ਪੈਦਾਇਸ਼ 15:14 in Punjabi

ਪੰਜਾਬੀ ਪੰਜਾਬੀ ਬਾਈਬਲ ਪੈਦਾਇਸ਼ ਪੈਦਾਇਸ਼ 15 ਪੈਦਾਇਸ਼ 15:14

Genesis 15:14
ਪਰ ਫ਼ੇਰ ਮੈਂ ਉਸ ਕੌਮ ਨੂੰ ਸਜ਼ਾ ਦੇਵਾਂਗਾ ਜਿਸਨੇ ਉਨ੍ਹਾਂ ਨੂੰ ਗੁਲਾਮ ਬਣਾਇਆ ਹੋਵੇਗਾ। ਤੇਰੇ ਲੋਕ ਉਸ ਧਰਤੀ ਨੂੰ ਛੱਡ ਜਾਣਗੇ ਅਤੇ ਆਪਣੇ ਨਾਲ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਲੈ ਜਾਣਗੇ।

Genesis 15:13Genesis 15Genesis 15:15

Genesis 15:14 in Other Translations

King James Version (KJV)
And also that nation, whom they shall serve, will I judge: and afterward shall they come out with great substance.

American Standard Version (ASV)
and also that nation, whom they shall serve, will I judge: and afterward shall they come out with great substance.

Bible in Basic English (BBE)
But I will be the judge of that nation whose servants they are, and they will come out from among them with great wealth.

Darby English Bible (DBY)
But also that nation which they shall serve I will judge; and afterwards they shall come out with great property.

Webster's Bible (WBT)
And also that nation which they shall serve, will I judge: and afterward shall they come out with great substance.

World English Bible (WEB)
I will also judge that nation, whom they will serve. Afterward they will come out with great substance.

Young's Literal Translation (YLT)
and the nation also whom they serve I judge, and after this they go out with great substance;

And
also
וְגַ֧םwĕgamveh-ɡAHM

אֶתʾetet
that
nation,
הַגּ֛וֹיhaggôyHA-ɡoy
whom
אֲשֶׁ֥רʾăšeruh-SHER
they
shall
serve,
יַֽעֲבֹ֖דוּyaʿăbōdûya-uh-VOH-doo
will
I
דָּ֣ןdāndahn
judge:
אָנֹ֑כִיʾānōkîah-NOH-hee
and
afterward
וְאַֽחֲרֵיwĕʾaḥărêveh-AH-huh-ray

כֵ֥ןkēnhane
out
come
they
shall
יֵֽצְא֖וּyēṣĕʾûyay-tseh-OO
with
great
בִּרְכֻ֥שׁbirkušbeer-HOOSH
substance.
גָּדֽוֹל׃gādôlɡa-DOLE

Cross Reference

ਨਹਮਿਆਹ 9:9
ਤੂੰ ਸਾਡੇ ਪੁਰਖਿਆਂ ਨੂੰ ਮਿਸਰ ਵਿੱਚ ਦੁੱਖੀ ਵੇਖਿਆ ਤੂੰ ਉਨ੍ਹਾਂ ਨੂੰ ਲਾਲ ਸਾਗਰ ਤੋਂ ਤੇਰੀ ਮਦਦ ਲਈ ਪੁਕਾਰ ਦਿਆਂ ਸੁਣਿਆ।

੧ ਸਮੋਈਲ 12:8
“ਯਾਕੂਬ ਮਿਸਰ ਨੂੰ ਗਿਆ। ਬਾਦ ਵਿੱਚ ਮਿਸਰੀਆਂ ਨੇ ਉਸ ਦੇ ਉੱਤਰਾਧਿਕਾਰੀਆਂ ਲਈ ਜਿਉਣਾ ਮੁਸ਼ਕਿਲ ਕਰ ਦਿੱਤਾ। ਇਸ ਲਈ ਉਨ੍ਹਾਂ ਨੇ ਯਹੋਵਾਹ ਅੱਗੇ ਮਦਦ ਲਈ ਪੁਕਾਰ ਕੀਤੀ ਅਤੇ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਤੁਹਾਡੇ ਪੁਰਖਿਆਂ ਦੀ ਮਿਸਰ ਵਿੱਚੋਂ ਬਾਹਰ ਕੱਢਣ ਲਈ ਅਗਵਾਈ ਕਰਨ ਲਈ ਭੇਜਿਆ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਇਸ ਜਗ਼੍ਹਾ ਉੱਤੇ ਰਹਿਣ ਦਿੱਤਾ।

