Ezekiel 7:2
ਉਸ ਨੇ ਆਖਿਆ, “ਹੁਣ, ਆਦਮੀ ਦੇ ਪੁੱਤਰ, ਇੱਥੇ ਯਹੋਵਾਹ ਮੇਰੇ ਪ੍ਰਭੂ ਦਾ ਇੱਕ ਸੰਦੇਸ਼ ਹੈ। ਇਹ ਸੰਦੇਸ਼ ਇਸਰਾਏਲ ਦੀ ਧਰਤੀ ਲਈ ਹੈ। “ਅੰਤ। ਅੰਤ ਆ ਰਿਹਾ ਹੈ। ਸਾਰਾ ਦੇਸ ਤਬਾਹ ਹੋ ਜਾਵੇਗਾ।
Ezekiel 7:2 in Other Translations
King James Version (KJV)
Also, thou son of man, thus saith the Lord GOD unto the land of Israel; An end, the end is come upon the four corners of the land.
American Standard Version (ASV)
And thou, son of man, thus saith the Lord Jehovah unto the land of Israel, An end: the end is come upon the four corners of the land.
Bible in Basic English (BBE)
And you, son of man, say, This is what the Lord has said to the land of Israel: An end has come, the end has come on the four quarters of the land.
Darby English Bible (DBY)
And thou, son of man, thus saith the Lord Jehovah unto the land of Israel: An end, the end is come upon the four corners of the land.
World English Bible (WEB)
You, son of man, thus says the Lord Yahweh to the land of Israel, An end: the end is come on the four corners of the land.
Young's Literal Translation (YLT)
An end, come hath the end on the four corners of the land.
| Also, thou | וְאַתָּ֣ה | wĕʾattâ | veh-ah-TA |
| son | בֶן | ben | ven |
| of man, | אָדָ֗ם | ʾādām | ah-DAHM |
| thus | כֹּה | kō | koh |
| saith | אָמַ֞ר | ʾāmar | ah-MAHR |
| Lord the | אֲדֹנָ֧י | ʾădōnāy | uh-doh-NAI |
| God | יְהוִ֛ה | yĕhwi | yeh-VEE |
| unto the land | לְאַדְמַ֥ת | lĕʾadmat | leh-ad-MAHT |
| Israel; of | יִשְׂרָאֵ֖ל | yiśrāʾēl | yees-ra-ALE |
