Ezra 6:12
ਪਰਮੇਸ਼ੁਰ ਨੇ ਆਪਣਾ ਨਾਂ ਯਰੂਸ਼ਲਮ ਵਿੱਚ ਰੱਖਿਆ ਹੈ ਅਤੇ ਮੈਨੂੰ ਆਸ ਹੈ ਕਿ ਕੋਈ ਵੀ ਰਾਜਾ ਜਾਂ ਮਨੁੱਖ ਜੋ ਇਸ ਆਦੇਸ਼ ਨੂੰ ਬਦਲੇਗਾ, ਪਰਮੇਸ਼ੁਰ ਦੁਆਰਾ ਹਰਾਇਆ ਜਾਵੇਗਾ। ਜੇਕਰ ਕੋਈ ਵੀ ਮਨੁੱਖ ਯਰੂਸ਼ਲਮ ਵਿੱਚਲੇ ਇਸ ਮੰਦਰ ਨੂੰ ਢਾਹੇਗਾ ਮੈਨੂੰ ਯਕੀਨ ਹੈ ਪਰਮੇਸ਼ੁਰ ਉਸ ਨੂੰ ਤਬਾਹ ਕਰ ਦੇਵੇਗਾ। ਮੈਂ, ਦਾਰਾ ਨੇ ਇਹ ਆਦੇਸ਼ ਦਿੱਤਾ ਹੈ ਅਤੇ ਇਸ ਨੂੰ ਬਿਲਕੁਲ ਇੰਝ ਹੀ ਲਾਗੂ ਕੀਤਾ ਜਾਣਾ ਚਾਹੀਦਾ ਹੈ।
Ezra 6:12 in Other Translations
King James Version (KJV)
And the God that hath caused his name to dwell there destroy all kings and people, that shall put to their hand to alter and to destroy this house of God which is at Jerusalem. I Darius have made a decree; let it be done with speed.
American Standard Version (ASV)
and the God that hath caused his name to dwell there overthrow all kings and peoples that shall put forth their hand to alter `the same', to destroy this house of God which is at Jerusalem. I Darius have made a decree; let it be done with all diligence.
Bible in Basic English (BBE)
And may the God who has made it a resting-place for his name send destruction on all kings and peoples whose hands are outstretched to make any change in this or to do damage to this house of God at Jerusalem. I, Darius, have given this order, let it be done with all care.
Darby English Bible (DBY)
And the God that has caused his name to dwell there overthrow every king and people that shall put forth their hand to alter [or] to destroy this house of God which is at Jerusalem. I Darius have given [this] order; let it be done diligently.
Webster's Bible (WBT)
And the God that hath caused his name to dwell there destroy all kings and people, that shall attempt to alter and to destroy this house of God which is at Jerusalem. I Darius have made a decree; let it be done with speed.
World English Bible (WEB)
and the God who has caused his name to dwell there overthrow all kings and peoples who shall put forth their hand to alter [the same], to destroy this house of God which is at Jerusalem. I Darius have made a decree; let it be done with all diligence.
Young's Literal Translation (YLT)
And God, who caused His name to dwell there, doth cast down any king and people that putteth forth his hand to change, to destroy this house of God that `is' in Jerusalem; I Darius have made a decree; speedily let it be done.'
