Genesis 10:10
ਨਿਮਰੋਦ ਦਾ ਰਾਜ ਬਾਬਲ, ਅਰਕ, ਅੱਕਦ ਅਤੇ ਕਲਨੇਹ ਵਿੱਚੋਂ ਸ਼ੁਰੂ ਹੋਇਆ, ਜੋ ਕਿ ਸ਼ਿਨਾਰ ਦੀ ਧਰਤੀ ਵਿੱਚ ਸਨ।
Genesis 10:10 in Other Translations
King James Version (KJV)
And the beginning of his kingdom was Babel, and Erech, and Accad, and Calneh, in the land of Shinar.
American Standard Version (ASV)
And the beginning of his kingdom was Babel, and Erech, and Accad, and Calneh, in the land of Shinar.
Bible in Basic English (BBE)
And at the first, his kingdom was Babel and Erech and Accad and Calneh, in the land of Shinar.
Darby English Bible (DBY)
And the beginning of his kingdom was Babel, and Erech, and Accad, and Calneh, in the land of Shinar.
Webster's Bible (WBT)
And the beginning of his kingdom was Babel, and Erech, and Accad, and Calneh, in the land of Shinar.
World English Bible (WEB)
The beginning of his kingdom was Babel, Erech, Accad, and Calneh, in the land of Shinar.
Young's Literal Translation (YLT)
And the first part of his kingdom is Babel, and Erech, and Accad, and Calneh, in the land of Shinar;
| And the beginning | וַתְּהִ֨י | wattĕhî | va-teh-HEE |
| of his kingdom | רֵאשִׁ֤ית | rēʾšît | ray-SHEET |
| was | מַמְלַכְתּוֹ֙ | mamlaktô | mahm-lahk-TOH |
| Babel, | בָּבֶ֔ל | bābel | ba-VEL |
| Erech, and | וְאֶ֖רֶךְ | wĕʾerek | veh-EH-rek |
| and Accad, | וְאַכַּ֣ד | wĕʾakkad | veh-ah-KAHD |
