Ezekiel 35:10
ਤੂੰ ਆਖਿਆ ਸੀ, “ਇਹ ਦੋ ਕੌਮਾਂ ਅਤੇ ਦੇਸ਼ ਮੇਰੇ ਹੋਣਗੇ। ਅਸੀਂ ਉਨ੍ਹਾਂ ਨੂੰ ਆਪਣੀ ਖਾਤਰ ਲਵਾਂਗੇ।” ਪਰ ਯਹੋਵਾਹ ਇੱਥੇ ਹੈ!
Ezekiel 35:10 in Other Translations
King James Version (KJV)
Because thou hast said, These two nations and these two countries shall be mine, and we will possess it; whereas the LORD was there:
American Standard Version (ASV)
Because thou hast said, These two nations and these two countries shall be mine, and we will possess it; whereas Jehovah was there:
Bible in Basic English (BBE)
Because you have said, The two nations and the two countries are to be mine, and we will take them for our heritage; though the Lord was there:
Darby English Bible (DBY)
Because thou hast said, These two nations and these two countries shall be mine, and we will possess it, whereas Jehovah was there:
World English Bible (WEB)
Because you have said, These two nations and these two countries shall be mine, and we will possess it; whereas Yahweh was there:
Young's Literal Translation (YLT)
Because of thy saying: The two nations and the two lands are mine, and we have possessed it, And Jehovah hath been there;
| Because | יַ֣עַן | yaʿan | YA-an |
| thou hast said, | אֲ֠מָרְךָ | ʾămorkā | UH-more-ha |
| אֶת | ʾet | et | |
| two These | שְׁנֵ֨י | šĕnê | sheh-NAY |
| nations | הַגּוֹיִ֜ם | haggôyim | ha-ɡoh-YEEM |
| and these two | וְאֶת | wĕʾet | veh-ET |
| countries | שְׁתֵּ֧י | šĕttê | sheh-TAY |
| be shall | הָאֲרָצ֛וֹת | hāʾărāṣôt | ha-uh-ra-TSOTE |
| mine, and we will possess | לִ֥י | lî | lee |
| Lord the whereas it; | תִהְיֶ֖ינָה | tihyênâ | tee-YAY-na |
| was | וִֽירַשְׁנ֑וּהָ | wîrašnûhā | vee-rahsh-NOO-ha |
| there: | וַֽיהוָ֖ה | wayhwâ | vai-VA |
| שָׁ֥ם | šām | shahm | |
| הָיָֽה׃ | hāyâ | ha-YA |
Cross Reference
ਹਿਜ਼ ਕੀ ਐਲ 36:5
ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, “ਮੈਂ ਸੌਂਹ ਖਾਂਦਾ ਹਾਂ, ਮੈਂ ਆਪਣੀਆਂ ਬਲਵਾਨ ਭਾਵਨਾਵਾਂ ਨੂੰ ਪ੍ਰਗਟ ਹੋਣ ਦਿਆਂਗਾ! ਮੈਂ ਅਦੋਮ ਅਤੇ ਹੋਰਨਾਂ ਕੌਮਾਂ ਨੂੰ ਆਪਣਾ ਕਹਿਰ ਮਹਿਸੂਸ ਕਰਾਵਾਂਗਾ। ਉਨ੍ਹਾਂ ਕੌਮਾਂ ਨੇ ਮੇਰੀ ਧਰਤੀ ਆਪਣੀ ਬਣਾ ਲਈ। ਉਨ੍ਹਾਂ ਕੋਲ ਉਦੋਂ ਸੱਚਮੁੱਚ ਚੰਗਾ ਸਮਾਂ ਸੀ ਜਦੋਂ ਉਨ੍ਹਾਂ ਨੇ ਇਹ ਦਰਸਾਇਆ ਸੀ ਕਿ ਉਹ ਇਸ ਧਰਤੀ ਨੂੰ ਕਿੰਨੀ ਨਫ਼ਰਤ ਕਰਦੇ ਸਨ। ਉਨ੍ਹਾਂ ਨੇ ਧਰਤੀ ਆਪਣੀ ਖਾਤਰ ਲੈ ਲਈ ਤਾਂ ਜੋ ਇਸ ਨੂੰ ਤਬਾਹ ਕਰ ਸੱਕਣ!”
