Genesis 22:14
ਇਸ ਲਈ ਅਬਰਾਹਾਮ ਨੇ ਉਸ ਥਾਂ ਨੂੰ ਨਾਮ ਦਿੱਤਾ, “ਯਾਹਵੇਹ ਯਿਰਹ।” ਅੱਜ ਵੀ ਲੋਕ ਆਖਦੇ ਹਨ, “ਇਸ ਪਰਬਤ ਉੱਤੇ ਯਹੋਵਾਹ ਦਾ ਦੀਦਾਰ ਕੀਤਾ ਜਾ ਸੱਕਦਾ ਹੈ।”
Genesis 22:14 in Other Translations
King James Version (KJV)
And Abraham called the name of that place Jehovahjireh: as it is said to this day, In the mount of the LORD it shall be seen.
American Standard Version (ASV)
And Abraham called the name of that place Jehovah-jireh. As it is said to this day, In the mount of Jehovah it shall be provided.
Bible in Basic English (BBE)
And Abraham gave that place the name Yahweh-yireh: as it is said to this day, In the mountain the Lord is seen.
Darby English Bible (DBY)
And Abraham called the name of that place Jehovah-jireh; as it is said at the present day, On the mount of Jehovah will be provided.
Webster's Bible (WBT)
And Abraham called the name of that place Jehovah-jireh: as it is said to this day, In the mount of the LORD it will be seen.
World English Bible (WEB)
Abraham called the name of that place Yahweh-Jireh.{"Yahweh-Jireh" means "Yahweh is my provider."} As it is said to this day, "In Yahweh's mountain it will be provided.
Young's Literal Translation (YLT)
and Abraham calleth the name of that place `Jehovah-Jireh,' because it is said this day in the mount, `Jehovah doth provide.'
| And Abraham | וַיִּקְרָ֧א | wayyiqrāʾ | va-yeek-RA |
| called | אַבְרָהָ֛ם | ʾabrāhām | av-ra-HAHM |
| the name | שֵֽׁם | šēm | shame |
