Ezekiel 37:27
ਮੇਰਾ ਪਵਿੱਤਰ ਤੰਬੂ ਉਨ੍ਹਾਂ ਕੋਲ ਹੋਵੇਗਾ। ਹਾਂ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।
Ezekiel 37:27 in Other Translations
King James Version (KJV)
My tabernacle also shall be with them: yea, I will be their God, and they shall be my people.
American Standard Version (ASV)
My tabernacle also shall be with them; and I will be their God, and they shall be my people.
Bible in Basic English (BBE)
And my House will be over them; and I will be to them a God, and they will be to me a people.
Darby English Bible (DBY)
And my tabernacle shall be over them; and I will be their God, and they shall be my people.
World English Bible (WEB)
My tent also shall be with them; and I will be their God, and they shall be my people.
Young's Literal Translation (YLT)
And My tabernacle hath been over them, And I have been to them for God, And they have been to Me for a people.
| My tabernacle | וְהָיָ֤ה | wĕhāyâ | veh-ha-YA |
| also shall be | מִשְׁכָּנִי֙ | miškāniy | meesh-ka-NEE |
| with | עֲלֵיהֶ֔ם | ʿălêhem | uh-lay-HEM |
| be will I yea, them: | וְהָיִ֥יתִי | wĕhāyîtî | veh-ha-YEE-tee |
| their God, | לָהֶ֖ם | lāhem | la-HEM |
| they and | לֵֽאלֹהִ֑ים | lēʾlōhîm | lay-loh-HEEM |
| shall be | וְהֵ֖מָּה | wĕhēmmâ | veh-HAY-ma |
| my people. | יִֽהְיוּ | yihĕyû | YEE-heh-yoo |
| לִ֥י | lî | lee | |
| לְעָֽם׃ | lĕʿām | leh-AM |
Cross Reference
ਪਰਕਾਸ਼ ਦੀ ਪੋਥੀ 21:3
ਮੈਂ ਤਖਤ ਵੱਲੋਂ ਆਉਂਦੀ ਇੱਕ ਉੱਚੀ ਅਵਾਜ਼ ਸੁਣੀ। ਅਵਾਜ਼ ਨੇ ਆਖਿਆ, “ਹੁਣ ਪਰਮੇਸ਼ੁਰ ਦਾ ਘਰ ਲੋਕਾਂ ਦੇ ਨਾਲ ਹੈ। ਉਹ ਉਨ੍ਹਾਂ ਦੇ ਨਾਲ ਹੋਵੇਗਾ। ਉਹ ਉਸ ਦੇ ਲੋਕ ਹੋਣਗੇ। ਪਰਮੇਸ਼ੁਰ ਖੁਦ ਉਨ੍ਹਾਂ ਦੇ ਨਾਲ ਰਹੇਗਾ ਅਤੇ ਉਨ੍ਹਾਂ ਦਾ ਪਰਮੇਸ਼ੁਰ ਹੋਵੇਗਾ।
ਯੂਹੰਨਾ 1:14
ਸ਼ਬਦ ਮਨੁੱਖ ਬਣ ਗਿਆ ਅਤੇ ਸਾਡੇ ਵਿੱਚ ਰਿਹਾ। ਅਸੀਂ ਉਸਦੀ ਮਹਿਮਾ ਦੇਖੀ। ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਨਾਲ ਸੰਬੰਧਿਤ ਹੈ। ਇਹ ਸ਼ਬਦ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।
ਹਿਜ਼ ਕੀ ਐਲ 37:23