ਹਿਜ਼ ਕੀ ਐਲ 48:35
“ਸ਼ਹਿਰ ਦਾ ਘੇਰਾ 18,000 ਹੱਥ ਹੋਵੇਗਾ। ਹੁਣ ਤੋਂ ਬਾਦ ਸ਼ਹਿਰ ਦਾ ਨਾਮ ਹੋਵੇਗਾ: ਯਹੋਵਾਹ ਓੱਥੇ ਹੈ।”
ਸਫ਼ਨਿਆਹ 3:15
ਕਿਉਂ ਕਿ, ਯਹੋਵਾਹ ਨੇ ਤੇਰੇ ਨਿਆਂ ਨੂੰ ਦੂਰ ਕੀਤਾ, ਉਸ ਨੇ ਤੇਰੇ ਵੈਰੀਆਂ ਦੇ ਮਜ਼ਬੂਤ ਬੁਰਜਾਂ ਨੂੰ ਢਾਹਿਆ। ਇਸਰਾਏਲ ਦੇ ਪਾਤਸ਼ਾਹ, ਯਹੋਵਾਹ ਤੇਰੇ ਅੰਗ-ਸੰਗ ਹੈ ਤੈਨੂੰ ਫ਼ਿਕਰ ਕਰਨ ਦੀ ਕੋਈ ਲੋੜ ਨਹੀਂ ਕਿ ਕੋਈ ਬਦੀ ਵਾਪਰੇਗੀ।
ਹਿਜ਼ ਕੀ ਐਲ 36:2
ਉਨ੍ਹਾਂ ਨੂੰ ਦੱਸ ਕਿ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, ‘ਦੁਸ਼ਮਣ ਨੇ ਤੁਹਾਡੇ ਵਿਰੁੱਧ ਮੰਦੀਆਂ ਗੱਲਾਂ ਆਖੀਆਂ। ਉਨ੍ਹਾਂ ਨੇ ਆਖਿਆ! ਆਹਾ! ਹੁਣ ਪ੍ਰਾਚੀਨ ਪਰਬਤ ਸਾਡੇ ਹੋ ਜਾਣਗੇ।’
ਯਸਈਆਹ 12:6
ਸੀਯੋਨ ਦੇ ਲੋਕੋ, ਇਨ੍ਹਾਂ ਗੱਲਾਂ ਬਾਰੇ ਨਾਹਰੇ ਮਾਰੋ! ਇਸਰਾਏਲ ਦਾ ਪਵਿੱਤਰ ਪੁਰੱਖ ਸ਼ਕਤੀਸ਼ਾਲੀ ਢੰਗ ਨਾਲ ਤੁਹਾਡੇ ਨਾਲ ਹੈ। ਏਸ ਲਈ ਪ੍ਰਸੰਨ ਹੋਵੋ!
ਜ਼ਬੂਰ 132:13
ਯਹੋਵਾਹ ਨੇ ਸੀਯੋਨ ਨੂੰ ਆਪਣੇ ਮੰਦਰ ਸਥਾਨ ਵਜੋਂ ਚੁਣਿਆ। ਇਹ ਉਹੀ ਥਾਂ ਹੈ ਜਿਹੜੀ ਉਹ ਆਪਣੇ ਘਰ ਵਾਸਤੇ ਚਾਹੁੰਦਾ ਸੀ।
ਜ਼ਬੂਰ 83:4
ਵੈਰੀ ਆਖ ਰਹੇ ਹਨ, “ਆਓ ਇਨ੍ਹਾਂ ਨੂੰ ਪੂਰੀ ਤਰ੍ਹਾਂ ਮਿਟਾ ਦੇਈਏ। ਕੋਈ ਵੀ ਬੰਦਾ ਫ਼ੇਰ ਇਸਰਾਏਲ ਦਾ ਨਾਮ ਚੇਤੇ ਨਹੀਂ ਕਰੇਗਾ।”
ਜ਼ਬੂਰ 48:1
ਕੋਰਹ ਪਰਿਵਾਰ ਦਾ ਇੱਕ ਉਸਤਤਿ ਗੀਤ। ਯਹੋਵਾਹ ਮਹਾਨ ਹੈ। ਸਾਡੇ ਪਰਮੇਸ਼ੁਰ ਦੀ ਉਸਤਤਿ ਉਸ ਦੇ ਸ਼ਹਿਰ ਵਿੱਚ, ਉਸ ਦੇ ਪਵਿੱਤਰ ਪਰਬਤ ਉੱਤੇ ਹੁੰਦੀ ਹੈ।
