Galatians 4:21
ਹਾਜਰਾ ਅਤੇ ਸਾਰਾਹ ਦੀ ਮਿਸਾਲ ਤੁਹਾਡੇ ਵਿੱਚੋਂ ਕੁਝ ਲੋਕ ਹਾਲੇ ਵੀ ਮੂਸਾ ਦੇ ਨੇਮ ਦੇ ਅਧੀਨ ਹੋਣਾ ਲੋਚਦੇ ਹਨ। ਮੈਨੂੰ ਦੱਸੋ ਕਿ ਨੇਮ ਕੀ ਆਖ਼ਦਾ ਹੈ?
Galatians 4:21 in Other Translations
King James Version (KJV)
Tell me, ye that desire to be under the law, do ye not hear the law?
American Standard Version (ASV)
Tell me, ye that desire to be under the law, do ye not hear the law?
Bible in Basic English (BBE)
Say, you whose desire it is to be under the law, do you not give ear to the law?
Darby English Bible (DBY)
Tell me, ye who are desirous of being under law, do ye not listen to the law?
World English Bible (WEB)
Tell me, you that desire to be under the law, don't you listen to the law?
Young's Literal Translation (YLT)
Tell me, ye who are willing to be under law, the law do ye not hear?
| Tell | Λέγετέ | legete | LAY-gay-TAY |
| me, | μοι | moi | moo |
| ye that | οἱ | hoi | oo |
| desire | ὑπὸ | hypo | yoo-POH |
| to be | νόμον | nomon | NOH-mone |
| under | θέλοντες | thelontes | THAY-lone-tase |
| law, the | εἶναι | einai | EE-nay |
| do ye not | τὸν | ton | tone |
| hear | νόμον | nomon | NOH-mone |
| the | οὐκ | ouk | ook |
| law? | ἀκούετε | akouete | ah-KOO-ay-tay |
Cross Reference
ਗਲਾਤੀਆਂ 4:9