ਯਸ਼ਵਾ 24:17
ਅਸੀਂ ਜਾਣਦੇ ਹਾਂ ਕਿ ਇਹ ਯਹੋਵਾਹ ਪਰਮੇਸ਼ੁਰ ਹੀ ਸੀ ਜਿਸਨੇ ਸਾਡੇ ਲੋਕਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ ਸੀ। ਅਸੀਂ ਉਸ ਧਰਤੀ ਉੱਤੇ ਗੁਲਾਮ ਸਾਂ। ਪਰ ਯਹੋਵਾਹ ਨੇ ਉੱਥੇ ਸਾਡੇ ਲਈ ਮਹਾਨ ਗੱਲਾਂ ਕੀਤੀਆਂ। ਉਹ ਸਾਨੂੰ ਉਸ ਧਰਤੀ ਤੋਂ ਬਾਹਰ ਲੈ ਆਇਆ ਅਤੇ ਜਦੋਂ ਹੋਰਨਾਂ ਧਰਤੀਆਂ ਵਿੱਚੋਂ ਲੰਘ ਰਹੇ ਸਾਂ ਉਸ ਨੇ ਸਾਡੀ ਰੱਖਿਆ ਕੀਤੀ।

ਯਸ਼ਵਾ 24:4
ਅਤੇ ਮੈਂ ਇਸਹਾਕ ਨੂੰ ਯਾਕੂਬ ਅਤੇ ਏਸਾਓ ਨਾਮ ਦੇ ਦੋ ਪੁੱਤਰ ਦਿੱਤੇ। ਏਸਾਓ ਨੂੰ ਮੈਂ ਸੇਈਰ ਦੇ ਪਰਬਤਾਂ ਦੇ ਦੁਆਲੇ ਦੀ ਧਰਤੀ ਦਿੱਤੀ ਯਾਕੂਬ ਅਤੇ ਉਸ ਦੇ ਪੁੱਤਰ ਉੱਥੇ ਨਹੀਂ ਰਹੇ। ਉਹ ਮਿਸਰ ਦੀ ਧਰਤੀ ਉੱਤੇ ਰਹਿਣ ਲਈ ਚੱਲੇ ਗਏ।

ਅਸਤਸਨਾ 11:2
ਅੱਜ ਉਨ੍ਹਾਂ ਸਾਰੀਆਂ ਮਹਾਨ ਗੱਲਾਂ ਨੂੰ ਯਾਦ ਕਰੋ ਜਿਹੜੀਆਂ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਸਿੱਖਿਆ ਦੇਣ ਲਈ ਕੀਤੀਆਂ। ਇਹ ਤੁਸੀਂ ਹੀ ਸੀ, ਤੁਹਾਡੇ ਬੱਚੇ ਨਹੀਂ, ਜਿਨ੍ਹਾਂ ਨੇ ਇਹ ਸਭ ਗੱਲਾਂ ਵਾਪਰਦਿਆਂ ਦੇਖੀਆਂ। ਤੁਸੀਂ ਦੇਖਿਆ ਅਤੇ ਅਨੁਭਵ ਕੀਤਾ ਕਿ ਯਹੋਵਾਹ ਕਿੰਨਾ ਮਹਾਨ ਹੈ ਅਤੇ ਉਹ ਕਿੰਨਾ ਸ਼ਕਤੀਸ਼ਾਲੀ ਹੈ, ਅਤੇ ਉਹ ਇੰਨੀਆਂ ਸ਼ਕਤੀਸ਼ਾਲੀ ਗੱਲਾਂ ਕਰਦਾ ਹੈ।

ਅਸਤਸਨਾ 7:18
ਤੁਹਾਨੂੰ ਉਨ੍ਹਾਂ ਪਾਸੋਂ ਭੈਭੀਤ ਨਹੀਂ ਹੋਣਾ ਚਾਹੀਦਾ। ਤੁਹਾਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਫ਼ਿਰਊਨ ਅਤੇ ਮਿਸਰ ਦੇ ਸਮੂਹ ਲੋਕਾਂ ਨਾਲ ਕੀ ਸਲੂਕ ਕੀਤਾ ਸੀ।