| And the God | וֵֽאלָהָ֞א | wēʾlāhāʾ | vay-la-HA |
| that | דִּ֣י | dî | dee |
| name his caused hath | שַׁכִּ֧ן | šakkin | sha-KEEN |
| to dwell | שְׁמֵ֣הּ | šĕmēh | sheh-MAY |
| there | תַּמָּ֗ה | tammâ | ta-MA |
| destroy | יְמַגַּ֞ר | yĕmaggar | yeh-ma-ɡAHR |
| all | כָּל | kāl | kahl |
| kings | מֶ֤לֶךְ | melek | MEH-lek |
| and people, | וְעַם֙ | wĕʿam | veh-AM |
| that | דִּ֣י׀ | dî | dee |
| put shall | יִשְׁלַ֣ח | yišlaḥ | yeesh-LAHK |
| to their hand | יְדֵ֗הּ | yĕdēh | yeh-DAY |
| alter to | לְהַשְׁנָיָ֛ה | lĕhašnāyâ | leh-hahsh-na-YA |
| and to destroy | לְחַבָּלָ֛ה | lĕḥabbālâ | leh-ha-ba-LA |
| this | בֵּית | bêt | bate |
| house | אֱלָהָ֥א | ʾĕlāhāʾ | ay-la-HA |
| God of | דֵ֖ךְ | dēk | dake |
| which | דִּ֣י | dî | dee |
| is at Jerusalem. | בִירֽוּשְׁלֶ֑ם | bîrûšĕlem | vee-roo-sheh-LEM |
| I | אֲנָ֤ה | ʾănâ | uh-NA |
| Darius | דָֽרְיָ֙וֶשׁ֙ | dārĕyāweš | da-reh-YA-VESH |
| have made | שָׂ֣מֶת | śāmet | SA-met |
| a decree; | טְעֵ֔ם | ṭĕʿēm | teh-AME |