| and Calneh, | וְכַלְנֵ֑ה | wĕkalnē | veh-hahl-NAY |
| land the in | בְּאֶ֖רֶץ | bĕʾereṣ | beh-EH-rets |
| of Shinar. | שִׁנְעָֽר׃ | šinʿār | sheen-AR |
Cross Reference
ਪੈਦਾਇਸ਼ 11:9
ਇਹੀ ਉਹ ਥਾਂ ਹੈ ਜਿੱਥੇ ਯਹੋਵਾਹ ਨੇ ਦੁਨੀਆਂ ਦੀ ਭਾਸ਼ਾ ਨੂੰ ਰਲ ਗਡ ਦਿੱਤਾ। ਇਸ ਲਈ ਉਸ ਥਾਂ ਨੂੰ ਬਾਬਲ ਆਖਿਆਂ ਜਾਂਦਾ ਹੈ। ਇਸ ਲਈ ਯਹੋਵਾਹ ਨੇ ਲੋਕਾਂ ਨੂੰ ਉਸ ਥਾਂ ਤੋਂ ਖਿੰਡਾਕੇ ਧਰਤੀ ਦੀਆਂ ਹੋਰਨਾਂ ਥਾਵਾਂ ਉੱਤੇ ਫ਼ੈਲਾ ਦਿੱਤਾ।
ਪੈਦਾਇਸ਼ 11:2
ਲੋਕ ਪੂਰਬ ਤੋਂ ਚੱਲ ਪਏ। ਉਨ੍ਹਾਂ ਨੇ ਸ਼ਿਨਾਰ ਦੇ ਦੇਸ਼ ਵਿੱਚ ਇੱਕ ਮੈਦਾਨ ਦੀ ਖੋਜ ਕੀਤੀ। ਲੋਕ ਉੱਥੇ ਰਹਿਣ ਲਈ ਟਿਕ ਗਏ।
ਪੈਦਾਇਸ਼ 14:1
ਲੂਤ ਫ਼ੜਿਆ ਜਾਂਦਾ ਹੈ ਅਮਰਾਫਲ ਸਿਨਾਰ ਦਾ ਰਾਜਾ ਸੀ। ਅਰਯੋਕ ਅੱਲਾਸਾਰ ਦਾ ਰਾਜਾ ਸੀ। ਕਦਾਰਲਾਓਮਰ ਏਲਾਮ ਦਾ ਰਾਜਾ ਸੀ। ਅਤੇ ਤਿਦਾਲ ਗੋਈਮ ਦਾ ਰਾਜਾ ਸੀ।
ਜ਼ਿਕਰ ਯਾਹ 5:11
ਦੂਤ ਨੇ ਮੈਨੂੰ ਦੱਸਿਆ, “ਉਹ ਇਸ ਲਈ ਸ਼ਿਨਆਰ ਵਿੱਚ ਇੱਕ ਘਰ ਉਸਾਰਨ ਲਈ ਜਾ ਰਹੀਆਂ ਹਨ। ਉਹ ਘਰ ਉਸਾਰ ਲੈਣਗੀਆਂ ਅਤੇ ਫਿਰ ਇਹ ਨਾਪਣ ਦੀ ਬਾਲਟੀ।”
ਮੀਕਾਹ 5:6
ਉਹ ਅੱਸ਼ੂਰ ਉੱਤੇ ਤਲਵਾਰਾਂ ਨਾਲ ਸਾਸਨ ਕਰਨਗੇ ਅਤੇ ਨਿਰਮੋਦ ਦੇ ਦੇਸ ਉੱਤੇ ਨੰਗੀਆਂ ਤਲਵਾਰਾਂ ਨਾਲ ਰਾਜ ਕਰਨਗੇ। ਪਰ ਫ਼ੇਰ ਇਸਰਾਏਲ ਦਾ ਹਾਕਮ ਸਾਨੂੰ ਅੱਸ਼ੂਰੀਆਂ ਤੋਂ ਬਚਾਵੇਗਾ ਜਦੋਂ ਉਹ ਸਾਡੀ ਧਰਤੀ ਉੱਤੇ ਆਕੇ ਸਾਡੀ ਸਲਤਨਤ ਨੂੰ ਲਿਤਾੜਣਗੇ।
ਮੀਕਾਹ 4:10
ਹੇ ਸੀਯੋਨ ਦੀ ਧੀਏ! ਪੀੜਾਂ ਨਾਲ ਜਣਨ ਵਾਲੀ ਔਰਤ ਵਾਂਗ ਆਪਣੇ ‘ਬੱਚੇ’ ਨੂੰ ਜਨਮ ਦੇ। ਤੂੰ ਇਸ ਸ਼ਹਿਰ ਵਿੱਚੋਂ ਬਾਹਰ ਚਲੀ ਜਾ (ਯਰੂਸ਼ਲਮ ਚੋਂ) ਤੂੰ ਖੇਤਾਂ ਵਿੱਚ ਰਹੇਂਗੀ। ਮੇਰਾ ਮਤਲਬ, ਤੂੰ ਬਾਬਲ ਵੱਲ ਨੂੰ ਜਾਵੇਂਗੀ ਪਰ ਤੂੰ ਉਸ ਥਾਵੋਂ ਬਚਾਈ ਜਾਵੇਂਗੀ। ਯਹੋਵਾਹ ਉੱਥੇ ਜਾਕੇ ਤੇਰੀ ਰੱਖਿਆ ਕਰੇਗਾ ਅਤੇ ਤੈਨੂੰ ਤੇਰੇ ਵੈਰੀਆਂ ਤੋਂ ਬਚਾਵੇਗਾ।
ਆਮੋਸ 6:2
