Ezekiel 36:9
ਮੈਂ ਤੁਹਾਡੇ ਨਾਲ ਹਾਂ। ਮੈਂ ਤੁਹਾਡੀ ਸਹਾਇਤਾ ਕਰਾਂਗਾ ਲੋਕ ਤੇਰੀ ਜ਼ਮੀਨ ਵਾਹੁਣਗੇ। ਲੋਕ ਤੇਰੇ ਅੰਦਰ ਬੀਜ ਪਾਉਣਗੇ।
Ezekiel 36:9 in Other Translations
King James Version (KJV)
For, behold, I am for you, and I will turn unto you, and ye shall be tilled and sown:
American Standard Version (ASV)
For, behold, I am for you, and I will turn into you, and ye shall be tilled and sown;
Bible in Basic English (BBE)
For truly I am for you, and I will be turned to you, and you will be ploughed and planted:
Darby English Bible (DBY)
For behold, I am for you, and I will turn unto you, and ye shall be tilled and sown.
World English Bible (WEB)
For, behold, I am for you, and I will turn into you, and you shall be tilled and sown;
Young's Literal Translation (YLT)
For, lo, I `am' for you, and have turned to you, And ye have been tilled and sown.
| For, | כִּ֖י | kî | kee |
| behold, | הִנְנִ֣י | hinnî | heen-NEE |
| I am for | אֲלֵיכֶ֑ם | ʾălêkem | uh-lay-HEM |
| turn will I and you, | וּפָנִ֣יתִי | ûpānîtî | oo-fa-NEE-tee |
| unto | אֲלֵיכֶ֔ם | ʾălêkem | uh-lay-HEM |
| tilled be shall ye and you, | וְנֶעֱבַדְתֶּ֖ם | wĕneʿĕbadtem | veh-neh-ay-vahd-TEM |
| and sown: | וְנִזְרַעְתֶּֽם׃ | wĕnizraʿtem | veh-neez-ra-TEM |
Cross Reference
ਜ਼ਬੂਰ 46:11
ਸਰਬ ਸ਼ਕਤੀਮਾਨ ਯਹੋਵਾਹ ਹਮੇਸ਼ਾ ਸਾਡੇ ਨਾਲ ਹੈ। ਯਾਕੂਬ ਦਾ ਯਹੋਵਾਹ ਸਾਡਾ ਸੁਰੱਖਿਅਤ ਸਥਾਨ ਹੈ।
ਜ਼ਬੂਰ 99:8
ਹੇ ਪਰਮੇਸ਼ੁਰ ਸਾਡੇ ਯਹੋਵਾਹ, ਤੁਸੀਂ ਉਨ੍ਹਾਂ ਦੀਆਂ ਪ੍ਰਾਰਥਨਾ ਦਾ ਉੱਤਰ ਦਿੱਤਾ। ਤੁਸੀਂ ਉਨ੍ਹਾਂ ਨੂੰ ਦਰਸਾ ਦਿੱਤਾ ਕਿ ਤੁਸੀਂ ਬਖਸ਼ਣ ਹਾਰ ਪਰਮੇਸ਼ੁਰ ਹੋ। ਅਤੇ ਤੁਸੀਂ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਵਾਸਤੇ ਦੰਡ ਦਿੰਦੇ ਹੋ।
