Ezekiel 36:19
ਮੈਂ ਉਨ੍ਹਾਂ ਨੂੰ ਕੌਮਾਂ ਦਰਮਿਆਨ ਖਿੰਡਾ ਦਿੱਤਾ ਅਤੇ ਸਾਰੀਆਂ ਧਰਤੀਆਂ ਉੱਤੇ ਫ਼ੈਲਾ ਦਿੱਤਾ। ਮੈਂ ਉਨ੍ਹਾਂ ਨੂੰ ਉਹ ਸਜ਼ਾ ਦਿੱਤੀ ਜਿਹੜੀ ਉਨ੍ਹਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਕਰਕੇ ਮਿਲਣੀ ਚਾਹੀਦੀ ਸੀ।
Ezekiel 36:19 in Other Translations
King James Version (KJV)
And I scattered them among the heathen, and they were dispersed through the countries: according to their way and according to their doings I judged them.
American Standard Version (ASV)
and I scattered them among the nations, and they were dispersed through the countries: according to their way and according to their doings I judged them.
Bible in Basic English (BBE)
And I sent them in flight among the nations and wandering through the countries: I was their judge, rewarding them for their way and their acts.
Darby English Bible (DBY)
And I scattered them among the nations, and they were dispersed through the countries: according to their way and according to their doings I judged them.
World English Bible (WEB)
and I scattered them among the nations, and they were dispersed through the countries: according to their way and according to their doings I judged them.
Young's Literal Translation (YLT)
And I scatter them among nations, And they are spread through lands, According to their way, and according to their doings, I have judged them.
| And I scattered | וָאָפִ֤יץ | wāʾāpîṣ | va-ah-FEETS |
| heathen, the among them | אֹתָם֙ | ʾōtām | oh-TAHM |
| and they were dispersed | בַּגּוֹיִ֔ם | baggôyim | ba-ɡoh-YEEM |
