Genesis 24:50
ਫ਼ੇਰ ਲਾਬਾਨ ਅਤੇ ਬਥੂਏਲ ਨੇ ਜਵਾਬ ਦਿੱਤਾ, “ਅਸੀਂ ਦੇਖ ਰਹੇ ਹਾਂ ਕਿ ਇਹ ਗੱਲ ਯਹੋਵਾਹ ਵੱਲੋਂ ਹੈ ਇਸ ਲਈ ਅਸੀਂ ਇਸ ਨੂੰ ਬਦਲਣ ਲਈ ਕੁਝ ਨਹੀਂ ਕਰ ਸੱਕਦੇ।
Genesis 24:50 in Other Translations
King James Version (KJV)
Then Laban and Bethuel answered and said, The thing proceedeth from the LORD: we cannot speak unto thee bad or good.
American Standard Version (ASV)
Then Laban and Bethuel answered and said, The thing proceedeth from Jehovah. We cannot speak unto thee bad or good.
Bible in Basic English (BBE)
Then Laban and Bethuel said in answer, This is the Lord's doing: it is not for us to say Yes or No to you.
Darby English Bible (DBY)
And Laban and Bethuel answered and said, The thing proceeds from Jehovah: we cannot speak to thee bad or good.
Webster's Bible (WBT)
Then Laban and Bethuel answered, and said, The thing proceedeth from the LORD: we cannot speak to thee bad or good.
World English Bible (WEB)
Then Laban and Bethuel answered, "The thing proceeds from Yahweh. We can't speak to you bad or good.
Young's Literal Translation (YLT)
And Laban answereth -- Bethuel also -- and they say, `The thing hath gone out from Jehovah; we are not able to speak unto thee bad or good;
| Then Laban | וַיַּ֨עַן | wayyaʿan | va-YA-an |
| and Bethuel | לָבָ֤ן | lābān | la-VAHN |
| answered | וּבְתוּאֵל֙ | ûbĕtûʾēl | oo-veh-too-ALE |
| said, and | וַיֹּ֣אמְר֔וּ | wayyōʾmĕrû | va-YOH-meh-ROO |