ਅਤੇ ਉਹ ਆਪਣੇ ਆਪਨੂੰ ਆਪਣੇ ਬੁੱਤਾਂ ਅਤੇ ਭਿਆਨਕ ਮੂਰਤੀਆਂ ਜਾਂ ਆਪਣੇ ਹੋਰਨਾਂ ਪਾਪਾਂ ਨਾਲ ਨਾਪਾਕ ਬਨਾਉਣਾ ਜਾਰੀ ਨਹੀਂ ਰੱਖਣਗੇ। ਪਰ ਮੈਂ ਉਨ੍ਹਾਂ ਨੂੰ ਉਨ੍ਹਾਂ ਸਾਰੀਆਂ ਥਾਵਾਂ ਤੋਂ ਬਚਾਵਾਂਗਾ ਜਿੱਥੇ ਉਨ੍ਹਾਂ ਨੇ ਪਾਪ ਕੀਤੇ ਸਨ। ਅਤੇ ਮੈਂ ਉਨ੍ਹਾਂ ਨੂੰ ਸ਼ੁੱਧ ਬਣਾ ਦਿਆਂਗਾ। ਅਤੇ ਉਹ ਮੇਰੇ ਬੰਦੇ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।
ਪਰਕਾਸ਼ ਦੀ ਪੋਥੀ 21:22
ਮੈਂ ਸ਼ਹਿਰ ਵਿੱਚ ਕੋਈ ਮੰਦਰ ਨਹੀਂ ਦੇਖਿਆ। ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀ ਮਾਨ ਅਤੇ ਲੇਲਾ (ਯਿਸੂ) ਹੀ ਸ਼ਹਿਰ ਦੇ ਮੰਦਰ ਹਨ।
ਕੁਲੁੱਸੀਆਂ 2:9
ਮਸੀਹ ਵਿੱਚ ਪਰਮੇਸ਼ੁਰ ਦੀ ਸੰਪੂਰਣਤਾ ਸਰੀਰ ਰੂਪ ਵਿੱਚ ਜਿਉਂਦੀ ਹੈ। ਮਸੀਹ ਦੇ ਧਰਤੀ ਉੱਪਰਲੇ ਜੀਵਨ ਵਿੱਚ ਵੀ ਅਤੇ ਮਸੀਹ ਦੇ ਨਮਿੱਤ ਤੁਸੀਂ ਭਰਪੂਰ ਹੋ।
੨ ਕੁਰਿੰਥੀਆਂ 6:16
ਪਰਮੇਸ਼ੁਰ ਦੇ ਮੰਦਰ ਅਤੇ ਮੂਰਤਿਆਂ ਵਿੱਚਕਾਰ ਕੋਈ ਇਕਰਾਰਨਾਮਾ ਨਹੀਂ ਹੈ। ਅਤੇ ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਦਾ ਮੰਦਰ ਹਾਂ ਜਿਵੇਂ ਕਿ ਪਰਮੇਸ਼ੁਰ ਨੇ ਕਿਹਾ ਹੈ; “ਮੈਂ ਉਨ੍ਹਾਂ ਸੰਗ ਰਹਾਂਗਾ ਅਤੇ ਉਨ੍ਹਾਂ ਸੰਗ ਤੁਰਾਂਗਾ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।”
ਹੋ ਸੀਅ 2:23
ਮੈਂ ਉਸਦੀ ਧਰਤੀ ’ਚ ਅਨੇਕਾਂ ਬੀਜ਼ ਬੋਵਾਂਗਾ। ਮੈਂ ਲੋ-ਰੂਹਾਮਾਹ ਤੇ ਮਿਹਰਬਾਨ ਹੋਵਾਂਗਾ ਅਤੇ ਲੋ-ਅੰਮੀ ਨੂੰ ਆਖਾਂਗਾ, ਤੁਸੀਂ ਮੇਰੇ ਲੋਕ ਹੋ। ਅਤੇ ਉਹ ਮੈਨੂੰ ਆਖਣਗੇ, ‘ਤੂੰ ਸਾਡਾ ਪਰਮੇਸ਼ੁਰ ਹੈਂ।’”
ਹਿਜ਼ ਕੀ ਐਲ 36:28
ਫ਼ੇਰ ਤੁਸੀਂ ਉਸ ਧਰਤੀ ਉੱਤੇ ਰਹੋਁਗੇ ਜਿਹੜੀ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤੀ ਸੀ। ਤੁਸੀਂ ਮੇਰੇ ਬੰਦੇ ਹੋਵੋਂਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।”
ਹਿਜ਼ ਕੀ ਐਲ 14:11
ਕਿਉਂ ਕਿ ਉਹ ਨਬੀ ਲੋਕਾਂ ਨੂੰ ਮੇਰੇ ਕੋਲੋਂ ਦੂਰ ਕਰਨ ਤੋਂ ਹਟ ਜਾਣ। ਅਤੇ ਇਸ ਲਈ ਕਿ ਮੇਰੇ ਬੰਦੇ ਆਪਣੇ ਪਾਪਾਂ ਨਾਲ ਨਾਪਾਕ ਹੋਣ ਤੋਂ ਹਟ ਜਾਣ। ਫ਼ੇਰ ਉਹ ਮੇਰੇ ਖਾਸ ਬੰਦੇ ਬਣ ਜਾਣਗੇ। ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।’” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
ਹਿਜ਼ ਕੀ ਐਲ 11:20
ਮੈਂ ਅਜਿਹਾ ਕਰਾਂਗਾ ਤਾਂ ਕਿ ਉਹ ਮੇਰੇ ਕਨੂੰਨਾਂ ਦੀ ਪਾਲਣਾ ਕਰਨਗੇ। ਉਹ ਮੇਰੇ ਆਦੇਸ਼ਾਂ ਨੂੰ ਮੰਨਣਗੇ। ਉਹ ਉਹੀ ਗੱਲਾਂ ਕਰਨਗੇ ਜਿਹੜੀਆਂ ਮੈਂ ਉਨ੍ਹਾਂ ਨੂੰ ਆਖਾਂਗਾ। ਉਹ ਸੱਚਮੁੱਚ ਮੇਰੇ ਬੰਦੇ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।’”
ਅਹਬਾਰ 26:11
ਇਸਤੋਂ ਇਲਾਵਾ, ਮੈਂ ਆਪਣਾ ਪਵਿੱਤਰ ਤੰਬੂ ਤੁਹਾਡੇ ਦਰਮਿਆਨ ਸਥਾਪਿਤ ਕਰਾਂਗਾ। ਮੈਂ ਤੁਹਾਡੇ ਕੋਲੋਂ ਮੂੰਹ ਨਹੀਂ ਮੋੜਾਂਗਾ।