ਪਰ ਹੁਣ ਤੁਸੀਂ ਅਸਲੀ ਪਰਮੇਸ਼ੁਰ ਨੂੰ ਜਾਣਦੇ ਹੋ। ਇਹ ਸੱਚਮੁੱਚ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਨੂੰ ਜਾਣਦਾ ਹੈ। ਇਸ ਲਈ ਅਜਿਹਾ ਕਿਉਂ ਹੈ ਕਿ ਤੁਸੀਂ ਉਨ੍ਹਾਂ ਨਿਤਾਣੇ ਅਤੇ ਫ਼ਜ਼ੂਲ ਨੇਮਾਂ ਵੱਲ ਵਾਪਸ ਜਾਂਦੇ ਹੋ ਜਿਨ੍ਹਾਂ ਦਾ ਅਨੁਸਰਣ ਤੁਸੀਂ ਮੁੱਢ ਵਿੱਚ ਕੀਤਾ ਸੀ? ਕੀ ਤੁਸੀਂ ਹੁਣ ਫ਼ੇਰ ਉਨ੍ਹਾਂ ਚੀਜ਼ਾਂ ਦੇ ਗੁਲਾਮ ਬਣਨਾ ਚਾਹੁੰਦੇ ਹੋ?
ਗਲਾਤੀਆਂ 3:23
ਇਸ ਵਿਸ਼ਵਾਸ ਦੇ ਆਉਣ ਤੋਂ ਪਹਿਲਾਂ ਅਸੀਂ ਸਾਰੇ ਨੇਮ ਦੇ ਕੈਦੀ ਬਣੇ ਹੋਏ ਸਾਂ ਅਤੇ ਨੇਮ ਦੀ ਨਿਗਰਾਨੀ ਹੇਠ ਸਾਂ। ਸਾਨੂੰ ਉਦੋਂ ਤੱਕ ਕੋਈ ਅਜ਼ਾਦੀ ਨਹੀਂ ਸੀ ਜਦੋਂ ਤੱਕ ਪਰਮੇਸ਼ੁਰ ਨੇ ਸਾਡੇ ਤੇ ਵਿਸ਼ਵਾਸ ਦਾ ਉਹ ਮਾਰਗ, ਪਰਗਟ ਨਹੀਂ ਕੀਤਾ, ਜਿਹੜਾ ਆ ਰਿਹਾ ਸੀ।
ਗਲਾਤੀਆਂ 3:10
ਪਰ ਜਿਹੜੇ ਲੋਕ ਧਰਮੀ ਬਨਣ ਲਈ ਨੇਮ ਉੱਤੇ ਨਿਰਭਰ ਕਰਦੇ ਹਨ ਉਹ ਸਰਾਪੇ ਹੋਏ ਹਨ। ਕਿਉਂ? ਕਿਉਂਕਿ ਪੋਥੀਆਂ ਆਖਦੀਆਂ ਹਨ, “ਇੱਕ ਵਿਅਕਤੀ ਨੂੰ ਉਹ ਸਭ ਕੁਝ ਕਰਨਾ ਚਾਹੀਦਾ ਹੈ ਜੋ ਨੇਮ ਵਿੱਚ ਲਿਖਿਆ ਹੋਇਆ ਹੈ। ਜੋ ਉਹ ਹਮੇਸ਼ਾ ਇਸਦਾ ਪਾਲਣ ਨਹੀਂ ਕਰਦਾ ਤਾਂ ਉਹ ਵਿਅਕਤੀ ਸਰਾਪਿਆ ਹੋਇਆ ਹੈ।”
ਰੋਮੀਆਂ 10:3
ਉਹ ਅਨਜਾਣ ਸਨ ਕਿ ਕਿਵੇਂ ਪਰੇਮਸ਼ੁਰ ਲੋਕਾਂ ਨੂੰ ਧਰਮੀ ਬਣਾਉਂਦਾ ਹੈ। ਅਤੇ ਉਨ੍ਹਾਂ ਨੇ ਆਪਣੇ ਮਨਭਾਉਂਦੇ ਢੰਗ ਨਾਲ ਆਪਣੇ ਆਪ ਨੂੰ ਧਰਮੀ ਬਨਾਉਣ ਦੀ ਕੋਸ਼ਿਸ਼ ਕੀਤੀ। ਇਸ ਲਈ ਉਨ੍ਹਾਂ ਨੇ ਪਰੇਮਸ਼ੁਰ ਦੇ ਲੋਕਾਂ ਨੂੰ ਧਰਮੀ ਬਨਾਉਣ ਦੇ ਢੰਗ ਨੂੰ ਕਬੂਲ ਨਾ ਕੀਤਾ।
ਰੋਮੀਆਂ 9:30
ਤਾਂ ਇਸ ਸਭ ਦਾ ਕੀ ਅਰਥ ਹੋਇਆ? ਇਸਦਾ ਮਤਲਬ ਇਹ ਹੈ ਕਿ; ਗੈਰ ਯਹੂਦੀ ਲੋਕ ਜਿਹੜੇ ਧਰਮੀ ਹੋਣ ਦੀ ਕੋਸ਼ਿਸ਼ ਨਹੀਂ ਕਰ ਰਹੇ ਸਨ, ਧਰਮੀ ਬਣਾਏ ਗਏ। ਉਹ ਆਪਣੇ ਵਿਸ਼ਵਾਸ ਕਾਰਣ ਹੀ ਧਰਮੀ ਬਣੇ।
ਰੋਮੀਆਂ 7:5
ਅਤੀਤ ਵਿੱਚ, ਸਾਡੇ ਪਾਪੀ ਸੁਭਾਅ ਨੇ ਸਾਡੇ ਤੇ ਸ਼ਾਸਨ ਕੀਤਾ। ਸ਼ਰ੍ਹਾ ਨੇ ਸਾਡੇ ਅੰਦਰ ਦੁਸ਼ਟਤਾ ਕਰਨ ਦੀ ਇੱਛਾ ਨੂੰ ਉੱਤੇਜਿਤ ਕੀਤਾ, ਅਤੇ ਉਨ੍ਹਾਂ ਬਦੀਆਂ ਨੇ ਸਾਡੇ ਸਰੀਰਾਂ ਨੂੰ ਕਾਬੂ ਕਰ ਲਿਆ। ਇਸ ਲਈ ਜੋ ਕੁਝ ਵੀ ਅਸੀਂ ਕੀਤਾ ਸਿਰਫ਼ ਸਾਨੂੰ ਆਪਣੀ ਆਤਮਕ ਮੌਤ ਵੱਲ ਲੈ ਗਿਆ।
