Genesis 17:21
ਪਰ ਮੈਂ ਆਪਣਾ ਇਕਰਾਰਨਾਮਾ ਇਸਹਾਕ ਨਾਲ ਕਰਾਂਗਾ। ਇਸਹਾਕ ਉਹ ਪੁੱਤਰ ਹੋਵੇਗਾ ਜਿਸ ਨੂੰ ਸਾਰਾਹ ਜਨਮ ਦੇਵੇਗੀ। ਇਸ ਪੁੱਤਰ ਦਾ ਜਨਮ ਅਗਲੇ ਸਾਲ ਇਸੇ ਸਮੇਂ ਹੋਵੇਗਾ।”
Genesis 17:21 in Other Translations
King James Version (KJV)
But my covenant will I establish with Isaac, which Sarah shall bear unto thee at this set time in the next year.
American Standard Version (ASV)
But my covenant will I establish with Isaac, whom Sarah shall bear unto thee at this set time in the next year.
Bible in Basic English (BBE)
But my agreement will be with Isaac, to whom Sarah will give birth a year from this time.
Darby English Bible (DBY)
But my covenant will I establish with Isaac, whom Sarah shall bear to thee at this appointed time in the next year.
Webster's Bible (WBT)
But my covenant will I establish with Isaac, whom Sarah shall bear to thee at this set time in the next year.
World English Bible (WEB)
But my covenant I establish with Isaac, whom Sarah will bear to you at this set time in the next year."
Young's Literal Translation (YLT)
and My covenant I establish with Isaac, whom Sarah doth bear to thee at this appointed time in the next year;'
| But my covenant | וְאֶת | wĕʾet | veh-ET |
| establish I will | בְּרִיתִ֖י | bĕrîtî | beh-ree-TEE |
| with | אָקִ֣ים | ʾāqîm | ah-KEEM |
| Isaac, | אֶת | ʾet | et |
| which | יִצְחָ֑ק | yiṣḥāq | yeets-HAHK |
| Sarah | אֲשֶׁר֩ | ʾăšer | uh-SHER |
| bear shall | תֵּלֵ֨ד | tēlēd | tay-LADE |
| unto thee at this | לְךָ֤ | lĕkā | leh-HA |
