Ezra 8:23
ਇਸ ਲਈ ਅਸੀਂ ਵਰਤ ਰੱਖ ਕੇ ਇਸ ਗੱਲ ਲਈ ਸਾਡੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ ਅਤੇ ਉਸ ਨੇ ਸਾਡੀ ਬੇਨਤੀ ਦਾ ਉੱਤਰ ਦਿੱਤਾ।
Ezra 8:23 in Other Translations
King James Version (KJV)
So we fasted and besought our God for this: and he was intreated of us.
American Standard Version (ASV)
So we fasted and besought our God for this: and he was entreated of us.
Bible in Basic English (BBE)
So we went without food, requesting our God for this: and his ear was open to our prayer.
Darby English Bible (DBY)
And we fasted, and besought our God for this; and he was entreated of us.
Webster's Bible (WBT)
So we fasted and besought our God for this: and he was entreated by us.
World English Bible (WEB)
So we fasted and begged our God for this: and he was entreated of us.
Young's Literal Translation (YLT)
And we fast, and seek from our God for this, and He is entreated of us.
| So we fasted | וַנָּצ֛וּמָה | wannāṣûmâ | va-na-TSOO-ma |
| and besought | וַנְּבַקְשָׁ֥ה | wannĕbaqšâ | va-neh-vahk-SHA |
| our God | מֵֽאֱלֹהֵ֖ינוּ | mēʾĕlōhênû | may-ay-loh-HAY-noo |
| for | עַל | ʿal | al |
| this: | זֹ֑את | zōt | zote |
| and he was intreated | וַיֵּֽעָתֵ֖ר | wayyēʿātēr | va-yay-ah-TARE |
| of us. | לָֽנוּ׃ | lānû | la-NOO |
Cross Reference
ਯਰਮਿਆਹ 29:12
