ਹਿਜ਼ ਕੀ ਐਲ 34:5 in Punjabi

ਪੰਜਾਬੀ ਪੰਜਾਬੀ ਬਾਈਬਲ ਹਿਜ਼ ਕੀ ਐਲ ਹਿਜ਼ ਕੀ ਐਲ 34 ਹਿਜ਼ ਕੀ ਐਲ 34:5

Ezekiel 34:5
“‘ਅਤੇ ਹੁਣ ਭੇਡਾਂ ਖਿਲਰ ਗਈਆਂ ਹਨ ਕਿਉਂ ਕਿ ਇੱਥੇ ਕੋਈ ਵੀ ਆਜੜੀ ਨਹੀਂ ਸੀ। ਉਹ ਹਰ ਜੰਗਲੀ ਜਾਨਵਰ ਦੀ ਖੁਰਾਕ ਬਣ ਗਈਆਂ। ਇਸ ਲਈ ਉਹ ਖਿੰਡ ਗਈਆਂ।

Ezekiel 34:4Ezekiel 34Ezekiel 34:6

Ezekiel 34:5 in Other Translations

King James Version (KJV)
And they were scattered, because there is no shepherd: and they became meat to all the beasts of the field, when they were scattered.

American Standard Version (ASV)
And they were scattered, because there was no shepherd; and they became food to all the beasts of the field, and were scattered.

Bible in Basic English (BBE)
And they were wandering in every direction because there was no keeper: and they became food for all the beasts of the field.

Darby English Bible (DBY)
And they were scattered because there was no shepherd; and they became meat to all the beasts of the field, and were scattered.

World English Bible (WEB)
They were scattered, because there was no shepherd; and they became food to all the animals of the field, and were scattered.

Young's Literal Translation (YLT)
And they are scattered from want of a shepherd, And are for food to every beast of the field, Yea, they are scattered.

And
they
were
scattered,
וַתְּפוּצֶ֖ינָהwattĕpûṣênâva-teh-foo-TSAY-na
no
is
there
because
מִבְּלִ֣יmibbĕlîmee-beh-LEE
shepherd:
רֹעֶ֑הrōʿeroh-EH
and
they
became
וַתִּהְיֶ֧ינָהwattihyênâva-tee-YAY-na
meat
לְאָכְלָ֛הlĕʾoklâleh-oke-LA
to
all
לְכָלlĕkālleh-HAHL
the
beasts
חַיַּ֥תḥayyatha-YAHT
field,
the
of
הַשָּׂדֶ֖הhaśśādeha-sa-DEH
when
they
were
scattered.
וַתְּפוּצֶֽינָה׃wattĕpûṣênâva-teh-foo-TSAY-na

Cross Reference

ਮੱਤੀ 9:36
ਜਦੋਂ ਉਸ ਨੇ ਭੀੜਾਂ ਵੇਖੀਆਂ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ ਕਿਉਂਕਿ ਲੋਕ ਥੱਕੇ ਹੋਏ ਅਤੇ ਲਾਚਾਰ ਸਨ। ਉਹ ਉਨ੍ਹਾਂ ਭੇਡਾਂ ਵਾਂਗ ਸਨ ਜਿਨ੍ਹਾਂ ਦਾ ਕੋਈ ਆਜੜੀ ਨਾ ਹੋਵੇ।

