ਪੈਦਾਇਸ਼ 14:19 in Punjabi

ਪੰਜਾਬੀ ਪੰਜਾਬੀ ਬਾਈਬਲ ਪੈਦਾਇਸ਼ ਪੈਦਾਇਸ਼ 14 ਪੈਦਾਇਸ਼ 14:19

Genesis 14:19
ਮਲਕਿ-ਸਿਦਕ ਨੇ ਅਬਰਾਮ ਨੂੰ ਅਸੀਸ ਦਿੱਤੀ ਅਤੇ ਆਖਿਆ, “ਅਬਰਾਮ, ਸਰਬ ਉੱਚ ਪਰਮੇਸ਼ੁਰ ਤੈਨੂੰ ਅਸੀਸ ਦੇਵੇ। ਪਰਮੇਸ਼ੁਰ ਨੇ ਅਕਾਸ਼ ਤੇ ਧਰਤੀ ਨੂੰ ਸਾਜਿਆ।

Genesis 14:18Genesis 14Genesis 14:20

Genesis 14:19 in Other Translations

King James Version (KJV)
And he blessed him, and said, Blessed be Abram of the most high God, possessor of heaven and earth:

American Standard Version (ASV)
And he blessed him, and said, Blessed be Abram of God Most High, possessor of heaven and earth:

Bible in Basic English (BBE)
And blessing him, said, May the blessing of the Most High God, maker of heaven and earth, be on Abram:

Darby English Bible (DBY)
And he blessed him, and said, Blessed be Abram of the Most High ùGod, possessor of heavens and earth.

Webster's Bible (WBT)
And he blessed him, and said, Blessed be Abram of the most high God, possessor of heaven and earth:

World English Bible (WEB)
He blessed him, and said, "Blessed be Abram of God Most High, possessor of heaven and earth:

Young's Literal Translation (YLT)
and he blesseth him, and saith, `Blessed `is' Abram to God Most High, possessing heaven and earth;

And
he
blessed
וַֽיְבָרְכֵ֖הוּwayborkēhûva-vore-HAY-hoo
said,
and
him,
וַיֹּאמַ֑רwayyōʾmarva-yoh-MAHR
Blessed
בָּר֤וּךְbārûkba-ROOK
be
Abram
אַבְרָם֙ʾabrāmav-RAHM
high
most
the
of
לְאֵ֣לlĕʾēlleh-ALE
God,
עֶלְי֔וֹןʿelyônel-YONE
possessor
קֹנֵ֖הqōnēkoh-NAY
of
heaven
שָׁמַ֥יִםšāmayimsha-MA-yeem
and
earth:
וָאָֽרֶץ׃wāʾāreṣva-AH-rets

Cross Reference

ਪੈਦਾਇਸ਼ 14:22
ਪਰ ਅਬਰਾਮ ਨੇ ਸਦੂਮ ਦੇ ਰਾਜੇ ਨੂੰ ਆਖਿਆ, “ਮੈਂ ਯਹੋਵਾਹ ਸਰਬ ਉੱਚ ਪਰਮੇਸ਼ੁਰ ਅੱਗੇ ਇਕਰਾਰ ਕਰਦਾ ਹਾਂ, ਜਿਸਨੇ ਧਰਤੀ ਤੇ ਅਕਾਸ਼ ਨੂੰ ਸਾਜਿਆ

ਇਬਰਾਨੀਆਂ 7:6
ਮਲਕਿਸਿਦਕ ਲੇਵੀ ਦੇ ਘਰਾਣੇ ਵਿੱਚੋਂ ਨਹੀਂ ਸੀ। ਪਰ ਉਸ ਨੇ ਅਬਰਾਹਾਮ ਕੋਲੋਂ ਦਸਵੰਧ ਹਾਸਿਲ ਕੀਤਾ। ਅਤੇ ਉਸ ਨੇ ਅਬਰਾਹਾਮ ਨੂੰ – ਉਸ ਵਿਅਕਤੀ ਨੂੰ ਜਿਸਦੇ ਕੋਲ ਪਰਮੇਸ਼ੁਰ ਦੇ ਵਾਇਦੇ ਸਨ – ਅਸੀਸ ਦਿੱਤੀ।

ਮੱਤੀ 11:25
ਯਿਸੂ ਆਪਣੇ ਲੋਕਾਂ ਨੂੰ ਵਿਸ਼ਰਾਮ ਦਿੰਦਾ ਤਦ ਯਿਸੂ ਨੇ ਆਖਿਆ, “ਹੇ ਪਿਤਾ, ਸਵਰਗ ਅਤੇ ਧਰਤੀ ਦੇ ਪ੍ਰਭੂ, ਮੈਂ ਤੇਰੀ ਉਸਤਤਿ ਕਰਦਾ ਹਾਂ ਅਤੇ ਜੋ ਤੂੰ ਇਨ੍ਹਾਂ ਗੱਲਾਂ ਨੂੰ ਸਿਆਣੇ ਅਤੇ ਚੁਸਤ ਲੋਕਾਂ ਤੋਂ ਗੁਪਤ ਰੱਖਿਆ। ਪਰ ਤੂੰ ਇਹ ਗੱਲਾਂ ਆਮ ਆਦਮੀਆਂ ਨੂੰ ਪ੍ਰਗਟ ਕੀਤੀਆਂ ਹਨ।

ਮੀਕਾਹ 6:6
ਪਰਮੇਸ਼ੁਰ ਸਾਡੇ ਤੋਂ ਕੀ ਚਾਹੁੰਦਾ ਹੈ? ਜਦੋਂ ਮੈਂ ਯਹੋਵਾਹ ਨੂੰ ਮਿਲਣ ਲਈ ਆਵਾਂ ਤਾਂ ਮੈਂ ਉਸ ਦੇ ਹਜ਼ੂਰ ਕੀ ਲੈ ਕੇ ਹਾਜ਼ਰ ਹੋਵਾਂ? ਜਦੋਂ ਉੱਚੇ ਬੈਠੇ ਪਰਮੇਸ਼ੁਰ ਅੱਗੇ ਸੀਸ ਝੁਕਾਵਾਂ ਉਸ ਵਕਤ ਮੈਨੂੰ ਕੀ ਕਰਨਾ ਚਾਹੀਦਾ ਹੈ? ਕੀ ਮੈਂ ਪਰਮੇਸ਼ੁਰ ਅੱਗੇ ਹੋਮ ਦੀਆਂ ਭੇਟਾਂ ਅਤੇ ਇੱਕ ਵਰ੍ਹੇ ਦਾ ਵੱਛਾ ਲੈ ਕੇ 1,000 ਹੋਵਾਂ?

ਮਰਕੁਸ 10:16
ਤਾਂ ਯਿਸੂ ਨੇ ਉਨ੍ਹਾਂ ਨੂੰ ਕੁਛੜ ਚੁੱਕਿਆ, ਉਨ੍ਹਾਂ ਤੇ ਹੱਥ ਰੱਖਿਆ ਅਤੇ ਉਨ੍ਹਾਂ ਨੂੰ ਅਸੀਸ ਦਿੱਤੀ।

ਲੋਕਾ 10:21
ਯਿਸੂ ਦਾ ਪਿਤਾ ਅੱਗੇ ਪ੍ਰਾਰਥਨਾ ਕਰਨਾ ਉਸੇ ਪਲ ਪਵਿੱਤਰ-ਆਤਮਾ ਨੇ ਯਿਸੂ ਨੂੰ ਖੁਸ਼ੀ ਮਹਿਸੂਸ ਕਰਵਾਈ ਤਾਂ ਯਿਸੂ ਨੇ ਆਖਿਆ, “ਹੇ ਪਿਤਾ! ਸਵਰਗ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਉਸਤਤਿ ਕਰਦਾ ਹਾਂ। ਕਿਉਂਕਿ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਚਾਲਾਕ ਲੋਕਾਂ ਤੋਂ ਲੁਕਾਇਆ, ਪਰ ਬੱਚਿਆਂ ਨੂੰ ਪ੍ਰਕਾਸ਼ਮਾਨ ਕੀਤਾ ਹੈ। ਮੇਰੇ ਪਿਤਾ, ਤੂੰ ਇਹ ਸਭ ਇਸ ਲਈ ਕੀਤਾ ਕਿਉਂਕਿ ਤੂੰ ਅਜਿਹਾ ਕਰਕੇ ਸੱਚਮੁੱਚ ਪ੍ਰਸੰਨ ਸੀ।

ਰਸੂਲਾਂ ਦੇ ਕਰਤੱਬ 16:17
ਇਸ ਕੁੜੀ ਨੇ ਪੌਲੁਸ ਅਤੇ ਸਾਡਾ ਪਿੱਛਾ ਕੀਤਾ ਅਤੇ ਉੱਚੀ ਆਖ ਰਹੀ ਸੀ, “ਇਹ ਵਿਅਕਤੀ ਅੱਤ ਮਹਾਨ ਪਰਮੇਸ਼ੁਰ ਦੇ ਸੇਵਕ ਹਨ। ਇਹ ਤੁਹਾਨੂੰ ਮੁਕਤੀ ਦੀ ਰਾਹ ਦੱਸਦੇ ਹਨ।”

ਅਫ਼ਸੀਆਂ 1:3
ਮਸੀਹ ਵਿੱਚ ਆਤਮਕ ਅਸੀਸਾਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਪਰਮੇਸ਼ੁਰ ਦੀ ਉਸਤਤਿ ਕਰੋ। ਪਰਮੇਸ਼ੁਰ ਨੇ ਸਾਨੂੰ ਮਸੀਹ ਵਿੱਚ ਸਵਰਗ ਦੀ ਹਰ ਆਤਮਕ ਅਸੀਸ ਦਿੱਤੀ ਹੈ।

ਅਫ਼ਸੀਆਂ 1:6
ਇਹ ਪਰਮੇਸ਼ੁਰ ਨੂੰ ਉਸਤਤਿ ਦਿੰਦੀ ਹੈ ਕਿਉਂ ਜੋ ਉਸ ਨੇ ਕਿਰਪਾ ਦਿਖਾਈ। ਪਰਮੇਸ਼ੁਰ ਨੇ ਆਪਣੀ ਕਿਰਪਾ ਸਾਡੇ ਉੱਤੇ ਮੁਫ਼ਤ ਕੀਤੀ ਹੈ ਉਸ ਨੇ ਸਾਡੇ ਉੱਪਰ ਇਹ ਕਿਰਪਾ ਮਸੀਹ ਵਿੱਚ ਦਿੱਤੀ ਜਿਸ ਨੂੰ ਉਹ ਪਿਆਰ ਕਰਦਾ ਹੈ।

ਜ਼ਬੂਰ 115:16
ਸਵਰਗ ਯਹੋਵਾਹ ਦਾ ਹੈ। ਪਰ ਉਸ ਨੇ ਲੋਕਾਂ ਨੂੰ ਧਰਤੀ ਦਿੱਤੀ।

ਜ਼ਬੂਰ 50:10
ਮੈਨੂੰ ਇਨ੍ਹਾਂ ਜਾਨਵਰਾਂ ਦੀ ਕੋਈ ਲੋੜ ਨਹੀਂ। ਮੈਂ ਪਹਿਲਾਂ ਹੀ ਜੰਗਲ ਦੇ ਸਾਰੇ ਜਾਨਵਰਾਂ ਦਾ ਮਾਲਕ ਹਾਂ। ਮੈਂ ਪਹਿਲਾਂ ਹੀ ਪਰਬਤਾਂ ਦੇ ਸਾਰੇ ਹਜ਼ਾਰਾਂ ਜਾਨਵਰਾਂ ਦਾ ਮਾਲਕ ਹਾਂ।

ਜ਼ਬੂਰ 24:1
ਦਾਊਦ ਦਾ ਇੱਕ ਗੀਤ। ਧਰਤੀ ਅਤੇ ਇਸਦੀ ਹਰ ਸ਼ੈਅ ਯਹੋਵਾਹ ਦੀ ਮਲਕੀਅਤ ਹੈ। ਦੁਨੀਆਂ ਤੇ ਇਸਦੇ ਸਾਰੇ ਲੋਕ ਉਸ ਦੇ ਹਨ।

ਪੈਦਾਇਸ਼ 27:25
ਫ਼ੇਰ ਇਸਹਾਕ ਨੇ ਉਸ ਨੂੰ ਆਖਿਆ, “ਮੇਰੇ ਲਈ ਭੋਜਨ ਲੈ ਆ। ਮੈਂ ਇਸ ਨੂੰ ਖਾਵਾਂਗਾ ਅਤੇ ਤੈਨੂੰ ਅਸੀਸਾਂ ਦੇਵਾਂਗਾ।” ਇਸ ਲਈ ਯਾਕੂਬ ਨੇ ਉਸ ਨੂੰ ਭੋਜਨ ਦਿੱਤਾ ਅਤੇ ਉਸ ਨੇ ਖਾ ਲਿਆ। ਫ਼ੇਰ ਯਾਕੂਬ ਨੇ ਉਸ ਨੂੰ ਕੁਝ ਮੈਅ ਦਿੱਤੀ ਅਤੇ ਉਸ ਨੇ ਪੀ ਲਈ।

ਪੈਦਾਇਸ਼ 47:7
ਤਾਂ ਯੂਸਫ਼ ਨੇ ਆਪਣੇ ਪਿਤਾ ਯਾਕੂਬ ਨੂੰ ਫ਼ਿਰਊਨ ਨਾਲ ਆਕੇ ਮਿਲਣ ਲਈ ਸੱਦਿਆ। ਯਾਕੂਬ ਨੇ ਫ਼ਿਰਊਨ ਨੂੰ ਅਸੀਸ ਦਿੱਤੀ।

ਪੈਦਾਇਸ਼ 47:10
ਯਾਕੂਬ ਨੇ ਫ਼ਿਰਊਨ ਨੂੰ ਅਸੀਸ ਦਿੱਤੀ। ਫ਼ੇਰ ਯਾਕੂਬ ਫ਼ਿਰਊਨ ਨਾਲ ਹੋਈ ਇਸ ਮੁਲਾਕਾਤ ਤੋਂ ਮਗਰੋਂ ਚੱਲਾ ਗਿਆ।

ਪੈਦਾਇਸ਼ 48:9
ਯੂਸੁਫ਼ ਨੇ ਆਪਣੇ ਪਿਤਾ ਨੂੰ ਆਖਿਆ, “ਇਹ ਮੇਰੇ ਪੁੱਤਰ ਹਨ। ਇਹ ਉਹ ਮੁੰਡੇ ਹਨ ਜਿਹੜੇ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ।” ਇਸਰਾਏਲ ਨੇ ਆਖਿਆ, “ਆਪਣੇ ਪੁੱਤਰਾਂ ਨੂੰ ਮੇਰੇ ਕੋਲ ਲਿਆ। ਮੈਂ ਇਨ੍ਹਾਂ ਨੂੰ ਅਸੀਸ ਦੇਵਾਂਗਾ।”

ਪੈਦਾਇਸ਼ 49:28
ਇਹ ਇਸਰਾਏਲ ਦੇ 12 ਪਰਿਵਾਰ ਹਨ। ਅਤੇ ਇਹ ਗੱਲਾਂ ਹਨ ਜਿਹੜੀਆਂ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਆਖੀਆਂ। ਉਸ ਨੇ ਹਰੇਕ ਪੁੱਤਰ ਨੂੰ ਉਹੀ ਅਸੀਸ ਦਿੱਤੀ ਜੋ ਉਸ ਲਈ ਢੁਕਵੀਂ ਸੀ।

ਗਿਣਤੀ 6:23
“ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ ਕਿ ਇਹ ਤਰੀਕਾ ਹੈ ਜਿਸਦੇ ਅਨੁਸਾਰ ਉਨ੍ਹਾਂ ਨੂੰ ਇਸਰਾਏਲ ਦੇ ਲੋਕਾਂ ਨੂੰ ਅਸੀਸ ਦੇਣੀ ਚਾਹੀਦੀ ਹੈ। ਉਨ੍ਹਾਂ ਨੂੰ ਆਖਣਾ ਚਾਹੀਦਾ ਹੈ:

ਰੁੱਤ 3:10
ਤਾਂ ਬੋਅਜ਼ ਨੇ ਆਖਿਆ, “ਮੁਟਿਆਰੇ ਯਹੋਵਾਹ ਤੇਰਾ ਭਲਾ ਕਰੇ। ਤੂੰ ਮੇਰੇ ਉੱਤੇ ਮਿਹਰਬਾਨ ਰਹੀਂ ਹੈ ਮੇਰੇ ਲਈ ਤੇਰੀ ਮਿਹਰਬਾਨੀ ਉਸ ਮਿਹਰਬਾਨੀ ਨਾਲੋਂ ਵਡੇਰੀ ਹੈ ਜਿਹੜੀ ਤੂੰ ਸ਼ੁਰੂ ਵਿੱਚ ਨਾਓਮੀ ਉੱਤੇ ਕੀਤੀ ਸੀ। ਤੂੰ ਸ਼ਾਦੀ ਲਈ ਕਿਸੇ ਅਮੀਰ ਜਾਂ ਗਰੀਬ ਜਵਾਨ ਆਦਮੀ ਨੂੰ ਵੀ ਚੁਣ ਸੱਕਦੀ ਸੀ ਪਰ ਤੂੰ ਅਜਿਹਾ ਨਹੀਂ ਕੀਤਾ।

੨ ਸਮੋਈਲ 2:5
ਸੋ ਦਾਊਦ ਨੇ ਯਾਬੇਸ਼ ਗਿਲਆਦ ਦੇ ਲੋਕਾਂ ਕੋਲ ਸੰਦੇਸ਼ਵਾਹਕ ਭੇਜੇ। ਇਨ੍ਹਾਂ ਸੰਦੇਸ਼ਵਾਹਕਾਂ ਨੇ ਯਾਬੇਸ਼ ਗਿਲਆਦ ਦੇ ਲੋਕਾਂ ਨੂੰ ਆਖਿਆ, “ਯਹੋਵਾਹ ਤੁਹਾਨੂੰ ਅਸੀਸ ਦੇਵੇ ਕਿਉਂ ਜੋ ਤੁਸੀਂ ਆਪਣੇ ਮਹਾਰਾਜ ਸ਼ਾਊਲ ਉੱਪਰ ਇੰਨੀ ਦਯਾ ਕੀਤੀ ਜੋ ਤੁਸੀਂ ਉਸ ਦੀਆਂ ਹੱਡੀਆਂ ਨੂੰ ਦੱਬ ਦਿੱਤਾ।

ਪੈਦਾਇਸ਼ 27:4
ਮੇਰੀ ਪਸੰਦ ਦਾ ਭੋਜਨ ਤਿਆਰ ਕਰ। ਇਸ ਨੂੰ ਮੇਰੇ ਕੋਲ ਲਿਆ ਮੈਂ ਇਸ ਨੂੰ ਖਾਵਾਂਗਾ। ਫ਼ੇਰ ਮੈਂ ਮਰਨ ਤੋਂ ਪਹਿਲਾਂ ਤੈਨੂੰ ਅਸੀਸ ਦੇਵਾਂਗਾ।”