ਰੋਮੀਆਂ 3:19
ਹੁਣ ਅਸੀਂ ਜਾਣਦੇ ਹਾਂ ਕਿ ਇਹ ਗੱਲਾਂ ਜੋ ਸ਼ਰ੍ਹਾ ਆਖਦੀ ਹੈ ਉਨ੍ਹਾਂ ਲਈ ਹਨ ਜੋ ਸ਼ਰ੍ਹਾ ਦੇ ਅਧੀਨ ਹਨ। ਅਤੇ ਇਹ, ਉਹ ਗੱਲਾਂ ਇਸ ਲਈ ਆਖਦੀ ਹੈ ਤਾਂ ਜੋ ਹਰ ਇੱਕ ਦਾ ਮੂੰਹ ਬੰਦ ਹੋ ਸੱਕੇ ਅਤੇ ਸੰਸਾਰ ਪਰਮੇਸ਼ੁਰ ਦੇ ਨਿਆਂ ਹੇਠ ਆ ਜਾਵੇ।
ਯੂਹੰਨਾ 15:25
ਪਰ ਇਹ ਇਸ ਲਈ ਹੋਇਆ ਹੈ ਕਿਉਂ ਕਿ ਜੋ ਭਵਿੱਖਬਾਣੀ ਉਨ੍ਹਾਂ ਦੀ ਸ਼ਰ੍ਹਾ ਵਿੱਚ ਲਿਖੀ ਹੋਈ ਸੀ ਪੂਰੀ ਹੋ ਜਾਵੇ। ‘ਉਨ੍ਹਾਂ ਨੇ ਬਿਨਾ ਕਾਰਣ ਮੈਨੂੰ ਨਫ਼ਰਤ ਕੀਤੀ।’
ਯੂਹੰਨਾ 12:34
ਲੋਕਾਂ ਨੇ ਕਿਹਾ, “ਸਾਡੀ ਸ਼ਰ੍ਹਾ ਤਾਂ ਆਖਦੀ ਹੈ ਕਿ ਮਸੀਹ ਹਮੇਸ਼ਾ ਜੀਵੇਗਾ ਤਾਂ ਫ਼ਿਰ ਤੂੰ ਇਹ ਕਿਉਂ ਆਖਦਾ ਹੈ, ਕਿ ‘ਮਨੁੱਖ ਦਾ ਪੁੱਤਰ ਜ਼ਰੂਰ ਉੱਪਰ ਉੱਠਾਇਆ ਜਾਵੇਗਾ? ਇਹ ‘ਮਨੁੱਖ ਦਾ ਪੁੱਤਰ’ ਕੌਣ ਹੈ?”
ਯੂਹੰਨਾ 10:34
ਯਿਸੂ ਨੇ ਆਖਿਆ, “ਇਹ ਤੁਹਾਡੀ ਸ਼ਰ੍ਹਾ ਵਿੱਚ ਲਿਖਿਆ ਹੋਇਆ ਹੈ, ‘ਮੈਂ ਆਖਿਆ ਤੁਸੀਂ ਦੇਵਤੇ ਹੋ।’
ਯੂਹੰਨਾ 5:46
ਜੇਕਰ ਤੁਸੀਂ ਮੂਸਾ ਤੇ ਵਿਸ਼ਵਾਸ ਕੀਤਾ ਹੁੰਦਾ। ਤੁਸੀਂ ਮੇਰੇ ਤੇ ਵਿਸ਼ਵਾਸ ਕੀਤਾ ਹੁੰਦਾ ਕਿਉਂਕਿ ਉਸ ਨੇ ਮੇਰੇ ਬਾਰੇ ਲਿਖਿਆ।
ਮੱਤੀ 22:29
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਤੁਸੀਂ ਭੁੱਲ ਵਿੱਚ ਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਕਿ ਪੋਥੀਆਂ ਕੀ ਆਖਦੀਆਂ ਹਨ। ਅਤੇ ਤੁਸੀਂ ਪਰਮੇਸ਼ੁਰ ਦੀ ਸ਼ਕਤੀ ਬਾਰੇ ਨਹੀਂ ਜਾਣਦੇ।
ਮੱਤੀ 21:42
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਭਲਾ ਤੁਸੀਂ ਪੋਥੀਆਂ ਵਿੱਚ ਕਦੇ ਨਹੀਂ ਪੜ੍ਹਿਆ: ‘ਜਿਹੜਾ ਪੱਥਰ ਰਾਜਾਂ ਦੁਆਰਾ ਨਾਮੰਜ਼ੂਰ ਕੀਤਾ ਗਿਆ ਸੀ ਖੂੰਜੇ ਦਾ ਸਿਰਾ ਹੋ ਗਿਆ। ਪ੍ਰਭੂ ਨੇ ਇਸ ਨੂੰ ਵਾਪਰਨ ਦਿੱਤਾ ਅਤੇ ਸਾਡੇ ਲਈ ਇਹ ਅਚੰਭਾ ਹੈ।’
ਰੋਮੀਆਂ 6:14
ਪਾਪ ਤੁਹਾਡਾ ਮਾਲਕ ਨਹੀਂ ਹੋਵੇਗਾ। ਕਿਉਂਕਿ ਤੁਸੀਂ ਸ਼ਰ੍ਹਾ ਦੇ ਹੇਠ ਨਹੀਂ ਹੋ ਸਗੋਂ ਤੁਸੀਂ ਪਰਮੇਸ਼ੁਰ ਦੀ ਕਿਰਪਾ ਦੇ ਹੇਠ ਹੋ।