Ezekiel 6:8
ਪਰਮੇਸ਼ੁਰ ਨੇ ਆਖਿਆ, “ਪਰ ਮੈਂ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਬਚ ਕੇ ਨਿਕਲ ਜਾਣ ਦਿਆਂਗਾ। ਉਹ ਕੁਝ ਸਮੇਂ ਲਈ ਹੋਰਨਾਂ ਦੇਸਾਂ ਅੰਦਰ ਰਹਿਣਗੇ। ਮੈਂ ਉਨ੍ਹਾਂ ਨੂੰ ਖਿੰਡਾ ਦੇਵਾਂਗਾ ਅਤੇ ਉਨ੍ਹਾਂ ਨੂੰ ਹੋਰਨਾਂ ਦੇਸਾਂ ਅੰਦਰ ਰਹਿਣ ਲਈ ਮਜ਼ਬੂਰ ਕਰ ਦਿਆਂਗਾ।
Ezekiel 6:8 in Other Translations
King James Version (KJV)
Yet will I leave a remnant, that ye may have some that shall escape the sword among the nations, when ye shall be scattered through the countries.
American Standard Version (ASV)
Yet will I leave a remnant, in that ye shall have some that escape the sword among the nations, when ye shall be scattered through the countries.
Bible in Basic English (BBE)
But still, I will keep a small band safe from the sword among the nations, when you are sent wandering among the countries.
Darby English Bible (DBY)
Yet will I leave a remnant, in that ye shall have some escaped from the sword among the nations, when ye shall be scattered through the countries.
World English Bible (WEB)
Yet will I leave a remnant, in that you shall have some that escape the sword among the nations, when you shall be scattered through the countries.
Young's Literal Translation (YLT)
And I have caused `some' to remain, In their being to you the escaped of the sword among nations, In your being scattered through lands.