| done be it let | אָסְפַּ֖רְנָא | ʾosparnāʾ | ose-PAHR-na |
| with speed. | יִתְעֲבִֽד׃ | yitʿăbid | yeet-uh-VEED |
Cross Reference
੧ ਸਲਾਤੀਨ 9:3
ਯਹੋਵਾਹ ਨੇ ਉਸ ਨੂੰ ਕਿਹਾ, “ਮੈਂ ਤੇਰੀ ਪ੍ਰਾਰਥਨਾ ਸੁਣੀ ਹੈ ਅਤੇ ਉਹ ਸਭ ਕੁਝ ਸੁਣਿਆ ਹੈ ਜਿਸ ਲਈ ਤੂੰ ਮੇਰੇ ਅੱਗੇ ਪ੍ਰਾਰਥਨਾ ਕੀਤੀ ਅਤੇ ਕਰਨ ਲਈ ਕਿਹਾ। ਤੂੰ ਇਹ ਮੰਦਰ ਬਣਾਇਆ ਅਤੇ ਮੈਂ ਇਸ ਨੂੰ ਪਵਿੱਤਰ ਅਸਥਾਨ ਘੋਸ਼ਿਤ ਕਰ ਦਿੱਤਾ ਹੈ। ਇਸ ਲਈ ਮੈਂ ਇੱਥੇ ਹਮੇਸ਼ਾ ਸਤਿਕਾਰਿਆ ਜਾਵਾਂਗਾ, ਅਤੇ ਮੈਂ ਇਸ ਉੱਤੇ ਹਮੇਸ਼ਾ ਨਿਗਾਹ ਰੱਖਾਂਗਾ।
ਅਸਤਸਨਾ 12:5
ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਪਰਿਵਾਰ-ਸਮੂਹਾਂ ਦਰਮਿਆਨ ਇੱਕ ਖਾਸ ਥਾਂ ਦੀ ਚੋਣ ਕਰੇਗਾ। ਅਤੇ ਉੱਥੇ ਆਪਣਾ ਨਾਮ ਰੱਖੇਗਾ। ਇਹ ਉਸਦਾ ਖਾਸ ਸਥਾਨ ਹੋਵੇਗਾ ਅਤੇ ਤੁਹਾਨੂੰ ਉੱਥੇ ਉਸਦੀ ਉਪਾਸਨਾ ਕਰਨ ਲਈ ਜਾਣਾ ਚਾਹੀਦਾ ਹੈ।
ਅਸਤਸਨਾ 12:11
ਫ਼ੇਰ ਯਹੋਵਾਹ ਆਪਣੇ ਖਾਸ ਸਥਾਨ ਦੀ ਚੋਣ ਕਰੇਗਾ। ਉਹ ਉੱਥੇ ਆਪਣਾ ਨਾਮ ਰੱਖੇਗਾ ਅਤੇ ਤੁਹਾਨੂੰ ਉਹ ਸਾਰੀਆਂ ਵਸਤਾਂ, ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ, ਲਿਆਉਣੀਆਂ ਚਾਹੀਦੀਆਂ ਹਨ। ਆਪਣੀਆਂ ਹੋਮ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੀਆਂ ਫ਼ਸਲਾਂ ਅਤੇ ਜਾਨਵਰਾਂ ਦਾ ਦਸਵੰਧ , ਆਪਣੀਆਂ ਖਾਸ ਸੁਗਾਤਾਂ ਅਤੇ ਕੋਈ ਵੀ ਸੁਗਾਤ ਜਿਸਦਾ ਤੁਸੀਂ ਯਹੋਵਾਹ ਨੂੰ ਦੇਣ ਦਾ ਇਕਰਾਰ ਕੀਤਾ ਸੀ, ਲਿਆਉ।
ਖ਼ਰੋਜ 20:24
