ਪੈਦਾਇਸ਼ 1:9 in Punjabi

ਪੰਜਾਬੀ ਪੰਜਾਬੀ ਬਾਈਬਲ ਪੈਦਾਇਸ਼ ਪੈਦਾਇਸ਼ 1 ਪੈਦਾਇਸ਼ 1:9

Genesis 1:9
ਤੀਸਰਾ ਦਿਨ-ਖੁਸ਼ਕ ਜ਼ਮੀਨ ਅਤੇ ਪੌਦੇ ਫ਼ੇਰ ਪਰਮੇਸ਼ੁਰ ਨੇ ਆਖਿਆ, “ਅਕਾਸ਼ ਦੇ ਹੇਠਲਾ ਪਾਣੀ ਇੱਕ ਜਗ਼੍ਹਾ ਤੇ ਇਕੱਠਾ ਹੋ ਜਾਵੇ ਅਤੇ ਸੁੱਕੀ ਜ਼ਮੀਨ ਪ੍ਰਗਟ ਹੋਵੇ।” ਇਹੀ ਵਾਪਰਿਆ।

Genesis 1:8Genesis 1Genesis 1:10

Genesis 1:9 in Other Translations

King James Version (KJV)
And God said, Let the waters under the heaven be gathered together unto one place, and let the dry land appear: and it was so.

American Standard Version (ASV)
And God said, Let the waters under the heavens be gathered together unto one place, and let the dry land appear: and it was so.

Bible in Basic English (BBE)
And God said, Let the waters under the heaven come together in one place, and let the dry land be seen: and it was so.

Darby English Bible (DBY)
And God said, Let the waters under the heavens be gathered together to one place, and let the dry [land] appear. And it was so.

Webster's Bible (WBT)
And God said, Let the waters under the heaven be gathered into one place, and let the dry land appear: and it was so.

World English Bible (WEB)
God said, "Let the waters under the sky be gathered together to one place, and let the dry land appear," and it was so.

Young's Literal Translation (YLT)
And God saith, `Let the waters under the heavens be collected unto one place, and let the dry land be seen:' and it is so.

And
God
וַיֹּ֣אמֶרwayyōʾmerva-YOH-mer
said,
אֱלֹהִ֗יםʾĕlōhîmay-loh-HEEM
Let
the
waters
יִקָּו֨וּyiqqāwûyee-ka-VOO
under
הַמַּ֜יִםhammayimha-MA-yeem
the
heaven
מִתַּ֤חַתmittaḥatmee-TA-haht
be
gathered
together
הַשָּׁמַ֙יִם֙haššāmayimha-sha-MA-YEEM
unto
אֶלʾelel
one
מָק֣וֹםmāqômma-KOME
place,
אֶחָ֔דʾeḥādeh-HAHD
and
let
the
dry
וְתֵרָאֶ֖הwĕtērāʾeveh-tay-ra-EH
appear:
land
הַיַּבָּשָׁ֑הhayyabbāšâha-ya-ba-SHA
and
it
was
וַֽיְהִיwayhîVA-hee
so.
כֵֽן׃kēnhane

Cross Reference

੨ ਪਤਰਸ 3:5
ਪਰ ਇਹ ਲੋਕ ਉਹ ਚੇਤੇ ਕਰਨਾ ਪਸੰਦ ਨਹੀਂ ਕਰਦੇ ਜੋ ਬਹੁਤ ਪਹਿਲਾਂ ਵਾਪਰਿਆ ਸੀ। ਅਕਾਸ਼ ਉੱਥੇ ਹੀ ਸੀ ਅਤੇ ਪਰਮੇਸ਼ੁਰ ਨੇ ਧਰਤੀ ਨੂੰ ਪਾਣੀ ਤੋਂ ਅਤੇ ਪਾਣੀ ਨਾਲ ਸਾਜਿਆ। ਇਹ ਸਭ ਕੁਝ ਉਸ ਦੇ ਬਚਨ ਨਾਲ ਸਾਜਿਆ ਗਿਆ ਹੈ।