| of that | הַמָּק֥וֹם | hammāqôm | ha-ma-KOME |
| place | הַה֖וּא | hahûʾ | ha-HOO |
| Jehovah-jireh: as | יְהוָ֣ה׀ | yĕhwâ | yeh-VA |
| it is said | יִרְאֶ֑ה | yirʾe | yeer-EH |
| day, this to | אֲשֶׁר֙ | ʾăšer | uh-SHER |
| In the mount | יֵֽאָמֵ֣ר | yēʾāmēr | yay-ah-MARE |
| Lord the of | הַיּ֔וֹם | hayyôm | HA-yome |
| it shall be seen. | בְּהַ֥ר | bĕhar | beh-HAHR |
| יְהוָ֖ה | yĕhwâ | yeh-VA | |
| יֵֽרָאֶֽה׃ | yērāʾe | YAY-ra-EH |
Cross Reference
ਖ਼ਰੋਜ 17:15
ਫ਼ੇਰ ਮੂਸਾ ਨੇ ਇੱਕ ਜਗਵੇਦੀ ਬਣਾਈ। ਮੂਸਾ ਨੇ ਜਗਵੇਦੀ ਦਾ ਨਾਮ ਰੱਖਿਆ, “ਯਹੋਵਾਹ ਮੇਰਾ ਝੰਡਾ ਹੈ।”
ਪੈਦਾਇਸ਼ 22:8
ਅਬਰਾਹਾਮ ਨੇ ਜਵਾਬ ਦਿੱਤਾ, “ਪਰਮੇਸ਼ੁਰ ਖੁਦ ਹੀ ਬਲੀ ਲਈ ਲੇਲਾ ਭੇਜ ਰਿਹਾ ਹੈ, ਮੇਰੇ ਪੁੱਤਰ।” ਇਸ ਤਰ੍ਹਾਂ ਅਬਰਾਹਾਮ ਅਤੇ ਉਸਦਾ ਪੁੱਤਰ ਦੋਵੇਂ ਉਸ ਥਾਂ ਚੱਲੇ ਗਏ।
ਹਿਜ਼ ਕੀ ਐਲ 48:35
“ਸ਼ਹਿਰ ਦਾ ਘੇਰਾ 18,000 ਹੱਥ ਹੋਵੇਗਾ। ਹੁਣ ਤੋਂ ਬਾਦ ਸ਼ਹਿਰ ਦਾ ਨਾਮ ਹੋਵੇਗਾ: ਯਹੋਵਾਹ ਓੱਥੇ ਹੈ।”
ਜ਼ਬੂਰ 22:4
ਸਾਡੇ ਪੂਰਵਜਾਂ ਨੇ ਤੇਰੇ ਤੇ ਯਕੀਨ ਰੱਖਿਆ। ਹਾਂ ਉਨ੍ਹਾਂ ਨੇ ਤੁਸਾਂ ਉੱਤੇ ਭਰੋਸਾ ਰੱਖਿਆ, ਪਰਮੇਸ਼ੁਰ, ਅਤੇ ਤੁਸਾਂ ਉਨ੍ਹਾਂ ਨੂੰ ਬਚਾਇਆ।
ਕਜ਼ਾૃ 6:24
ਇਸ ਲਈ ਗਿਦਾਊਨ ਨੇ ਉਸ ਥਾਂ ਉੱਤੇ ਯਹੋਵਾਹ ਦੀ ਉਪਾਸਨਾ ਕਰਨ ਲਈ ਇੱਕ ਜਗਵੇਦੀ ਉਸਾਰੀ। ਗਿਦਾਊਨ ਨੇ ਉਸ ਜਗਵੇਦੀ ਦਾ ਨਾਮ ਰੱਖਿਆ, “ਯਹੋਵਾਹ ਸ਼ਾਂਤੀ ਹੈ।” ਉਹ ਜਗਵੇਦੀ ਹਾਲੇ ਵੀ ਆਫ਼ਰਾਹ ਸ਼ਹਿਰ ਵਿਖੇ ਹੈ। ਆਫ਼ਰਾਹ ਉੱਥੇ ਹੈ ਜਿੱਥੇ ਅਜ਼ਰ ਦਾ ਪਰਿਵਾਰ ਰਹਿੰਦਾ ਹੈ।
ਪੈਦਾਇਸ਼ 16:13
ਯਹੋਵਾਹ ਨੇ ਹਾਜਰਾ ਨਾਲ ਗੱਲ ਕੀਤੀ। ਉਸ ਨੇ ਯਹੋਵਾਹ ਨੂੰ ਜਿਸਨੇ ਉਸ ਨਾਲ ਗੱਲ ਕੀਤੀ ਇਉਂ ਬੁਲਾਇਆ, “‘ਪਰਮੇਸ਼ੁਰ ਜਿਹੜਾ ਮੇਰੇ ਵੱਲ ਧਿਆਨ ਦਿੰਦਾ।’” ਉਸ ਨੇ ਉਸਦਾ ਅਜਿਹਾ ਨਾਮ ਇਸ ਲਈ ਧਰਿਆ ਕਿਉਂਕਿ ਉਸ ਨੇ ਸੋਚਿਆ, “ਮੈਂ ਦੇਖਦੀ ਹਾਂ ਕਿ ਇੱਥੇ ਵੀ, ਪਰਮੇਸ਼ੁਰ ਮੈਨੂੰ ਦੇਖਦਾ ਹੈ ਅਤੇ ਮੇਰਾ ਧਿਆਨ ਰੱਖਦਾ ਹੈ!”
