Ezekiel 24:9
“ਇਸ ਲਈ ਯਹੋਵਾਹ ਮੇਰਾ ਪ੍ਰਭੂ ਆਖਦਾ ਹੈ ਇਹ ਗੱਲਾਂ: ‘ਬੁਰਾ ਹੋਵੇਗਾ ਕਾਤਲਾਂ ਦੇ ਉਸ ਸ਼ਹਿਰ ਨਾਲ! ਇਕੱਠੀਆਂ ਕਰਾਂਗਾ ਮੈਂ ਕਾਫ਼ੀ ਲੱਕੜਾਂ ਅੱਗ ਲਈ।
Ezekiel 24:9 in Other Translations
King James Version (KJV)
Therefore thus saith the Lord GOD; Woe to the bloody city! I will even make the pile for fire great.
American Standard Version (ASV)
Therefore thus saith the Lord Jehovah: Woe to the bloody city! I also will make the pile great.
Bible in Basic English (BBE)
For this cause the Lord has said: A curse is on the town of blood! and I will make great the burning mass.
Darby English Bible (DBY)
Therefore thus saith the Lord Jehovah: Woe to the bloody city! I also will make the pile great.
World English Bible (WEB)
Therefore thus says the Lord Yahweh: Woe to the bloody city! I also will make the pile great.
Young's Literal Translation (YLT)
Therefore, thus said the Lord Jehovah: Wo `to' the city of blood, yea, I -- I make great the pile.
| Therefore | לָכֵ֗ן | lākēn | la-HANE |
| thus | כֹּ֤ה | kō | koh |
| saith | אָמַר֙ | ʾāmar | ah-MAHR |
| the Lord | אֲדֹנָ֣י | ʾădōnāy | uh-doh-NAI |
| God; | יְהוִ֔ה | yĕhwi | yeh-VEE |
| Woe | א֖וֹי | ʾôy | oy |
| to the bloody | עִ֣יר | ʿîr | eer |
| city! | הַדָּמִ֑ים | haddāmîm | ha-da-MEEM |