ਹਿਜ਼ ਕੀ ਐਲ 34:8
“ਮੈਂ ਆਪਣੇ ਜੀਵਨ ਨੂੰ ਸਾਖੀ ਰੱਖਕੇ ਤੁਹਾਡੇ ਨਾਲ ਇਹ ਇਕਰਾਰ ਕਰਦਾ ਹਾਂ। ਜੰਗਲੀ ਜਾਨਵਰਾਂ ਨੇ ਮੇਰੀਆਂ ਭੇਡਾਂ ਫ਼ੜ ਲਈਆਂ। ਹਾਂ, ਮੇਰਾ ਇੱਜੜ ਸਾਰੇ ਜੰਗਲੀ ਜਾਨਵਰਾਂ ਦਾ ਭੋਜਨ ਬਣ ਗਿਆ ਹੈ। ਕਿਉਂ ਕਿ ਉਨ੍ਹਾਂ ਦਾ ਕੋਈ ਅਸਲੀ ਆਜੜੀ ਨਹੀਂ ਸੀ। ਮੇਰੇ ਆਜੜੀਆਂ ਨੇ ਮੇਰੇ ਇੱਜੜ ਦੀ ਭਾਲ ਨਹੀਂ ਕੀਤੀ। ਨਹੀਂ, ਇਨ੍ਹਾਂ ਆਜੜੀਆਂ ਨੇ ਸਿਰਫ਼ ਭੇਡਾਂ ਨੂੰ ਮਾਰਿਆ ਅਤੇ ਆਪਣਾ ਪੋਸ਼ਣ ਕੀਤਾ। ਉਨ੍ਹਾਂ ਨੇ ਮੇਰੇ ਇੱਜੜ ਦਾ ਪੋਸ਼ਣ ਨਹੀਂ ਕੀਤਾ।”

ਯਰਮਿਆਹ 50:17
“ਇਸਰਾਏਲ ਭੇਡਾਂ ਦੇ ਓਸ ਇੱਜੜ ਵਰਗਾ ਹੈ ਜਿਹੜਾ ਸਾਰੇ ਦੇਸ਼ ਅੰਦਰ ਖਿੰਡ ਗਿਆ ਹੈ। ਇਸਰਾਏਲ ਉਨ੍ਹਾਂ ਭੇਡਾਂ ਵਰਗਾ ਹੈ, ਜਿਸ ਨੂੰ ਸ਼ੇਰਾਂ ਨੇ ਭਜਾ ਦਿੱਤਾ ਹੈ। ਪਹਿਲਾ ਸ਼ੇਰ ਜਿਸਨੇ ਹਮਲਾ ਕੀਤਾ ਸੀ ਉਹ ਅੱਸ਼ੂਰ ਦਾ ਰਾਜਾ ਸੀ। ਉਸ ਦੀਆਂ ਹੱਡੀਆਂ ਨੂੰ ਚੂਰ-ਚੂਰ ਕਰਨ ਵਾਲਾ ਆਖੀਰੀ ਸ਼ੇਰ ਬਾਬਲ ਦਾ ਰਾਜਾ, ਨਬੂਕਦਨੱਸਰ ਸੀ।

ਯਰਮਿਆਹ 23:2
ਉਹ ਅਯਾਲੀ ਮੇਰੇ ਬੰਦਿਆਂ ਲਈ ਜ਼ਿੰਮੇਵਾਰ ਹਨ। ਅਤੇ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਇਹ ਗੱਲਾਂ ਉਨ੍ਹਾਂ ਅਯਾਲੀਆਂ ਨੂੰ ਆਖਦਾ ਹੈ: “ਅਯਾਲੀਆਂ ਤੁਸੀਂ ਮੇਰੀਆਂ ਭੇਡਾਂ ਨੂੰ ਹਰ ਪਾਸੇ ਖਿੰਡਾ ਦਿੱਤਾ ਹੈ। ਤੁਸੀਂ ਉਨ੍ਹਾਂ ਨੂੰ ਦੂਰ ਜਾਣ ਲਈ ਮਜ਼ਬੂਰ ਕਰ ਦਿੱਤਾ ਹੈ। ਅਤੇ ਤੁਸੀਂ ਉਨ੍ਹਾਂ ਦਾ ਧਿਆਨ ਨਹੀਂ ਰੱਖਿਆ। ਪਰ ਮੈਂ ਤੁਹਾਡਾ ਧਿਆਨ ਰੱਖਾਂਗਾ-ਮੈਂ ਤੁਹਾਨੂੰ ਤੁਹਾਡੇ ਮੰਦੇ ਕੰਮਾਂ ਦੀ ਸਜ਼ਾ ਦਿਆਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ।

ਯਸਈਆਹ 56:9
ਜੰਗਲ ਦੇ ਆਵਾਰਾ ਜਾਨਵਰੋ, ਆਓ ਅਤੇ ਭੋਜਨ ਕਰੋ!