| time set | שָׂרָה֙ | śārāh | sa-RA |
| in the next | לַמּוֹעֵ֣ד | lammôʿēd | la-moh-ADE |
| year. | הַזֶּ֔ה | hazze | ha-ZEH |
| בַּשָּׁנָ֖ה | baššānâ | ba-sha-NA | |
| הָֽאַחֶֽרֶת׃ | hāʾaḥeret | HA-ah-HEH-ret |
Cross Reference
ਪੈਦਾਇਸ਼ 26:2
ਯਹੋਵਾਹ ਨੇ ਇਸਹਾਕ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ, “ਮਿਸਰ ਵਿੱਚ ਨਾ ਜਾ। ਉਸੇ ਧਰਤੀ ਉੱਤੇ ਰਹਿ ਜਿਸ ਉੱਤੇ ਰਹਿਣ ਦਾ ਮੈਂ ਤੈਨੂੰ ਆਦੇਸ਼ ਦਿੱਤਾ ਸੀ।
ਪੈਦਾਇਸ਼ 18:10
ਤਾਂ ਯਹੋਵਾਹ ਨੇ ਆਖਿਆ, “ਮੈਂ ਬਹਾਰ ਦੇ ਮੌਸਮ ਵਿੱਚ ਫ਼ੇਰ ਆਵਾਂਗਾ। ਓਸ ਸਮੇਂ, ਤੇਰੀ ਪਤਨੀ ਸਾਰਾਹ ਇੱਕ ਪੁੱਤਰ ਨੂੰ ਜਨਮ ਦੇਵੇਗੀ।” ਸਾਰਾਹ ਤੰਬੂ ਵਿੱਚ ਖਲੋਤੀ ਇਹ ਗੱਲਾਂ ਸੁਣ ਰਹੀ ਸੀ।
ਇਬਰਾਨੀਆਂ 11:9
ਅਬਰਾਹਾਮ ਉਸ ਦੇਸ਼ ਵਿੱਚ ਰਹਿਣ ਲੱਗਾ ਜਿਸਦਾ ਪਰਮੇਸ਼ੁਰ ਨੇ ਉਸ ਨੂੰ ਦੇਣ ਲਈ ਵਾਇਦਾ ਕੀਤਾ ਸੀ। ਅਬਰਾਹਾਮ ਉਸ ਜਗ਼੍ਹਾ ਇੱਕ ਯਾਤਰੀ ਵਾਂਗ ਰਿਹਾ ਜਿੱਥੇ ਦਾ ਉਹ ਨਹੀਂ ਸੀ। ਉਸ ਨੇ ਅਜਿਹਾ ਆਪਣੀ ਨਿਹਚਾ ਕਾਰਣ ਕੀਤਾ। ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਤੰਬੂਆਂ ਵਿੱਚ ਰਿਹਾ ਜਿਨ੍ਹਾਂ ਨੇ ਵੀ ਪਰਮੇਸ਼ੁਰ ਕੋਲੋਂ ਉਹੀ ਵਾਇਦਾ ਪ੍ਰਾਪਤ ਕੀਤਾ ਸੀ।
ਗਲਾਤੀਆਂ 3:29
ਤੁਸੀਂ ਮਸੀਹ ਦੇ ਹੋ ਇਸ ਲਈ ਤੁਸੀਂ ਅਬਰਾਹਾਮ ਦੀ ਔਲਾਦ ਹੋ। ਤੁਸੀਂ ਸਾਰੇ ਪਰਮੇਸ਼ੁਰ ਦੇ ਅਬਰਾਹਾਮ ਨੂੰ ਵਾਇਦੇ ਕਾਰਣ ਪਰਮੇਸ਼ੁਰ ਦੀਆਂ ਅਸੀਸਾਂ ਪ੍ਰਾਪਤ ਕਰਦੇ ਹੋ।
ਰੋਮੀਆਂ 9:9
ਪਰਮੇਸ਼ੁਰ ਦਾ ਅਬਰਾਹਾਮ ਨੂੰ ਵਚਨ ਇਸ ਤਰ੍ਹਾਂ ਸੀ: “ਮੈਂ ਸਹੀ ਸਮੇਂ ਤੇ ਵਾਪਸ ਆਵਾਂਗਾ, ਅਤੇ ਸਾਰਾਹ ਕੋਲ ਇੱਕ ਪੁੱਤਰ ਹੋਵੇਗਾ।”
ਰੋਮੀਆਂ 9:5
ਉਹ ਲੋਕ ਸਾਡੇ ਪਿਉ-ਦਾਦਿਆਂ ਦੀ ਔਲਾਦ ਹਨ ਅਤੇ ਉਹ ਮਸੀਹ ਦਾ ਦੁਨਿਆਵੀ ਪਰਿਵਾਰ ਹਨ। ਹਮੇਸ਼ਾ ਲਈ ਪਰਮੇਸ਼ੁਰ ਦੀ ਉਸਤਤਿ ਹੋਵੇ ਜੋ ਸਭ ਤੋਂ ਉੱਤੇ ਹੈ। ਆਮੀਨ।
ਰਸੂਲਾਂ ਦੇ ਕਰਤੱਬ 1:7
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਿਰਫ਼ ਪਿਤਾ ਨੂੰ ਹੀ ਉਹ ਦਿਨ ਅਤੇ ਸਮਾਂ ਨਿਰਧਾਰਿਤ ਕਰਨ ਦਾ ਹੱਕ ਹੈ। ਤੁਸੀਂ ਇਨ੍ਹਾਂ ਚੀਜ਼ਾਂ ਨੂੰ ਨਹੀਂ ਜਾਣ ਸੱਕਦੇ।