ਅਸਤਸਨਾ 6:22
ਯਹੋਵਾਹ ਨੇ ਮਹਾਨ ਅਤੇ ਅਦਭੁਤ ਕਾਰਨਾਮੇ ਕੀਤੇ। ਅਸੀਂ ਉਸ ਨੂੰ ਉਹ ਕਾਰਨਾਮੇ ਮਿਸਰੀ ਲੋਕਾਂ, ਫ਼ਿਰਊਨ ਅਤੇ ਫ਼ਿਰਊਨ ਦੇ ਘਰ ਦੇ ਲੋਕਾਂ ਨਾਲ ਕਰਦਿਆਂ ਦੇਖਿਆ।

ਅਸਤਸਨਾ 4:20
ਪਰ ਯਹੋਵਾਹ ਨੇ ਤੁਹਾਨੂੰ ਮਿਸਰ ਤੋਂ ਬਾਹਰ ਲਿਆਂਦਾ ਅਤੇ ਤੁਹਾਨੂੰ ਆਪਣੇ ਖਾਸ ਬੰਦੇ ਬਣਾਇਆ। ਇਹ ਇਸ ਤਰ੍ਹਾਂ ਸੀ ਜਿਵੇਂ ਯਹੋਵਾਹ ਲੋਹਾ ਪਿਘਲਾਉਣ ਵਾਲੀ ਤਪਦੀ ਭੱਠੀ ਵਿੱਚ ਵੜ ਕੇ ਤੁਹਾਨੂੰ ਉਸ ਅਗਨੀ ਵਿੱਚੋਂ ਕੱਢ ਲਿਆਇਆ। ਅਤੇ ਹੁਣ ਤੁਸੀਂ ਉਸੇ ਦੇ ਬੰਦੇ ਹੋ!

ਖ਼ਰੋਜ 12:32
ਅਤੇ ਤੁਸੀਂ ਆਪਣੇ ਨਾਲ ਆਪਣੀਆਂ ਸਾਰੀਆਂ ਭੇਡਾਂ ਅਤੇ ਪਸ਼ੂ ਲੈ ਜਾ ਸੱਕਦੇ ਹੋ ਜਿਹਾ ਕਿ ਤੁਸੀਂ ਆਖਿਆ ਸੀ ਕਿ ਤੁਸੀਂ ਕਰੋਂਗੇ। ਜਾਓ। ਅਤੇ ਮੈਨੂੰ ਵੀ ਅਸੀਸ ਦਿਉ।”

ਖ਼ਰੋਜ 7:1
ਯਹੋਵਾਹ ਨੇ ਮੂਸਾ ਨੂੰ ਆਖਿਆ, “ਮੈਂ ਤੈਨੂੰ ਫ਼ਿਰਊਨ ਲਈ ਪਰਮੇਸ਼ੁਰ ਦੇ ਰਾਜਦੂਤ ਵਰਗਾ ਬਣਾ ਦੇਵਾਂਗਾ। ਹਾਰੂਨ ਤੇਰਾ ਨਬੀ ਹੋਵੇਗਾ।

ਖ਼ਰੋਜ 6:5
ਹੁਣ, ਮੈਂ ਇਸਰਾਏਲ ਦੇ ਲੋਕਾਂ ਦੀਆਂ ਚੀਕਾਂ ਸੁਣ ਲਈਆਂ ਹਨ ਕਿਉਂਕਿ ਮਿਸਰੀਆਂ ਨੇ ਉਨ੍ਹਾਂ ਨੂੰ ਗੁਲਾਮ ਬਣਾ ਲਿਆ ਹੈ ਅਤੇ ਮੈਨੂੰ ਹਾਲੇ ਆਪਣਾ ਇਕਰਾਰਨਾਮਾ ਚੇਤੇ ਹੈ।

ਖ਼ਰੋਜ 3:21
ਅਤੇ ਮੈਂ ਮਿਸਰੀ ਲੋਕਾਂ ਨੂੰ ਇਸਰਾਏਲ ਦੇ ਲੋਕਾਂ ਲਈ ਮਿਹਰਬਾਨ ਬਣਾ ਦਿਆਂਗਾ। ਜਦੋਂ ਤੁਹਾਡੇ ਲੋਕ ਮਿਸਰ ਤੋਂ ਜਾਣਗੇ ਮਿਸਰੀ ਲੋਕ ਉਨ੍ਹਾਂ ਨੂੰ ਬਹੁਤ ਸਾਰੀਆਂ ਸੁਗਾਤਾਂ ਦੇਣਗੇ।