| The thing | מֵֽיְהוָ֖ה | mēyĕhwâ | may-yeh-VA |
| proceedeth | יָצָ֣א | yāṣāʾ | ya-TSA |
| Lord: the from | הַדָּבָ֑ר | haddābār | ha-da-VAHR |
| we cannot | לֹ֥א | lōʾ | loh |
| נוּכַ֛ל | nûkal | noo-HAHL | |
| speak | דַּבֵּ֥ר | dabbēr | da-BARE |
| unto | אֵלֶ֖יךָ | ʾēlêkā | ay-LAY-ha |
| thee bad | רַ֥ע | raʿ | ra |
| or | אוֹ | ʾô | oh |
| good. | טֽוֹב׃ | ṭôb | tove |
Cross Reference
ਪੈਦਾਇਸ਼ 31:24
ਉਸ ਰਾਤ, ਪਰਮੇਸ਼ੁਰ ਲਾਬਾਨ ਨੂੰ ਸੁਪਨੇ ਵਿੱਚ ਦਿਖਾਈ ਦਿੱਤਾ। ਪਰਮੇਸ਼ੁਰ ਨੇ ਆਖਿਆ, “ਹੋਸ਼ਿਆਰ ਰਹੀ! ਯਾਕੂਬ ਨੂੰ ਉਸਦਾ ਮਨ ਬਦਲਣ ਲਈ ਮਨਾਉਣ ਦੀ ਕੋਸ਼ਿਸ਼ ਨਾ ਕਰੀਂ।”
ਜ਼ਬੂਰ 118:23
ਯਹੋਵਾਹ ਨੇ ਇਹ ਕੀਤਾ ਅਤੇ ਅਸੀਂ ਸੋਚਦੇ ਹਾਂ ਕਿ ਇਹ ਗੱਲ ਵਿਸਮਾਦ ਭਰੀ ਹੈ।
ਪੈਦਾਇਸ਼ 31:29
ਮੇਰੇ ਕੋਲ ਤੈਨੂੰ ਨੁਕਸਾਨ ਪਹੁੰਚਾਉਣ ਦੀ ਸੱਚਮੁੱਚ ਤਾਕਤ ਹੈ। ਪਰ ਕੱਹ ਰਾਤ ਤੇਰੇ ਪਿਤਾ ਦਾ ਪਰਮੇਸ਼ੁਰ ਮੈਨੂੰ ਸੁਪਨੇ ਵਿੱਚ ਦਿਖਾਈ ਦਿੱਤਾ। ਉਸ ਨੇ ਮੈਨੂੰ ਚਿਤਾਵਨੀ ਦਿੱਤੀ ਹੈ ਕਿ ਮੈਂ ਤੈਨੂੰ ਕਿਸੇ ਤਰ੍ਹਾਂ ਦਾ ਵੀ ਨੁਕਸਾਨ ਨਾ ਪਹੁੰਚਾਵਾ।
ਮਰਕੁਸ 12:11
ਪ੍ਰਭੂ ਨੇ ਇਹ ਸਾਰਾ ਭਾਣਾ ਵਰਤਾਇਆ ਤੇ ਸਾਡੀ ਨਜ਼ਰ ਵਿੱਚ ਇਹ ਅਚਰਜ ਹੈ।’”
੨ ਸਮੋਈਲ 13:22
ਅਬਸ਼ਾਲੋਮ ਵੀ ਅਮਨੋਨ ਨੂੰ ਬੜੀ ਨਫ਼ਰਤ ਕਰਨ ਲੱਗਾ। ਅਬਸ਼ਾਲੋਮ ਨੇ ਅਮਨੋਨ ਨੂੰ ਕੁਝ ਵੀ ਚੰਗਾ-ਮੰਦਾ ਨਾ ਕਿਹਾ ਪਰ ਅਬਸ਼ਾਲੋਮ ਨੇ ਅਮਨੋਨ ਨੂੰ ਇਸ ਲਈ ਘਿਰਣਾ ਕੀਤੀ ਕਿਉਂ ਜੋ ਉਸ ਨੇ ਉਸਦੀ ਭੈਣ ਤਾਮਾਰ ਨਾਲ ਬਲਾਤਕਾਰ ਕੀਤਾ।
ਰਸੂਲਾਂ ਦੇ ਕਰਤੱਬ 11:17
ਇਸ ਲਈ ਜੇਕਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਹੀ ਦਾਤ ਪ੍ਰਦਾਨ ਕੀਤੀ ਹੈ ਜੋ ਉਸ ਨੇ ਸਾਨੂੰ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਵਿੱਚ ਵਿਸ਼ਵਾਸ ਕੀਤਾ, ਤਾਂ ਫ਼ਿਰ ਪਰਮੇਸ਼ੁਰ ਦੇ ਕਾਰਜ ਦਾ ਵਿਰੋਧ ਕਰਨ ਵਾਲਾ ਮੈਂ ਕੌਣ ਸੀ?”
