Genesis 14:5
ਇਸ ਲਈ ਚੌਦਵੇਂ ਵਰ੍ਹੇ ਵਿੱਚ ਰਾਜਾ ਕਦਾਰਲਾਓਮਰ ਅਤੇ ਉਸ ਦੇ ਨਾਲ ਦੇ ਰਾਜੇ ਉਨ੍ਹਾਂ ਨਾਲ ਲੜਨ ਲਈ ਆ ਗਏ। ਕਦਾਰਲਾਓਮਰ ਅਤੇ ਉਸ ਦੇ ਸਾਥੀ ਰਾਜਿਆਂ ਨੇ ਰਫ਼ਾਈਆਂ ਲੋਕਾਂ ਨੂੰ ਅਸਤਰੋਥ ਕਰਨਇਮ ਵਿਖੇ ਹਰਾ ਦਿੱਤਾ। ਉਨ੍ਹਾਂ ਨੇ ਜ਼ੂਜ਼ੀਆ ਲੋਕਾਂ ਨੂੰ ਵੀ ਹਾਮ ਵਿੱਚ ਹਰਾ ਦਿੱਤਾ। ਉਨ੍ਹਾਂ ਨੇ ਏਮੀਆਂ ਲੋਕਾਂ ਨੂੰ ਸਾਵੇਹ ਕਿਰਯਾਤਇਮ ਵਿਖੇ ਹਰਾ ਦਿੱਤਾ।
Genesis 14:5 in Other Translations
King James Version (KJV)
And in the fourteenth year came Chedorlaomer, and the kings that were with him, and smote the Rephaim in Ashteroth Karnaim, and the Zuzims in Ham, and the Emins in Shaveh Kiriathaim,
American Standard Version (ASV)
And in the fourteenth year came Chedorlaomer, and the kings that were with him, and smote the Rephaim in Ashteroth-karnaim, and the Zuzim in Ham, and the Emim in Shaveh-kiriathaim,
Bible in Basic English (BBE)
And in the fourteenth year, Chedorlaomer and the kings who were on his side, overcame the Rephaim in Ashteroth-karnaim, and the Zuzim in Ham, and the Emim in Shaveh-kiriathaim,
Darby English Bible (DBY)
And in the fourteenth year came Chedorlaomer and the kings that were with him, and smote the Rephaim in Ashteroth-karnaim, and the Zuzim in Ham, and the Emim in Shaveh-Kirjathaim,
Webster's Bible (WBT)
And in the fourteenth year came Chedorlaomer, and the kings that were with him, and smote the Rephaims in Ashteroth Karnaim, and the Zuzims in Ham, and the Emins in Shaveh Kiriathaim,
World English Bible (WEB)
In the fourteenth year Chedorlaomer came, and the kings who were with him, and struck the Rephaim in Ashteroth Karnaim, and the Zuzim in Ham, and the Emim in Shaveh-kiriathaim,
Young's Literal Translation (YLT)
And in the fourteenth year came Chedorlaomer, and the kings who `are' with him, and they smite the Rephaim in Ashteroth Karnaim, and the Zuzim in Ham, and the Emim in Shaveh Kiriathaim,
| And in the fourteenth | וּבְאַרְבַּע֩ | ûbĕʾarbaʿ | oo-veh-ar-BA |
| עֶשְׂרֵ֨ה | ʿeśrē | es-RAY | |
| year | שָׁנָ֜ה | šānâ | sha-NA |
| came | בָּ֣א | bāʾ | ba |
| Chedorlaomer, | כְדָרְלָעֹ֗מֶר | kĕdorlāʿōmer | heh-dore-la-OH-mer |
| kings the and | וְהַמְּלָכִים֙ | wĕhammĕlākîm | veh-ha-meh-la-HEEM |
| that | אֲשֶׁ֣ר | ʾăšer | uh-SHER |
| were with | אִתּ֔וֹ | ʾittô | EE-toh |
| him, and smote | וַיַּכּ֤וּ | wayyakkû | va-YA-koo |
| אֶת | ʾet | et | |
| the Rephaims | רְפָאִים֙ | rĕpāʾîm | reh-fa-EEM |
| in Ashteroth Karnaim, | בְּעַשְׁתְּרֹ֣ת | bĕʿaštĕrōt | beh-ash-teh-ROTE |
| and the Zuzims | קַרְנַ֔יִם | qarnayim | kahr-NA-yeem |
| Ham, in | וְאֶת | wĕʾet | veh-ET |
| and the Emims | הַזּוּזִ֖ים | hazzûzîm | ha-zoo-ZEEM |
| in Shaveh Kiriathaim, | בְּהָ֑ם | bĕhām | beh-HAHM |
| וְאֵת֙ | wĕʾēt | veh-ATE | |
| הָֽאֵימִ֔ים | hāʾêmîm | ha-ay-MEEM | |
| בְּשָׁוֵ֖ה | bĕšāwē | beh-sha-VAY | |
| קִרְיָתָֽיִם׃ | qiryātāyim | keer-ya-TA-yeem |
Cross Reference
ਅਸਤਸਨਾ 3:11
(ਓਗ ਬਾਸ਼ਾਨ ਦਾ ਰਾਜਾ ਸੀ। ਓਗ ਹਾਲੇ ਤੀਕ ਬਚੇ ਹੋਏ ਥੋੜੇ ਜਿਹੇ ਰਫ਼ਾਈ ਲੋਕਾਂ ਵਿੱਚੋਂ ਇੱਕ ਸੀ। ਓਗ ਦਾ ਪਲੰਘ ਲੋਹੇ ਦਾ ਸੀ। ਇਹ 13 ਫੁੱਟ ਲੰਮਾ ਅਤੇ 6 ਫੁੱਟ ਚੌੜਾ ਸੀ। ਇਹ ਪਲੰਘ ਹਾਲੇ ਵੀ ਰੱਬਾਹ ਸ਼ਹਿਰ ਵਿੱਚ ਹੈ ਜਿੱਥੇ ਅੰਮੋਨੀ ਲੋਕ ਰਹਿੰਦੇ ਹਨ।)
ਅਸਤਸਨਾ 2:10
(ਅਤੀਤ ਵਿੱਚ, ਏਮੀ ਲੋਕ ਆਰ ਵਿੱਚ ਰਹਿੰਦੇ ਸਨ। ਉਹ ਤਾਕਤਵਰ ਲੋਕ ਸਨ ਅਤੇ ਬਹੁਤ ਗਿਣਤੀ ਵਿੱਚ ਸਨ। ਉਹ ਅਨਾਕੀ ਲੋਕਾਂ ਵਾਂਗ ਕੱਦ ਵਾਲੇ ਸਨ।
ਅਸਤਸਨਾ 1:4
ਇਹ ਯਹੋਵਾਹ ਦੇ ਸੀਹੋਨ ਅਤੇ ਓਗ ਨੂੰ ਹਰਾਉਣ ਤੋਂ ਬਾਦ ਵਾਪਰਿਆ। (ਸੀਹੋਨ ਅਮੋਰੀਆਂ ਦਾ ਰਾਜਾ ਸੀ, ਜੋ ਕਿ ਹਸ਼ਬੋਨ ਵਿੱਚ ਹਕੂਮਤ ਕਰਦਾ ਸੀ। ਓਗ ਬਾਸ਼ਾਨ ਦਾ ਰਾਜਾ ਸੀ। ਜੋ ਕਿ ਅਸ਼ਤਾਰੋਥ ਅਤੇ ਅਦਰਈ ਵਿੱਚ ਹਕੂਮਤ ਕਰਦਾ ਸੀ।)
ਪੈਦਾਇਸ਼ 15:20
ਹਿੱਤੀ ਲੋਕਾਂ, ਪਰਿਜ਼ੀ ਲੋਕਾਂ, ਰਫਾਈਮ ਲੋਕਾਂ,
ਜ਼ਬੂਰ 78:51
ਪਰਮੇਸ਼ੁਰ ਨੇ ਮਿਸਰ ਦੇ ਪਹਿਲੋਠੇ ਜੰਮੇ ਪੁੱਤਰਾਂ ਨੂੰ ਮਾਰ ਦਿੱਤਾ। ਉਸ ਨੇ ਹਾਮ ਦੇ ਪਰਿਵਾਰ ਵਿੱਚੋਂ ਹਰ ਪਹਿਲੋਠੇ ਪੁੱਤਰ ਨੂੰ ਮਾਰ ਦਿੱਤਾ।
ਜ਼ਬੂਰ 105:23
ਫ਼ੇਰ ਇਸਰਾਏਲ ਮਿਸਰ ਵਿੱਚ ਆਇਆ, ਯਾਕੂਬ ਹੈਮ ਦੇ ਦੇਸ਼ ਵਿੱਚ ਰਹਿੰਦਾ ਸੀ।
ਜ਼ਬੂਰ 105:27
ਪਰਮੇਸ਼ੁਰ ਨੇ ਹਾਮ ਦੇ ਦੇਸ਼ ਅੰਦਰ ਮੂਸਾ ਅਤੇ ਹਾਰੂਨ ਕੋਲੋਂ ਬਹੁਤ ਸਾਰੇ ਕਰਿਸ਼ਮੇ ਕਰਵਾਏ।
ਜ਼ਬੂਰ 106:22
ਪਰਮੇਸ਼ੁਰ ਨੇ ਹੈਮ ਦੇ ਦੇਸ਼ ਵਿੱਚ ਕਰਿਸ਼ਮੇ ਕੀਤੇ ਸਨ, ਲਾਲ ਸਾਗਰ ਦੇ ਨੇੜੇ ਪਰਮੇਸ਼ੁਰ ਦੀਆਂ ਕਰਨੀਆਂ ਭਰਮ ਭਰੀਆਂ ਸਨ।
ਯਸਈਆਹ 17:5
“ਉਹ ਸਮਾਂ ਰਫ਼ਾਈਮ ਵਾਦੀ ਵਿੱਚ ਅਨਾਜ ਦੀਆਂ ਵਾਢੀਆਂ ਵਰਗਾ ਹੋਵੇਗਾ। ਕਾਮੇ ਉਨ੍ਹਾਂ ਬੂਟਿਆਂ ਨੂੰ ਇਕੱਠਾ ਕਰਦੇ ਹਨ ਜਿਹੜੇ ਖੇਤ ਵਿੱਚ ਉਗਦੇ ਹਨ। ਫ਼ੇਰ ਉਹ ਕਣਕ ਦੀਆਂ ਬਲੀਆਂ ਕੱਟ ਲੈਂਦੇ ਹਨ। ਅਤੇ ਉਹ ਅਨਾਜ ਜਮ੍ਹਾਂ ਕਰਦੇ ਹਨ।
ਯਰਮਿਆਹ 48:1
ਮੋਆਬ ਬਾਰੇ ਇੱਕ ਸੰਦੇਸ਼ ਇਹ ਸੰਦੇਸ਼ ਮੋਆਬ ਦੇ ਦੇਸ਼ ਬਾਰੇ ਹੈ। ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ: “ਨਬੋ ਪਰਬਤ ਲਈ ਇਹ ਬਹੁਤ ਬੁਰਾ ਹੋਵੇਗਾ। ਨਬੋ ਪਰਬਤ ਨੂੰ ਤਬਾਹ ਕਰ ਦਿੱਤਾ ਜਾਵੇਗਾ। ਕਿਕਿਯਾਤਾਇਮ ਸ਼ਹਿਰ ਨੂੰ ਨਿਮਾਣਾ ਕੀਤਾ ਜਾਵੇਗਾ। ਇਸ ਉੱਤੇ ਕਬਜ਼ਾ ਕਰ ਲਿਆ ਜਾਵੇਗਾ। ਮਜ਼ਬੂਤ ਥਾਂ ਨੂੰ ਹੀਣਾ ਬਣਾ ਦਿੱਤਾ ਜਾਵੇਗਾ। ਇਸ ਉੱਤੇ ਸੱਟ ਮਾਰੀ ਜਾਵੇਗੀ।
ਯਰਮਿਆਹ 48:23
ਕਿਰਿਯਾਤਾਇਮ, ਬੈਤ-ਗਾਮੂਲ ਅਤੇ ਬੈਤ-ਮਾਓਨ ਕਸਬਿਆਂ ਲਈ ਹਸ਼ਰ ਦਿਹਾੜਾ ਆ ਗਿਆ ਹੈ।
੧ ਤਵਾਰੀਖ਼ 14:9
ਫ਼ਲਿਸਤੀਆਂ ਨੇ ਰਫ਼ਾਈਮ ਦੀ ਵਾਦੀ ਵਿੱਚ ਰਹਿੰਦੇ ਲੋਕਾਂ ਤੇ ਹਮਲਾ ਕੀਤਾ ਅਤੇ ਉਨ੍ਹਾਂ ਦੀਆਂ ਵਸਤਾਂ ਲੁੱਟ ਲਈਆਂ।
੧ ਤਵਾਰੀਖ਼ 11:15
ਇੱਕ ਵਾਰ ਦਾਊਦ ਅਦੁੱਲਾਮ ਦੀ ਗੁਫ਼ਾ ਵਿੱਚ ਸੀ ਅਤੇ ਫ਼ਲਿਸਤੀ ਫ਼ੌਜ ਹੇਠਾਂ ਰਫ਼ਾਈਮ ਦੀ ਵਾਦੀ ਵਿੱਚ ਸੀ। ਇਹ 3 ਨਾਇੱਕ ਜੋ 30 ਵਿੱਚੋਂ ਸਨ, ਜ਼ਮੀਨ ਉੱਪਰ ਰੀਂਗਦੇ ਹੋਏ ਦਾਊਦ ਕੋਲ ਗੁਫ਼ਾ ਵਿੱਚ ਪਹੁੰਚੇ।
ਅਸਤਸਨਾ 3:20
ਪਰ ਤੁਹਾਨੂੰ ਆਪਣੇ ਇਸਰਾਏਲੀ ਰਿਸ਼ਤੇਦਾਰਾਂ ਦੀ ਉਦੋਂ ਤੱਕ ਸਹਾਇਤਾ ਕਰਨੀ ਚਾਹੀਦੀ ਹੈ ਜਦੋਂ ਤੱਕ ਕਿ ਉਹ ਯਰਦਨ ਨਦੀ ਦੇ ਪਰਲੇ ਪਾਸੇ ਵੱਲ ਦੀ ਉਸ ਧਰਤੀ ਉੱਤੇ ਕਬਜ਼ਾ ਨਹੀਂ ਕਰ ਲੈਂਦੇ ਜਿਹੜੀ ਯਹੋਵਾਹ ਉਨ੍ਹਾਂ ਨੂੰ ਦੇ ਰਿਹਾ ਹੈ। ਉਨ੍ਹਾਂ ਦੀ ਉਦੋਂ ਤੀਕ ਸਹਾਇਤਾ ਕਰੋ ਜਦੋਂ ਤੱਕ ਕਿ ਯਹੋਵਾਹ ਉਨ੍ਹਾਂ ਨੂੰ ਉੱਥੇ ਅਮਨ ਪ੍ਰਦਾਨ ਨਹੀਂ ਕਰ ਦਿੰਦਾ, ਜਿਹਾ ਕਿ ਉਸ ਨੇ ਇੱਥੇ ਤੁਹਾਡੇ ਲਈ ਕੀਤਾ ਸੀ। ਫ਼ੇਰ ਭਾਵੇਂ ਤੁਸੀਂ ਇਸ ਧਰਤੀ ਉੱਤੇ ਵਾਪਸ ਆ ਜਾਣਾ ਜਿਹੜੀ ਮੈਂ ਤੁਹਾਨੂੰ ਦਿੱਤੀ ਹੈ।’
ਅਸਤਸਨਾ 3:22
ਇਨ੍ਹਾਂ ਧਰਤੀਆਂ ਦੇ ਰਾਜਿਆਂ ਤੋਂ ਭੈਭੀਤ ਨਾ ਹੋਵੋ; ਕਿਉਂਕਿ ਯਹੋਵਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਲਈ ਲੜੇਗਾ।’
ਯਸ਼ਵਾ 12:4
ਉਨ੍ਹਾਂ ਨੇ ਬਾਸ਼ਾਨ ਦੇ ਰਾਜੇ ਓਗ ਨੂੰ ਵੀ ਹਰਾਇਆ। ਓਗ ਰਫ਼ਾਈ ਲੋਕਾਂ ਵਿੱਚੋਂ ਸੀ। ਉਸਦੀ ਹਕੂਮਤ ਅਸ਼ਤਾਰੋਥ ਅਤੇ ਅੰਦਰਈ ਵਿੱਚ ਸੀ।
ਯਸ਼ਵਾ 13:12
ਰਾਜੇ ਓਗ ਦੀ ਸਾਰੀ ਰਿਆਸਤ ਉਸੇ ਧਰਤੀ ਉੱਤੇ ਸੀ। ਰਾਜਾ ਓਗ ਬਾਸ਼ਾਨ ਵਿੱਚ ਰਾਜ ਕਰਦਾ ਸੀ। ਅਤੀਤ ਵਿੱਚ ਉਹ ਅਸ਼ਤਾਰੋਥ ਅਤੇ ਅੰਦਰਈ ਵਿਖੇ ਰਾਜ ਕਰਦਾ ਸੀ। ਓਗ ਰਫ਼ਾਈ ਲੋਕਾਂ ਵਿੱਚੋਂ ਸੀ। ਅਤੀਤ ਕਾਲ ਵਿੱਚ ਮੂਸਾ ਨੇ ਉਨ੍ਹਾਂ ਲੋਕਾਂ ਨੂੰ ਹਰਾ ਦਿੱਤਾ ਸੀ ਅਤੇ ਉਨ੍ਹਾਂ ਦੀ ਧਰਤੀ ਲੈ ਲਈ ਸੀ।
ਯਸ਼ਵਾ 13:19
ਕਿਰਯਾਥਇਮ, ਸਿਬਮਾਹ, ਸਰਬ ਸ਼ਹਿਰ ਜਿਹੜੇ ਵਾਦੀ ਵਿੱਚ ਪਹਾੜੀ ਉੱਤੇ ਸਨ।
ਯਸ਼ਵਾ 13:31
ਇਸ ਧਰਤੀ ਵਿੱਚ ਗਿਲਆਦ, ਅਸ਼ਤਾਰੋਥ ਅਤੇ ਅਰਦਈ ਦਾ ਅੱਧਾ ਹਿੱਸਾ ਵੀ ਸ਼ਾਮਿਲ ਸੀ। (ਗਿਲਆਦ, ਅਸ਼ਤਾਰੋਥ ਅਤੇ ਅੰਦਰਈ ਉਹ ਸ਼ਹਿਰ ਸਨ ਜਿੱਥੇ ਰਾਜਾ ਓਗ ਰਹਿ ਚੁੱਕਾ ਸੀ।) ਇਹ ਸਾਰੀ ਧਰਤੀ ਮਨੱਸ਼ਹ ਦੇ ਪੁੱਤਰ ਮਾਕੀਰ ਦੇ ਪਰਿਵਾਰ ਨੂੰ ਦਿੱਤੀ ਗਈ। ਉਨ੍ਹਾਂ ਸਾਰੇ ਪੁੱਤਰਾਂ ਵਿੱਚੋਂ ਅੱਧਿਆਂ ਨੇ ਇਹ ਧਰਤੀ ਹਾਸਿਲ ਕੀਤੀ।
੨ ਸਮੋਈਲ 5:18
ਅਤੇ ਫ਼ਲਿਸਤੀ ਆਏ ਅਤੇ ਰਫ਼ਾਈਆਂ ਦੀ ਵਾਦੀ ਵਿੱਚ ਡੇਰੇ ਲਾ ਲਏ।
੨ ਸਮੋਈਲ 5:22
ਫ਼ਲਿਸਤੀ ਫ਼ਿਰ ਆਏ ਅਤੇ ਰਫ਼ਾਈਆਂ ਦੀ ਵਾਦੀ ਵਿੱਚ ਫ਼ਿਰ ਤੰਬੂ ਲਾਏ।
੨ ਸਮੋਈਲ 23:13
ਇੱਕ ਵਾਰ ਉਨ੍ਹਾਂ ਤੀਹਾਂ ਮੁਖੀਆਂ ਵਿੱਚੋਂ ਤਿੰਨ ਨਿਕਲ ਗਏ ਅਤੇ ਅਦੁਲਾਮ ਦੀ ਗੁਫ਼ਾ ਨੂੰ ਵਾਢੀਆਂ ਦੇ ਵਕਤ ਦਾਊਦ ਕੋਲ ਆਏ, ਅਤੇ ਫ਼ਲਿਸਤੀਆਂ ਦੇ ਦਲ ਨੇ ਰਫ਼ਾਈਮ ਦੀ ਵਾਦੀ ਵਿੱਚ ਤੰਬੂ ਲਾਏ ਹੋਏ ਸਨ।
੧ ਤਵਾਰੀਖ਼ 4:40
ਉੱਥੇ ਇਨ੍ਹਾਂ ਨੂੰ ਭਰਪੂਰ ਹਰੇ ਮੈਦਾਨ ਮਿਲੇ ਅਤੇ ਖੂਬ ਚਰਾਂਦਾ ਵੀ। ਇੱਥੋਂ ਦਾ ਇਲਾਕਾ-ਧਰਤੀ ਬੜੀ ਹੀ ਸ਼ਾਂਤਮਈ ਤੇ ਅਮਨ ਵਾਲੀ ਸੀ। ਹਾਮ ਦੇ ਉੱਤਰਾਧਿਕਾਰੀ ਮੁੱਢੋਂ ਹੀ ਇੱਥੇ ਵੱਸਦੇ ਸਨ।
ਅਸਤਸਨਾ 2:20
(ਉਸ ਦੇਸ਼ ਦਾ ਨਾਮ ਰਫ਼ਾਈਮ ਦੀ ਧਰਤੀ ਵੀ ਹੈ। ਪਿੱਛਲੇ ਸਮੇਂ ਵਿੱਚ ਰਫ਼ਾਈ ਲੋਕ ਓੱਥੇ ਰਹਿੰਦੇ ਸਨ। ਅੰਮੋਨ ਦੇ ਲੋਕ ਉਨ੍ਹਾਂ ਨੂੰ ਜ਼ਮਜ਼ੁੰਮੀ ਆਖਦੇ ਸਨ।