| Yet will I leave a remnant, | וְהוֹתַרְתִּ֗י | wĕhôtartî | veh-hoh-tahr-TEE |
| have may ye that | בִּהְי֥וֹת | bihyôt | bee-YOTE |
| escape shall that some | לָכֶ֛ם | lākem | la-HEM |
| the sword | פְּלִ֥יטֵי | pĕlîṭê | peh-LEE-tay |
| among the nations, | חֶ֖רֶב | ḥereb | HEH-rev |
| scattered be shall ye when | בַּגּוֹיִ֑ם | baggôyim | ba-ɡoh-YEEM |
| through the countries. | בְּהִזָּרֽוֹתֵיכֶ֖ם | bĕhizzārôtêkem | beh-hee-za-roh-tay-HEM |
| בָּאֲרָצֽוֹת׃ | bāʾărāṣôt | ba-uh-ra-TSOTE |
Cross Reference
ਹਿਜ਼ ਕੀ ਐਲ 14:22
ਕੁਝ ਲੋਕ ਉਸ ਸ਼ਹਿਰ ਵਿੱਚੋਂ ਬਚਕੇ ਨਿਕਲ ਜਾਣਗੇ! ਉਹ ਆਪਣੇ ਧੀਆਂ ਪੁੱਤਰਾਂ ਨੂੰ ਨਾਲ ਲਿਆਉਣਗੇ ਅਤੇ ਤੇਰੇ ਪਾਸ ਸਹਾਇਤਾ ਲਈ ਆਉਣਗੇ। ਫ਼ੇਰ ਤੂੰ ਦੇਖੇਂਗਾ ਕਿ ਉਹ ਸੱਚ ਮੁੱਚ ਕਿੰਨੇ ਬੁਰੇ ਹਨ। ਅਤੇ ਤੂੰ ਉਨ੍ਹਾਂ ਸਾਰੀਆਂ ਮੁਸੀਬਤਾਂ ਬਾਰੇ ਚੰਗਾ ਮਹਿਸੂਸ ਕਰੇਂਗਾ ਜਿਹੜੀਆਂ ਮੈਂ ਯਰੂਸ਼ਲਮ ਲਈ ਲਿਆਵਾਂਗਾ।
ਹਿਜ਼ ਕੀ ਐਲ 12:16
“ਪਰ ਮੈਂ ਕੁਝ ਲੋਕਾਂ ਨੂੰ ਜਿਉਂਦੇ ਰਹਿਣ ਦੇਵਾਂਗਾ। ਉਹ ਬੀਮਾਰੀ, ਭੁੱਖ ਅਤੇ ਜੰਗ ਨਾਲ ਨਹੀਂ ਮਰਨਗੇ। ਮੈਂ ਉਨ੍ਹਾਂ ਲੋਕਾਂ ਨੂੰ ਜਿਉਂਦਾ ਛੱਡ ਦਿਆਂਗਾ ਤਾਂ ਜੋ ਉਹ ਹੋਰਨਾਂ ਲੋਕਾਂ ਨੂੰ ਆਪਣੀਆਂ ਉਨ੍ਹਾਂ ਭਿਆਨਕ ਗੱਲਾਂ ਬਾਰੇ ਦੱਸ ਸੱਕਣ ਜਿਹੜੀਆਂ ਉਨ੍ਹਾਂ ਨੇ ਮੇਰੇ ਵਿਰੁੱਧ ਕੀਤੀਆਂ ਸਨ। ਅਤੇ ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”
ਯਰਮਿਆਹ 44:28