ਯਰਮਿਆਹ 5:22
ਅਵੱਸ਼ ਹੀ ਤੁਸੀਂ ਮੇਰੇ ਕੋਲੋਂ ਭੈਭੀਤ ਹੋ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਤੁਹਾਨੂੰ ਮੇਰੇ ਸਾਹਮਣੇ ਡਰ ਨਾਲ ਕੰਬ ਜਾਣਾ ਚਾਹੀਦਾ ਹੈ। ਮੈਂ ਹੀ ਉਹ ਹਾਂ ਜਿਸਨੇ ਸਮੁੰਦਰ ਦੀ ਹੱਦ ਬਨਾਉਣ ਲਈ ਕੰਢਿਆਂ ਨੂੰ ਬਣਾਇਆ ਸੀ। ਮੈਂ ਇਸ ਨੂੰ, ਪਾਣੀ ਨੂੰ ਹਮੇਸ਼ਾ ਵਾਸਤੇ ਇਸਦੇ ਸਿਰ ਥਾਂ ਰੱਖਣ ਵਾਸਤੇ ਸਾਜਿਆ ਸੀ। ਭਾਵੇਂ ਲਹਿਰਾਂ ਕੰਢਿਆਂ ਨਾਲ ਟਕਰਾਉਣ, ਪਰ ਉਹ ਇਸ ਨੂੰ ਤਬਾਹ ਨਹੀਂ ਕਰਨਗੀਆਂ। ਭਾਵੇਂ ਆਉਂਦੀਆਂ ਹੋਈਆਂ ਲਹਿਰਾਂ ਗਰਜਣ, ਪਰ ਉਹ ਕੰਢਿਆਂ ਤੋਂ ਪਾਰ ਨਹੀਂ ਜਾ ਸੱਕਦੀਆਂ।

ਜ਼ਬੂਰ 95:5
ਸਾਗਰ ਉਸਦਾ ਹੈ ਉਸ ਨੇ ਇਸ ਨੂੰ ਸਾਜਿਆ ਸੀ। ਪਰਮੇਸ਼ੁਰ ਨੇ ਆਪਣਿਆਂ ਹੱਥਾਂ ਨਾਲ ਸੁੱਕੀ ਧਰਤੀ ਬਣਾਈ ਸੀ।

ਜ਼ਬੂਰ 33:7
ਪਰਮੇਸ਼ੁਰ ਨੇ ਸਾਗਰ ਚੋਂ ਪਾਣੀ ਇੱਕ ਥਾਵੇਂ ਇਕੱਠਾ ਕੀਤਾ। ਉਹ ਸਾਗਰ ਨੂੰ ਇਸਦੀ ਥਾਂ ਸਿਰ ਰੱਖਦਾ ਹੈ।

ਪਰਕਾਸ਼ ਦੀ ਪੋਥੀ 10:6
ਦੂਤ ਨੇ ਉਸ ਇੱਕ ਦੇ ਨਾਂ ਦੀ ਸੌਂਹ ਖਾਧੀ ਜਿਹੜਾ ਹਮੇਸ਼ਾ ਅਤੇ ਹਮੇਸ਼ਾ ਰਹਿੰਦਾ ਹੈ, ਜਿਸਨੇ ਅਕਾਸ਼ ਅਤੇ ਉਸ ਵਿੱਚਲਾ ਸਭ ਕੁਝ, ਧਰਤੀ ਅਤੇ ਇਸ ਵਿੱਚਲਾ ਸਭ ਕੁਝ, ਸਮੁੰਦਰ ਅਤੇ ਇਸ ਵਿੱਚਲਾ ਸਭ ਕੁਝ ਸਾਜਿਆ ਹੈ। ਦੂਤ ਨੇ ਆਖਿਆ, “ਹੁਣ ਇੱਥੇ ਹੋਰ ਢਿੱਲ ਨਹੀਂ ਹੋਵੇਗੀ।

ਯਵਨਾਹ 1:9
ਯੂਨਾਹ ਨੇ ਆਦਮੀਆਂ ਨੂੰ ਆਖਿਆ, “ਮੈਂ ਇੱਕ ਇਬਰਾਨੀ ਹਾਂ ਅਤੇ ਮੈਂ ਯਹੋਵਾਹ ਦੀ ਉਪਾਸਨਾ ਕਰਦਾ ਹਾਂ ਜੋ ਕਿ ਅਕਾਸ਼ ਦਾ ਪਰਮੇਸ਼ੁਰ ਹੈ। ਉਹ ਸਮੁੰਦਰ ਅਤੇ ਜ਼ਮੀਨ ਦਾ ਸਿਰਜਣਹਾਰ ਹੈ।”

ਵਾਈਜ਼ 1:7
ਸਾਰੇ ਦਰਿਆ ਬਾਰ ਬਾਰ ਓਸੇ ਥਾਂ ਵੱਲ ਵਗਦੇ ਹਨ। ਉਹ ਸਾਰੇ ਸਮੁੰਦਰ ਵੱਲ ਵਗਦੇ ਹਨ ਪਰ ਸਮੁੰਦਰ ਕਦੇ ਨਹੀਂ ਭਰਦਾ।