ਲੋਕਾ 1:72
ਪਰਮੇਸ਼ੁਰ ਨੇ ਵਾਦਾ ਕੀਤਾ ਸੀ ਕਿ ਉਹ ਸਾਡੇ ਪਿਉ-ਦਾਦਿਆਂ ਤੇ ਮਿਹਰਬਾਨ ਹੋਵੇਗਾ ਅਤੇ ਆਪਣੇ ਪਵਿੱਤਰ ਵਾਦੇ ਨੂੰ ਚੇਤੇ ਰੱਖੇਗਾ।
ਲੋਕਾ 1:55
ਇਸ ਤਰ੍ਹਾਂ ਉਸ ਨੇ ਸਾਡੇ ਪੁਰਖਿਆਂ, ਅਬਰਾਹਾਮ ਅਤੇ ਉਸਦੀਆਂ ਉਲਾਦਾਂ, ਨਾਲ ਕੀਤਾ ਵਚਨ ਸਦੀਵੀ ਪੂਰਾ ਕੀਤਾ।”
ਅੱਯੂਬ 14:13
“ਕਾਸ਼ ਕਿ ਤੂੰ ਮੈਨੂੰ ਮੇਰੀ ਕਬਰ ਵਿੱਚ ਛੁਪਾ ਦੇਵੇਂ। ਕਾਸ਼ ਕਿ ਤੂੰ ਮੈਨੂੰ ਉੱਥੇ ਛੁਪਾ ਦਿੰਦਾ ਜਦੋਂ ਤੱਕ ਕਿ ਤੇਰਾ ਗੁੱਸਾ ਠੰਡਾ ਨਾ ਹੋ ਜਾਂਦਾ। ਫ਼ੇਰ ਸ਼ਾਇਦ ਤੂੰ ਮੈਨੂੰ ਚੇਤੇ ਕਰਨ ਦਾ ਸਮਾਂ ਚੁਣ ਲੈਂਦਾ।
ਖ਼ਰੋਜ 3:6
ਮੈਂ ਤੇਰੇ ਪੁਰਖਿਆਂ ਦਾ ਪਰਮੇਸ਼ੁਰ ਹਾਂ। ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਤੇ ਯਾਕੂਬ ਦਾ ਪਰਮੇਸ਼ੁਰ ਹਾਂ।” ਮੂਸਾ ਨੇ ਆਪਣਾ ਚਿਹਰਾ ਕੱਜ ਲਿਆ ਕਿਉਂਕਿ ਉਹ ਪਰਮੇਸ਼ੁਰ ਵੱਲ ਦੇਖਣ ਤੋਂ ਡਰਦਾ ਸੀ।
ਪੈਦਾਇਸ਼ 48:15
ਅਤੇ ਇਸਰਾਏਲ ਨੇ ਯੂਸੁਫ਼ ਨੂੰ ਅਸੀਸ ਦਿੱਤੀ ਅਤੇ ਆਖਿਆ, “ਮੇਰੇ ਪੁਰਖਿਆਂ, ਅਬਰਾਹਾਮ ਅਤੇ ਇਸਹਾਕ ਨੇ, ਸਾਡੇ ਪਰਮੇਸ਼ੁਰ ਦੀ ਉਪਾਸਨਾ ਕੀਤੀ ਸੀ। ਅਤੇ ਉਸ ਪਰਮੇਸ਼ੁਰ ਨੇ ਸਾਰੀ ਉਮਰ ਮੇਰੀ ਅਗਵਾਈ ਕੀਤੀ ਹੈ।
ਪੈਦਾਇਸ਼ 46:1
ਪਰਮੇਸ਼ੁਰ ਇਸਰਾਏਲ ਨੂੰ ਤਸੱਲੀ ਦਿੰਦਾ ਹੈ ਇਸ ਲਈ ਇਸਰਾਏਲ ਨੇ ਮਿਸਰ ਵੱਲ ਆਪਣਾ ਸਫ਼ਰ ਸ਼ੁਰੂ ਕੀਤਾ। ਪਹਿਲਾਂ ਇਸਰਾਏਲ ਅਤੇ ਉਸ ਦੇ ਨਾਲ ਹਰ ਕੋਈ ਬਏਰਸਬਾ ਪਹੁੰਚਿਆ। ਉੱਥੇ ਇਸਰਾਏਲ ਨੇ ਪਰਮੇਸ਼ੁਰ, ਆਪਣੇ ਪਿਤਾ ਇਸਹਾਕ ਦੇ ਪਰਮੇਸ਼ੁਰ, ਦੀ ਉਪਾਸਨਾ ਕੀਤੀ। ਉਸ ਨੇ ਬਲੀਆਂ ਚੜ੍ਹਾਈਆਂ।
ਪੈਦਾਇਸ਼ 21:10
ਸਾਰਾਹ ਨੇ ਅਬਰਾਹਾਮ ਨੂੰ ਆਖਿਆ, “ਇਸ ਦਾਸੀ ਅਤੇ ਇਸਦੇ ਪੁੱਤਰ ਤੋਂ ਖਹਿੜਾ ਛੁਡਾ। ਮੈਂ ਨਹੀਂ ਚਾਹੁੰਦੀ ਕਿ ਉਸ ਦਾਸੀ ਦਾ ਪੁੱਤਰ ਮੇਰੇ ਪੁੱਤਰ ਇਸਹਾਕ ਨਾਲ ਸਾਡੀ ਜਾਇਦਾਦ, ਵਿਰਸੇ ਵਿੱਚ ਪ੍ਰਾਪਤ ਕਰੇ।”
ਪੈਦਾਇਸ਼ 21:2
ਸਾਰਾਹ ਗਰਭਵਤੀ ਹੋਈ ਅਤੇ ਉਸ ਨੇ ਅਬਰਾਹਾਮ ਦੀ ਬਿਰਧ ਅਵਸਥਾ ਵਿੱਚ ਉਸ ਲਈ ਇੱਕ ਪੁੱਤਰ ਜੰਮਿਆ। ਇਹ ਸਾਰੀਆਂ ਗੱਲਾਂ ਪਰਮੇਸ਼ੁਰ ਦੇ ਐਲਾਨ ਕੀਤੇ ਬਿਲਕੁਲ ਸਹੀ ਸਮੇਂ ਤੇ ਵਾਪਰੀਆਂ।
ਖ਼ਰੋਜ 2:24
ਪਰਮੇਸ਼ੁਰ ਨੇ ਉਨ੍ਹਾਂ ਦੀਆਂ ਕਰਾਹਾਂ ਸੁਣੀਆਂ ਅਤੇ ਉਸ ਨੇ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਚੇਤੇ ਕੀਤਾ।