੨ ਕੁਰਿੰਥੀਆਂ 1:8
ਭਰਾਵੋ ਅਤੇ ਭੈਣੋ ਅਸੀਂ ਚਾਹੁੰਦੇ ਹਾਂ, ਕਿ ਤੁਸੀਂ ਅਸਿਯਾ ਦੇ ਪ੍ਰਦੇਸ਼ ਵਿੱਚ ਜਿਹੜੀ ਪਰੇਸ਼ਾਨੀ ਅਸੀਂ ਝੱਲੀ ਹੈ, ਉਸ ਬਾਰੇ ਜਾਣੋ। ਅਸੀਂ ਉੱਥੇ ਬਹੁਤ ਦੁੱਖ ਝੱਲੇ। ਜਿੰਨਾ ਅਸੀਂ ਝੱਲ ਸੱਕੀਏ ਇਹ ਉਸਤੋਂ ਵੱਧੇਰੇ ਸੀ। ਅਸੀਂ ਉਮੀਦ ਵੀ ਛੱਡ ਦਿੱਤੀ ਸੀ ਕਿ ਅਸੀਂ ਜੀਵਾਂਗੇ।
ਮੀਕਾਹ 4:10
ਹੇ ਸੀਯੋਨ ਦੀ ਧੀਏ! ਪੀੜਾਂ ਨਾਲ ਜਣਨ ਵਾਲੀ ਔਰਤ ਵਾਂਗ ਆਪਣੇ ‘ਬੱਚੇ’ ਨੂੰ ਜਨਮ ਦੇ। ਤੂੰ ਇਸ ਸ਼ਹਿਰ ਵਿੱਚੋਂ ਬਾਹਰ ਚਲੀ ਜਾ (ਯਰੂਸ਼ਲਮ ਚੋਂ) ਤੂੰ ਖੇਤਾਂ ਵਿੱਚ ਰਹੇਂਗੀ। ਮੇਰਾ ਮਤਲਬ, ਤੂੰ ਬਾਬਲ ਵੱਲ ਨੂੰ ਜਾਵੇਂਗੀ ਪਰ ਤੂੰ ਉਸ ਥਾਵੋਂ ਬਚਾਈ ਜਾਵੇਂਗੀ। ਯਹੋਵਾਹ ਉੱਥੇ ਜਾਕੇ ਤੇਰੀ ਰੱਖਿਆ ਕਰੇਗਾ ਅਤੇ ਤੈਨੂੰ ਤੇਰੇ ਵੈਰੀਆਂ ਤੋਂ ਬਚਾਵੇਗਾ।
ਦਾਨੀ ਐਲ 3:17
ਜੇ ਤੂੰ ਸਾਨੂੰ ਬਲਦੀ ਭਠ੍ਠੀ ਵਿੱਚ ਸੁੱਟ ਦੇਵੇਂਗਾ, ਤਾਂ ਉਹ ਪਰਮੇਸ਼ੁਰ ਸਾਨੂੰ ਬਚਾ ਲਵੇਗਾ ਜਿਸਦੀ ਅਸੀਂ ਸੇਵਾ ਕਰਦੇ ਹਾਂ। ਅਤੇ ਉਹ ਸਾਨੂੰ ਤੇਰੀ ਸ਼ਕਤੀ ਤੋਂ ਬਚਾ ਸੱਕਦਾ ਹੈ।
੧ ਸਮੋਈਲ 7:12
ਇਸਰਾਏਲ ਵਿੱਚ ਅਮਨ ਬਹਾਲ ਇਸਤੋਂ ਬਾਦ, ਸਮੂਏਲ ਨੇ ਇੱਕ ਖਾਸ ਪੱਥਰ ਲੈ ਕੇ ਮਿਸਫ਼ਾਹ ਅਤੇ ਸ਼ੇਨ ਦੇ ਵਿੱਚਕਾਰ ਖੜ੍ਹਾ ਕੀਤਾ। ਇਸਦਾ ਨਾਮ ਉਸ ਨੇ ਅਬਨ-ਅਜ਼ਰ ਮਦਦ ਦਾ ਪੱਥਰ ਰੱਖਿਆ। ਇਹ ਸਭ ਉਸ ਨੇ ਇਸ ਲਈ ਕੀਤਾ ਤਾਂ ਜੋ ਲੋਕ ਪਰਮੇਸ਼ੁਰ ਦੀ ਕਰਨੀ ਨੂੰ ਯਾਦ ਰੱਖਣ। ਅਤੇ ਸਮੂਏਲ ਨੇ ਆਖਿਆ, “ਇੱਥੋਂ ਤੀਕ ਯਹੋਵਾਹ ਨੇ ਸਾਡੀ ਸਹਾਇਤਾ ਕੀਤੀ ਹੈ।”
ਅਸਤਸਨਾ 32:36