ਮੱਤੀ 21:42
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਭਲਾ ਤੁਸੀਂ ਪੋਥੀਆਂ ਵਿੱਚ ਕਦੇ ਨਹੀਂ ਪੜ੍ਹਿਆ: ‘ਜਿਹੜਾ ਪੱਥਰ ਰਾਜਾਂ ਦੁਆਰਾ ਨਾਮੰਜ਼ੂਰ ਕੀਤਾ ਗਿਆ ਸੀ ਖੂੰਜੇ ਦਾ ਸਿਰਾ ਹੋ ਗਿਆ। ਪ੍ਰਭੂ ਨੇ ਇਸ ਨੂੰ ਵਾਪਰਨ ਦਿੱਤਾ ਅਤੇ ਸਾਡੇ ਲਈ ਇਹ ਅਚੰਭਾ ਹੈ।’
ਪੈਦਾਇਸ਼ 24:60
ਜਦੋਂ ਰਿਬਕਾਹ ਜਾ ਰਹੀ ਸੀ, ਉਨ੍ਹਾਂ ਨੇ ਉਸ ਨੂੰ ਆਖਿਆ, “ਸਾਡੀਏ ਭੈਣੇ, ਤੂੰ ਬਹੁਤ ਸਾਰੇ ਲੋਕਾਂ ਦੀ ਮਾਂ ਬਣੇ ਅਤੇ ਤੇਰੇ ਉੱਤਰਾਧਿਕਾਰੀ ਆਪਣੇ ਦੁਸ਼ਮਣਾ ਨੂੰ ਹਰਾ ਦੇਣ ਅਤੇ ਉਨ੍ਹਾਂ ਦੇ ਸ਼ਹਿਰਾਂ ਉੱਤੇ ਕਬਜ਼ਾ ਕਰ ਲੈਣ।”
ਪੈਦਾਇਸ਼ 24:55
ਰਿਬਕਾਹ ਦੀ ਮਾਂ ਅਤੇ ਉਸ ਦੇ ਭਰਾ ਨੇ ਆਖਿਆ, “ਰਿਬਕਾਹ ਨੂੰ ਕੁਝ ਦੇਰ ਸਾਡੇ ਕੋਲ ਰਹਿਣ ਦਿਉ। ਉਸ ਨੂੰ ਦਸ ਦਿਨ ਸਾਡੇ ਕੋਲ ਰਹਿਣ ਦਿਉ। ਇਸਤੋਂ ਮਗਰੋਂ ਉਹ ਜਾ ਸੱਕਦੀ ਹੈ।”
ਪੈਦਾਇਸ਼ 24:53
ਫ਼ੇਰ ਉਸ ਨੇ ਰਿਬਕਾਹ ਲਈ ਲਿਆਂਦੀਆਂ ਸੁਗਾਤਾਂ ਦਿੱਤੀਆਂ। ਉਸ ਨੇ ਉਸ ਨੂੰ ਸੁੰਦਰ ਕੱਪੜੇ ਅਤੇ ਸੋਨੇ-ਚਾਂਦੀ ਦੇ ਗਹਿਣੇ ਦਿੱਤੇ। ਉਸ ਨੇ ਉਸਦੀ ਮਾਂ ਅਤੇ ਉਸ ਦੇ ਭਰਾ ਨੂੰ ਵੀ ਮਹਿੰਗੀਆਂ ਸੁਗਾਤਾਂ ਦਿੱਤੀਆਂ।
ਪੈਦਾਇਸ਼ 24:28
ਫ਼ੇਰ ਰਿਬਕਾਹ ਦੌੜ ਗਈ ਅਤੇ ਆਪਣੇ ਪਰਿਵਾਰ ਨੂੰ ਇਹ ਸਾਰੀਆਂ ਗੱਲਾਂ ਦੱਸੀਆਂ।
ਪੈਦਾਇਸ਼ 24:15
ਵਹੁਟੀ ਲੱਭ ਗਈ ਤਾਂ, ਨੌਕਰ ਦੇ ਪ੍ਰਾਰਥਨਾ ਕਰ ਹਟਨ ਤੋਂ ਪਹਿਲਾਂ, ਰਿਬਕਾਹ ਨਾਮ ਦੀ ਇੱਕ ਮੁਟਿਆਰ ਖੂਹ ਉੱਤੇ ਆਈ। ਰਿਬਕਾਹ ਬਥੂਏਲ ਦੀ ਧੀ ਸੀ। ਬਥੂਏਲ ਮਿਲਕਾਹ ਅਤੇ ਨਾਹੋਰ ਦਾ ਪੁੱਤਰ ਸੀ। ਨਾਹੋਰ, ਅਬਰਾਹਾਮ ਦਾ ਭਰਾ ਸੀ। ਰਿਬਕਾਹ ਆਪਣੇ ਮੋਢੇ ਉੱਤੇ ਇੱਕ ਘੜਾ ਚੁੱਕੀ ਖੂਹ ਉੱਤੇ ਆਈ।