ਗਲਾਤੀਆਂ 5:25 in Punjabi

ਪੰਜਾਬੀ ਪੰਜਾਬੀ ਬਾਈਬਲ ਗਲਾਤੀਆਂ ਗਲਾਤੀਆਂ 5 ਗਲਾਤੀਆਂ 5:25

Galatians 5:25
ਅਸੀਂ ਆਪਣਾ ਨਵਾਂ ਜੀਵਨ ਆਤਮਾ ਤੋਂ ਪਾਉਂਦੇ ਹਾਂ। ਇਸ ਲਈ ਸਾਨੂੰ ਆਤਮਾ ਦੀ ਅਗਵਾਈ ਦੇ ਅਨੁਸਾਰ ਹੀ ਵਿਹਾਰ ਕਰਨਾ ਚਾਹੀਦਾ ਹੈ।

Galatians 5:24Galatians 5Galatians 5:26

Galatians 5:25 in Other Translations

King James Version (KJV)
If we live in the Spirit, let us also walk in the Spirit.

American Standard Version (ASV)
If we live by the Spirit, by the Spirit let us also walk.

Bible in Basic English (BBE)
If we are living by the Spirit, by the Spirit let us be guided.

Darby English Bible (DBY)
If we live by the Spirit, let us walk also by the Spirit.

World English Bible (WEB)
If we live by the Spirit, let's also walk by the Spirit.

Young's Literal Translation (YLT)
if we may live in the Spirit, in the Spirit also we may walk;

If
εἰeiee
we
live
ζῶμενzōmenZOH-mane
in
the
Spirit,
πνεύματιpneumatiPNAVE-ma-tee
also
us
let
πνεύματιpneumatiPNAVE-ma-tee
walk
καὶkaikay
in
the
Spirit.
στοιχῶμενstoichōmenstoo-HOH-mane

Cross Reference

ਗਲਾਤੀਆਂ 5:16
ਆਤਮਾ ਅਤੇ ਮਨੁੱਖੀ ਸਭਾ ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ; ਆਤਮਾ ਦੀ ਅਗਵਾਈ ਵਿੱਚ ਜੀਓ। ਫ਼ੇਰ ਤੁਸੀਂ ਕੋਈ ਮੰਦਾ ਕੰਮ ਨਹੀਂ ਕਰੋਂਗੇ ਜਿਹੜੇ ਤੁਹਾਡੇ ਪਾਪੀ ਆਪੇ ਨੂੰ ਪਸੰਦ ਹਨ।

ਯੂਹੰਨਾ 6:63
ਇਹ ਸਰੀਰ ਨਹੀਂ ਹੈ ਜੋ ਜੀਵਨ ਦਿੰਦਾ ਹੈ ਸਗੋਂ ਇਹ ਆਤਮਾ ਹੈ ਜੋ ਜੀਵਨ ਦਿੰਦਾ ਹੈ। ਜੋ ਗੱਲਾਂ ਮੈਂ ਤੁਹਾਨੂੰ ਦੱਸੀਆਂ ਹਨ ਉਹ ਆਤਮਾ ਹਨ, ਇਸ ਲਈ ਇਹ ਗੱਲਾਂ ਜੀਵਨ ਦਿੰਦੀਆਂ ਹਨ।

ਰੋਮੀਆਂ 8:2
ਮੈਂ ਭਲਾ ਦੋਸ਼ੀ ਕਿਉਂ ਨਹੀਂ ਠਹਿਰਾਇਆ ਗਿਆ। ਕਿਉਂਕਿ ਮਸੀਹ ਯਿਸੂ ਵਿੱਚ, ਆਤਮਾ ਦਾ ਨੇਮ ਜੋ ਜੀਵਨ ਲਿਆਉਂਦਾ ਹੈ, ਉਸ ਨੇ ਮੈਨੂੰ ਉਸ ਸ਼ਰ੍ਹਾ ਤੋਂ ਮੁਕਤ ਕੀਤਾ ਹੈ, ਜੋ ਪਾਪ ਅਤੇ ਮੌਤ ਲਿਆਉਂਦੀ ਹੈ।

ਰੋਮੀਆਂ 8:4
ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਅਸੀਂ ਸ਼ਰ੍ਹਾ ਦੀਆਂ ਜ਼ਰੂਰਤਾਂ ਨੂੰ ਆਪਣੇ ਵੱਲੋਂ ਪੂਰਨ ਕਰ ਸੱਕੀਏ ਕਿਉਂਕਿ ਅਸੀਂ ਆਤਮਾ ਅਨੁਸਾਰ ਜਿਉਂਦੇ ਹਾਂ ਨਾ ਕਿ ਆਪਣੇ ਪਾਪੀ ਸੁਭਾਅ ਦੇ ਅਨੁਸਾਰ।