| countries: the through | וַיִּזָּר֖וּ | wayyizzārû | va-yee-za-ROO |
| according to their way | בָּאֲרָצ֑וֹת | bāʾărāṣôt | ba-uh-ra-TSOTE |
| doings their to according and | כְּדַרְכָּ֥ם | kĕdarkām | keh-dahr-KAHM |
| I judged | וְכַעֲלִילוֹתָ֖ם | wĕkaʿălîlôtām | veh-ha-uh-lee-loh-TAHM |
| them. | שְׁפַטְתִּֽים׃ | šĕpaṭtîm | sheh-faht-TEEM |
Cross Reference
ਹਿਜ਼ ਕੀ ਐਲ 39:24
ਉਨ੍ਹਾਂ ਨੇ ਪਾਪ ਕੀਤਾ ਅਤੇ ਆਪਣੇ-ਆਪ ਨੂੰ ਨਾਪਾਕ ਕੀਤਾ। ਇਸ ਲਈ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਅਮਲਾਂ ਦੀ ਸਜ਼ਾ ਦਿੱਤੀ। ਮੈਂ ਉਨ੍ਹਾਂ ਤੋਂ ਦੂਰ ਹੋ ਗਿਆ ਅਤੇ ਉਨ੍ਹਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰ ਦਿੱਤਾ।”
ਅਸਤਸਨਾ 28:64
ਯਹੋਵਾਹ ਤੁਹਾਨੂੰ ਦੁਨੀਆਂ ਦੇ ਸਾਰੇ ਲੋਕਾਂ ਦਰਮਿਆਨ ਖਿੰਡਾ ਦੇਵੇਗਾ। ਉਹ ਤੁਹਾਨੂੰ ਦੁਨੀਆਂ ਦੇ ਇੱਕ ਸਿਰੇ ਤੋਂ ਲੈ ਕੇ ਦੂਜੇ ਸਿਰੇ ਤੱਕ ਖਿੰਡਾ ਦੇਵੇਗਾ। ਉੱਥੇ ਤੁਸੀਂ ਲੱਕੜ ਅਤੇ ਪੱਥਰ ਦੇ ਬਣੇ ਹੋਰਨਾ ਦੇਵਤਿਆਂ ਦੀ ਸੇਵਾ ਕਰੋਂਗੇ ਜਿਨ੍ਹਾਂ ਦੀ ਤੁਸੀਂ ਜਾਂ ਤੁਹਾਡੇ ਪੁਰਖਿਆਂ ਨੇ ਕਦੇ ਵੀ ਉਪਾਸਨਾ ਨਹੀਂ ਕੀਤੀ।
ਰੋਮੀਆਂ 2:6
ਉਸ ਦਿਨ ਪਰਮੇਸ਼ੁਰ ਹਰ ਇੱਕ ਨੂੰ ਉਸ ਦੇ ਕੀਤੇ ਅਨੁਸਾਰ ਸਜ਼ਾ ਜਾਂ ਫ਼ਲ ਦੇਵੇਗਾ।
ਆਮੋਸ 9:9
ਮੈਂ ਹੁਕਮ ਦੇਵਾਂਗਾ ਅਤੇ ਇਸਰਾਏਲ ਦੇ ਲੋਕਾਂ ਨੂੰ ਸਾਰੀਆਂ ਕੌਮਾਂ ਦਰਮਿਆਨ ਬਿਖੇਰ ਦੇਵਾਂਗਾ। ਇਹ ਇੰਝ ਹੋਵਾਂਗਾ ਜਿਵੇਂ ਕੋਈ ਛਾਨਣੀ ਵਿੱਚ ਆਟੇ ਨੂੰ ਛਾਣਦਾ ਅਤੇ ਬੁਰੇ ਢੇਲੇ ਫ਼ੜੇ ਜਾਂਦੇ ਹਨ।
ਹਿਜ਼ ਕੀ ਐਲ 22:15
ਮੈਂ ਤੁਹਾਨੂੰ ਕੌਮਾਂ ਦਰਮਿਆਨ ਖਿੰਡਾ ਦੇਵਾਂਗਾ। ਮੈਂ ਤੁਹਾਨੂੰ ਬਹੁਤ ਸਾਰੇ ਦੇਸਾਂ ਵਿੱਚ ਜਾਣ ਲਈ ਮਜ਼ਬੂਰ ਕਰ ਦਿਆਂਗਾ। ਮੈਂ ਇਸ ਸ਼ਹਿਰ ਦੀਆਂ ਅਸ਼ੁੱਧਤਾਵਾਂ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿਆਂਗਾ।
ਹਿਜ਼ ਕੀ ਐਲ 18:30
ਕਿਉਂ ਕਿ ਇਸਰਾਏਲ ਦੇ ਪਰਿਵਾਰ, ਮੈਂ ਹਰ ਬੰਦੇ ਦਾ ਨਿਆਂ ਉਸ ਦੇ ਕੀਤੇ ਅਮਲਾਂ ਦੇ ਅਧਾਰ ਤੇ ਹੀ ਕਰਗਾ!” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ। “ਇਸ ਲਈ ਮੇਰੇ ਵੱਲ ਵਾਪਸ ਪਰਤ ਆਓ! ਬੁਰੇ ਕੰਮ ਕਰਨੇ ਛੱਡ ਦਿਓ! ਤੁਹਾਡੇ ਪਾਧਾਂ ਨੂੰ ਤੁਹਾਨੂੰ ਬਰਬਾਦ ਨਾ ਕਰਨ ਦਿਓ।