ਪੈਦਾਇਸ਼ 46:1
ਪਰਮੇਸ਼ੁਰ ਇਸਰਾਏਲ ਨੂੰ ਤਸੱਲੀ ਦਿੰਦਾ ਹੈ ਇਸ ਲਈ ਇਸਰਾਏਲ ਨੇ ਮਿਸਰ ਵੱਲ ਆਪਣਾ ਸਫ਼ਰ ਸ਼ੁਰੂ ਕੀਤਾ। ਪਹਿਲਾਂ ਇਸਰਾਏਲ ਅਤੇ ਉਸ ਦੇ ਨਾਲ ਹਰ ਕੋਈ ਬਏਰਸਬਾ ਪਹੁੰਚਿਆ। ਉੱਥੇ ਇਸਰਾਏਲ ਨੇ ਪਰਮੇਸ਼ੁਰ, ਆਪਣੇ ਪਿਤਾ ਇਸਹਾਕ ਦੇ ਪਰਮੇਸ਼ੁਰ, ਦੀ ਉਪਾਸਨਾ ਕੀਤੀ। ਉਸ ਨੇ ਬਲੀਆਂ ਚੜ੍ਹਾਈਆਂ।

ਜ਼ਬੂਰ 135:14
ਯਹੋਵਾਹ ਨੇ ਕੌਮਾ ਨੂੰ ਸਜ਼ਾ ਦਿੱਤੀ ਪਰ ਯਹੋਵਾਹ ਆਪਣੇ ਨੌਕਰਾ ਲਈ ਦਯਾਵਾਨ ਸੀ।

ਜ਼ਬੂਰ 135:9
ਪਰਮੇਸ਼ੁਰ ਨੇ ਮਿਸਰ ਵਿੱਚ ਬਹੁਤ ਸਾਰੇ ਚਮਤਕਾਰ ਅਤੇ ਕਰਿਸ਼ਮੇ ਕੀਤੇ। ਪਰਮੇਸ਼ੁਰ ਨੇ ਇਹ ਗੱਲਾਂ ਫ਼ਿਰਊਨ ਅਤੇ ਉਸ ਦੇ ਅਫ਼ਸਰਾਂ ਨਾਲ ਵਾਪਰਨ ਦਾ ਕਾਰਣ ਬਣਾਇਆ।

ਜ਼ਬੂਰ 105:27
ਪਰਮੇਸ਼ੁਰ ਨੇ ਹਾਮ ਦੇ ਦੇਸ਼ ਅੰਦਰ ਮੂਸਾ ਅਤੇ ਹਾਰੂਨ ਕੋਲੋਂ ਬਹੁਤ ਸਾਰੇ ਕਰਿਸ਼ਮੇ ਕਰਵਾਏ।

ਜ਼ਬੂਰ 78:43
ਉਹ ਮਿਸਰ ਦੇ ਕਰਿਸ਼ਮਿਆਂ ਨੂੰ ਭੁੱਲ ਗਏ ਜਿਹੜੇ ਕਰਿਸ਼ਮੇ ਸੋਅਨ ਦੇ ਖੇਤਾਂ ਵਿੱਚ ਕੀਤੇ ਗਏ ਸਨ।

ਜ਼ਬੂਰ 51:4
ਮੈਂ ਉਹੀ ਗੱਲਾਂ ਕੀਤੀਆਂ ਜਿਨ੍ਹਾਂ ਨੂੰ ਤੁਸੀਂ ਗਲਤ ਆਖਦੇ ਹੋਂ। ਹੇ ਪਰਮੇਸ਼ੁਰ ਤੁਸੀਂ ਹੀ ਹੋ ਜਿਸਦੇ ਖਿਲਾਫ਼ ਮੈਂ ਗੁਨਾਹ ਕੀਤੇ ਸਨ। ਮੈਂ ਇਨ੍ਹਾਂ ਗੱਲਾਂ ਨੂੰ ਲੋਕਾਂ ਦੇ ਜਾਨਣ ਲਈ ਸਵੀਕਾਰਦਾ ਹਾਂ, ਕਿ ਮੈਂ ਗਲਤ ਸਾਂ ਅਤੇ ਤੁਸੀਂ ਸਹੀ ਸੀ। ਤੁਹਾਡੇ ਨਿਆਂ ਨਿਰਪੱਖ ਹਨ।