੨ ਤਵਾਰੀਖ਼ 18:16
ਤਦ ਮੀਕਾਯਾਹ ਨੇ ਕਿਹਾ, “ਮੈਂ ਇਸਰਾਏਲੀਆਂ ਨੂੰ ਉਨ੍ਹਾਂ ਭੇਡਾਂ ਵਾਂਗ ਸਾਰੇ ਪਹਾੜਾਂ ਉੱਤੇ ਖਿੰਡਿਆ ਹੋਇਆ ਵੇਖਿਆ ਜਿਨ੍ਹਾਂ ਦਾ ਕੋਈ ਅਯਾਲੀ ਨਾ ਹੋਵੇ ਅਤੇ ਯਹੋਵਾਹ ਨੇ ਆਖਿਆ, ‘ਇਨ੍ਹਾਂ ਦਾ ਕੋਈ ਮਾਲਿਕ ਨਹੀਂ। ਇਨ੍ਹਾਂ ਵਿੱਚੋਂ ਹਰ ਕੋਈ ਆਪਣੇ ਘਰ ਸ਼ਾਂਤੀ ਨਾਲ ਪਹੁੰਚ ਜਾਵੇ।’”

੧ ਸਲਾਤੀਨ 22:17
ਤਾਂ ਮੀਕਾਯਾਹ ਨੇ ਆਖਿਆ, “ਮੈਂ ਵੇਖ ਸੱਕਦਾਂ ਕਿ ਕੀ ਵਾਪਰੇਗਾ। ਮੈਂ ਸਾਰੇ ਇਸਰਾਏਲ ਨੂੰ ਪਹਾੜੀਆਂ ਤੇ ਬਿਨਾ ਆਜੜੀ ਦੀਆਂ ਭੇਡਾਂ ਵਾਂਗ ਖਿੰਡਿਆ ਹੋਇਆ ਵੇਖਿਆ ਹੈ। ਯਹੋਵਾਹ ਇਹੀ ਫੁਰਮਾਉਂਦਾ ਹੈ, ਜਿਨ੍ਹਾਂ ਲੋਕਾਂ ਦਾ ਕੋਈ ਆਗੂ ਨਹੀਂ ਉਨ੍ਹਾਂ ਨੂੰ ਲੜਨ ਦੀ ਬਜਾਇ ਆਪਣੇ ਘਰਾਂ ਨੂੰ ਪਰਤ ਜਾਣਾ ਚਾਹੀਦਾ ਹੈ।”

ਰਸੂਲਾਂ ਦੇ ਕਰਤੱਬ 20:29
ਮੈਂ ਜਾਣਦਾ ਹਾਂ ਕਿ ਮੇਰੀ ਰਵਾਨਗੀ ਤੋਂ ਬਾਅਦ ਕੁਝ ਆਦਮੀ ਤੁਹਾਡੀ ਸੰਗਤ ਵਿੱਚ ਆਉਣਗੇ ਜੋ ਕਿ ਜੰਗਲੀ ਬਘਿਆੜਾਂ ਵਰਗੇ ਹੋਣਗੇ ਅਤੇ ਇੱਜੜ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰਨਗੇ।

ਯੂਹੰਨਾ 10:2
ਪਰ ਉਹ ਮਨੁੱਖ ਜਿਹੜਾ ਫਾਟਕ ਰਾਹੀਂ ਵੜਨ ਵਾਲਾ ਹੈ ਉਹ ਅਯਾਲੀ ਹੈ।

ਜ਼ਿਕਰ ਯਾਹ 13:7
ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਹੇ ਤਲਵਾਰ! ਮੇਰੇ ਅਯਾਲੀ ਤੇ ਵਾਰ ਕਰ। ਉਸ ਮਨੁੱਖ ਤੇ ਵਾਰ ਕਰ ਜੋ ਮੇਰਾ ਮਿੱਤਰ ਹੈ। ਆਜੜੀ ਤੇ ਵਾਰ ਕਰ ਤਾਂ ਭੇਡਾਂ ਭੱਜ ਜਾਣਗੀਆਂ। ਮੈਂ ਛੋਟਿਆਂ ਦੇ ਵਿਰੁੱਧ ਆਪਣਾ ਹੱਥ ਉੱਠਾਵਾਂਗਾ।