| I | גַּם | gam | ɡahm |
| will even | אֲנִ֖י | ʾănî | uh-NEE |
| make the pile | אַגְדִּ֥יל | ʾagdîl | aɡ-DEEL |
| for fire great. | הַמְּדוּרָֽה׃ | hammĕdûrâ | ha-meh-doo-RA |
Cross Reference
ਹਬਕੋਕ 2:12
“ਉਸ ਆਗੂ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ। ਜਿਹੜਾ ਇੱਕ ਸ਼ਹਿਰ ਉਸਾਰਨ ਦੀ ਖਾਤਰ ਲੋਕਾਂ ਨੂੰ ਸੱਟਾਂ ਮਾਰਦਾ ਅਤੇ ਮਾਰ ਦਿੰਦਾ ਹੈ।
ਹਿਜ਼ ਕੀ ਐਲ 24:6
“ਇਸ ਲਈ ਯਹੋਵਾਹ ਮੇਰਾ ਪ੍ਰਭੂ, ਇਹ ਗੱਲਾਂ ਆਖਦਾ ਹੈ: ‘ਬੁਰਾ ਹੋਵੇਗਾ ਇਹ ਯਰੂਸ਼ਲਮ ਲਈ ਬੁਰਾ ਹੋਵੇਗਾ ਕਾਤਲਾਂ ਦੇ ਉਸ ਸ਼ਹਿਰ ਲਈ। ਯਰੂਸ਼ਲਮ ਹੈ ਜੰਗਾਲੀ ਹਾਂਡੀ ਵਰਗਾ ਅਤੇ ਮਿਟਾਏ ਨਹੀਂ ਜਾ ਸੱਕਦੇ ਜੰਗ ਦੇ ਉਹ ਧੱਬੇ। ਸਾਫ਼ ਨਹੀਂ ਹੈ ਹਾਂਡੀ, ਇਸ ਲਈ ਚਾਹੀਦਾ ਹੈ ਤੁਹਾਨੂੰ ਕਿ ਕੱਢ ਲਵੋ ਮਾਸ ਦੀ ਬੋਟੀ ਉਸ ਹਾਂਡੀ ਵਿੱਚੋਂ! ਖਾਵੋ ਨਾ ਉਸ ਮਾਸ ਨੂੰ! ਅਤੇ ਜਾਜਕਾਂ ਨੂੰ ਚੁਨਣ ਨਾ ਦਿਓ ਕੁਝ ਵੀ ਉਸ ਉਜੜੇ ਹੋਏ ਮਾਸ ਵਿੱਚੋਂ।
ਯਸਈਆਹ 30:33
ਸਿਵਾ ਨੂੰ ਕਾਫ਼ੀ ਚਿਰ ਪਹਿਲਾਂ ਹੀ ਤਿਆਰ ਕਰ ਦਿੱਤਾ ਗਿਆ ਹੈ। ਇਹ ਰਾਜੇ ਲਈ ਤਿਆਰ ਹੈ। ਇਸ ਨੂੰ ਬਹੁਤ ਡੂੰਘਾ ਅਤੇ ਚੌੜਾ ਬਣਾਇਆ ਗਿਆ ਸੀ। ਓੱਥੇ ਲੱਕੜੀਆਂ ਅਤੇ ਅੱਗ ਦਾ ਵੱਡਾ ਢੇਰ ਹੈ। ਅਤੇ ਯਹੋਵਾਹ ਦਾ ਆਤਮਾ ਬਲਦੀ ਹੋਈ ਗੰਧਕ ਦੀ ਨਦੀ ਵਾਂਗ ਆਵੇਗਾ ਅਤੇ ਇਸ ਨੂੰ ਸਾੜ ਸੁੱਟੇਗਾ।
ਪਰਕਾਸ਼ ਦੀ ਪੋਥੀ 21:8
ਪਰ ਉਹ ਲੋਕ ਜਿਹੜੇ ਕਾਇਰ ਹਨ, ਉਹ ਲੋਕ ਜਿਹੜੇ ਵਿਸ਼ਵਾਸ ਤੋਂ ਮੁਨਕਰ ਹਨ, ਉਹ ਲੋਕ ਜਿਹੜੇ ਭਿਆਨਕ ਗੱਲਾਂ ਕਰਦੇ ਹਨ, ਉਹ ਲੋਕ ਜਿਹੜੇ ਕਤਲ ਕਰਦੇ ਹਨ, ਉਹੋ ਕਿ ਜਿਹੜੇ ਜਿਨਸੀ ਪਾਪ ਕਰਦੇ ਹਨ, ਉਹ ਲੋਕ ਜਿਹੜੇ ਕਾਲਾ ਜਾਦੂ ਕਰਦੇ ਹਨ, ਉਹ ਲੋਕ ਜਿਹੜੇ ਮੂਰਤੀ ਉਪਾਸਨਾ ਕਰਦੇ ਹਨ, ਅਤੇ ਉਹ ਲੋਕ ਜਿਹੜੇ ਝੂਠ ਬੋਲਦੇ ਹਨ, ਉਨ੍ਹਾਂ ਸਾਰੇ ਲੋਕਾਂ ਦੀ ਥਾਂ ਬਦਲੀ ਹੋਈ ਗੰਧਕ ਦੀ ਝੀਲ ਵਿੱਚ ਹੋਵੇਗੀ। ਇਹੀ ਹੈ ਦੂਸਰੀ ਮੌਤ।”