ਹਿਜ਼ ਕੀ ਐਲ 5:12
ਤੇਰੇ ਲੋਕਾਂ ਵਿੱਚੋਂ ਤੀਜਾ ਹਿੱਸਾ ਲੋਕ ਸ਼ਹਿਰ ਅੰਦਰ ਬੀਮਾਰੀ ਅਤੇ ਭੁੱਖ ਨਾਲ ਮਰ ਜਾਣਗੇ। ਤੇਰੇ ਲੋਕਾਂ ਵਿੱਚੋਂ ਤੀਜਾ ਹਿੱਸਾ ਲੋਕ ਸ਼ਹਿਰ ਦੇ ਬਾਹਰ ਜੰਗ ਵਿੱਚ ਮਰ ਜਾਣਗੇ ਅਤੇ ਫ਼ੇਰ ਮੈਂ ਆਪਣੀ ਤਲਵਾਰ ਸੂਤ ਲਵਾਂਗਾ ਅਤੇ ਤੇਰੇ ਲੋਕਾਂ ਦੇ ਤੀਜੇ ਹਿੱਸੇ ਨੂੰ ਦੂਰ ਦੁਰਾਡੇ ਦੇਸਾਂ ਵਿੱਚ ਭਜਾ ਦਿਆਂਗਾ।
ਪਰਕਾਸ਼ ਦੀ ਪੋਥੀ 20:12
ਫ਼ੇਰ ਮੈਂ ਉਨ੍ਹਾਂ ਲੋਕਾਂ ਨੂੰ ਦੇਖਿਆ ਜਿਹੜੇ ਮਰ ਚੁੱਕੇ ਸਨ, ਦੋਹਾਂ ਵੱਡਿਆਂ ਅਤੇ ਛੋਟਿਆਂ ਨੂੰ ਵੀ, ਤਖਤ ਦੇ ਅੱਗੇ ਖਲੋਤਿਆਂ ਵੇਖਿਆ ਅਤੇ ਜੀਵਨ ਦੀ ਪੁਸਤਕ ਨੂੰ ਖੋਲ੍ਹਿਆ ਗਿਆ। ਉੱਥੇ ਹੋਰ ਪੁਸਤਕਾਂ ਵੀ ਖੁੱਲ੍ਹੀਆਂ ਹੋਈਆਂ ਸਨ। ਇਨ੍ਹਾਂ ਮੁਰਦਾ ਲੋਕਾਂ ਬਾਰੇ ਉਨ੍ਹਾਂ ਦੇ ਅਮਲਾਂ ਅਨੁਸਾਰ ਨਿਆਂ ਕੀਤਾ ਗਿਆ। ਇਹ ਗੱਲਾਂ ਪੁਸਤਕਾਂ ਵਿੱਚ ਲਿਖੀਆਂ ਹੋਈਆਂ ਹਨ।
ਹਿਜ਼ ਕੀ ਐਲ 22:31
ਇਸ ਲਈ ਮੈਂ ਉਨ੍ਹਾਂ ਉੱਤੇ ਆਪਣਾ ਕਹਿਰ ਦਰਸਾਵਾਂਗਾ-ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ! ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮੰਦੇ ਕਾਰਿਆਂ ਦੀ ਸਜ਼ਾ ਦਿਆਂਗਾ। ਇਹ ਸਾਰਾ ਉਨ੍ਹਾਂ ਦਾ ਕਸੂਰ ਹੈ!” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
ਹਿਜ਼ ਕੀ ਐਲ 7:8
ਬਹੁਤ ਛੇਤੀ ਹੀ ਹੁਣ, ਮੈਂ ਤੁਹਾਨੂੰ ਦਰਸਾ ਦਿਆਂਗਾ ਕਿ ਮੈਂ ਕਿੰਨਾ ਕਹਿਰਵਾਨ ਹਾਂ। ਮੈਂ ਤੁਹਾਡੇ ਖਿਲਾਫ਼ ਆਪਣਾ ਸਾਰਾ ਕਹਿਰ ਦਰਸਾ ਦਿਆਂਗਾ। ਮੈਂ ਤੁਹਾਡੇ ਮੰਦੇ ਕਾਰਿਆਂ ਲਈ ਤੁਹਾਨੂੰ ਸਜ਼ਾ ਦਿਆਂਗਾ। ਮੈਂ ਤੁਹਾਡੇ ਪਾਸੋਂ ਤੁਹਾਡੀਆਂ ਸਾਰੀਆਂ ਭਿਆਨਕ ਗੱਲਾਂ ਦਾ ਮੁੱਲਾਂ ਚੁਕਵਾਵਾਂਗਾ।
ਹਿਜ਼ ਕੀ ਐਲ 7:3
ਤੁਹਾਡਾ ਅੰਤ ਆ ਰਿਹਾ ਹੈ! ਮੈਂ ਦਿਖਾ ਦਿਆਂਗਾ ਕਿ ਮੈਂ ਤੁਹਾਡੇ ਉੱਤੇ ਕਿੰਨਾ ਕਹਿਰਵਾਨ ਹਾਂ। ਮੈਂ ਤਹਾਡੇ ਕੀਤੇ ਹੋਏ ਮੰਦੇ ਕੰਮਾਂ ਲਈ ਸਜ਼ਾ ਦੇਵਾਂਗਾ। ਮੈਂ ਤੁਹਾਡੇ ਪਾਸੋਂ, ਤੁਹਾਡੀਆਂ ਉਨ੍ਹਾਂ ਸਾਰੀਆਂ ਭਿਆਨਕ ਗੱਲਾਂ ਦਾ ਮੁੱਲ ਚੁਕਾਵਾਂਗਾ ਜੋ ਤੁਸੀਂ ਕੀਤੀਆਂ ਨੇ।
ਅਹਬਾਰ 26:38
ਤੁਸੀਂ ਦੂਸਰੀਆਂ ਕੌਮਾਂ ਵਿੱਚ ਗੁਆਚ ਜਾਵੋਂਗੇ। ਤੁਸੀਂ ਆਪਣੇ ਦੁਸ਼ਮਣਾਂ ਦੀ ਧਰਤੀ ਅੰਦਰ ਗਾਇਬ ਹੋ ਜਾਵੋਂਗੇ।