version (ASV)
Thus shall Ezekiel be unto you a sign; according to all that he hath done shall ye do: when this cometh, then shall ye know that I am the Lord Jehovah.
Bible in Basic English (BBE)
And Ezekiel will be a sign to you; everything he has done you will do: when this takes place, you will be certain that I am the Lord.
Darby English Bible (DBY)
Thus Ezekiel shall be unto you a sign; according to all that he hath done shall ye do: when it cometh, then ye shall know that I [am] the Lord Jehovah.
World English Bible (WEB)
Thus shall Ezekiel be to you a sign; according to all that he has done shall you do: when this comes, then shall you know that I am the Lord Yahweh.
Young's Literal Translation (YLT)
And Ezekiel hath been to you for a type, According to all that he hath done ye do; In its coming in -- ye have known that I `am' the Lord Jehovah.
| Thus Ezekiel | וְהָיָ֨ה | wĕhāyâ | veh-ha-YA |
| is | יְחֶזְקֵ֤אל | yĕḥezqēl | yeh-hez-KALE |
| unto you a sign: | לָכֶם֙ | lākem | la-HEM |
| all to according | לְמוֹפֵ֔ת | lĕmôpēt | leh-moh-FATE |
| that | כְּכֹ֥ל | kĕkōl | keh-HOLE |
| he hath done | אֲשֶׁר | ʾăšer | uh-SHER |
| do: ye shall | עָשָׂ֖ה | ʿāśâ | ah-SA |
| and when this cometh, | תַּעֲשׂ֑וּ | taʿăśû | ta-uh-SOO |
| know shall ye | בְּבוֹאָ֕הּ | bĕbôʾāh | beh-voh-AH |