ਫ਼ੇਰ ਤੁਸੀਂ ਲੋਕ ਮੇਰਾ ਨਾਮ ਲਵੋਗੇ। ਤੁਸੀਂ ਮੇਰੇ ਕੋਲ ਆਵੋਂਗੇ ਅਤੇ ਮੇਰੇ ਅੱਗੇ ਪ੍ਰਾਰਥਨਾ ਕਰੋਗੇ। ਅਤੇ ਮੈਂ ਤੁਹਾਨੂੰ ਸੁਣਾਂਗਾ।
੧ ਤਵਾਰੀਖ਼ 5:20
ਅਤੇ ਉਹ ਲੋਕ ਜਿਹੜੇ ਮਨੱਸ਼ਹ, ਰਊਬੇਨ ਅਤੇ ਗਾਦ ਪਰਿਵਾਰ-ਸਮੂਹਾਂ ਤੋਂ ਸਨ ਨੇ ਲੜਾਈ ਵਿੱਚ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਤੇ ਯਹੋਵਾਹ ਨੂੰ ਮਦਦ ਲਈ ਪੁਕਾਰ ਕੀਤੀ ਕਿਉਂ ਕਿ ਉਨ੍ਹਾਂ ਆਖਿਆ ਕਿ ਉਹ ਯਹੋਵਾਹ ਵਿੱਚ ਭਰੋਸਾ ਰੱਖਦੇ ਹਨ, ਭਰੋਸਾ ਕਰਦੇ ਹਨ। ਇਸ ਲਈ ਪਰਮੇਸ਼ੁਰ ਨੇ ਵੀ ਉਨ੍ਹਾਂ ਦੀ ਸਹਾਇਤਾ ਕੀਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਹਗਰੀ ਮਨੁੱਖਾਂ ਨੂੰ ਹਾਰ ਦੇਣ ਵਿੱਚ ਮਦਦ ਕੀਤੀ। ਤਾਂ ਉਨ੍ਹਾਂ ਨੇ ਹਗਰੀ ਮਨੁੱਖਾਂ ਤੋਂ ਇਲਾਵਾ ਹੋਰ ਵੀ ਜਿਹੜੇ ਮਨੁੱਖਾਂ ਨੇ ਹਗਰੀਆਂ ਦਾ ਸਾਥ ਦਿੱਤਾ ਸੀ, ਉਨ੍ਹਾਂ ਨੂੰ ਵੀ ਹਰਾਇਆ।
ਰਸੂਲਾਂ ਦੇ ਕਰਤੱਬ 10:30
ਕੁਰਨੇਲਿਯੁਸ ਨੇ ਕਿਹਾ, “ਚਾਰ ਦਿਨ ਪਹਿਲਾਂ ਮੈਂ ਆਪਣੇ ਘਰ ਵਿੱਚ ਪ੍ਰਾਰਥਨਾ ਕਰ ਰਿਹਾ ਸਾਂ, ਇਹ ਦੁਪਹਿਰੇ ਤਿੰਨ ਕੁ ਵਜੇ ਦੇ ਆਸ-ਪਾਸ ਦਾ ਵਕਤ ਸੀ। ਅਚਾਨਕ ਇੱਕ ਦੂਤ ਮੇਰੇ ਅੱਗੇ ਆਕੇ ਖੜੋ ਗਿਆ, ਉਸ ਨੇ ਬੜੇ ਚਮਕੀਲੇ ਕੱਪੜੇ ਪਾਏ ਹੋਏ ਸਨ।
ਲੋਕਾ 2:37
ਉਹ ਇੱਕ ਵਿਧਵਾ ਸੀ ਅਤੇ ਹੁਣ ਉਹ 84 ਸਾਲਾਂ ਦੀ ਸੀ। ਉਸ ਨੇ ਕਦੇ ਮੰਦਰ ਨਹੀਂ ਸੀ ਛੱਡਿਆ। ਉਹ ਵਰਤ ਰੱਖਦੀ ਅਤੇ ਦਿਨ-ਰਾਤ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦੀ।
ਮੱਤੀ 7:7
ਜੋ ਤੁਹਾਨੂੰ ਚਾਹੀਦਾ ਹੈ ਪਰਮੇਸ਼ੁਰ ਕੋਲੋਂ ਮੰਗਣਾ ਜਾਰੀ ਰੱਖੋ “ਜੇਕਰ ਤੁਸੀਂ ਮੰਗਦੇ ਰਹੋਂਗੇ ਤਾਂ, ਤੁਸੀਂ ਪ੍ਰਾਪਤ ਕਰ ਲਵੋਂਗੇ। ਲੱਭੋ, ਤਾਂ ਲੱਭੇਗਾ। ਖੜਕਾਓ, ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਵੇਗਾ।
ਦਾਨੀ ਐਲ 9:3
ਫ਼ੇਰ ਮੈਂ ਪਰਮੇਸ਼ੁਰ, ਆਪਣੇ ਪ੍ਰਭੂ ਵੱਲ ਪਰਤਿਆ। ਮੈਂ ਉਸ ਅੱਗੇ ਪ੍ਰਾਰਥਨਾ ਕੀਤੀ ਅਤੇ ਉਸ ਪਾਸੋਂ ਸਹਾਇਤਾ ਮੰਗੀ। ਮੈਂ ਕੋਈ ਭੋਜਨ ਨਹੀਂ ਕੀਤਾ, ਅਤੇ ਮੈਂ ਸੋਗ ਦੇ ਵਸਤਰ ਪਹਿਨ ਲੇ। ਅਤੇ ਮੈਂ ਆਪਣੇ ਸਿਰ ਵਿੱਚ ਘਟ੍ਟਾ ਪਾ ਲਿਆ।