ਜ਼ਿਕਰ ਯਾਹ 10:2
ਲੋਕ ਛੋਟੇ ਬੁੱਤਾਂ ਵੱਲ ਪਰਤਕੇ ਜਾਂ ਜਾਦੂਗਰਾਂ ਕੋਲ ਜਾ ਕੇ ਭਵਿੱਖ ਜਾਨਣ ਦੀ ਕੋਸ਼ਿਸ਼ ਕਰਦੇ ਹਨ, ਪਰ ਇਹ ਸਭ ਕੁਝ ਵਿਅਰਬ ਹੈ। ਭਵਿੱਖ ਵਕਤਾ ਅਤੇ ਜਾਦੂਗਰ ਦਰਸ਼ਨ ਵੇਖਦੇ ਹਨ ਅਤੇ ਆਪਣੇ ਸੁਫ਼ਨਿਆਂ ਬਾਰੇ ਦੱਸਦੇ ਹਨ, ਪਰ ਇਹ ਸਭ ਕੁਝ ਬੇਕਾਰ ਝੂਠ ਤੋਂ ਇਲਾਵਾ ਕੁਝ ਨਹੀਂ। ਜੋ ਉਹ ਦੱਸਦੇ ਹਨ ਸਿਰਫ਼ ਆਸਮਈ ਆਰਾਮ ਦਿੰਦਾ ਜੋ ਕਿ ਵਿਅਰਬ ਹੈ। ਸੋ ਇਹ ਲੋਕ ਭੇਡਾਂ ਵਾਂਗ ਭਟਕਦੇ ਫਿਰਦੇ ਹਨ ਅਤੇ ਮਦਦ ਲਈ ਪੁਕਾਰਦੇ ਹਨ ਪਰ ਉਨ੍ਹਾਂ ਕੋਲ ਕੋਈ ਆਜੜੀ ਨਹੀਂ।

ਹਿਜ਼ ਕੀ ਐਲ 34:28
ਉਹ ਫ਼ੇਰ ਕਦੇ ਵੀ ਹੋਰਨਾਂ ਕੌਮਾਂ ਕੋਲੋਂ ਜਾਨਵਰਾਂ ਵਾਂਗ ਨਹੀਂ ਫ਼ੜੇ ਜਾਣਗੇ। ਉਹ ਜਾਨਵਰ ਉਨ੍ਹਾਂ ਨੂੰ ਫ਼ੇਰ ਨਹੀਂ ਖਾਣਗੇ। ਪਰ ਉਹ ਸੁਰੱਖਿਅਤ ਰਹਿਣਗੇ। ਕੋਈ ਵੀ ਉਨ੍ਹਾਂ ਨੂੰ ਭੈਭੀਤ ਨਹੀਂ ਕਰੇਗਾ।

ਹਿਜ਼ ਕੀ ਐਲ 34:6
ਮੇਰਾ ਇੱਜੜ ਸਾਰੇ ਪਰਬਤਾਂ ਅਤੇ ਹਰ ਉੱਚੀ ਪਹਾੜੀ ਉੱਤੇ ਭਟਕਿਆ। ਮੇਰਾ ਇੱਜੜ ਧਰਤੀ ਤੇ ਹਰ ਪਾਸੇ ਖਿੰਡ ਗਿਆ। ਓੱਥੇ ਕੋਈ ਵੀ ਉਨ੍ਹਾਂ ਦੇਖਣ ਵਾਲਾ ਅਤੇ ਉਨ੍ਹਾਂ ਨੂੰ ਲੱਭਣ ਵਾਲਾ ਨਹੀਂ ਸੀ।’”