| that | וִֽידַעְתֶּ֕ם | wîdaʿtem | vee-da-TEM |
| I | כִּ֥י | kî | kee |
| am the Lord | אֲנִ֖י | ʾănî | uh-NEE |
| God. | אֲדֹנָ֥י | ʾădōnāy | uh-doh-NAI |
| יְהוִֽה׃ | yĕhwi | yeh-VEE |
Cross Reference
ਹਿਜ਼ ਕੀ ਐਲ 4:3
ਫ਼ੇਰ ਇੱਕ ਲੋਹੇ ਦੀ ਕੜਾਹੀ ਲੈ ਕੇ ਇਸ ਨੂੰ ਆਪਣੇ ਅਤੇ ਸ਼ਹਿਰ ਦੇ ਵਿੱਚਕਾਰ ਰੱਖ ਲਵੀਂ। ਇਹ ਤੈਨੂੰ ਸ਼ਹਿਰ ਨਾਲੋਂ ਵੱਖ ਕਰਨ ਵਾਲੀ ਇੱਕ ਲੋਹੇ ਦੀ ਦੀਵਾਰ ਬਣ ਜਾਵੇਗੀ। ਇਸ ਤਰ੍ਹਾਂ ਤੂੰ ਦਰਸਾ ਦੇਵੇਂਗਾ ਕਿ ਤੂੰ ਉਸ ਸ਼ਹਿਰ ਦੇ ਵਿਰੁੱਧ ਹੈਂ। ਤੂੰ ਉਸ ਸ਼ਹਿਰ ਨੂੰ ਘੇਰ ਲਵੇਂਗਾ ਅਤੇ ਉਸ ਉੱਤੇ ਹਮਲਾ ਕਰ ਦੇਵੇਂਗਾ। ਕਿਉਂ ਕਿ ਇਹ ਇਸਰਾਏਲ ਦੇ ਪਰਿਵਾਰ ਲਈ ਇੱਕ ਨਿਸ਼ਾਨ ਹੈ। ਇਹ ਦਰਸਾਵੇਗੀ ਕਿ ਮੈਂ (ਪਰਮੇਸ਼ੁਰ) ਯਰੂਸ਼ਲਮ ਨੂੰ ਤਬਾਹ ਕਰ ਦਿਆਂਗਾ।
ਲੋਕਾ 11:29
ਸਾਨੂੰ ਸਬੂਤ ਦੇਵੋ ਜਦੋਂ ਉਸ ਦੇ ਕੋਲ ਬਹੁਤ ਲੋਕੀ ਇਕੱਠੇ ਹੁੰਦੇ ਗਏ ਤਾਂ ਉਸ ਨੇ ਆਖਿਆ, “ਇਹ ਭ੍ਰਿਸ਼ਟ ਪੀੜ੍ਹੀ ਹੈ, ਇਹ ਪਰਮੇਸ਼ੁਰ ਦੇ ਸਬੂਤ ਵਜੋਂ ਕਰਿਸ਼ਮੇ ਜਾਂ ਨਿਸ਼ਾਨ ਚਾਹੰਦੀ ਹੈ। ਪਰ ਉਨ੍ਹਾਂ ਨੂੰ ਸਬੂਤ ਵਜੋਂ ਕੋਈ ਕਰਿਸ਼ਮਾ ਨਹੀਂ ਵਿਖਾਇਆ ਜਾਵੇਗਾ ਸਿਵਾਇ ਯੂਨਾਹ ਦੇ ਕਰਿਸ਼ਮੇ ਤੋਂ।
ਹਿਜ਼ ਕੀ ਐਲ 12:11
ਉਨ੍ਹਾਂ ਨੂੰ ਆਖੀਂ, ‘ਮੈਂ (ਹਿਜ਼ਕੀਏਲ) ਤੁਹਾਡੇ ਸਾਰੇ ਲੋਕਾਂ ਲਈ ਇੱਕ ਮਿਸਾਲ ਹਾਂ। ਇਹ ਜਿਹੜੀਆਂ ਗੱਲਾਂ ਮੈਂ ਕੀਤੀਆਂ ਨੇ ਤੁਹਾਡੇ ਨਾਲ ਸੱਚਮੁੱਚ ਵਾਪਰਨਗੀਆਂ।’ ਤੁਸੀਂ ਸੱਚਮੁੱਚ ਕਿਸੇ ਦੂਰ ਦੇਸ ਨੂੰ ਬੰਦੀਆਂ ਵਜੋਂ ਜਾਣ ਲਈ ਮਜ਼ਬੂਰ ਕੀਤੇ ਜਾਵੋਂਗੇ।
ਹਿਜ਼ ਕੀ ਐਲ 6:7
ਤੁਹਾਡੀਆਂ ਲੋਬਾਂ ਤੁਹਾਡੇ ਦਰਮਿਆਨ ਹੀ ਡਿੱਗਣਗੀਆਂ ਫ਼ੇਰ ਤੁਸੀਂ ਜਾਣੋਂਗੇ ਕਿ ਮੈਂ ਹੀ ਯਹੋਵਾਹ ਹਾਂ!’”
ਯਸਈਆਹ 20:3
ਫ਼ੇਰ ਯਹੋਵਾਹ ਨੇ ਆਖਿਆ, “ਯਸਾਯਾਹ ਤਿੰਨ ਸਾਲ ਤੱਕ ਬਿਨਾਂ ਵਸਤਰਾਂ ਅਤੇ ਬਿਨਾਂ ਬੂਟਾਂ ਦੇ ਆਲੇ-ਦੁਆਲੇ ਘੁੰਮਿਆ ਹੈ। ਇਹ ਮਿਸਰ ਅਤੇ ਇਬੋਪੀਆ ਲਈ ਇੱਕ ਸੰਕੇਤ ਹੈ।
ਹੋ ਸੀਅ 3:1
ਹੋਸ਼ੇਆ ਦਾ ਗੋਮਰ ਨੂੰ ਗੁਲਾਮੀ ਤੋਂ ਖਰੀਦਣਾ ਤਾਂ ਯਹੋਵਾਹ ਨੇ ਮੈਨੂੰ ਮੁੜ ਆਖਿਆ, “ਗੋਮਰ ਦੇ ਕਈ ਪ੍ਰੇਮੀ ਹਨ ਪਰ ਤੂੰ ਉਸ ਨੂੰ ਪਿਆਰ ਕਰਦਾ ਰਹਿ, ਕਿਉਂ ਕਿ ਯਹੋਵਾਹ ਵੀ ਇਸਰਾਏਲ ਦੇ ਲੋਕਾਂ ਨੂੰ ਪਿਆਰ ਕਰਨਾ ਜਾਰੀ ਰੱਖਦਾ ਹੈ, ਭਾਵੇਂ ਉਹ ਦੂਜੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ ਅਤੇ ਉਹ ਸੌਗੀ ਵਾਲੇ ਕੇਕ ਖਾਣੇ ਪਸੰਦ ਕਰਦੇ ਹਨ।”
ਲੋਕਾ 21:13
ਇਹ ਸਭ ਗੱਲਾਂ ਮੇਰੇ ਬਾਰੇ ਗਵਾਹੀ ਦੇਣ ਲਈ ਤੁਹਾਨੂੰ ਅਵਸਰ ਦੇਣਗੀਆਂ।
ਯੂਹੰਨਾ 13:19
ਮੈਂ ਇਹ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ। ਜਦੋਂ ਉਹ ਵਾਪਰੇਗਾ, ਤੁਸੀਂ ਨਿਹਚਾ ਕਰੋਂਗੇ ਕਿ ਮੈਂ ਹਾਂ।
ਯੂਹੰਨਾ 14:29
ਇਹ ਵਾਪਰਨ ਤੋਂ ਪਹਿਲਾਂ ਮੈਂ ਤੁਹਾਨੂੰ ਇਹ ਦੱਸਿਆ ਹੈ, ਤਾਂ ਜੋ ਜਦੋਂ ਇਹ ਵਾਪਰੇ, ਤੁਸੀਂ ਵਿਸ਼ਵਾਸ ਕਰੋ।
ਯੂਹੰਨਾ 16:4
ਮੈਂ ਤੁਹਾਨੂੰ ਇਹ ਸਭ ਗੱਲਾਂ ਹੁਣ ਕਹੀਆਂ ਹਨ, ਤਾਂ ਜੋ ਜਦੋਂ ਇਨ੍ਹਾਂ ਗੱਲਾਂ ਦੇ ਪੂਰਣ ਹੋਣ ਦਾ ਸਮਾਂ ਆਵੇ ਤਾਂ ਤੁਸੀਂ ਯਾਦ ਕਰੋ ਕਿ ਮੈਂ ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਚਿਤਾਵਨੀ ਦਿੱਤੀ ਸੀ। ਪਵਿੱਤਰ ਆਤਮਾ ਦਾ ਕਾਰਜ “ਇਹ ਗੱਲਾਂ ਮੈਂ ਤੁਹਾਨੂੰ ਮੁਢੋਂ ਹੀ ਨਹੀਂ ਸੀ ਦੱਸੀਆਂ ਕਿਉਂਕਿ ਮੈਂ ਤੁਹਾਡੇ ਨਾਲ ਸੀ।
ਹੋ ਸੀਅ 1:2
ਯਹੋਵਾਹ ਨੇ ਆਪਣੇ ਪਹਿਲੇ ਸੰਦੇਸ਼ ਵਿੱਚ ਹੋਸ਼ੇਆ ਨੂੰ ਇਹ ਆਖਿਆ, “ਜਾ ਅਤੇ ਜਾਕੇ ਇੱਕ ਵੇਸ਼ਵਾ ਨਾਲ ਵਿਆਹ ਕਰਵਾ ਜਿਸਦੇ ਬੱਚੇ ਵੀ ਇਸ ਚੋ ਪੈਦਾ ਹੋਏ ਹੋਣ ਕਿਉਂ ਕਿ ਇਸ ਦੇਸ ਦੇ ਮਨੁੱਖਾਂ ਨੇ ਯਹੋਵਾਹ ਨਾਲ ਵੇਸਵਾਵਾਂ ਵਰਗਾ ਹੀ ਸਲੂਕ ਕੀਤਾ ਹੈ, ਉਨ੍ਹਾਂ ਨੇ ਯਹੋਵਾਹ ਨਾਲ ਬੇਵਫ਼ਾਈ ਕੀਤੀ ਹੈ।”
ਹਿਜ਼ ਕੀ ਐਲ 25:17
ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵਾਂਗਾ-ਮੈਂ ਹਿਸਾਬ ਬਰਾਬਰ ਕਰਾਂਗਾ। ਮੈਂ ਆਪਣੇ ਕਹਿਰ ਰਾਹੀਂ ਉਨ੍ਹਾਂ ਨੂੰ ਸਬਕ ਸਿੱਖਾਵਾਂਗਾ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ!”