| An end, | קֵ֑ץ | qēṣ | kayts |
| the end | בָּ֣א | bāʾ | ba |
| is come | הַקֵּ֔ץ | haqqēṣ | ha-KAYTS |
| upon | עַל | ʿal | al |
| the four | אַרְבַּ֖עת | ʾarbaʿt | ar-BA-t |
| corners | כַּנְפ֥וֹת | kanpôt | kahn-FOTE |
| of the land. | הָאָֽרֶץ׃ | hāʾāreṣ | ha-AH-rets |
Cross Reference
ਆਮੋਸ 8:10
ਮੈਂ ਤੁਹਾਡੀਆਂ ਛੁੱਟੀਆਂ ਪਰਬਾਂ ਨੂੰ ਮਰਿਆਂ ਦੇ ਵੈਣਾਂ ਵਿੱਚ ਬਦਲ ਦੇਵਾਂਗਾ। ਤੁਹਾਡੇ ਸਾਰੇ ਭਜਨ ਗੀਤ ਸੋਗੀ ਗੀਤਾਂ ’ਚ ਬਦਲ ਜਾਣਗੇ ਤੇ ਹਰ ਇੱਕ ਦੇ ਜਿਸਮ ਤੇ ਸੋਗ ਦੇ ਵਸਤਰ ਹੋਣਗੇ ਤੇ ਹਰ ਇੱਕ ਦਾ ਸਿਰ ਗੰਜਾ ਕਰਾਂਗਾ ਮੈਂ ਉਸ ਨੂੰ ਇੱਕਲੌਤੇ ਪੁੱਤਰ ਦੇ ਸੋਗ ਵਾਂਗ ਅਤੇ ਉਸਦਾ ਅੰਤ ਭੈੜੇ ਦਿਨ ਜਿਹਾ ਕਰਾਂਗਾ।”
ਆਮੋਸ 8:2
ਯਹੋਵਾਹ ਨੇ ਮੈਨੂੰ ਆਖਿਆ, “ਆਮੋਸ, ਤੂੰ ਕੀ ਵੇਖਦਾ ਹੈਂ?” ਮੈਂ ਕਿਹਾ, “ਗਰਮੀ ਦੀ ਰੁੱਤ ਦੇ ਫਲਾਂ ਦੀ ਇੱਕ ਟੋਕਰੀ।” ਫ਼ਿਰ ਯਹੋਵਾਹ ਨੇ ਮੈਨੂੰ ਆਖਿਆ, “ਮੇਰੇ ਲੋਕਾਂ (ਇਸਰਾਏਲੀਆਂ) ਦਾ ਅੰਤ ਆ ਗਿਆ ਹੈ। ਮੈਂ ਹੋਰ ਉਨ੍ਹਾਂ ਦੇ ਪਾਪਾਂ ਨੂੰ ਨਹੀਂ ਨਕਾਰਾਂਗਾ।
ਹਿਜ਼ ਕੀ ਐਲ 11:13
ਜਿਵੇਂ ਹੀ ਮੈਂ ਪਰਮੇਸ਼ੁਰ ਲਈ ਗੱਲ ਕਰਨੀ ਖਤਮ ਕੀਤੀ, ਬਨਾਯਾਹ ਦਾ ਪੁੱਤਰ ਫ਼ਲਟਯਾਹ ਮਰ ਗਿਆ! ਮੈਂ ਜ਼ਮੀਨ ਉੱਤੇ ਡਿੱਗ ਪਿਆ। ਮੈਂ ਆਪਣਾ ਮੂੰਹ ਧਰਤੀ ਨਾਲ ਛੁਹਾਕੇ ਸਿਜਦਾ ਕੀਤਾ ਅਤੇ ਆਖਿਆ, “ਯਹੋਵਾਹ ਮੇਰੇ ਪ੍ਰਭੂ, ਤੂੰ ਤਾਂ ਇਸਰਾਏਲ ਦੇ ਸਾਰੇ ਬਚੇ ਹੋਇਆਂ ਨੂੰ ਤਬਾਹ ਕਰਨ ਜਾ ਰਿਹਾ ਹੈਂ!”
ਹਿਜ਼ ਕੀ ਐਲ 7:5
ਯਹੋਵਾਹ ਮੇਰਾ ਪ੍ਰਭੂ, ਨੇ ਇਹ ਗੱਲਾਂ ਆਖੀਆਂ। “ਉੱਥੇ ਇੱਕ ਬਿਪਤਾ ਤੋਂ ਮਗਰੋਂ ਦੂਸਰੀ ਆਵੇਗੀ!
ਹਿਜ਼ ਕੀ ਐਲ 7:3
ਤੁਹਾਡਾ ਅੰਤ ਆ ਰਿਹਾ ਹੈ! ਮੈਂ ਦਿਖਾ ਦਿਆਂਗਾ ਕਿ ਮੈਂ ਤੁਹਾਡੇ ਉੱਤੇ ਕਿੰਨਾ ਕਹਿਰਵਾਨ ਹਾਂ। ਮੈਂ ਤਹਾਡੇ ਕੀਤੇ ਹੋਏ ਮੰਦੇ ਕੰਮਾਂ ਲਈ ਸਜ਼ਾ ਦੇਵਾਂਗਾ। ਮੈਂ ਤੁਹਾਡੇ ਪਾਸੋਂ, ਤੁਹਾਡੀਆਂ ਉਨ੍ਹਾਂ ਸਾਰੀਆਂ ਭਿਆਨਕ ਗੱਲਾਂ ਦਾ ਮੁੱਲ ਚੁਕਾਵਾਂਗਾ ਜੋ ਤੁਸੀਂ ਕੀਤੀਆਂ ਨੇ।
ਨੂਹ 4:18
ਸਾਡੇ ਦੁਸ਼ਮਣ ਸਾਨੂੰ ਹਰ ਸਮੇਂ ਤਲਾਸ਼ਦੇ ਰਹੇ। ਅਸੀਂ ਗਲੀਆਂ ਵਿੱਚ ਵੀ ਨਹੀਂ ਨਿਕਲ ਸੱਕਦੇ ਸਾਂ। ਸਾਡਾ ਅੰਤ ਨੇੜੇ ਆ ਗਿਆ। ਸਾਡਾ ਸਮਾਂ ਮੁੱਕ ਗਿਆ ਸੀ। ਸਾਡਾ ਅੰਤ ਆ ਗਿਆ!