“ਯਹੋਵਾਹ ਆਪਣੇ ਲੋਕਾਂ ਦਾ ਨਿਆਂ ਕਰੇਗਾ, ਉਹ ਉਸ ਦੇ ਨੌਕਰ ਹਨ; ਅਤੇ ਉਹ ਉਨ੍ਹਾਂ ਉੱਤੇ ਦਿਆਲੂ ਹੋਵੇਗਾ। ਉਹ ਦੇਖੇਗਾ ਕਿ ਉਨ੍ਹਾਂ ਦੀ ਤਾਕਤ ਮੁੱਕ ਚੁੱਕੀ ਹੈ। ਉਹ ਦੇਖਗਾ ਕਿ ਗੁਲਾਮ ਅਤੇ ਆਜ਼ਾਦ ਲੋਕ ਦੋਵੇਂ ਬੇਸਹਾਰਾ ਹਨ।
ਪੈਦਾਇਸ਼ 32:30
ਇਸੇ ਲਈ ਯਾਕੂਬ ਨੇ ਉਸ ਥਾਂ ਦਾ ਨਾਮ ਪੇਨੀਏਲ ਰੱਖਿਆ। ਯਾਕੂਬ ਨੇ ਆਖਿਆ, “ਇਸ ਥਾਂ ਉੱਤੇ ਮੈਂ ਪਰਮੇਸ਼ੁਰ ਨੂੰ ਆਮ੍ਹੋ-ਸਾਹਮਣੇ ਵੇਖਿਆ ਅਤੇ ਮੇਰੀ ਜਾਨ ਬਖਸ਼ੀ ਗਈ।”
ਪੈਦਾਇਸ਼ 28:19
ਇਸ ਥਾਂ ਦਾ ਨਾਮ ਲੂਜ਼ ਸੀ। ਪਰ ਯਾਕੂਬ ਨੇ ਇਸ ਨੂੰ ਬੈਤਏਲ ਦਾ ਨਾਮ ਦਿੱਤਾ।
੧ ਤਿਮੋਥਿਉਸ 3:16
ਬਿਨਾ ਕਿਸੇ ਸ਼ੱਕ, ਸਾਡੀ ਰੱਬੀ ਜ਼ਿੰਦਗੀ ਦਾ ਰਹੱਸ ਮਹਾਨ ਹੈ: ਉਹ ਸਾਨੂੰ ਮਨੁੱਖੀ ਸਰੀਰ ਦੇ ਰੂਪ ਵਿੱਚ ਦਰਸ਼ਾਇਆ ਗਿਆ ਸੀ; ਆਤਮਾ ਨੇ ਇਹ ਪ੍ਰਮਾਣ ਦਿੱਤਾ ਕਿ ਉਹ ਸਹੀ ਸੀ; ਉਸ ਨੂੰ ਦੂਤਾਂ ਨੇ ਦੇਖਿਆ। ਉਸ ਬਾਰੇ ਖੁਸ਼ਖਬਰੀ ਦਾ ਪ੍ਰਚਾਰ ਹੋਰਾਂ ਕੌਮਾਂ ਵਿੱਚ ਕੀਤਾ ਗਿਆ; ਦੁਨੀਆਂ ਦੇ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ ਉਸ ਨੂੰ ਪੂਰੀ ਮਹਿਮਾ ਨਾਲ ਸਵਰਗਾਂ ਵਿੱਚ ਲਿਜਾਇਆ ਗਿਆ।
ਯੂਹੰਨਾ 1:14
ਸ਼ਬਦ ਮਨੁੱਖ ਬਣ ਗਿਆ ਅਤੇ ਸਾਡੇ ਵਿੱਚ ਰਿਹਾ। ਅਸੀਂ ਉਸਦੀ ਮਹਿਮਾ ਦੇਖੀ। ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਨਾਲ ਸੰਬੰਧਿਤ ਹੈ। ਇਹ ਸ਼ਬਦ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।
ਪੈਦਾਇਸ਼ 22:13
ਫ਼ੇਰ ਅਬਰਾਹਾਮ ਨੇ ਇੱਕ ਭੇਡੂ ਦੇਖਿਆ। ਭੇਡੂ ਦੇ ਸਿੰਗ ਝਾੜੀ ਵਿੱਚ ਫ਼ਸੇ ਹੋਏ ਸਨ। ਇਸ ਲਈ ਅਬਰਾਹਾਮ ਗਿਆ ਅਤੇ ਭੇਡੂ ਨੂੰ ਲੈ ਕੇ ਇਸ ਨੂੰ ਆਪਣੇ ਪੁੱਤਰ ਦੀ ਬਜਾਇ ਪਰਮੇਸ਼ੁਰ ਨੂੰ ਬਲੀ ਵਜੋਂ ਚੜ੍ਹਾ ਦਿੱਤਾ।