ਜ਼ਿਕਰ ਯਾਹ 2:5
ਯਹੋਵਾਹ ਆਖਦਾ ਹੈ, ‘ਮੈਂ ਉਸ ਨੂੰ ਬਚਾਉਣ ਲਈ ਉਸ ਦੇ ਇਰਦ-ਗਿਰਦ ਅੱਗ ਦੀ ਦੀਵਾਰ ਬਣਾਵਾਂਗਾ। ਅਤੇ ਉਸ ਸ਼ਹਿਰ ਦਾ ਪਰਤਾਪ ਵੱਧਾਉਣ ਲਈ ਮੈਂ ਉੱਥੇ ਹੀ ਰਹਾਂਗਾ।’”
ਅਬਦ ਯਾਹ 1:13
ਤੂੰ ਮੇਰੇ ਲੋਕਾਂ ਦੇ ਸ਼ਹਿਰੀ ਫ਼ਾਟਕ ’ਚ ਦਾਖਲ ਹੋਕੇ ਉਨ੍ਹਾਂ ਦੀਆਂ ਮੁਸੀਬਤਾਂ ਤੇ ਹਾਸੀ ਕੀਤੀ। ਤੈਨੂੰ ਅਜਿਹਾ ਨਹੀਂ ਸੀ ਕਰਨਾ ਚਾਹੀਦਾ ਪਰ ਔਖੀ ਘੜੀ ਤੂੰ ਉਨ੍ਹਾਂ ਦੇ ਖਜ਼ਾਨਿਆਂ ਨੂੰ ਵੀ ਲੁੱਟਿਆ।
ਯਰਮਿਆਹ 49:1
ਅੰਮੋਨ ਬਾਰੇ ਇੱਕ ਸੰਦੇਸ਼ ਇਹ ਸੰਦੇਸ਼ ਅੰਮੋਨੀ ਲੋਕਾਂ ਬਾਰੇ ਹੈ। ਯਹੋਵਾਹ ਆਖਦਾ ਹੈ: “ਅੰਮੋਨੀ ਲੋਕੋ, ਕੀ ਤੁਸੀਂ ਸੋਚਦੇ ਹੋ ਕਿ ਇਸਰਾਏਲ ਦੇ ਲੋਕਾਂ ਦੇ ਬੱਚੇ ਨਹੀਂ ਹਨ? ਕੀ ਸੋਚਦੇ ਹੋ ਤੁਸੀਂ ਕਿ ਇੱਥੇ ਬੱਚੇ ਨਹੀਂ ਹਨ ਆਪਣੇ ਮਾਪਿਆਂ ਦੀ ਮੌਤ ਮਗਰੋਂ ਧਰਤੀ ਸਾਂਭਣ ਵਾਲੇ? ਫ਼ੇਰ ਕਾਤੋਂ ਮਲਕਾਮ ਦੇ ਲੋਕਾਂ ਨੇ ਗਾਦ ਦੀ ਧਰਤੀ ਲਈ ਅਤੇ ਇਸ ਦੇ ਨਗਰਾਂ ਵਿੱਚ ਵਸ ਗਏ?”
ਯਸਈਆਹ 31:9
ਉਨ੍ਹਾਂ ਦਾ ਸੁਰੱਖਿਅਤ ਟਿਕਾਣਾ ਤਬਾਹ ਕਰ ਦਿੱਤਾ ਜਾਵੇਗਾ। ਉਨ੍ਹਾਂ ਦੇ ਆਗੂ ਹਾਰ ਜਾਣਗੇ ਅਤੇ ਆਪਣੇ ਝੰਡੇ ਪਿੱਛੇ ਛੱਡ ਜਾਣਗੇ। ਯਹੋਵਾਹ ਨੇ ਇਹ ਸਾਰੀਆਂ ਗੱਲਾਂ ਆਖੀਆਂ। ਯਹੋਵਾਹ ਦੀ ਅੱਗ ਸੀਯੋਨ ਵਿੱਚ ਹੈ ਅਤੇ ਉਸ ਦੀ ਭਠ੍ਠੀ ਯਰੂਸ਼ਲਮ ਵਿੱਚ ਹੈ।
ਜ਼ਬੂਰ 76:1
ਨਿਰਦੇਸ਼ਕ ਲਈ: ਸਾਜ਼ਾਂ ਨਾਲ। ਆਸਾਫ਼ ਦਾ ਉਸਤਤਿ ਦਾ ਗੀਤ। ਯਹੂਦਾਹ ਦੇ ਲੋਕ ਪਰਮੇਸ਼ੁਰ ਨੂੰ ਜਾਣਦੇ ਹਨ। ਇਸਰਾਏਲ ਦੇ ਲੋਕ ਪਰਮੇਸ਼ੁਰ ਦੇ ਨਾਮ ਦਾ ਆਦਰ ਕਰਦੇ ਹਨ।