ਪਰਕਾਸ਼ ਦੀ ਪੋਥੀ 16:19
ਵੱਡਾ ਸ਼ਹਿਰ ਤਿੰਨ ਹਿੱਸਿਆਂ ਵਿੱਚ ਪਾਟ ਗਿਆ। ਕੌਮਾਂ ਦੇ ਸ਼ਹਿਰ ਤਬਾਹ ਹੋ ਗਏ। ਅਤੇ ਪਰਮੇਸ਼ੁਰ ਬੇਬੀਲੋਨ ਨੂੰ ਸਜ਼ਾ ਦੇਣੀ ਨਹੀਂ ਭੁੱਲਿਆ। ਉਸ ਨੇ ਉਸ ਨੂੰ ਆਪਣੇ ਭਿਆਨਕ ਕਰੋਧ ਨਾਲ ਭਰਿਆ ਇੱਕ ਮੈਅ ਦਾ ਪਿਆਲਾ ਦਿੱਤਾ।
ਪਰਕਾਸ਼ ਦੀ ਪੋਥੀ 16:6
ਲੋਕਾਂ ਨੇ ਲਹੂ ਡੋਲ੍ਹਿਆ ਹੈ ਤੁਹਾਡੇ ਪਵਿੱਤਰ ਲੋਕਾਂ ਦਾ ਅਤੇ ਤੁਹਾਡੇ ਨਬੀਆਂ ਦਾ। ਹੁਣ ਤੂੰ ਉਨ੍ਹਾਂ ਲੋਕਾਂ ਨੂੰ ਲਹੂ ਪੀਣ ਲਈ ਦਿੱਤਾ ਹੈ। ਇਹੀ ਹੈ ਜੋ ਉਨ੍ਹਾਂ ਲਈ ਢੁੱਕਵਾਂ ਹੈ।”
ਪਰਕਾਸ਼ ਦੀ ਪੋਥੀ 14:20
ਸ਼ਹਿਰ ਤੋਂ ਬਾਹਰ ਅੰਗੂਰਾਂ ਨੂੰ ਘੁਲਾੜੀ ਵਿੱਚ ਪੀੜਿਆ ਗਿਆ। ਘੁਲਾੜੀ ਵਿੱਚੋਂ ਲਹੂ ਚੋਣ ਲੱਗਾ। ਇਹ 200 ਮੀਲ ਤੱਕ ਘੋੜਿਆਂ ਦੇ ਸਿਰਾਂ ਜਿੰਨਾ ਉੱਚਾ ਉੱਠ ਗਿਆ।
ਯਹੂ ਦਾਹ 1:7
ਸਦੂਮ ਅਤੇ ਅਮੂਰਾਹ ਦੇ ਸ਼ਹਿਰ ਨੂੰ ਵੀ ਚੇਤੇ ਕਰੋ ਅਤੇ ਉਨ੍ਹਾਂ ਦੇ ਆਲੇ ਦੁਆਲੇ ਦੇ ਬਾਕੀ ਸ਼ਹਿਰਾਂ ਨੂੰ ਵੀ। ਉਹ ਵੀ ਉਨ੍ਹਾਂ ਦੂਤਾਂ ਵਾਂਗ ਹੀ ਹਨ। ਉਹ ਸ਼ਹਿਰ ਜਿਨਸੀ ਗੁਨਾਹ ਅਤੇ ਹੋਰ ਮੰਦੇ ਕੰਮਾਂ ਨਾਲ ਭਰੇ ਹੋਏ ਸਨ। ਉਹ ਸਦੀਵੀ ਅੱਗ ਦੀ ਸਜ਼ਾ ਭੁਗਤ ਰਹੇ ਹਨ। ਉਨ੍ਹਾਂ ਦੀ ਸਜ਼ਾ ਸਾਡੇ ਲਈ ਇੱਕ ਮਿਸਾਲ ਹੈ।
੨ ਪਤਰਸ 3:7
ਪਰਮੇਸ਼ੁਰ ਦਾ ਉਹੀ ਬਚਨ ਅਕਾਸ਼ ਅਤੇ ਧਰਤੀ ਨੂੰ ਰੱਖਦਾ ਹੈ ਜਿਹੜਾ ਹੁਣ ਸਾਡੇ ਕੋਲ ਹੈ। ਉਹ ਅੱਗ ਦੁਆਰਾ ਤਬਾਹੀ ਲਈ ਰੱਖੇ ਜਾ ਰਹੇ ਹਨ। ਇਹ ਨਿਆਂ ਦੇ ਦਿਨ ਤੱਕ ਰੱਖੇ ਜਾਣਗੇ ਅਤੇ ਉਨ੍ਹਾਂ ਦੀ ਤਬਾਹੀ ਲਈ ਜਿਹੜੇ ਪਰਮੇਸ਼ੁਰ ਦੇ ਖਿਲਾਫ਼ ਮੁੜਦੇ ਹਨ।
੨ ਥੱਸਲੁਨੀਕੀਆਂ 1:8
ਉਹ ਸਵਰਗ ਵਿੱਚੋਂ ਬਲਦੀ ਹੋਈ ਅੱਗ ਨਾਲ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਆਵੇਗਾ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ। ਉਹ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ।