ਹਿਜ਼ ਕੀ ਐਲ 33:28
ਮੈਂ ਧਰਤੀ ਨੂੰ ਵੀਰਾਨ ਅਤੇ ਬੰਜਰ ਬਣਾ ਦਿਆਂਗਾ। ਉਹ ਦੇਸ਼ ਸਾਰੀਆਂ ਚੀਜ਼ਾਂ ਗਵਾ ਲਵੇਗਾ ਜਿਨ੍ਹਾਂ ਉੱਤੇ ਉਸ ਨੂੰ ਮਾਣ ਸੀ। ਇਸਰਾਏਲ ਦੇ ਪਰਬਤ ਵੀਰਾਨ ਹੋ ਜਾਣਗੇ। ਕੋਈ ਵੀ ਉਸ ਥਾਂ ਤੋਂ ਨਹੀਂ ਲੰਘੇਗਾ।

ਹਿਜ਼ ਕੀ ਐਲ 33:21
ਯਰੂਸ਼ਲਮ ਉੱਤੇ ਕਬਜ਼ਾ ਹੋ ਗਿਆ ਹੈ ਜਲਾਵਤਨੀ ਦੇ 12 ਵੇਂ ਵਰ੍ਹੇ ਦੇ 10 ਵੇਂ ਮਹੀਨੇ 5 ਵੇਂ ਦਿਨ, ਯਰੂਸ਼ਲਮ ਤੋਂ ਮੇਰੇ ਕੋਲ ਇੱਕ ਬੰਦਾ ਆਇਆ। ਉਹ ਉੱਥੋਂ ਲੜਾਈ ਵਿੱਚੋਂ ਬਚਕੇ ਆਇਆ ਸੀ। ਉਸ ਨੇ ਆਖਿਆ, “ਯਰੂਸ਼ਲਮ ਸ਼ਹਿਰ ਉੱਤੇ ਕਬਜ਼ਾ ਹੋ ਗਿਆ ਹੈ!”

ਯਰਮਿਆਹ 50:6
“ਮੇਰੇ ਬੰਦੇ ਗੁਆਚੀਆਂ ਭੇਡਾਂ ਵਾਂਗ ਰਹੇ ਹਨ। ਉਨ੍ਹਾਂ ਦੇ ਅਯਾਲੀਆਂ ਨੇ ਉਨ੍ਹਾਂ ਨੂੰ ਕੁਰਾਹੇ ਪਾਇਆ। ਉਨ੍ਹਾਂ ਦੇ ਆਗੂਆਂ ਨੇ ਉਨ੍ਹਾਂ ਨੂੰ ਪਹਾੜਾਂ-ਪਰਬਤਾਂ ਉੱਤੇ ਭਟਕਾਇਆ। ਉਹ ਆਪਣੇ ਟਿਕਾਣੇ ਨੂੰ ਭੁੱਲ ਗਏ ਸਨ।

ਯਰਮਿਆਹ 12:9
ਮੇਰੇ ਆਪਣੇ ਹੀ ਲੋਕ ਉਸ ਮੁਰਦਾ ਜਾਨਵਰ ਵਰਗੇ ਬਣ ਗਏ ਨੇ ਜਿਸ ਨੂੰ ਗਿਰਝਾਂ ਨੇ ਘੇਰਿਆ ਹੋਵੇ। ਉਹ ਪੰਛੀ ਉਸ ਦੇ ਇਰਦ-ਗਿਰਦ ਮੰਡਲਾਉਂਦੇ ਨੇ। ਆਓ ਜੰਗਲੀ ਜਾਨਵਰੋ। ਆਓ, ਖਾਣ ਲਈ ਕੁਝ ਲੈ ਲਵੋ।

ਗਿਣਤੀ 27:17
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਯਹੋਵਾਹ ਅਜਿਹਾ ਆਗੂ ਚੁਣੇ ਜਿਹੜਾ ਇਨ੍ਹਾਂ ਲੋਕਾਂ ਦੀ ਯੁੱਧ ਵਿੱਚ ਅਗਵਾਈ ਕਰੇਗਾ। ਫ਼ੇਰ ਯਹੋਵਾਹ ਦੇ ਲੋਕ ਬਿਨ ਅਯਾਲੀ ਦੀਆਂ ਭੇਡਾਂ ਵਰਗੇ ਨਹੀਂ ਹੋਣਗੇ।”