ਰੋਮੀਆਂ 8:10
ਤੁਹਾਡਾ ਸਰੀਰ ਪਾਪ ਕਾਰਣ ਹਮੇਸ਼ਾ ਮ੍ਰਿਤਕ ਹੋਵੇਗਾ। ਪਰ ਜੇ ਮਸੀਹ ਤੁਹਾਡੇ ਅੰਦਰ ਹੈ ਤਾਂ ਆਤਮਾ ਤੁਹਾਨੂੰ ਜੀਵਨ ਦਿੰਦਾ ਹੈ, ਕਿਉਂਕਿ ਮਸੀਹ ਨੇ ਤੁਹਾਨੂੰ ਧਰਮੀ ਬਣਾਇਆ ਹੈ।

੧ ਕੁਰਿੰਥੀਆਂ 15:45
ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: “ਪਹਿਲਾ ਮਨੁਖ ਜਿਉਂਦੀ ਹੋਂਦ ਬਣਿਆ” ਪਰ ਆਖਰੀ ਮਨੁਖ ਇੱਕ ਆਤਮਾ ਬਣ ਗਿਆ ਜੋ ਜੀਵਨ ਦਿੰਦਾ ਹੈ।

੨ ਕੁਰਿੰਥੀਆਂ 3:6
ਪਰਮੇਸ਼ੁਰ ਨੇ ਸਾਨੂੰ ਨਵੇਂ ਇਕਰਾਰ ਦੇ ਸੇਵਾਦਾਰ ਬਣਨ ਦੇ ਯੋਗ ਬਣਾਇਆ। ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਇਹ ਨਵਾਂ ਇਕਰਾਰਨਾਮਾ ਲਿਖਿਆ ਹੋਇਆ ਨੇਮ ਨਹੀਂ ਹੈ। ਇਹ ਆਤਮਾ ਦਾ ਹੈ। ਲਿਖਿਆ ਹੋਇਆ ਨੇਮ ਮੌਤ ਲਿਆਉਂਦਾ ਹੈ ਜਦ ਕਿ ਆਤਮਾ ਜੀਵਨ ਦਿੰਦਾ ਹੈ।

੧ ਪਤਰਸ 4:6
ਖੁਸ਼ਖਬਰੀ ਦਾ ਉਪਦੇਸ਼ ਉਨ੍ਹਾਂ ਲੋਕਾਂ ਨੂੰ ਦਿੱਤਾ ਗਿਆ ਸੀ ਜਿਹੜੇ ਹੁਣ ਮਰ ਚੁੱਕੇ ਹਨ ਕਿਉਂਕਿ ਉਨ੍ਹਾਂ ਲੋਕਾਂ ਬਾਰੇ ਵੀ ਉਸੇ ਤਰ੍ਹਾਂ ਨਿਆਂ ਹੋਵੇਗਾ ਜਿਵੇਂ ਸਮੂਹ ਲੋਕਾਂ ਬਾਰੇ ਹੁੰਦਾ ਹੈ। ਖੁਸ਼ਖਬਰੀ ਦਾ ਪ੍ਰਚਾਰ ਉਨ੍ਹਾਂ ਨੂੰ ਇਸ ਲਈ ਕੀਤਾ ਗਿਆ ਸੀ ਤਾਂ ਜੋ ਉਹ ਉਸੇ ਤਰ੍ਹਾਂ ਆਤਮਾ ਵਿੱਚ ਜਿਉਂ ਸੱਕਣ ਜਿਵੇਂ ਪਰਮੇਸ਼ੁਰ ਰਹਿੰਦਾ ਹੈ।

ਪਰਕਾਸ਼ ਦੀ ਪੋਥੀ 11:11
ਪਰ ਸਾਢੇ ਤਿੰਨਾਂ ਦਿਨਾਂ ਪਿੱਛੋਂ ਪਰਮੇਸ਼ੁਰ ਵੱਲੋਂ ਜੀਵਨ ਦੇ ਸਾਹ ਨੇ ਉਨ੍ਹਾਂ ਵਿੱਚ ਪ੍ਰਵੇਸ਼ ਕੀਤਾ ਅਤੇ ਉਹ ਆਪਣੇ ਪੈਰਾਂ ਤੇ ਖਲੋ ਗਏ। ਉਹ ਸਾਰੇ ਜਿਨ੍ਹਾਂ ਨੇ ਉਨ੍ਹਾਂ ਨੂੰ ਵੇਖਿਆ ਡਰ ਨਾਲ ਭਰ ਗਏ ਸਨ।