ਯਹੂਦਾਹ ਦੇ ਕੁਝ ਲੋਕ ਤਲਵਾਰ ਰਾਹੀਂ ਮਰਨ ਤੋਂ ਬਚ ਜਾਣਗੇ। ਉਹ ਮਿਸਰ ਤੋਂ ਯਹੂਦਾਹ ਵਾਪਸ ਆ ਜਾਣਗੇ। ਪਰ ਬਹੁਤ ਬੋੜੇ ਯਹੂਦਾਹ ਦੇ ਲੋਕ ਹੋਣਗੇ ਜਿਹੜੇ ਬਚ ਰਹਿਣਗੇ। ਯਹੂਦਾਹ ਦੇ ਉਹ ਬਚੇ ਹੋਏ ਲੋਕ ਜਿਹੜੇ ਮਿਸਰ ਵਿੱਚ ਰਹਿਣ ਲਈ ਆ ਗਏ ਸਨ, ਜਾਣ ਲੈਣਗੇ ਕਿ ਕਿਸਦੇ ਬੋਲ ਸੱਚ ਨਿਕਲਦੇ ਨੇ। ਉਹ ਜਾਣ ਲੈਣਗੇ ਕਿ ਕੀ ਮੇਰੇ ਬੋਲ ਸੱਚ ਨਿਕਲਦੇ ਨੇ ਜਾਂ ਉਨ੍ਹਾਂ ਦੇ।
ਯਰਮਿਆਹ 44:14
ਯਹੂਦਾਹ ਦੇ ਬਚੇ ਹੋਏ ਉਨ੍ਹਾਂ ਬੋੜੇ ਜਿਹੇ ਲੋਕਾਂ ਵਿੱਚੋਂ ਇੱਕ ਬੰਦਾ ਵੀ ਮੇਰੀ ਸਜ਼ਾ ਤੋਂ ਨਹੀਂ ਬਚੇਗਾ ਜਿਹੜੇ ਮਿਸਰ ਵਿੱਚ ਰਹਿਣ ਲਈ ਚੱਲੇ ਗਏ ਹਨ। ਉਨ੍ਹਾਂ ਵਿੱਚੋਂ ਕੋਈ ਵੀ ਯਹੂਦਾਹ ਵਿੱਚ ਵਾਪਸ ਆਉਣ ਲਈ ਨਹੀਂ ਬਚੇਗਾ। ਉਹ ਲੋਕ ਯਹੂਦਾਹ ਵਾਪਸ ਆਉਣਾ ਚਾਹੁੰਦੇ ਹਨ ਅਤੇ ਉੱਥੇ ਰਹਿਣਾ ਚਾਹੁੰਦੇ ਹਨ। ਪਰ ਉਨ੍ਹਾਂ ਲੋਕਾਂ ਵਿੱਚੋਂ ਕੋਈ ਵੀ ਯਹੂਦਾਹ ਵਾਪਸ ਨਹੀਂ ਜਾਵੇਗਾ, ਸ਼ਾਇਦ ਕੁਝ ਇੱਕ ਲੋਕ ਬਚਕੇ ਨਿਕਲ ਸੱਕਣ।”
ਯਸਈਆਹ 6:13
ਪਰ ਲੋਕਾਂ ਦੇ ਦਸਵੇਂ ਹਿੱਸੇ ਨੂੰ ਧਰਤੀ ਤੇ ਰਹਿਣ ਦੀ ਇਜਾਜ਼ਤ ਹੋਵੇਗੀ। ਇਹ ਲੋਕ ਯਹੋਵਾਹ ਵੱਲ ਪਰਤਣਗੇ ਭਾਵੇਂ ਉਨ੍ਹਾਂ ਨੇ ਤਬਾਹ ਹੋਣਾ ਸੀ। ਇਹ ਲੋਕ ਬਲੂਤ ਦੇ ਰੁੱਖ ਵਾਂਗ ਹੋਣਗੇ। ਜਦੋਂ ਰੁੱਖਾਂ ਨੂੰ ਕਟਿਆ ਜਾਂਦਾ ਹੈ ਤਾਂ ਮੁੱਢ ਬਚ ਰਹਿੰਦਾ ਹੈ। ਇਹੀ ਮੁੱਢ (ਬਚੇ ਹੋਏ ਲੋਕ) ਬਹੁਤ ਖਾਸ ਤਰ੍ਹਾਂ ਦਾ ਤੁਖਮ ਹੈ।
ਯਰਮਿਆਹ 30:11
ਇਸਰਾਏਲ ਅਤੇ ਯਹੂਦਾਹ ਦੇ ਲੋਕੋ, ਮੈਂ ਤੁਹਾਡੇ ਨਾਲ ਹਾਂ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਅਤੇ ਮੈਂ ਤੁਹਾਨੂੰ ਬਚਾਵਾਂਗਾ। ਮੈਂ ਤੁਹਾਨੂੰ ਉਨ੍ਹਾਂ ਕੌਮਾਂ ਕੋਲ ਭੇਜਿਆ ਸੀ। ਪਰ ਮੈਂ ਉਨ੍ਹਾਂ ਸਾਰੀਆਂ ਕੌਮਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ। ਇਹ ਠੀਕ ਹੈ, ਮੈਂ ਉਨ੍ਹਾਂ ਕੌਮਾਂ ਨੂੰ ਤਬਾਹ ਕਰ ਦਿਆਂਗਾ। ਪਰ ਮੈਂ ਤੁਹਾਨੂੰ ਤਬਾਹ ਨਹੀਂ ਕਰਾਂਗਾ। ਤੁਹਾਨੂੰ ਤੁਹਾਡੇ ਮੰਦੇ ਅਮਲਾਂ ਲਈ ਅਵੱਸ਼ ਸਜ਼ਾ ਮਿਲੇਗੀ। ਪਰ ਮੈਂ ਤੁਹਾਨੂੰ ਨਿਰਪੱਖ ਹੋਕੇ ਸਬਕ ਸਿੱਖਾਵਾਂਗਾ।”
ਰੋਮੀਆਂ 11:5
ਇਸੇ ਤਰ੍ਹਾਂ ਹੁਣ ਵੀ ਉੱਥੇ ਕੁਝ ਲੋਕ ਹਨ ਜੋ ਪਰਮੇਸ਼ੁਰ ਦੁਆਰਾ ਉਸਦੀ ਕਿਰਪਾ ਕਾਰਣ ਚੁਣੇ ਗਏ।