ਹਿਜ਼ ਕੀ ਐਲ 25:14
ਮੈਂ ਇਸਰਾਏਲ ਦੇ ਆਪਣੇ ਲੋਕਾਂ ਦੀ ਵਰਤੋਂ ਕਰਾਂਗਾ ਅਤੇ ਅਦੋਮ ਨਾਲ ਹਿਸਾਬ ਬਰਾਬਰ ਕਰਾਂਗਾ। ਇਸ ਤਰ੍ਹਾਂ, ਇਸਰਾਏਲ ਦੇ ਲੋਕ ਅਦੋਮ ਦੇ ਖਿਲਾਫ਼ ਮੇਰਾ ਕਹਿਰ ਦਰਸਾਉਣਗੇ। ਫ਼ੇਰ ਉਹ ਅਦੋਮ ਦੇ ਲੋਕ ਜਾਣ ਲੈਣਗੇ ਕਿ ਮੈਂ ਉਨ੍ਹਾਂ ਨੂੰ ਸਜ਼ਾ ਦਿੱਤੀ ਹੈ।” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
ਯਸਈਆਹ 8:18
ਮੇਰੇ ਬੱਚੇ ਅਤੇ ਮੈਂ ਇਸਰਾਏਲ ਦੇ ਲੋਕਾਂ ਲਈ ਸੰਕੇਤ ਅਤੇ ਸਬੂਤ ਹਾਂ। ਸਾਨੂੰ ਸਰਬ ਸ਼ਕਤੀਮਾਨ ਯਹੋਵਾਹ ਨੇ ਭੇਜਿਆ ਹੈ-ਉਹ ਯਹੋਵਾਹ ਜਿਹੜਾ ਸੀਯੋਨ ਪਰਵਤ ਉੱਤੇ ਰਹਿੰਦਾ ਹੈ।
ਯਰਮਿਆਹ 17:15
ਯਹੂਦਾਹ ਦੇ ਲੋਕ ਮੇਰੇ ਕੋਲੋਂ ਸਵਾਲ ਪੁੱਛੀ ਜਾਂਦੇ ਨੇ। ਉਹ ਆਖਦੇ ਨੇ, “ਯਿਰਮਿਯਾਹ, ਯਹੋਵਾਹ ਦੇ ਸੰਦੇਸ਼ ਦਾ ਕੀ ਬਣਿਆ? ਉਹ ਸੰਦੇਸ਼ ਕਦੋਂ ਪੂਰਾ ਹੋਵੇਗਾ? ਇਸ ਨੂੰ ਛੇਤੀ ਹੀ ਆਉਣ ਦਿਓ?”
ਹਿਜ਼ ਕੀ ਐਲ 7:9
ਮੈਂ ਤੁਹਾਡੇ ਉੱਪਰ ਕੋਈ ਰਹਿਮ ਨਹੀਂ ਕਰਾਂਗਾ। ਮੈਨੂੰ ਤੁਹਾਡੇ ਉੱਤੇ ਕੋਈ ਅਫ਼ਸੋਸ ਨਹੀਂ ਹੋਵੇਗਾ। ਮੈਂ ਤੁਹਾਨੂੰ ਤੁਹਾਡੇ ਕੀਤੇ ਮੰਦੇ ਕੰਮਾਂ ਦੀ ਸਜ਼ਾ ਦੇ ਰਿਹਾ ਹਾਂ। ਤੁਸੀਂ ਕਿੰਨੀਆਂ ਭਿਆਨਕ ਗੱਲਾਂ ਕੀਤੀਆਂ ਹਨ। ਹੁਣ ਤੁਸੀਂ ਜਾਣ ਜਾਵੋਂਗੇ ਕਿ ਮੈਂ ਯਹੋਵਾਹ ਹਾਂ ਜੋ ਤੁਹਾਨੂੰ ਸਜ਼ਾ ਦਿੰਦਾ ਹੈ।
ਹਿਜ਼ ਕੀ ਐਲ 7:27
ਤੁਹਾਡਾ ਰਾਜਾ ਉਨ੍ਹਾਂ ਲੋਕਾਂ ਲਈ ਰੋ ਰਿਹਾ ਹੋਵੇਗਾ ਜਿਹੜੇ ਮਰ ਚੁੱਕੇ ਹੋਣਗੇ। ਆਗੂ ਸੋਗ ਦੇ ਵਸਤਰ ਪਹਿਨਣਗੇ। ਆਮ ਆਦਮੀ ਬਹੁਤ ਡਰੇ ਹੋਏ ਹੋਣਗੇ। ਕਿਉਂ ਕਿ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਕੀਤੇ ਕੰਮਾਂ ਦਾ ਮੁੱਲ ਦਿਆਂਗਾ। ਮੈਂ ਉਨ੍ਹਾਂ ਦੀ ਸਜ਼ਾ ਦਾ ਨਿਆਂ ਉਨ੍ਹਾਂ ਦੀਆਂ ਆਪਣੀਆਂ ਹੀ ਕਰਨੀਆਂ ਅਨੁਸਾਰ ਕਰਾਂਗਾ। ਅਤੇ ਮੈਂ ਉਨ੍ਹਾਂ ਨੂੰ ਸਜ਼ਾ ਦਿਆਂਗਾ। ਫ਼ੇਰ ਉਹ ਲੋਕ ਜਾਨਣਗੇ ਕਿ ਮੈਂ ਯਹੋਵਾਹ ਹਾਂ।”
ਹਿਜ਼ ਕੀ ਐਲ 12:6
ਰਾਤ ਵੇਲੇ, ਆਪਣਾ ਬੈਲਾ ਮੋਢੇ ਉੱਤੇ ਚੁਕੀਂ ਅਤੇ ਚੱਲਾ ਜਾਵੀਂ। ਆਪਣਾ ਮੂੰਹ ਢੱਕ ਲਵੀਂ ਤਾਂ ਜੋ ਤੂੰ ਇਹ ਨਾ ਦੇਖ ਸੱਕੇਂ ਕਿ ਤੂੰ ਕਿਧਰ ਜਾ ਰਿਹਾ ਹੈਂ। ਇਹ ਗੱਲਾਂ ਤੂੰ ਜ਼ਰੂਰ ਕਰੀਂ ਤਾਂ ਜੋ ਲੋਕ ਤੈਨੂੰ ਦੇਖ ਸੱਕਣ। ਕਿਉਂ? ਕਿਉਂ ਕਿ ਮੈਂ ਤੇਰੀ ਵਰਤੋਂ ਇਸਰਾਏਲ ਦੇ ਪਰਿਵਾਰ ਲਈ ਇੱਕ ਮਿਸਾਲ ਵਜੋਂ ਕਰ ਰਿਹਾ ਹਾਂ।”
ਹਿਜ਼ ਕੀ ਐਲ 17:24
