Ezekiel 44:4
ਮੰਦਰ ਦੀ ਪਵਿੱਤਰਤਾ ਫ਼ੇਰ ਉਹ ਆਦਮੀ ਮੈਨੂੰ ਉੱਤਰੀ ਫ਼ਾਟਕ ਵਿੱਚੋਂ ਮੰਦਰ ਦੇ ਸਾਹਮਣੇ ਲੈ ਗਿਆ। ਮੈਂ ਤੱਕਿਆ ਅਤੇ ਯਹੋਵਾਹ ਦੇ ਮੰਦਰ ਨੂੰ ਯਹੋਵਾਹ ਦੇ ਪਰਤਾਪ ਨਾਲ ਭਰਿਆ ਹੋਇਆ ਵੇਖਿਆ। ਮੈਂ ਆਪਣਾ ਸਿਰ ਧਰਤੀ ਵੱਲ ਕਰਕੇ ਝੁਕ ਗਿਆ।
Ezekiel 44:4 in Other Translations
King James Version (KJV)
Then brought he me the way of the north gate before the house: and I looked, and, behold, the glory of the LORD filled the house of the LORD: and I fell upon my face.
American Standard Version (ASV)
Then he brought me by the way of the north gate before the house; and I looked, and, behold, the glory of Jehovah filled the house of Jehovah: and I fell upon my face.
Bible in Basic English (BBE)
And he took me to the north doorway in front of the house; and, looking, I saw that the house of the Lord was full of the glory of the Lord; and I went down on my face.
Darby English Bible (DBY)
And he brought me the way of the north gate before the house; and I beheld, and lo, the glory of Jehovah filled the house of Jehovah: and I fell upon my face.
World English Bible (WEB)
Then he brought me by the way of the north gate before the house; and I looked, and, behold, the glory of Yahweh filled the house of Yahweh: and I fell on my face.
Young's Literal Translation (YLT)
And he bringeth me in the way of the north gate unto the front of the house, and I look, and lo, filled hath the honour of Jehovah the house of Jehovah, and I fall on my face.
| Then brought | וַיְבִיאֵ֜נִי | waybîʾēnî | vai-vee-A-nee |
| he me the way | דֶּֽרֶךְ | derek | DEH-rek |
| of the north | שַׁ֣עַר | šaʿar | SHA-ar |
