Ezekiel 24:7
ਯਰੂਸ਼ਲਮ ਹੈ ਜੰਗਾਲੀ ਹਾਂਡੀ ਵਰਗਾ। ਕਿਉਂ ਕਿ ਕਤਲਾਂ ਦਾ ਖੂਨ ਹਾਲੇ ਤੀਕ ਹੈ ਓੱਥੇ! ਪਾਇਆ ਸੀ ਉਸ ਨੇ ਖੂਨ ਨੰਗੀ ਚੱਟਾਨ ਉੱਤੇ! ਡੋਲ੍ਹਿਆ ਨਹੀਂ ਸੀ ਖੂਨ ਉਸ ਨੇ ਧਰਤ ਉੱਤੇ ਅਤੇ ਢੱਕਿਆ ਨਹੀਂ ਸੀ ਇਸ ਨੂੰ ਗੰਦਗੀ ਨਾਲ।
Ezekiel 24:7 in Other Translations
King James Version (KJV)
For her blood is in the midst of her; she set it upon the top of a rock; she poured it not upon the ground, to cover it with dust;
American Standard Version (ASV)
For her blood is in the midst of her; she set it upon the bare rock; she poured it not upon the ground, to cover it with dust.
Bible in Basic English (BBE)
For her blood is in her; she has put it on the open rock not draining it on to the earth so that it might be covered with dust;
Darby English Bible (DBY)
for her blood is in the midst of her; she set it upon the bare rock; she poured it not upon the ground, to cover it with dust.
World English Bible (WEB)
For her blood is in the midst of her; she set it on the bare rock; she didn't pour it on the ground, to cover it with dust.
Young's Literal Translation (YLT)
For her blood in her midst hath been, On a clear place of a rock she hath set it, She hath not poured it on the earth, To cover it over with dust.
| For | כִּ֤י | kî | kee |
| her blood | דָמָהּ֙ | dāmāh | da-MA |
| is | בְּתוֹכָ֣הּ | bĕtôkāh | beh-toh-HA |
| in the midst | הָיָ֔ה | hāyâ | ha-YA |
| set she her; of | עַל | ʿal | al |
| it upon | צְחִ֥יחַ | ṣĕḥîaḥ | tseh-HEE-ak |
| the top | סֶ֖לַע | selaʿ | SEH-la |
| rock; a of | שָׂמָ֑תְהוּ | śāmātĕhû | sa-MA-teh-hoo |
| she poured | לֹ֤א | lōʾ | loh |
| it not | שְׁפָכַ֙תְהוּ֙ | šĕpākathû | sheh-fa-HAHT-HOO |
| upon | עַל | ʿal | al |
| ground, the | הָאָ֔רֶץ | hāʾāreṣ | ha-AH-rets |
| to cover | לְכַסּ֥וֹת | lĕkassôt | leh-HA-sote |
| עָלָ֖יו | ʿālāyw | ah-LAV | |
| it with dust; | עָפָֽר׃ | ʿāpār | ah-FAHR |
Cross Reference