ਹਿਜ਼ ਕੀ ਐਲ 36:34
ਲੋਕ ਫ਼ੇਰ ਜ਼ਮੀਨ ਉੱਤੇ ਕੰਮ ਕਰਨਾ ਸ਼ੁਰੂ ਕਰ ਦੇਣਗੇ ਤਾਂ ਜੋ ਜਦੋਂ ਹੋਰ ਲੋਕ ਕੋਲੋਂ ਲੰਘਣ ਤਾਂ ਉਨ੍ਹਾਂ ਨੂੰ ਬਰਬਾਦੀ ਫ਼ੇਰ ਨਜ਼ਰ ਨਾ ਆਵੇ।
ਹੋ ਸੀਅ 2:21
ਅਤੇ ਉਸ ਵੇਲੇ ਮੈਂ ਇਵੇਂ ਉੱਤਰ ਦੇਵਾਂਗਾ” ਯਹੋਵਾਹ ਇਹ ਆਖਦਾ ਹੈ: “ਮੈਂ ਅਕਾਸ਼ ਨਾਲ ਗੱਲ ਕਰਾਂਗਾ ਅਤੇ ਧਰਤੀ ਉੱਤੇ ਮੀਂਹ ਪਵੇਗਾ।
ਯਵਾਐਲ 3:18
ਯਹੂਦਾਹ ਲਈ ਨਵੇਂ ਜੀਵਨ ਦਾ ਇਕਰਾਰ “ਉਸ ਦਿਨ, ਪਰਬਤਾਂ ਚੋ ਮਿੱਠੀ ਮੈਅ ਚੋਵੇਗੀ। ਪਹਾੜੀਆਂ ਚੋ ਦੁੱਧ ਵਗੇਗਾ ਅਤੇ ਯਹੂਦਾਹ ਦੇ ਖਾਲੀ ਦਰਿਆ ਪਾਣੀ ਨਾਲ ਵਗਣਗੇ! ਯਹੋਵਾਹ ਦੇ ਮੰਦਰ ਵਿੱਚੋਂ ਇੱਕ ਝਰਨਾ ਨਿਕਲੇਗਾ ਜੋ ਸ਼ਿਟੀਮ ਦੀ ਵਾਦੀ ਨੂੰ ਸਿੰਜੇਗਾ।
ਹਜਿ 2:19
ਕੀ ਅਜੇ ਵੀ ਪਿੜ ਵਿੱਚ ਕੋਈ ਅਜਿਹਾ ਅਨਾਜ ਦਾ ਦਾਣਾ ਬਾਕੀ ਹੈ ਜੋ ਬੀਜਿਆ ਨਹੀਂ ਗਿਆ? ਨਹੀਂ! ਕੀ ਅੰਗੂਰ ਦੀਆਂ ਵੇਲਾਂ, ਅੰਜੀਰ ਦੇ ਦ੍ਰੱਖਤ, ਅਨਾਰ ਅਤੇ ਜੈਤੂਨ ਦੇ ਦ੍ਰੱਖਤ ਕੋਈ ਫ਼ਲ ਦੇ ਰਹੇ ਹਨ? ਨਹੀਂ! ਪਰ ਅੱਜ ਤੋਂ, ਮੈਂ ਤੁਹਾਨੂੰ ਚੰਗੀ ਵਾਢੀ ਦੀ ਬਰਕਤ ਦੇਵਾਂਗਾ।”
ਜ਼ਿਕਰ ਯਾਹ 8:12
“ਇਨ੍ਹਾਂ ਮਨੁੱਖਾਂ ਦਾ ਬੀਜ ਸ਼ਾਂਤੀ ’ਚ ਬੋਇਆ ਜਾਵੇਗਾ। ਇਨ੍ਹਾਂ ਦੀਆਂ ਅੰਗੂਰੀ ਵੇਲਾਂ ਤੇ ਅੰਗੂਰ ਪਵੇਗਾ ਅਤੇ ਜ਼ਮੀਨ ਚੰਗੀ ਫ਼ਸਲ ਦੇਵੇਗੀ ਅਤੇ ਅਕਾਸ਼ ਮੀਂਹ ਦੇਵੇਗਾ। ਅਤੇ ਇਹ ਸਭ ਵਸਤਾਂ ਮੈਂ ਆਪਣੀ ਇਸ ਉੱਮਤ ਨੂੰ ਦੇਵਾਂਗਾ।
ਮਲਾਕੀ 3:10
ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਇਸ ਪਰੀਖਿਆ ਨੂੰ ਦੇਣ ਦੀ ਕੋਸ਼ਿਸ਼ ਕਰੋ। ਆਪਣਾ ਦਸਵੰਧ ਮੈਨੂੰ ਅਰਪਣ ਕਰੋ। ਉਨ੍ਹਾਂ ਵਸਤਾਂ ਨੂੰ ਮੇਰੇ ਖਜ਼ਾਨੇ ਵਿੱਚ ਦੇਵੋ। ਮੇਰੇ ਭਵਨ ਲਈ ਭੋਜਨ ਲਿਆਓ। ਮੈਨੂੰ ਅਜ਼ਮਾਅ ਲਵੋ। ਜੇਕਰ ਤੁਸੀਂ ਇਸ ਰਸਤੇ ਤੇ ਚੱਲੋਂਗੇ ਤਾਂ ਮੈਂ ਸੱਚਮੁੱਚ ਤੁਹਾਨੂੰ ਵਰਦਾਨ ਦੇਵਾਂਗਾ। ਫ਼ਿਰ ਬਰਕਤਾਂ ਤੁਹਾਡੇ ਉੱਪਰ ਅਕਾਸ਼ ਤੋਂ ਵਰਦੇ ਮੀਂਹ ਵਾਂਗ ਆਉਣਗੀਆਂ। ਹਰ ਵਸਤੂ ਤੁਹਾਨੂੰ ਲੋੜ ਤੋਂ ਵੱਧ ਮਿਲੇਗੀ।
ਰੋਮੀਆਂ 8:31
ਮਸੀਹ ਯਿਸੂ ਵਿੱਚ ਪਰਮੇਸ਼ੁਰ ਦਾ ਪ੍ਰੇਮ ਇਸ ਲਈ ਹੁਣ ਅਸੀਂ ਇਨ੍ਹਾਂ ਗੱਲਾਂ ਬਾਰੇ ਕੀ ਆਖੀਏ? ਜੇਕਰ ਪਰਮੇਸ਼ੁਰ ਸਾਡੇ ਨਾਲ ਹੈ, ਫ਼ਿਰ ਸਾਨੂੰ ਕੌਣ ਹਰਾ ਸੱਕਦਾ ਹੈ।