ਲੋਕਾ 13:34
“ਹੇ ਯਰੂਸ਼ਲਮ, ਯਰੂਸ਼ਲਮ, ਤੂੰ ਨਬੀਆਂ ਨੂੰ ਕਤਲ ਕਰਦਾ ਅਤੇ ਤੂੰ ਉਨ੍ਹਾਂ ਨੂੰ ਪੱਥਰ ਮਾਰਦਾ ਹੈ ਜੋ ਤੇਰੇ ਕੋਲ ਪਰਮੇਸ਼ੁਰ ਵੱਲੋਂ ਭੇਜੇ ਗਏ ਹਨ। ਮੈਂ ਕਿੰਨੀ ਵਾਰ ਚਾਹਿਆ ਕਿ ਤੇਰੇ ਬਾਲਕਾਂ ਨੂੰ ਉਸ ਤਰ੍ਹਾਂ ਇਕੱਠਿਆ ਕਰਾ ਜਿਵੇਂ ਕੋਈ ਕੁਕੜੀ ਆਪਣੇ ਚੂਚਿਆਂ ਨੂੰ ਆਪਣੇ ਖੰਭਾਂ ਹੇਠਾਂ ਇਕੱਠਿਆਂ ਕਰਦੀ ਹੈ ਪਰ ਤੂੰ ਮੈਨੂੰ ਨਹੀਂ ਕਰਨ ਦਿੱਤਾ।
ਨਾ ਹੋਮ 3:1
ਨੀਨਵਾਹ ਲਈ ਬੁਰੀਆਂ ਖਬਰਾਂ ਹਤਿਆਰਿਆਂ ਦੇ ਸ਼ਹਿਰ ਨੂੰ ਲਾਹਨਤ। ਉਹ ਦੁਰਘਟਨਾ ਦਾ ਸਾਹਮਣਾ ਕਰੇਗਾ। ਨੀਨਵਾਹ ਘ੍ਰਿਣਾ ਨਾਲ ਭਰਪੂਰ ਹੈ ਅਤੇ ਇਸ ਸ਼ਹਿਰ ਵਿੱਚ ਉਹ ਚੀਜ਼ਾ ਹਨ ਜੋ ਕਿ ਦੂਜੇ ਦੇਸਾਂ ਚੋ ਲੁੱਟੀਆਂ ਗਈਆਂ ਹਨ। ਇਸ ਸ਼ਹਿਰ, ਸ਼ਿਕਾਰ ਹੋਏ ਅਤੇ ਮਾਰਿਆਂ ਹੋਇਆਂ ਲੋਕਾਂ ਨਾਲ ਭਰਪੂਰ ਹੈ।
ਹਿਜ਼ ਕੀ ਐਲ 22:31
ਇਸ ਲਈ ਮੈਂ ਉਨ੍ਹਾਂ ਉੱਤੇ ਆਪਣਾ ਕਹਿਰ ਦਰਸਾਵਾਂਗਾ-ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ! ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮੰਦੇ ਕਾਰਿਆਂ ਦੀ ਸਜ਼ਾ ਦਿਆਂਗਾ। ਇਹ ਸਾਰਾ ਉਨ੍ਹਾਂ ਦਾ ਕਸੂਰ ਹੈ!” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
ਹਿਜ਼ ਕੀ ਐਲ 22:19
ਇਸ ਲਈ ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, ‘ਤੁਸੀਂ ਸਾਰੇ ਲੋਕ ਨਿਕੰਮੇ ਕੂੜੇ ਵਰਗੇ ਬਣ ਗਏ ਹੋ। ਇਸ ਲਈ ਮੈਂ ਤੁਹਾਨੂੰ ਯਰੂਸ਼ਲਮ ਵਿੱਚ ਇਕੱਠਿਆਂ ਕਰਾਂਗਾ।
ਯਸਈਆਹ 31:9
ਉਨ੍ਹਾਂ ਦਾ ਸੁਰੱਖਿਅਤ ਟਿਕਾਣਾ ਤਬਾਹ ਕਰ ਦਿੱਤਾ ਜਾਵੇਗਾ। ਉਨ੍ਹਾਂ ਦੇ ਆਗੂ ਹਾਰ ਜਾਣਗੇ ਅਤੇ ਆਪਣੇ ਝੰਡੇ ਪਿੱਛੇ ਛੱਡ ਜਾਣਗੇ। ਯਹੋਵਾਹ ਨੇ ਇਹ ਸਾਰੀਆਂ ਗੱਲਾਂ ਆਖੀਆਂ। ਯਹੋਵਾਹ ਦੀ ਅੱਗ ਸੀਯੋਨ ਵਿੱਚ ਹੈ ਅਤੇ ਉਸ ਦੀ ਭਠ੍ਠੀ ਯਰੂਸ਼ਲਮ ਵਿੱਚ ਹੈ।