ਅਹਬਾਰ 17:13
“ਜੇ ਕੋਈ ਬੰਦਾ ਕਿਸੇ ਜੰਗਲੀ ਜਾਨਵਰ ਨੂੰ ਜਾਂ ਪੰਛੀ ਨੂੰ ਫ਼ੜ ਲੈਂਦਾ, ਜਿਸ ਨੂੰ ਖਾਧਾ ਜਾ ਸੱਕਦਾ ਹੈ ਤਾਂ ਉਸ ਨੂੰ ਉਸਦਾ ਖੂਨ ਧਰਤੀ ਤੇ ਡੋਲ੍ਹਕੇ ਗੰਦਗੀ ਨਾਲ ਢੱਕ ਦੇਣਾ ਚਾਹੀਦਾ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਇਸਰਾਏਲ ਦਾ ਕੋਈ ਨਾਗਰਿਕ ਹੈ ਜਾਂ ਤੁਹਾਡੇ ਦਰਮਿਆਨ ਰਹਿਣ ਵਾਲਾ ਕੋਈ ਵਿਦੇਸ਼ੀ ਹੈ।
ਅਸਤਸਨਾ 12:16
ਪਰ ਤੁਹਾਨੂੰ ਖੂਨ ਨਹੀਂ ਖਾਣਾ ਚਾਹੀਦਾ। ਤੁਹਾਨੂੰ ਖੂਨ ਨੂੰ ਪਾਣੀ ਵਾਂਗ ਧਰਤੀ ਉੱਤੇ ਰੋਢ਼ ਦੇਣਾ ਚਾਹੀਦਾ ਹੈ।
ਅਸਤਸਨਾ 12:24
ਖੂਨ ਨਾ ਖਾਉ। ਤੁਹਾਨੂੰ ਚਾਹੀਦਾ ਹੈ ਕਿ ਖੂਨ ਨੂੰ ਪਾਣੀ ਵਾਂਗ ਧਰਤੀ ਉੱਤੇ ਡੋਲ੍ਹ ਦਿਉ।
੧ ਸਲਾਤੀਨ 21:19
ਉਸ ਨੂੰ ਆਖੀਂ ਕਿ ਮੈਂ, ਯਹੋਵਾਹ ਨੇ ਉਸ ਨੂੰ ਆਖਿਆ ਹੈ, ‘ਅਹਾਬ! ਤੂੰ ਨਾਬੋਥ ਨੂੰ ਮਾਰਿਆ ਹੈ ਤੇ ਹੁਣ ਤੂੰ ਉਸਦੀ ਜ਼ਮੀਨ ਹਥਿਆ ਰਿਹਾ ਹੈਂ। ਇਸ ਲਈ ਮੈਂ ਤੈਨੂੰ ਇਹ ਦੱਸ ਦੇਵਾਂ ਕਿ ਜਿਸ ਜਗ੍ਹਾ ਨਾਬੋਥ ਦੀ ਮੌਤ ਹੋਈ ਹੈ, ਠੀਕ ਉਸੇ ਥਾਵੇਂ ਤੇਰੀ ਵੀ ਮੌਤ ਹੋਵੇਗੀ।’”
ਅੱਯੂਬ 16:18
“ਧਰਤੀਏ ਉਨ੍ਹਾਂ ਮਾੜੀਆਂ ਗੱਲਾਂ ਨੂੰ ਛੁਪਾ ਨਾ ਜਿਹੜੀਆਂ ਮੇਰੇ ਨਾਲ ਕੀਤੀਆਂ ਗਈਆਂ ਸੀ। ਕਾਸੇ ਨੂੰ ਵੀ ਨਿਰਪੱਖਤਾ ਲਈ ਮੇਰੀਆਂ ਅਰਜੋਈਆਂ ਨੂੰ ਰੋਕਣ ਨਾ ਦੇਵੀਂ।
ਯਸਈਆਹ 3:9
ਲੋਕਾਂ ਦੇ ਚਿਹਰੇ ਦੱਸਦੇ ਹਨ ਕਿ ਉਹ ਪਾਪ ਕਰਨ ਦੇ ਦੋਸ਼ੀ ਹਨ। ਅਤੇ ਉਹ ਆਪਣੇ ਪਾਪ ਉੱਤੇ ਮਾਣ ਕਰਦੇ ਹਨ। ਉਹ ਸਦੂਮ ਦੇ ਲੋਕਾਂ ਵਰਗੇ ਹਨ-ਉਹ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਕੌਣ ਉਨ੍ਹਾਂ ਦੇ ਪਾਪ ਨੂੰ ਦੇਖ ਰਿਹਾ ਹੈ। ਇਹ ਉਨ੍ਹਾਂ ਲਈ ਬਹੁਤ ਬੁਰੀ ਗੱਲ ਹੋਵੇਗੀ। ਉਨ੍ਹਾਂ ਨੇ ਆਪਣੇ-ਆਪ ਨੂੰ ਬਹੁਤ ਮੁਸ਼ਕਿਲ ਵਿੱਚ ਪਾ ਲਿਆ ਹੈ।
ਯਸਈਆਹ 26:21
ਯਹੋਵਾਹ ਦੁਨੀਆਂ ਦੇ ਲੋਕਾਂ ਦਾ ਨਿਆਂ ਕਰਨ ਲਈ ਆਪਣਾ ਸਥਾਨ ਛੱਡ ਦੇਵੇਗਾ ਜੋ ਵੀ ਮੰਦੇ ਕੰਮ ਉਨ੍ਹਾਂ ਨੇ ਕੀਤੇ ਹਨ। ਧਰਤੀ ਉਨ੍ਹਾਂ ਲੋਕਾਂ ਦੇ ਖੂਨ ਨੂੰ ਜ਼ਾਹਰ ਕਰੇਗੀ ਜਿਹੜੇ ਮਾਰੇ ਗਏ ਹਨ। ਧਰਤੀ ਮਰੇ ਹੋਏ ਲੋਕਾਂ ਨੂੰ ਹੋਰ ਨਹੀਂ ਕੱਜੇਗੀ।
ਯਰਮਿਆਹ 2:34
ਤੇਰੇ ਹੱਥਾਂ ਉੱਤੇ ਖੂਨ ਹੈ! ਇਹ ਗਰੀਬਾਂ, ਮਾਸੂਮ ਲੋਕਾਂ ਦਾ ਖੂਨ ਹੈ। ਤੂੰ ਉਨ੍ਹਾਂ ਲੋਕਾਂ ਨੂੰ ਆਪਣੇ ਘਰ ਲੁੱਟਣ ਆਇਆਂ ਨੂੰ ਨਹੀਂ ਫ਼ੜਿਆ! ਤੂੰ ਉਨ੍ਹਾਂ ਨੂੰ ਬਿਨਾ ਕਾਰਣ ਮਾਰ ਮੁਕਾਇਆ!
ਯਰਮਿਆਹ 6:15
ਜਾਜਕਾਂ ਅਤੇ ਨਬੀਆਂ ਨੂੰ ਆਪਣੇ ਮੰਦੇ ਅਮਲਾਂ ਕਾਰਣ ਸ਼ਰਮਸਾਰ ਹੋਣਾ ਚਾਹੀਦਾ ਹੈ। ਪਰ ਉਹ ਬਿਲਕੁਲ ਹੀ ਸ਼ਰਮਸਾਰ ਨਹੀਂ ਹਨ। ਉਹ ਆਪਣੇ ਪਾਪਾਂ ਕਾਰਣ ਸ਼ਰਮ ਮਹਿਸੂਸ ਕਰਨਾ ਨਹੀਂ ਜਾਣਦੇ। ਇਸ ਲਈ ਉਨ੍ਹਾਂ ਨੂੰ ਹੋਰਨਾਂ ਦੇ ਨਾਲ ਹੀ ਸਜ਼ਾ ਮਿਲੇਗੀ। ਉਹ ਜ਼ਮੀਨ ਉੱਤੇ ਸੁੱਟ ਦਿੱਤੇ ਜਾਣਗੇ, ਜਦੋਂ ਮੈਂ ਲੋਕਾਂ ਨੂੰ ਸਜ਼ਾ ਦੇਵਾਂਗਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ।