Ezekiel 36:17
“ਆਦਮੀ ਦੇ ਪੁੱਤਰ ਇਸਰਾਏਲ ਦਾ ਪਰਿਵਾਰ ਆਪਣੇ ਦੇਸ਼ ਵਿੱਚ ਰਹਿੰਦਾ ਸੀ। ਪਰ ਉਨ੍ਹਾਂ ਨੇ ਆਪਣੇ ਮੰਦੇ ਅਮਲਾਂ ਨਾਲ ਉਸ ਧਰਤੀ ਨੂੰ ਨਾਪਾਕ ਕਰ ਦਿੱਤਾ। ਮੇਰੇ ਲਈ ਉਹ ਉਸ ਔਰਤ ਵਰਗੇ ਸਨ ਜਿਹੜੀ ਆਪਣੀ ਮਾਹਵਾਰੀ ਆਉਣ ਤੇ ਪਲੀਤ ਹੋ ਜਾਂਦੀ ਹੈ।
Ezekiel 36:17 in Other Translations
King James Version (KJV)
Son of man, when the house of Israel dwelt in their own land, they defiled it by their own way and by their doings: their way was before me as the uncleanness of a removed woman.
American Standard Version (ASV)
Son of man, when the house of Israel dwelt in their own land, they defiled it by their way and by their doings: their way before me was as the uncleanness of a woman in her impurity.
Bible in Basic English (BBE)
Son of man, when the children of Israel were living in their land, they made it unclean by their way and their acts: their way before me was as when a woman is unclean at the time when she is kept separate.
Darby English Bible (DBY)
Son of man, when the house of Israel dwelt in their own land, they defiled it by their way and by their doings: their way was before me as the uncleanness of a woman in her separation.
World English Bible (WEB)
Son of man, when the house of Israel lived in their own land, they defiled it by their way and by their doings: their way before me was as the uncleanness of a woman in her impurity.
Young's Literal Translation (YLT)
`Son of man, The house of Israel are dwelling on their land, And they defile it by their way and by their doings, As the uncleanness of a separated one hath their way been before Me.
| Son | בֶּן | ben | ben |
| of man, | אָדָ֗ם | ʾādām | ah-DAHM |
| when the house | בֵּ֤ית | bêt | bate |
| of Israel | יִשְׂרָאֵל֙ | yiśrāʾēl | yees-ra-ALE |
| dwelt | יֹשְׁבִ֣ים | yōšĕbîm | yoh-sheh-VEEM |
| in | עַל | ʿal | al |
| their own land, | אַדְמָתָ֔ם | ʾadmātām | ad-ma-TAHM |
| they defiled | וַיְטַמְּא֣וּ | wayṭammĕʾû | vai-ta-meh-OO |
| way own their by it | אוֹתָ֔הּ | ʾôtāh | oh-TA |
| and by their doings: | בְּדַרְכָּ֖ם | bĕdarkām | beh-dahr-KAHM |
| their way | וּבַעֲלִֽילוֹתָ֑ם | ûbaʿălîlôtām | oo-va-uh-lee-loh-TAHM |
| was | כְּטֻמְאַת֙ | kĕṭumʾat | keh-toom-AT |
| before | הַנִּדָּ֔ה | hanniddâ | ha-nee-DA |
| me as the uncleanness | הָיְתָ֥ה | hāytâ | hai-TA |
| of a removed woman. | דַרְכָּ֖ם | darkām | dahr-KAHM |
| לְפָנָֽי׃ | lĕpānāy | leh-fa-NAI |
Cross Reference
ਯਰਮਿਆਹ 2:7
ਯਹੋਵਾਹ ਆਖਦਾ ਹੈ, “ਮੈਂ ਤੁਹਾਨੂੰ ਚੰਗੀ ਫ਼ਸਲ ਵਾਲੀ ਜ਼ਮੀਨ ਤੇ ਲਿਆਂਦਾ ਅਤੇ ਉਸ ਜ਼ਮੀਨ ਵਿੱਚ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਸਨ। ਅਜਿਹਾ ਮੈਂ ਇਸ ਵਾਸਤੇ ਕੀਤਾ, ਤਾਂ ਜੋ ਤੁਸੀਂ ਉਹ ਫ਼ਲ ਅਤੇ ਫ਼ਸਲਾਂ ਖਾ ਸੱਕੋ ਜਿਹੜੀਆਂ ਓੱਥੇ ਉਗਦੀਆਂ ਹਨ। ਪਰ ਤੁਸੀਂ ਮੇਰੀ ਜ਼ਮੀਨ ਨੂੰ ‘ਨਾਪਾਕ’ ਹੀ ਕੀਤਾ ਸੀ। ਮੈਂ ਤੈਨੂੰ ਇੱਕ ਚੰਗੀ ਜ਼ਮੀਨ ਦਿੱਤੀ ਪਰ ਤੂੰ ਇਸ ਨੂੰ ਮੰਦੀ ਜਗ੍ਹਾ ਬਣਾ ਦਿੱਤਾ।
ਮੀਕਾਹ 2:10
ਉੱਠੋ, ਅਤੇ ਦਫ਼ਾ ਹੋ ਜਾਵੋ ਇਹ ਤੁਹਾਡੀ ਆਰਾਮਗਾਹ ਨਾ ਹੋਵੇਗੀ ਕਿਉਂ ਕਿ, ਤੁਸੀਂ ਇਸ ਥਾਂ ਨੂੰ ਬਰਬਾਦ ਕਰ ਛੱਡਿਆ। ਤੁਸੀਂ ਇਸ ਨੂੰ ਨਾਪਾਕ ਕੀਤਾ ਇਸ ਲਈ ਇਹ ਬਰਬਾਦ ਹੋਵੇਗੀ ਇਸਦੀ ਭਿਅੰਕਰ ਤਬਾਹੀ ਹੋਵੇਗੀ।
ਯਰਮਿਆਹ 16:18
ਮੈਂ ਯਹੂਦਾਹ ਦੇ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਕਾਰਿਆਂ ਦਾ ਸਿਲਾ ਦਿਆਂਗਾ-ਮੈਂ ਉਨ੍ਹਾਂ ਦੇ ਹਰ ਪਾਪ ਦੀ ਦੋ ਵਾਰ ਸਜ਼ਾ ਦਿਆਂਗਾ। ਅਜਿਹਾ ਮੈਂ ਇਸ ਲਈ ਕਰਾਂਗਾ ਕਿਉਂ ਕਿ ਉਨ੍ਹਾਂ ਨੇ ਮੇਰੇ ਦੇਸ਼ ਨੂੰ ‘ਨਾਪਾਕ’ ਕਰ ਦਿੱਤਾ ਹੈ। ਉਨ੍ਹਾਂ ਨੇ ਆਪਣੇ ਭਿਆਨਕ ਬੁੱਤਾਂ ਨਾਲ ਮੇਰੇ ਦੇਸ਼ ਨੂੰ ਨਾਪਾਕ ਬਣਾਇਆ ਹੈ। ਮੈਂ ਉਨ੍ਹਾਂ ਬੁੱਤਾਂ ਨੂੰ ਨਫ਼ਰਤ ਕਰਦਾ ਹਾਂ। ਪਰ ਉਨ੍ਹਾਂ ਨੇ ਮੇਰੇ ਦੇਸ਼ ਨੂੰ ਆਪਣੇ ਬੁੱਤਾਂ ਨਾਲ ਭਰ ਦਿੱਤਾ ਹੈ।”
ਯਰਮਿਆਹ 3:9
ਯਹੂਦਾਹ ਨੇ ਇਸ ਗੱਲ ਦੀ ਕੋਈ ਪ੍ਰਵਾਹ ਨਹੀਂ ਕੀਤੀ ਕਿ ਉਹ ਵੇਸਵਾ ਵਰਗੇ ਕੰਮ ਕਰ ਰਹੀ ਸੀ। ਇਸ ਲਈ ਉਸ ਨੇ ਆਪਣੇ ਦੇਸ ਨੂੰ ‘ਨਾਪਾਕ’ ਕਰ ਦਿੱਤਾ। ਉਸ ਨੇ ਪੱਥਰ ਅਤੇ ਲਕੜੀ ਦੇ ਬਣੇ ਬੁੱਤਾਂ ਦੀ ਉਪਾਸਨਾ ਕਰਕੇ ਵਿਭਚਾਰ ਦਾ ਪਾਪ ਕੀਤਾ।
ਯਰਮਿਆਹ 3:1
“ਜੋ ਕੋਈ ਬੰਦਾ ਆਪਣੀ ਪਤਨੀ ਨੂੰ ਤਲਾਕ ਦਿੰਦਾ, ਅਤੇ ਉਹ ਉਸ ਨੂੰ ਛੱਡ ਦਿੰਦੀ ਹੈ ਅਤੇ ਉਹ ਕਿਸੇ ਹੋਰ ਨਾਲ ਵਿਆਹ ਕਰ ਲੈਂਦੀ ਹੈ, ਕੀ ਉਹ ਬੰਦਾ ਫ਼ੇਰ ਵੀ ਆਪਣੀ ਪਤਨੀ ਵੱਲ ਆ ਸੱਕਦਾ ਹੈ? ਨਹੀਂ! ਜੇ ਉਹ ਬੰਦਾ ਉਸ ਔਰਤ ਕੋਲ ਵਾਪਸ ਜਾਂਦਾ ਹੈ, ਤਾਂ ਉਹ ਜ਼ਮੀਨ ਪਰਦੂਸ਼ਿਤ ਹੋ ਜਾਵੇਗੀ। ਯਹੂਦਾਹ, ਤੂੰ ਆਪਣੇ ਅਨੇਕਾਂ ਪ੍ਰੇਮੀਆਂ ਨਾਲ ਵੇਸਵਾ ਵਰਗਾ ਵਿਹਾਰ ਕੀਤਾ ਸੀ। ਅਤੇ ਹੁਣ ਤੂੰ ਮੇਰੇ ਕੋਲ ਵਾਪਸ ਆਉਣਾ ਚਾਹੁੰਦਾ ਹੈਂ!” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
ਯਸਈਆਹ 64:6
ਅਸੀਂ ਸਾਰੇ ਹੀ ਪਾਪ ਨਾਲ ਨਾਪਾਕ ਹਾਂ। ਸਾਡੇ ਨੇਕ ਅਮਲ ਵੀ ਪਵਿੱਤਰ ਨਹੀਂ ਹਨ ਉਹ ਖੂਨ ਨਾਲ ਭਰੇ ਗੋਦੜੇ ਵਰਗੇ ਹਨ। ਅਸੀਂ ਸਾਰੇ ਹੀ ਮੁਰਦਾ ਪਤਿਆਂ ਵ੍ਵਰਗੇ ਹਾਂ। ਸਾਡੇ ਪਾਪਾਂ ਨੇ ਸਾਨੂੰ ਹਵਾ ਵਾਂਗ ਉਡਾਇਆ ਹੈ।
ਯਸਈਆਹ 24:5
ਧਰਤੀ ਦੇ ਲੋਕਾਂ ਨੇ ਧਰਤੀ ਨੂੰ ਨਾਪਾਕ ਕਰ ਦਿੱਤਾ ਹੈ। ਇਹ ਕਿਵੇਂ ਹੋਵੇਗਾ? ਲੋਕਾਂ ਨੇ ਪਰਮੇਸ਼ੁਰ ਦੀਆਂ ਸਾਖੀਆਂ ਦੇ ਖਿਲਾਫ਼ ਗ਼ਲਤ ਗੱਲਾਂ ਕੀਤੀਆਂ। ਲੋਕਾਂ ਨੇ ਪਰਮੇਸ਼ੁਰ ਦੇ ਬਿਵਸਬਾ ਨੂੰ ਨਹੀਂ ਮੰਨਿਆ। ਲੋਕਾਂ ਨੇ ਬਹੁਤ ਚਿਰ ਪਹਿਲਾਂ ਪਰਮੇਸ਼ੁਰ ਨਾਲ ਇੱਕ ਇਕਰਾਰਨਾਮਾ ਕੀਤਾ ਸੀ, ਪਰ ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਨਾਲ ਕੀਤੇ ਉਸ ਇਕਰਾਰ ਨੂੰ ਤੋੜ ਦਿੱਤਾ।
ਜ਼ਬੂਰ 106:37
ਪਰਮੇਸ਼ੁਰ ਦੇ ਲੋਕਾਂ ਨੇ ਆਪਣੇ ਬੱਚਿਆਂ ਨੂੰ ਮਾਰ ਦਿੱਤਾ ਅਤੇ ਉਨ੍ਹਾਂ ਨੂੰ ਸ਼ੈਤਾਨਾ ਨੂੰ ਭੇਟ ਕਰ ਦਿੱਤਾ।
ਗਿਣਤੀ 35:33
“ਆਪਣੀ ਧਰਤੀ ਨੂੰ ਬੇਗੁਨਾਹ ਖੂਨ ਨਾਲ ਨਾਪਾਕ ਨਾ ਹੋਣ ਦਿਉ। ਜੇ ਕੋਈ ਬੰਦਾ ਕਿਸੇ ਨੂੰ ਮਾਰ ਦਿੰਦਾ ਹੈ, ਤਾਂ ਉਸ ਜੁਰਮ ਦੀ ਸਿਰਫ਼ ਇੱਕ ਹੀ ਕੀਮਤ ਹੈ ਕਿ ਕਾਤਲ ਨੂੰ ਮਾਰ ਦਿੱਤਾ ਜਾਵੇ। ਹੋਰ ਕੋਈ ਇਵਜ਼ਾਨਾ ਅਜਿਹਾ ਨਹੀਂ ਜਿਹੜਾ ਉਸ ਧਰਤੀ ਨੂੰ ਜ਼ੁਰਮ ਤੋਂ ਮੁਕਤ ਕਰ ਸੱਕੇ।
ਅਹਬਾਰ 18:24
“ਇਹੋ ਜਿਹੀਆਂ ਗੱਲਾਂ ਕਰਕੇ ਆਪਣੇ-ਆਪ ਨੂੰ ਪਲੀਤ ਨਾ ਕਰੋ। ਮੈਂ ਕੌਮਾਂ ਨੂੰ ਉਨ੍ਹਾਂ ਦੇ ਦੇਸ਼ਾਂ ਵਿੱਚੋਂ ਬਾਹਰ ਕੱਢ ਰਿਹਾ ਹਾਂ ਅਤੇ ਉਨ੍ਹਾਂ ਦੀ ਧਰਤੀ ਤੁਹਾਨੂੰ ਦੇ ਰਿਹਾ ਹਾਂ। ਕਿਉਂਕਿ ਉਨ੍ਹਾਂ ਲੋਕਾਂ ਨੇ ਭਿਆਨਕ ਪਾਪ ਕੀਤੇ ਸਨ।
ਅਹਬਾਰ 15:19
ਔਰਤਾਂ ਲਈ ਬਿਧੀਆਂ “ਜੇ ਕਿਸੇ ਔਰਤ ਦਾ ਮਾਹਵਾਰੀ ਸਮੇਂ ਖੂਨ ਵਗਦਾ ਹੈ, ਤਾਂ ਉਹ ਸੱਤ ਦਿਨਾਂ ਤੱਕ ਪਲੀਤ ਰਹੇਗੀ। ਜੇ ਕੋਈ ਬੰਦਾ ਉਸ ਨੂੰ ਛੂਹ ਲੈਂਦਾ ਹੈ, ਤਾਂ ਉਹ ਬੰਦਾ ਸ਼ਾਮ ਤੱਕ ਪਲੀਤ ਰਹੇਗਾ।