“ਮੇਰੇ ਲਈ ਖਾਸ ਜਗਵੇਦੀ ਬਣਾਓ। ਇਸ ਜਗਵੇਦੀ ਨੂੰ ਬਨਾਉਣ ਲਈ ਮਿੱਟੀ ਦੀ ਵਰਤੋਂ ਕਰੋ। ਇਸ ਜਗਵੇਦੀ ਉੱਤੇ ਹੋਮ ਦੀਆਂ ਭੇਟਾਂ ਅਤੇ ਸੁੱਖ ਸਾਂਦ ਦੀਆਂ ਭੇਟਾਂ ਮੇਰੇ ਲਈ ਬਲੀ ਵਜੋਂ ਭੇਂਟ ਕਰੋ। ਅਜਿਹਾ ਕਰਨ ਲਈ ਆਪਣੀਆਂ ਭੇਡਾਂ ਜਾਂ ਪਸ਼ੂਆਂ ਦੀ ਵਰਤੋਂ ਕਰੋ। ਅਜਿਹਾ ਹਰ ਉਸ ਥਾਂ ਕਰੋ ਜਿੱਥੇ ਮੈਂ ਤੁਹਾਨੂੰ ਮੈਨੂੰ ਚੇਤੇ ਕਰਨ ਲਈ ਆਖਦਾ ਹਾਂ। ਫ਼ੇਰ ਮੈਂ ਆਵਾਂਗਾ ਤੇ ਤੁਹਾਨੂੰ ਅਸੀਸ ਦਿਆਂਗਾ।
ਅਬਦ ਯਾਹ 1:10
ਤੁਸੀਂ ਸ਼ਰਮ ਨਾਲ ਭਰ ਜਾਵੋਂਗੇ ਅਤੇ ਹਮੇਸ਼ਾ ਲਈ ਨਸ਼ਟ ਕੀਤੇ ਜਾਵੋਂਗੇ। ਕਿਉਂ ਕਿ ਤੁਸੀਂ ਆਪਣੇ ਭਰਾ ਯਾਕੂਬ ਨਾਲ ਬੜੀ ਨਿਸ਼ਠੁਰਤਾ ਵਰਤੀ।
ਜ਼ਿਕਰ ਯਾਹ 12:2
“ਵੇਖ, ਮੈਂ ਯਰੂਸ਼ਲਮ ਨੂੰ ਉਸ ਦੇ ਆਸ-ਪਾਸ ਦੇ ਰਾਜਾਂ ਲਈ ਜ਼ਹਿਰ ਦੇ ਪਿਆਲੇ ਵਾਂਗ ਬਣਾਵਾਂਗਾ। ਕੌਮਾਂ ਆਉਣਗੀਆਂ ਅਤੇ ਉਸ ਸ਼ਹਿਰ ਤੇ ਹਮਲਾ ਕਰਨਗੀਆਂ ਅਤੇ ਸਾਰੇ ਦਾ ਸਾਰਾ ਯਹੂਦਾਹ ਇਹ ਫਾਹੀ ਵਿੱਚ ਆ ਜਾਵੇਗਾ।
ਰਸੂਲਾਂ ਦੇ ਕਰਤੱਬ 5:38
ਇਸੇ ਲਈ ਹੁਣ ਮੈਂ ਤੁਹਾਨੂੰ ਆਖਦਾ ਹਾਂ; ਇਨ੍ਹਾਂ ਲੋਕਾਂ ਬਾਰੇ ਤੰਗ ਨਾ ਹੋਵੋ। ਇਨ੍ਹਾਂ ਨੂੰ ਜਾਣ ਦਿਉ। ਜੇਕਰ ਇਨ੍ਹਾਂ ਦੀਆਂ ਵਿਉਂਤਾਂ ਅਤੇ ਅਮਲ ਲੋਕਾਂ ਵੱਲੋਂ ਹਨ, ਤਾਂ ਇਹ ਅਸਫ਼ਲ ਹੋ ਜਾਣਗੀਆਂ।
ਰਸੂਲਾਂ ਦੇ ਕਰਤੱਬ 9:5
ਸੌਲੁਸ ਨੇ ਕਿਹਾ, “ਪ੍ਰਭੂ, ਤੂੰ ਕੌਣ ਹੈਂ?” ਉਸ ਨੇ ਜਵਾਬ ਦਿੱਤਾ, “ਮੈਂ ਯਿਸੂ ਹਾਂ। ਮੈਂ ਹੀ ਹਾਂ ਜਿਸ ਨੂੰ ਤੂੰ ਤਸੀਹੇ ਦੇ ਰਿਹਾ ਹੈ।
ਪਰਕਾਸ਼ ਦੀ ਪੋਥੀ 19:14
ਸਵਰਗ ਦੀਆਂ ਫ਼ੌਜਾਂ ਉਸਦਾ ਅਨੁਸਰਣ ਕਰ ਰਹੀਆਂ ਸਨ। ਉਹ ਚਿੱਟੇ ਘੋੜਿਆਂ ਤੇ ਸਵਾਰ ਸਨ। ਉਹ ਵੱਧੀਆ ਲਿਨਨ ਦੇ ਕੱਪੜਿਆਂ ਨਾਲ ਸੱਜੇ ਹੋਏ ਸਨ ਜੋ ਸਾਫ਼ ਅਤੇ ਚਿੱਟਾ ਸੀ।
ਯਸਈਆਹ 60:12
ਕੋਈ ਵੀ ਕੌਮ ਜਾਂ ਰਾਜਧਾਨੀ ਜਿਹੜੀ ਤੁਹਾਡੀ ਸੇਵਾ ਨਹੀਂ ਕਰਦੀ, ਤਬਾਹ ਹੋ ਜਾਵੇਗੀ।
ਵਾਈਜ਼ 9:10
ਹਰ ਸਮੇਂ ਜਦੋਂ ਤੁਹਾਨੂੰ ਕਰਨ ਲਈ ਕੁਝ ਲੱਭੇ, ਇਸ ਨੂੰ ਆਪਣੀ ਸਮਰਬਾ ਅਨੁਸਾਰ ਕਰੋ। ਕਿਉਂ ਜੋ ਕਬਰ ਵਿੱਚ, ਜਿੱਧਰ ਤੁਸੀਂ ਪਹਿਲਾਂ ਹੀ ਜਾ ਰਹੇ ਹੋਂ, ਉੱਥੇ ਕੋਈ ਕਿਰਿਆ ਨਹੀਂ, ਮੁਹਾਰਤ, ਸਿਆਣਪ ਜਾਂ ਗਿਆਨ ਦਾ ਕੋਈ ਮਤਲਬ ਨਹੀਂ।
੨ ਤਵਾਰੀਖ਼ 7:16
ਕਿਉਂ ਕਿ ਹੁਣ ਮੈਂ ਇਸ ਮੰਦਰ ਨੂੰ ਚੁਣਿਆਂ ਹੈ ਤੇ ਪਵਿੱਤਰ ਕੀਤਾ ਹੈ ਤਾਂ ਜੋ ਮੇਰਾ ਨਾਮ ਹੇਮਸ਼ਾ ਲਈ ਇੱਥੇ ਰਹੇਗਾ। ਹਾਂ, ਮੇਰਾ ਦਿਲ ਅਤੇ ਅੱਖਾਂ ਹਮੇਸ਼ਾ ਇਸ ਮੰਦਰ ਵੱਲ ਲੱਗੇ ਰਹਿਣਗੇ।
ਅਜ਼ਰਾ 6:13
ਮੰਦਰ ਦਾ ਮੁਕੰਮਲ ਹੋਣਾ ਅਤੇ ਸਮਰਪਿਤ ਕੀਤਾ ਜਾਣਾ ਇਉਂ ਦਰਿਆ ਤੋਂ ਪਾਰ ਦੇ ਹਾਕਮ ਤਤਨਈ, ਸ਼ਬਰ ਬੋਜਨਈ ਅਤੇ ਉਨ੍ਹਾਂ ਦੇ ਸਾਥੀਆਂ ਨੇ ਦਾਰਾ ਪਾਤਸ਼ਾਹ ਦੀ ਭੇਜੀ ਹੋਈ ਆਗਿਆ ਅਨੁਸਾਰ ਸਭ ਕੰਮ ਕੀਤਾ। ਇਨ੍ਹਾਂ ਮਨੁੱਖਾਂ ਨੇ ਉਸਦਾ ਪੂਰਾ-ਪੂਰਾ ਹੁਕਮ ਮਂਨਿਆਂ ਤੇ ਕਾਰਜ ਸੰਪੰਨ ਕੀਤਾ।
ਆ ਸਤਰ 3:14
ਇਸ ਆਦੇਸ਼ ਦੀ ਇੱਕ ਨਕਲ ਕਨੂੰਨ ਵਜੋਂ ਸਾਰੇ ਪ੍ਰਾਂਤਾਂ ਲਈ ਸੂਬੇ ਵਿੱਚਲੇ ਸਾਰੇ ਲੋਕਾਂ ਦਰਮਿਆਨ ਐਲਾਨ ਕਰਾਉਣ ਲਈ ਦਿੱਤੀ ਗਈ, ਤਾਂ ਜੋ ਸਾਰੇ ਲੋਕ ਉਸ ਦਿਨ ਲਈ ਤਿਆਰ ਰਹਿਣ।
ਆ ਸਤਰ 8:14