੧ ਪਤਰਸ 4:7
ਪਰਮੇਸ਼ੁਰ ਦੀਆਂ ਦਾਤਾਂ ਦੇ ਚੰਗੇ ਪ੍ਰਬੰਧਕ ਬਣੋ ਉਹ ਦਿਨ ਨੇੜੇ ਹੈ ਜਦੋਂ ਸਭ ਕੁਝ ਨਸ਼ਟ ਹੋ ਜਾਵੇਗਾ। ਇਸ ਲਈ ਸਾਫ਼ ਮਨ ਰੱਖੋ ਅਤੇ ਸਵੈ ਕਾਬੂ ਰੱਖੋ ਅਤੇ ਇਹ ਤੁਹਾਨੂੰ ਤੁਹਾਡੀਆਂ ਪ੍ਰਾਰਥਨਾ ਵਿੱਚ ਸਹਾਇਤਾ ਕਰੇਗਾ।
ਮੱਤੀ 24:13
ਪਰ ਜਿਹੜਾ ਅੰਤ ਤੀਕ ਸਹੇਗਾ ਉਹੀ ਬਚਾਇਆ ਜਾਵੇਗਾ।
ਮੱਤੀ 24:6
ਤੁਸੀਂ ਲੜੀਆਂ ਜਾਣ ਵਾਲੀਆਂ ਲੜਾਈਆਂ ਬਾਰੇ ਵੀ ਸੁਣੋਂਗੇ। ਤੁਸੀਂ ਉਨ੍ਹਾਂ ਲੜਾਈਆਂ ਦੇ ਸ਼ੁਰੂ ਹੋਣ ਦੀਆਂ ਅਫ਼ਵਾਹਾਂ ਸੁਣੋਂਗੇ। ਪਰ ਤੁਸੀਂ ਡਰਨਾ ਨਹੀਂ ਕਿਉਂਕਿ ਇਹ ਸਭ ਗੱਲਾਂ ਵਾਪਰਨੀਆਂ ਚਾਹੀਦੀਆਂ ਹਨ। ਪਰ ਹਾਲੇ ਇਹ ਅੰਤ ਨਹੀਂ।
ਹਿਜ਼ ਕੀ ਐਲ 40:2
ਦਰਸ਼ਨ ਵਿੱਚ, ਮੈਨੂੰ ਪਰਮੇਸ਼ੁਰ ਇਸਰਾਏਲ ਦੀ ਧਰਤੀ ਉੱਤੇ ਲੈ ਗਿਆ। ਉਸ ਨੇ ਮੈਨੂੰ ਇੱਕ ਬਹੁਤ ਉੱਚੇ ਪਰਬਤ ਦੇ ਨੇੜੇ ਹੇਠਾਂ ਉਤਾਰ ਦਿੱਤਾ। ਉਸ ਪਰਬਤ ਉੱਤੇ ਮੇਰੇ ਸਾਹਮਣੇ ਇੱਕ ਇਮਾਰਤ ਸੀ ਜਿਹੜੀ ਸ਼ਹਿਰ ਵਾਂਗ ਦਿਖਾਈ ਦਿੰਦੀ ਸੀ।
ਹਿਜ਼ ਕੀ ਐਲ 21:2
“ਆਦਮੀ ਦੇ ਪੁੱਤਰ, ਯਰੂਸ਼ਲਮ ਵੱਲ ਦੇਖ, ਅਤੇ ਉਸ ਦੇ ਪਵਿੱਤਰ ਸਥਾਨਾਂ ਦੇ ਵਿਰੁੱਧ ਬੋਲ। ਮੇਰੇ ਲਈ, ਇਸਰਾਏਲ ਦੀ ਧਰਤੀ ਦੇ ਵਿਰੁੱਧ ਬੋਲ।
ਹਿਜ਼ ਕੀ ਐਲ 12:22
“ਆਦਮੀ ਦੇ ਪੁੱਤਰ, ਲੋਕ ਇਸਰਾਏਲ ਦੀ ਧਰਤੀ ਬਾਰੇ ਇਹ ਕਹਾਉਤ ਕਿਉਂ ਕਹਿੰਦੇ ਹਨ: ‘ਦਿਨ ਲੰਘੇ ਜਾ ਰਹੇ ਹਨ ਪਰ ਕੋਈ ਦਰਸ਼ਨ ਪੂਰਾ ਨਹੀਂ ਹੋ ਰਿਹਾ।’
ਨੂਹ 1:9
ਯਰੂਸ਼ਲਮ ਦੀਆਂ ਘੱਗਰੀਆਂ ਨਾਪਾਕ ਹੋ ਗਈਆਂ ਹਨ। ਉਸ ਨੇ ਉਨ੍ਹਾਂ ਗੱਲਾਂ ਬਾਰੇ ਨਹੀਂ ਸੋਚਿਆ ਸੀ ਜਿਹੜੀਆਂ ਉਸ ਦੇ ਨਾਲ ਵਾਪਰਨਗੀਆਂ। ਉਸ ਦਾ ਪਤਨ ਹੈਰਾਨੀ ਭਰਿਆ ਸੀ। ਉਸ ਦੇ ਕੋਲ ਹੌਂਸਲਾ ਦੇਣ ਵਾਲਾ ਕੋਈ ਬੰਦਾ ਨਹੀਂ ਸੀ। ਉਹ ਆਖਦੀ ਹੈ, “ਯਹੋਵਾਹ, ਮੇਰੀ ਬਿਪਤਾ ਵੱਲ ਦੇਖ। ਦੇਖ ਮੇਰਾ ਦੁਸ਼ਮਣ ਕਿਵੇਂ ਸੋਚਦਾ ਹੈ ਕਿ ਉਹ ਕਿੰਨਾ ਮਹਾਨ ਹੈ!”