ਕਲਨਹ ਨੂੰ ਜਾਵੋ ਅਤੇ ਉੱਥੋਂ ਮਹਾਨ ਹਮਾਬ ਵੱਲ ਜਾਵੋ ਫ਼ਿਰ ਫ਼ਲਿਸਤੀਆਂ ਦੇ ਗਬ ਨੂੰ ਜਾਓ ਕੀ ਤੁਸੀਂ ਇਨ੍ਹਾਂ ਰਾਜਾਂ ਤੋਂ ਚੰਗੇ ਹੋ? ਨਹੀਂ! ਉਨ੍ਹਾਂ ਦੇ ਦੇਸ ਤੁਹਾਡੇ ਨਾਲੋਂ ਵੱਧੇਰੇ ਵੱਡੇ ਤੇ ਵਿਸ਼ਾਲ ਹਨ।
ਦਾਨੀ ਐਲ 1:2
ਯਹੋਵਾਹ ਨੇ ਨਬੂਕਦਨੱਸਰ ਨੂੰ ਯਹੂਦਾਹ ਦੇ ਰਾਜੇ ਯਹੋਯਾਕੀਮ ਨੂੰ ਹਰਾਉਣ ਦੀ ਇਜਾਜ਼ਤ ਦੇ ਦਿੱਤੀ। ਨਬੂਕਦਨੱਸਰ ਪਰਮੇਸ਼ੁਰ ਦੇ ਮੰਦਰ ਵਿੱਚੋਂ ਪਲੇਟਾਂ ਅਤੇ ਹੋਰ ਸਾਰੀਆਂ ਚੀਜ਼ਾਂ ਚੁੱਕ ਕੇ ਲੈ ਗਿਆ। ਉਹ ਇਨ੍ਹਾਂ ਚੀਜ਼ਾਂ ਨੂੰ ਸ਼ੀਨਾਰ ਦੀ ਧਰਤੀ ਤੇ ਲੈ ਗਿਆ। ਨਬੂਕਦਨੱਸਰ ਨੇ ਉਹ ਚੀਜ਼ਾਂ ਆਪਣੇ ਬੁੱਤਾਂ ਦੇ ਦੇਵਤਿਆਂ ਦੇ ਮੰਦਰ ਵਿੱਚ ਰੱਖ ਦਿੱਤੀਆਂ।
ਯਰਮਿਆਹ 50:21
ਯਹੋਵਾਹ ਆਖਦਾ ਹੈ, “ਮਰਾਬਇਮ ਦੇ ਦੇਸ਼ ਉੱਤੇ ਹਮਲਾ ਕਰੋ! ਪਕੋਦ ਵਿੱਚ ਰਹਿਣ ਵਾਲੇ ਲੋਕਾਂ ਉੱਤੇ ਹਮਲਾ ਕਰੋ! ਉਨ੍ਹਾਂ ਉੱਤੇ ਹਮਲਾ ਕਰੋ! ਮਾਰ ਦਿਓ ਅਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਓ! ਹਰ ਉਹ ਗੱਲ ਕਰੋ ਜਿਸਦਾ ਮੈਂ ਆਦੇਸ਼ ਦਿੰਦਾ ਹਾਂ!
ਯਸਈਆਹ 39:1
ਬਾਬਲ ਦੇ ਸੰਦੇਸ਼ਵਾਹਕ ਉਸ ਸਮੇਂ, ਬਾਲਦਾਨ ਦਾ ਪੁੱਤਰ ਮੇਰੋਦਾਚ ਬਾਲਦਾਨ ਬਾਬਲ ਦਾ ਰਾਜਾ ਸੀ। ਮੇਰੋਦਾਚ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਸੁਗਾਤਾਂ ਭੇਜੀਆਂ। ਮਰਦੋਕ ਨੇ ਅਜਿਹਾ ਇਸ ਲਈ ਕੀਤਾ ਸੀ ਕਿਉਂ ਕਿ ਉਸ ਨੇ ਹਿਜ਼ਕੀਯਾਹ ਦੀ ਬਿਮਾਰੀ ਬਾਰੇ ਸੁਣਿਆ ਸੀ।
ਯਸਈਆਹ 11:11
ਉਸ ਸਮੇਂ, ਮੇਰਾ ਪ੍ਰਭੂ ਫ਼ੇਰ ਇੱਕ ਵਾਰੀ ਉਨ੍ਹਾਂ ਲੋਕਾਂ ਕੋਲੋ ਪਹੁੰਚੇਗਾ ਜਿਹੜੇ ਪਿੱਛੇ ਰਹਿ ਗਏ ਹਨ। ਅਜਿਹਾ ਦੂਸਰੀ ਵਾਰ ਹੋਵੇਗਾ ਜਦੋਂ ਪਰਮੇਸ਼ੁਰ ਨੇ ਅਜਿਹੀ ਗੱਲ ਕੀਤੀ ਹੈ। ਇਹ ਪਰਮੇਸ਼ੁਰ ਦੇ ਉਹ ਲੋਕ ਹਨ ਜਿਹੜੇ ਅੱਸ਼ੂਰ, ਉੱਤਰੀ ਮਿਸਰ, ਦੱਖਣੀ ਮਿਸਰ, ਇਥੋਮੀਆ, ਏਲਾਮ, ਬਾਬਲ, ਹਮਾਬ ਅਤੇ ਦੁਨੀਆਂ ਦੇ ਸਾਰੇ ਦੂਰ ਦੁਰਾਡੇ ਦੇਸ਼ਾਂ ਵਿੱਚ ਬਚੇ ਹੋਏ ਹਨ।
ਯਸਈਆਹ 10:9
ਕਾਲਨੋ ਦਾ ਸ਼ਹਿਰ ਕਰਕਮੀਸ਼ ਸ਼ਹਿਰ ਵਰਗਾ ਹੈ। ਅਤੇ ਅਰਪਦ ਸ਼ਹਿਰ ਹਮਾਬ ਸ਼ਹਿਰ ਵਰਗਾ ਹੈ। ਸਾਮਰਿਯਾ ਸ਼ਹਿਰ ਦੋਮਿਸ਼ਕ ਸ਼ਹਿਰ ਵਰਗਾ ਹੈ।