ਸੰਦੇਸ਼ਵਾਹਕਾਂ ਨੇ ਪਾਤਸ਼ਾਹ ਦੇ ਘੋੜਿਆਂ ਤੇ ਸਵਾਰ ਹੋ ਕੇ ਇਸ ਕਾਰਜ ਨੂੰ ਛੇਤੀ-ਛੇਤੀ ਖਤਮ ਕੀਤਾ। ਪਾਤਸ਼ਾਹ ਨੇ ਉਨ੍ਹਾਂ ਨੂੰ ਇਹ ਕੰਮ ਫੁਰਤੀ ਨਾਲ ਮੁਕਾਉਣ ਦਾ ਹੁਕਮ ਦਿੱਤਾ ਸੀ ਅਤੇ ਇਸ ਹੁਕਮ ਦਾ ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਵੀ ਪ੍ਰਚਾਰ ਕੀਤਾ ਗਿਆ।
ਜ਼ਬੂਰ 5:10
ਉਨ੍ਹਾਂ ਨੂੰ ਸਜ਼ਾ ਦਿਉ, ਪਰਮੇਸ਼ੁਰ! ਉਨ੍ਹਾਂ ਨੂੰ ਖੁਦ ਆਪਣੇ ਹੀ ਜਾਲ ਵਿੱਚ ਫ਼ਸ ਜਾਣ ਦਿਉ। ਉਹ ਲੋਕ ਤੁਹਾਡੇ ਵਿਰੁੱਧ ਖੜ੍ਹੇ ਹੋ ਗਏ ਹਨ। ਉਨ੍ਹਾਂ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਲਈ ਸਜ਼ਾ ਦਿਉ।
ਜ਼ਬੂਰ 21:8
ਹੇ ਪਰਮੇਸ਼ੁਰ, ਤੁਸੀਂ ਆਪਣੇ ਸਾਰੇ ਦੁਸ਼ਮਣਾਂ ਨੂੰ ਵਿਖਾ ਦਿਉਂਗੇ ਕਿ ਤੁਸੀਂ ਸ਼ਕਤੀਮਾਨ ਹੋ। ਤੁਹਾਡੀ ਸ਼ਕਤੀ ਉਨ੍ਹਾਂ ਨੂੰ ਹਰਾਏਗੀ ਜਿਹੜੇ ਤੁਹਾਨੂੰ ਨਫ਼ਰਤ ਕਰਦੇ ਹਨ।
ਜ਼ਬੂਰ 132:13
ਯਹੋਵਾਹ ਨੇ ਸੀਯੋਨ ਨੂੰ ਆਪਣੇ ਮੰਦਰ ਸਥਾਨ ਵਜੋਂ ਚੁਣਿਆ। ਇਹ ਉਹੀ ਥਾਂ ਹੈ ਜਿਹੜੀ ਉਹ ਆਪਣੇ ਘਰ ਵਾਸਤੇ ਚਾਹੁੰਦਾ ਸੀ।
ਜ਼ਬੂਰ 137:8
ਬੇਬੀਲੋਨ, ਤੂੰ ਤਬਾਹ ਹੋ ਜਾਵੇਗਾ, ਉਸ ਬੰਦੇ ਨੂੰ ਅਸੀਸ ਦੇ, ਜਿਹੜਾ ਤੈਨੂੰ ਦੰਡ ਦਿੰਦਾ ਹੈ, ਜਿਸ ਦਾ ਤੂੰ ਅਧਿਕਾਰੀ ਹੈਂ। ਉਸ ਬੰਦੇ ਨੂੰ ਅਸੀਸ ਦੇ ਜਿਹੜਾ ਤੈਨੂੰ ਦੁੱਖ ਦਿੰਦਾ ਹੈ। ਜਿਵੇਂ ਤੂੰ ਸਾਨੂੰ ਦੁੱਖ ਦਿੰਦਾ ਹੈ।
ਅਸਤਸਨਾ 16:2
ਤੁਹਾਨੂੰ ਉਸ ਸਥਾਨ ਉੱਤੇ ਜਾਣਾ ਚਾਹੀਦਾ ਹੈ ਜਿਸ ਨੂੰ ਯਹੋਵਾਹ ਆਪਣਾ ਨਾਮ ਰੱਖਣ ਲਈ ਚੁਣੇਗਾ। ਉੱਥੇ ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਪਸਹ ਦੀ ਬਲੀ ਚੜ੍ਹਾਉਣੀ ਚਾਹੀਦੀ ਹੈ। ਤੁਹਾਨੂੰ ਆਪਣੇ ਵੱਗ ਜਾਂ ਇੱਜੜ ਵਿੱਚੋਂ ਇੱਕ ਜਾਨਵਰ ਨੂੰ ਭੇਟ ਕਰਨਾ ਚਾਹੀਦਾ ਹੈ।