ਯਰਮਿਆਹ 50:4
ਯਹੋਵਾਹ ਆਖਦਾ ਹੈ, “ਉਸ ਸਮੇਂ, ਇਸਰਾਏਲ ਦੇ ਲੋਕ ਅਤੇ ਯਹੂਦਾਹ ਦੇ ਲੋਕ ਇਕੱਠੇ ਹੋਣਗੇ। ਉਹ ਰਲਕੇ ਇਕੱਠੇ ਰੋਣਗੇ, ਰੋਣਗੇ। ਅਤੇ ਇਕੱਠੇ ਹੀ ਜਾਕੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਲੱਭਣਗੇ।
ਯਰਮਿਆਹ 33:3
“ਯਹੂਦਾਹ, ਮੇਰੇ ਅੱਗੇ ਪ੍ਰਾਰਥਨਾ ਕਰ। ਮੈਂ ਤੇਰੀ ਪ੍ਰਾਰਥਨਾ ਸੁਣਾਂਗਾ। ਮੈਂ ਤੈਨੂੰ ਬਹੁਤ ਮਹੱਤਵਪੂਰਣ ਭੇਤ ਦੱਸਾਂਗਾ। ਤੂੰ ਇਹ ਗੱਲਾਂ ਪਹਿਲਾਂ ਕਦੇ ਨਹੀਂ ਸੁਣੀਆਂ।
ਯਸਈਆਹ 19:22
ਯਹੋਵਾਹ ਮਿਸਰ ਦੇ ਲੋਕਾਂ ਨੂੰ ਸਜ਼ਾ ਦੇਵੇਗਾ। ਅਤੇ ਫ਼ੇਰ ਯਹੋਵਾਹ ਉਨ੍ਹਾਂ ਨੂੰ ਮਾਫ਼ ਕਰ ਦੇਵੇਗਾ ਅਤੇ ਉਹ ਯਹੋਵਾਹ ਵੱਲ ਵਾਪਸ ਪਰਤ ਆਉਣਗੇ। ਯਹੋਵਾਹ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਸੁਣੇਗਾ ਅਤੇ ਉਨ੍ਹਾਂ ਨੂੰ ਮਾਫ਼ੀ ਦੇ ਦੇਵੇਗਾ।
ਨਹਮਿਆਹ 9:1
ਇਸਰਾਏਲੀਆਂ ਨੇ ਆਪਣੇ ਪਾਪਾਂ ਦਾ ਇਕਰਾਰ ਕੀਤਾ ਫਿਰ ਉਸੇ ਮਹੀਨੇ ਦੇ 24ਵੇਂ ਦਿਨ, ਸਾਰੇ ਇਸਰਾਏਲੀ ਵਰਤ ਰੱਖਣ ਲਈ ਇੱਕਸਾਬ ਇਕੱਠੇ ਹੋਏ। ਆਪਣਾ ਸੋਗ ਪ੍ਰਗਟਾਉਣ ਲਈ ਉਨ੍ਹਾਂ ਨੇ ਸੋਗ ਵਾਲੇ ਕੱਪੜੇ ਪਾਏ ਅਤੇ ਆਪਣੇ ਸਿਰਾਂ ਤੇ ਧੂੜ ਪਾ ਲਈ।
ਅਜ਼ਰਾ 8:31
ਪਹਿਲੇ ਮਹੀਨੇ ਦੇ ਬਾਰ੍ਹਵੇਂ ਦਿਨ ਅਸੀਂ ਅਹਵਾ ਨਦੀ ਤੋਂ ਤੁਰ ਪਏ ਅਤੇ ਯਰੂਸ਼ਲਮ ਵੱਲ ਨੂੰ ਚੱਲ ਪਏ। ਪਰਮੇਸ਼ੁਰ ਦੀ ਕਿਰਪਾ ਸਾਡੇ ਨਾਲ ਸੀ ਜਿਸ ਨੇ ਸਾਨੂੰ ਰਾਹ ਦੇ ਵੈਰੀਆਂ ਤੇ ਡਾਕੂਆਂ ਤੋਂ ਬਚਾਇਆ।
੨ ਤਵਾਰੀਖ਼ 33:12
ਜਦੋਂ ਮਨੱਸ਼ਹ ਤੇ ਇਹ ਬਿਪਤਾ ਆ ਪਈ ਤਾਂ ਫ਼ਿਰ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕਰਨ ਲੱਗਾ ਕਿ ਉਸਦੀ ਮਦਦ ਕਰੇ। ਇਉਂ ਉਸ ਨੇ ਯਹੋਵਾਹ ਪਰਮੇਸ਼ੁਰ ਦੇ ਸਾਹਮਣੇ ਆਪਣੇ ਵੱਡੇਰਿਆਂ ਵਾਂਗ ਨਿਮਰਤਾ ਵਿਖਾਈ।
ਅਸਤਸਨਾ 4:29
ਪਰ ਜੇਕਰ ਉੱਥੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਭਾਲੋਂਗੇ, ਤੁਸੀਂ ਉਸ ਨੂੰ ਭਾਲ ਲਵੋਂਗੇ, ਜੇਕਰ ਤੁਸੀਂ ਉਸ ਨੂੰ ਆਪਣੇ ਪੂਰੇ ਦਿਨ ਅਤੇ ਰੂਹ ਨਾਲ ਭਾਲੋਂਗੇ।