ਯਰਮਿਆਹ 51:13
ਬਾਬਲ, ਤੂੰ ਅਬਾਹ ਪਾਣੀ ਨੇੜੇ ਰਹਿੰਦਾ ਹੈਂ। ਤੂੰ ਖਜ਼ਾਨਿਆਂ ਨਾਲ ਅਮੀਰ ਹੈਂ। ਪਰ ਇੱਕ ਕੌਮ ਵਜੋਂ ਤੇਰਾ ਅੰਤ ਆ ਗਿਆ ਹੈ। ਤੇਰੀ ਬਰਬਾਦੀ ਦਾ ਸਮਾਂ ਆ ਗਿਆ ਹੈ।
ਯਰਮਿਆਹ 5:31
ਨਬੀ ਝੂਠ ਬੋਲਦੇ ਨੇ। ਜਾਜਕ ਉਹ ਗੱਲਾਂ ਨਹੀਂ ਕਰਨਗੇ, ਜਿਨ੍ਹਾਂ ਲਈ ਉਨ੍ਹਾਂ ਨੂੰ ਚੁਣਿਆ ਗਿਆ ਸੀ। ਅਤੇ ਮੇਰੇ ਲੋਕ ਇਸ ਰਸਤੇ ਨੂੰ ਪਿਆਰ ਕਰਦੇ ਨੇ! ਪਰ ਤੁਸੀਂ ਲੋਕ ਕੀ ਕਰੋਂਗੇ ਜਦੋਂ ਤੁਹਾਨੂੰ ਤੁਹਾਡੀ ਸਜ਼ਾ ਮਿਲੇਗੀ?”
੨ ਤਵਾਰੀਖ਼ 34:7
ਯੋਸੀਯਾਹ ਨੇ ਜਗਵੇਦੀਆਂ ਅਤੇ ਅਸੇਰਾਹ ਦੇ ਥੰਮਾਂ ਨੂੰ ਢਾਹ ਦਿੱਤਾ। ਉਸ ਨੇ ਬੁੱਤਾਂ ਦਾ ਚੂਰਾ ਕਰ ਦਿੱਤਾ। ਉਸ ਨੇ ਇਸਰਾਏਲ ਦੇ ਦੇਸ਼ ਵਿੱਚ ਬਆਲ ਦੀ ਉਪਾਸਨਾ ਕਰਨ ਲਈ ਵਰਤੀਆਂ ਜਾਣ ਵਾਲੀਆਂ ਸਾਰੀਆਂ ਧੂਪ ਦੀਆਂ ਜਗਵੇਦੀਆਂ ਢਾਹ ਦਿੱਤੀਆਂ। ਫ਼ੇਰ ਉਹ ਯਰੂਸ਼ਲਮ ਨੂੰ ਵਾਪਸ ਪਰਤਿਆ।
ਅਸਤਸਨਾ 32:20
ਇਸੇ ਲਈ ਯਹੋਵਾਹ ਨੇ ਆਖਿਆ ਸੀ, ‘ਮੈਂ ਉਨ੍ਹਾਂ ਲੋਕਾਂ ਕੋਲੋਂ ਪਰਤ ਜਾਵਾਂਗਾ ਅਤੇ ਦੇਖਾਂਗਾ ਫ਼ੇਰ ਕੀ ਵਾਪਰਦਾ ਹੈ! ਉਹ ਵਿਦ੍ਰੋਹੀ ਹਨ। ਉਹ ਉਨ੍ਹਾਂ ਬੱਚਿਆਂ ਵ੍ਵਰਗੇ ਹਨ ਜਿਨ੍ਹਾਂ ਉੱਤੇ ਭਰੋਸਾ ਨਹੀਂ ਕੀਤਾ ਜਾ ਸੱਕਦਾ!
ਪੈਦਾਇਸ਼ 6:13
ਇਸ ਲਈ ਪਰਮੇਸ਼ੁਰ ਨੇ ਨੂਹ ਨੂੰ ਆਖਿਆ, “ਸਮੂਹ ਲੋਕਾਂ ਨੇ ਧਰਤੀ ਨੂੰ ਕਰੋਧ ਅਤੇ ਹਿੰਸਾ ਨਾਲ ਭਰ ਦਿੱਤਾ ਹੈ। ਇਸ ਲਈ ਮੈਂ ਸਾਰੇ ਜੀਵਾਂ ਨੂੰ ਖ਼ਤਮ ਕਰ ਦਿਆਂਗਾ। ਮੈਂ ਇਨ੍ਹਾਂ ਨੂੰ ਧਰਤੀ ਉੱਤੋਂ ਹਟਾ ਦਿਆਂਗਾ।