ਅਮਸਾਲ 8:28
ਜੰਮੀ ਸਾਂ ਮੈਂ ਪਹਿਲਾਂ, ਫ਼ੇਰ ਯਹੋਵਾਹ ਨੇ ਰੱਖੇ ਸਨ ਬੱਦਲ ਆਕਾਸ਼ ਵਿੱਚ। ਤੇ ਹਾਜ਼ਰ ਸਾਂ ਮੈਂ ਜਦੋਂ ਰੱਖਿਆ ਸੀ ਪਾਣੀ ਯਹੋਵਾਹ ਨੇ ਸਮੁੰਦਰ ਵਿੱਚ।

ਜ਼ਬੂਰ 136:5
ਪਰਮੇਸ਼ੁਰ ਦੀ ਉਸਤਤਿ ਕਰੋ। ਉਹ ਜਿਸਨੇ ਅਕਾਸ਼ਾ ਨੂੰ ਸਾਜਣ ਲਈ ਸਿਆਣਪ ਵਰਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।

ਜ਼ਬੂਰ 24:1
ਦਾਊਦ ਦਾ ਇੱਕ ਗੀਤ। ਧਰਤੀ ਅਤੇ ਇਸਦੀ ਹਰ ਸ਼ੈਅ ਯਹੋਵਾਹ ਦੀ ਮਲਕੀਅਤ ਹੈ। ਦੁਨੀਆਂ ਤੇ ਇਸਦੇ ਸਾਰੇ ਲੋਕ ਉਸ ਦੇ ਹਨ।

ਅੱਯੂਬ 38:8
“ਅੱਯੂਬ, ਕਿਸਨੇ ਸਾਗਰ ਨੂੰ ਰੋਕਣ ਲਈ ਦਰਵਾਜ਼ੇ ਬੰਦ ਕੀਤੇ ਜਦੋਂ ਇਹ ਧਰਤੀ ਦੀ ਡੂੰਘ ਵਿੱਚੋਂ ਵਗਦਾ ਸੀ।

ਅੱਯੂਬ 26:10
ਪਰਮੇਸ਼ੁਰ ਨੇ ਦਿਗਮਂਡਲ ਨੂੰ ਇੱਕ ਘੇਰੇ ਵਾਂਗ ਸਮੁੰਦਰ ਉੱਤੇ ਵਾਹ ਦਿੱਤਾ ਹੈ, ਜਿੱਥੇ ਰੌਸ਼ਨੀ ਅਤੇ ਹਨੇਰਾ ਮਿਲਦੇ ਹਨ।

ਜ਼ਬੂਰ 104:5
ਹੇ ਪਰਮੇਸ਼ੁਰ, ਤੁਸਾਂ ਧਰਤੀ ਨੂੰ ਇਸ ਦੀਆਂ ਬੁਨਿਆਦਾਂ ਉੱਤੇ ਉਸਾਰਿਆ। ਤਾਂ ਜੋ ਇਹ ਕਦੇ ਵੀ ਤਬਾਹ ਨਾ ਹੋਵੇ।

ਜ਼ਬੂਰ 104:3
ਹੇ ਪਰਮੇਸ਼ੁਰ ਤੁਸੀਂ ਆਪਣਾ ਘਰ ਉਨ੍ਹਾਂ ਤੋਂ ਉੱਪਰ ਬਣਾਇਆ। ਤੁਸੀਂ ਮੋਟੇ ਬੱਦਲਾਂ ਦੀ ਰੱਥ ਵਾਂਗ ਵਰਤੋਂ ਕਰਦੇ ਹੋ ਅਤੇ ਅਕਾਸ਼ ਦੇ ਆਰ-ਪਾਰ ਹਵਾ ਦੇ ਖੰਬਾਂ ਉੱਤੇ ਸਵਾਰੀ ਕਰਦੇ ਹੋ।

ਅੱਯੂਬ 26:7
ਪਰਮੇਸ਼ੁਰ ਨੇ ਅਕਾਸ਼ ਨੂੰ ਉੱਤਰ ਵਿੱਚ ਉਜਾੜ ਜ਼ਮੀਨ ਉੱਤੇ ਫ਼ੈਲਾ ਦਿੱਤਾ ਹੈ। ਪਰਮੇਸ਼ੁਰ ਨੇ ਧਰਤੀ ਨੂੰ ਕਾਸੇ ਤੇ ਵੀ ਨਹੀਂ ਲਟਕਾਇਆ।