“ਫ਼ੇਰ ਪਤਾ ਲੱਗ ਜਾਵੇਗਾ ਹੋਰਨਾਂ ਰੁੱਖਾਂ ਨੂੰ ਕਿ ਮੈਂ ਲੰਮੇ ਰੁੱਖਾਂ ਨੂੰ ਧਰਤ ਉੱਤੇ ਡਿੱਗਣ ਦਿੰਦਾ ਹਾਂ ਅਤੇ ਛੋਟੇ ਰੁੱਖਾਂ ਨੂੰ ਬਹੁਤ ਵੱਡੇ ਵੱਧਣ ਦਿੰਦਾ ਹਾਂ। ਮੈਂ ਹਰੇ ਰੁੱਖਾਂ ਨੂੰ ਸੁੱਕਾ ਦਿੰਦਾ ਹਾਂ, ਅਤੇ ਮੈਂ ਸੁਕੇ ਰੁੱਖਾਂ ਨੂੰ ਹਰਾ ਕਰ ਦਿੰਦਾ ਹਾਂ। ਮੈਂ ਯਹੋਵਾਹ ਹਾਂ। ਜੇ ਮੈਂ ਕੁਝ ਕਰਨ ਲਈ ਜੋ ਆਖਦਾ ਹਾਂ ਤਾਂ ਅਵੱਸ਼ ਮੈਂ ਓਹੀ ਕਰਾਂਗਾ।”
ਹਿਜ਼ ਕੀ ਐਲ 25:5
“‘ਮੈਂ ਰੱਬਾਹ ਸ਼ਹਿਰ ਨੂੰ ਊਠਾਂ ਦੀ ਚਰਾਂਦ ਬਣਾ ਦਿਆਂਗਾ। ਅਤੇ ਅੰਮੋਨੀਆਂ ਦੇ ਦੇਸ਼ ਨੂੰ ਭੇਡਾਂ ਦਾ ਵਾੜਾ ਬਣਾ ਦਿਆਂਗਾ। ਫ਼ੇਰ ਤੈਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।
ਹਿਜ਼ ਕੀ ਐਲ 25:7
ਇਸ ਲਈ ਮੈਂ ਤੁਹਾਨੂੰ ਸਜ਼ਾ ਦਿਆਂਗਾ। ਤੁਸੀਂ ਉਨ੍ਹਾਂ ਕੀਮਤੀ ਚੀਜ਼ਾਂ ਵਰਗੇ ਹੋਵੋਂਗੇ, ਜਿਨ੍ਹਾਂ ਨੂੰ ਫ਼ੌਜੀ ਜੰਗ ਵਿੱਚ ਹਾਸਿਲ ਕਰਦੇ ਹਨ। ਤੁਸੀਂ ਆਪਣੀ ਵਿਰਾਸਤ ਗੁਆ ਲਵੋਂਗੇ। ਤੁਸੀਂ ਦੂਰ ਦੁਰਾਡੀਆਂ ਧਰਤੀਆਂ ਵਿੱਚ ਮਰੋਗੇ। ਮੈਂ ਤੁਹਾਡੇ ਦੇਸ ਨੂੰ ਤਬਾਹ ਕਰ ਦਿਆਂਗਾ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।’”
ਹਿਜ਼ ਕੀ ਐਲ 25:11
ਇਸ ਲਈ ਮੈਂ ਮੋਆਬ ਨੂੰ ਸਜ਼ਾ ਦਿਆਂਗਾ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”
੧ ਸਮੋਈਲ 10:2
ਅੱਜ ਜਦੋਂ ਤੂੰ ਮੈਨੂੰ ਛੱਡ ਕੇ ਜਾਵੇਂਗਾ ਤਾਂ ਤੈਨੂੰ ਰਾਖੇਲ ਦੀ ਸਮਾਧ ਦੇ ਕੋਲ ਬਿਨਯਾਮੀਨ ਦੀ ਹੱਦ ਵਿੱਚ ਸਲਸਹ ਦੇ ਕੋਲ ਦੋ ਆਦਮੀ ਮਿਲਣਗੇ। ਉਹ ਦੋ ਆਦਮੀ ਤੈਨੂੰ ਆਖਣਗੇ, ‘ਜਿਨ੍ਹਾਂ ਨੂੰ ਤੂੰ ਲੱਭਣ ਗਿਆ ਸੀ ਉਹ ਖੋਤੇ ਲੱਭ ਪਏ ਹਨ। ਹੁਣ ਤੇਰਾ ਪਿਉ ਖੋਤਿਆਂ ਵੱਲੋਂ ਨਿਸ਼ਚਿੰਤ ਹੋਕੇ ਤੁਹਾਡੇ ਲਈ ਚਿੰਤਾ ਕਰਦਾ ਹੈ ਅਤੇ ਆਖਦਾ ਹੈ ਕਿ, ਮੈਂ ਆਪਣੇ ਪੁੱਤਰ ਨੂੰ ਕਿੱਥੋਂ ਲੱਭਾਂ?’”