| gate | הַצָּפוֹן֮ | haṣṣāpôn | ha-tsa-FONE |
| before | אֶל | ʾel | el |
| פְּנֵ֣י | pĕnê | peh-NAY | |
| the house: | הַבַּיִת֒ | habbayit | ha-ba-YEET |
| and I looked, | וָאֵ֕רֶא | wāʾēreʾ | va-A-reh |
| behold, and, | וְהִנֵּ֛ה | wĕhinnē | veh-hee-NAY |
| the glory | מָלֵ֥א | mālēʾ | ma-LAY |
| of the Lord | כְבוֹד | kĕbôd | heh-VODE |
| filled | יְהוָ֖ה | yĕhwâ | yeh-VA |
| אֶת | ʾet | et | |
| house the | בֵּ֣ית | bêt | bate |
| of the Lord: | יְהוָ֑ה | yĕhwâ | yeh-VA |
| fell I and | וָאֶפֹּ֖ל | wāʾeppōl | va-eh-POLE |
| upon | אֶל | ʾel | el |
| my face. | פָּנָֽי׃ | pānāy | pa-NAI |
Cross Reference
ਹਿਜ਼ ਕੀ ਐਲ 1:28
ਉਸ ਦੇ ਆਲੇ-ਦੁਆਲੇ ਚਮਕਦੀ ਅੱਗ ਬੱਦਲ ਵਿੱਚਲੀ ਸਤਰੰਗੀ ਪੀਂਘ ਵਰਗੀ ਸੀ। ਇਹ ਯਹੋਵਾਹ ਦਾ ਪਰਤਾਪ ਸੀ। ਜਿਵੇਂ ਹੀ ਮੈਂ ਇਸ ਨੂੰ ਦੇਖਿਆ, ਮੈਂ ਧਰਤੀ ਤੇ ਡਿੱਗ ਪਿਆ। ਮੈਂ ਧਰਤੀ ਵੱਲ ਆਪਣਾ ਮੂੰਹ ਕਰਕੇ ਝੁਕ ਗਿਆ। ਫ਼ੇਰ ਮੈਂ ਆਪਣੇ ਨਾਲ ਗੱਲ ਕਰਦੀ ਇੱਕ ਆਵਾਜ਼ ਸੁਣੀ।
ਹਿਜ਼ ਕੀ ਐਲ 3:23
ਇਸ ਲਈ ਮੈਂ ਉੱਠਿਆ ਅਤੇ ਵਾਦੀ ਨੂੰ ਚੱਲਾ ਗਿਆ। ਓੱਥੇ ਯਹੋਵਾਹ ਦਾ ਪਰਤਾਪ ਸੀ-ਬਿਲਕੁਲ ਉਵੇਂ ਦਾ ਜਿਹੋ ਜਿਹਾ ਮੈਂ ਕਬਾਰ ਨਹਿਰ ਕੋਲ ਵੇਖਿਆ ਸੀ। ਇਸ ਲਈ ਮੈਂ ਧਰਤੀ ਵੱਲ ਸਿਰ ਝੁਕਾਇਆ।
ਹਿਜ਼ ਕੀ ਐਲ 43:3
ਜੋ ਦਰਸ਼ਨ ਮੈਂ ਦੇਖਿਆ ਉਹ ਉਸੇ ਦਰਸ਼ਨ ਵਰਗਾ ਸੀ ਜਿਹੜਾ ਕਬਾਰ ਨਹਿਰ ਦੇ ਕੰਢੇ ਦੇਖਿਆ ਸੀ। ਮੈਂ ਧਰਤੀ ਉੱਤੇ ਝੁਕ ਕੇ ਸਿਜਦਾ ਕੀਤਾ।
ਹਿਜ਼ ਕੀ ਐਲ 40:20
ਫ਼ੇਰ ਉਸ ਨੇ ਬਾਹਰਲੇ ਵਿਹੜੇ ਦੀ ਉੱਤਰ ਵਾਲੇ ਪਾਸੇ ਦੀ ਫ਼ਾਟਕ ਦੀ ਲੰਬਾਈ ਅਤੇ ਚੌੜਾਈ ਮਿਣੀ।
ਹਜਿ 2:7
ਮੈਂ ਕੌਮਾਂ ਨੂੰ ਹਿਲਾ ਦਿਆਂਗਾ ਤੇ ਉਹ ਸਾਰੀਆਂ ਕੌਮਾਂ ਤੋਂ ਤੁਹਾਡੇ ਕੋਲ ਦੌਲਤ ਸਹਿਤ ਆਉਣਗੇ। ਤਦ ਮੈਂ ਇਸ ਮੰਦਰ ਨੂੰ ਪਰਤਾਪ ਨਾਲ ਭਰ ਦਿਆਂਗਾ। ਯਹੋਵਾਹ ਸਰਬ ਸ਼ਕਤੀਮਾਨ ਨੇ ਇੰਝ ਆਖਿਆ।
ਹਿਜ਼ ਕੀ ਐਲ 40:40
ਇਸ ਵਰਾਂਡੇ ਦੀ ਬਾਹਰਲੀ ਕੰਧ ਦੇ ਦਰਵਾਜ਼ੇ ਦੇ ਹਰ ਪਾਸੇ ਵੀ, ਦੋ ਮੇਜ਼ ਲੱਗੇ ਹੋਏ ਸਨ।
ਯਸਈਆਹ 6:3
ਹਰ ਦੂਤ ਹੋਰਾਂ ਦੂਤਾਂ ਨੂੰ ਬੁਲਾ ਰਿਹਾ ਸੀ। ਦੂਤਾਂ ਨੇ ਆਖਿਆ, “ਪਵਿੱਤਰ, ਪਵਿੱਤਰ, ਪਵਿੱਤਰ ਸਰਬ ਸ਼ਕਤੀਮਾਨ ਯਹੋਵਾਹ ਬਹੁਤ ਪਵਿੱਤਰ ਹੈ। ਉਸਦਾ ਪਰਤਾਪ ਸਾਰੀ ਧਰਤੀ ਉੱਤੇ ਫ਼ੈਲਿਆ ਹੋਇਆ ਹੈ।” ਦੂਤਾਂ ਦੀਆਂ ਆਵਾਜ਼ਾਂ ਬਹੁਤ ਉੱਚੀਆਂ ਸਨ।
ਪਰਕਾਸ਼ ਦੀ ਪੋਥੀ 1:17
ਜਦੋਂ ਮੈਂ ਉਸ ਨੂੰ ਤੱਕਿਆ ਤਾਂ ਮੈਂ ਉਸ ਦੇ ਚਰਨਾਂ ਤੇ ਮੁਰਦਾ ਲਾਸ਼ ਵਾਂਗ ਢਹਿ ਪਿਆ। ਉਸ ਨੇ ਅਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਆਖਿਆ, “ਭੈਭੀਤ ਨਾ ਹੋਵੋ। ਮੈਂ ਹੀ ਪਹਿਲਾ ਤੇ ਅਖੀਰ ਹਾਂ।
ਮਲਾਕੀ 3:1
ਸਰਬ ਸ਼ਕਤੀਮਾਨ ਪ੍ਰਭੂ ਆਖਦਾ ਹੈ: “ਮੈਂ ਆਪਣਾ ਦੂਤ ਭੇਜ ਰਿਹਾ ਹਾਂ ਤਾਂ ਜੋ ਉਹ ਮੇਰੇ ਅੱਗੇ ਰਾਹ ਤਿਆਰ ਕਰੇ। ਤਾਂ ਫ਼ਿਰ ਅਚਾਨਕ ਜਿਸ ਯਹੋਵਾਹ ਨੂੰ ਤੁਸੀਂ ਭਾਲਦੇ ਹੋ, ਉਹ ਆਪਣੇ ਮੰਦਰ ਵਿੱਚ ਆ ਜਾਵੇਗਾ। ਹਾਂ, ਉਹ ਨਵੇਂ ਨੇਮ ਦਾ ਦੂਤ, ਜਿਸ ਨੂੰ ਤੁਸੀਂ ਚਾਹੁੰਦੇ ਹੋ, ਸੱਚਮੁੱਚ ਆ ਰਿਹਾ ਹੈ।
ਹਿਜ਼ ਕੀ ਐਲ 11:22
ਅਤੇ ਫ਼ੇਰ ਕਰੂਬੀ ਫ਼ਰਿਸ਼ਤਿਆਂ ਨੇ ਆਪਣੇ ਖੰਭ ਖਿਲਾਰੇ ਅਤੇ ਹਵਾ ਵਿੱਚ ਉੱਡ ਗਏ। ਪਹੀਏ ਵੀ ਉਨ੍ਹਾਂ ਦੇ ਨਾਲ ਚੱਲੇ ਗਏ। ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਉਨ੍ਹਾਂ ਦੇ ਉੱਪਰ ਸੀ।
ਹਿਜ਼ ਕੀ ਐਲ 10:18
ਫ਼ੇਰ ਯਹੋਵਾਹ ਦਾ ਪਰਤਾਪ ਮੰਦਰ ਦੀ ਸਰਦਲ ਤੋਂ ਉੱਠੀ, ਕਰੂਬੀ ਫ਼ਰਿਸ਼ਤਿਆਂ ਦੇ ਉੱਪਰ ਚਲੀ ਗਈ ਅਤੇ ਉੱਥੇ ਰੁਕ ਗਈ।
ਹਿਜ਼ ਕੀ ਐਲ 10:4
ਫ਼ੇਰ ਮੰਦਰ ਦੇ ਫ਼ਾਟਕ ਦੀ ਸਰਦਲ ਨੇੜਿਓ ਕਰੂਬੀ ਦੇ ਫ਼ਰਿਸ਼ਤਿਆਂ ਵਿੱਚੋਂ ਯਹੋਵਾਹ ਦਾ ਪਰਤਾਪ ਉੱਠਿਆ। ਫ਼ੇਰ ਮੰਦਰ ਬੱਦਲ ਨਾਲ ਭਰ ਗਿਆ। ਅਤੇ ਯਹੋਵਾਹ ਦੇ ਪਰਤਾਪ ਚੋ ਤੇਜ਼ ਰੋਸ਼ਨੀ ਪੂਰੇ ਵਿਹੜੇ ਵਿੱਚ ਫ਼ੈਲ ਗਈ।
ਜ਼ਬੂਰ 89:7
ਪਰਮੇਸ਼ੁਰ ਇੱਕ ਸਾਥ ਪਵਿੱਤਰ ਇਕੱਠ ਕਰੇਗਾ। ਉਹ ਦੂਤ ਉਸ ਦੇ ਚਾਰ-ਚੁਫ਼ੇਰੇ ਹਨ। ਉਹ ਉਸਤੋਂ ਡਰਦੇ ਹਨ ਅਤੇ ਉਸਦਾ ਆਦਰ ਕਰਦੇ ਹਨ। ਅਤੇ ਉਹ ਉਸ ਦੇ ਅੱਗੇ ਸ਼ਰਧਾ ਵਿੱਚ ਖੜਦੇ ਹਨ।
ਗਿਣਤੀ 16:42
ਮੂਸਾ ਅਤੇ ਹਾਰੂਨ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਉੱਤੇ ਖਲੋਤੇ ਹੋਏ ਸਨ। ਲੋਕ ਉੱਥੇ ਉਨ੍ਹਾਂ ਦੇ ਵਿਰੁੱਧ ਸ਼ਿਕਾਇਤ ਕਰਨ ਲਈ ਜਮ੍ਹਾ ਹੋ ਗਏ। ਪਰ ਜਦੋਂ ਉਨ੍ਹਾਂ ਨੇ ਤੰਬੂ ਵੱਲ ਦੇਖਿਆ, ਇਸ ਨੂੰ ਬੱਦਲ ਨੇ ਕਜਿਆ ਹੋਇਆ ਸੀ ਅਤੇ ਉਨ੍ਹਾਂ ਨੇ ਉੱਥੇ ਯਹੋਵਾਹ ਦੇ ਪਰਤਾਪ ਦੀ ਮਜੂਦਗੀ ਵੇਖੀ।
ਪੈਦਾਇਸ਼ 17:3
ਫ਼ੇਰ ਅਬਰਾਮ ਨੇ ਪਰਮੇਸ਼ੁਰ ਨੂੰ ਸਿਜਦਾ ਕੀਤਾ। ਪਰਮੇਸ਼ੁਰ ਨੇ ਉਸ ਨੂੰ ਆਖਿਆ,