ਰੋਮੀਆਂ 9:27
ਅਤੇ ਯਸਾਯਾਹ ਇਸਰਾਏਲ ਵਿੱਖੇ ਪੁਕਾਰਦਾ ਹੈ: “ਕਿ ਇਸਰਾਏਲ ਦੇ ਲੋਕ ਭਾਵੇਂ ਗਿਣਤੀ ਵਿੱਚ ਸਮੁੰਦਰ ਦੀ ਰੇਤ ਦੇ ਬਰਾਬਰ ਹੋਣ, ਪਰ ਉਸ ਦੇ ਕੁਝ ਲੋਕ ਹੀ ਬਚਾਏ ਜਾਣਗੇ।
ਹਿਜ਼ ਕੀ ਐਲ 7:16
“ਪਰ ਕੁਝ ਬੰਦੇ ਬਚ ਕੇ ਨਿਕਲ ਜਾਣਗੇ। ਉਹ ਬਚੇ ਹੋਏ ਲੋਕ ਪਹਾੜਾਂ ਵੱਲ ਦੌੜ ਜਾਣਗੇ। ਪਰ ਉਹ ਲੋਕ ਖੁਸ਼ ਨਹੀਂ ਹੋਣਗੇ। ਉਹ ਲੋਕ ਆਪਣੇ ਸਾਰੇ ਪਾਪਾਂ ਲਈ ਉਦਾਸ ਹੋਣਗੇ। ਉਹ ਰੋਣਗੇ ਅਤੇ ਘੁੱਗੀ ਵਾਂਗ ਉਦਾਸ ਆਵਾਜ਼ਾਂ ਕੱਢਣਗੇ।
ਹਿਜ਼ ਕੀ ਐਲ 5:12
ਤੇਰੇ ਲੋਕਾਂ ਵਿੱਚੋਂ ਤੀਜਾ ਹਿੱਸਾ ਲੋਕ ਸ਼ਹਿਰ ਅੰਦਰ ਬੀਮਾਰੀ ਅਤੇ ਭੁੱਖ ਨਾਲ ਮਰ ਜਾਣਗੇ। ਤੇਰੇ ਲੋਕਾਂ ਵਿੱਚੋਂ ਤੀਜਾ ਹਿੱਸਾ ਲੋਕ ਸ਼ਹਿਰ ਦੇ ਬਾਹਰ ਜੰਗ ਵਿੱਚ ਮਰ ਜਾਣਗੇ ਅਤੇ ਫ਼ੇਰ ਮੈਂ ਆਪਣੀ ਤਲਵਾਰ ਸੂਤ ਲਵਾਂਗਾ ਅਤੇ ਤੇਰੇ ਲੋਕਾਂ ਦੇ ਤੀਜੇ ਹਿੱਸੇ ਨੂੰ ਦੂਰ ਦੁਰਾਡੇ ਦੇਸਾਂ ਵਿੱਚ ਭਜਾ ਦਿਆਂਗਾ।
ਯਰਮਿਆਹ 46:28
ਯਹੋਵਾਹ ਇਹ ਗੱਲਾਂ ਆਖਦਾ ਹੈ। “ਯਾਕੂਬ, ਮੇਰੇ ਸੇਵਕ, ਭੈਭੀਤ ਨਾ ਹੋ। ਮੈਂ ਤੇਰੇ ਨਾਲ ਹਾਂ। ਮੈਂ ਤੈਨੂੰ ਅਨੇਕਾਂ ਥਾਵਾਂ ਵੱਲ ਭੇਜਿਆ ਸੀ। ਪਰ ਮੈਂ ਤੈਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ। ਪਰ ਮੈਂ ਉਨ੍ਹਾਂ ਸਾਰੀਆਂ ਕੌਮਾਂ ਨੂੰ ਤਬਾਹ ਕਰ ਦਿਆਂਗਾ। ਤੈਨੂੰ ਆਪਣੇ ਕੀਤੇ ਮੰਦੇ ਕੰਮਾਂ ਲਈ ਜ਼ੂਰਰ ਸਜ਼ਾ ਮਿਲੇਗੀ। ਇਸ ਲਈ ਮੈਂ ਤੈਨੂੰ ਤੇਰੀ ਸਜ਼ਾ ਤੋਂ ਬਚਕੇ ਨਿਕਲਣ ਨਹੀਂ ਦਿਆਂਗਾ। ਮੈਂ ਤੈਨੂੰ ਜ਼ਬਤ ਵਿੱਚ ਲਿਆਵਾਂਗਾ, ਪਰ ਮੈਂ ਬੇਲਾਗ ਹੋਵਾਂਗਾ।”
ਯਸਈਆਹ 27:7
ਪਰਮੇਸ਼ੁਰ ਇਸਰਾਏਲ ਨੂੰ ਦੂਰ ਭੇਜੇਗਾ ਯੋਹਵਾਹ ਆਪਣੇ ਲੋਕਾਂ ਨੂੰ ਸਜ਼ਾ ਕਿਵੇਂ ਦੇਵੇਗਾ? ਅਤੀਤ ਵਿੱਚ ਦੁਸ਼ਮਣਾਂ ਦੁੱਖ ਦਿੱਤਾ ਸੀ ਲੋਕਾਂ ਨੂੰ। ਕੀ ਯਹੋਵਾਹ ਵੀ ਉਸੇ ਤਰ੍ਹਾਂ ਉਨ੍ਹਾਂ ਨੂੰ ਦੁੱਖ ਦੇਵੇਗਾ? ਅਤੀਤ ਵਿੱਚ ਬਹੁਤ ਬੰਦੇ ਮਾਰੇ ਗਏ ਸਨ। ਕੀ ਯਹੋਵਾਹ ਵੀ ਇਸੇ ਤਰ੍ਹਾਂ ਕਰੇਗਾ ਅਤੇ ਬਹੁਤ ਬੰਦਿਆਂ ਨੂੰ ਮਾਰ ਦੇਵੇਗਾ?