Genesis 27:12
ਜੇ ਮੇਰੇ ਪਿਤਾ ਨੇ ਮੈਨੂੰ ਛੂਹ ਲਿਆ, ਉਸ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਏਸਾਓ ਨਹੀਂ ਹਾਂ। ਫ਼ੇਰ ਉਹ ਮੈਨੂੰ ਅਸੀਸ ਨਹੀਂ ਦੇਵੇਗਾ, ਇਸ ਦੀ ਬਜਾਇ ਉਹ ਮੈਨੂੰ ਸਰਾਪ ਦੇ ਦੇਵੇਗਾ ਕਿਉਂਕਿ ਮੈਂ ਉਸ ਨਾਲ ਧੋਖਾ ਕਰਨ ਦੀ ਕੋਸ਼ਿਸ਼ ਕੀਤੀ।”
Genesis 27:12 in Other Translations
King James Version (KJV)
My father peradventure will feel me, and I shall seem to him as a deceiver; and I shall bring a curse upon me, and not a blessing.
American Standard Version (ASV)
My father peradventure will feel me, and I shall seem to him as a deceiver. And I shall bring a curse upon me, and not a blessing.
Bible in Basic English (BBE)
If by chance my father puts his hand on me, it will seem to him that I am tricking him, and he will put a curse on me in place of a blessing.
Darby English Bible (DBY)
My father perhaps will feel me, and I shall be in his sight as one who mocks [him], and I shall bring a curse on me, and not a blessing.
Webster's Bible (WBT)
My father perhaps will feel me, and I shall seem to him as a deceiver; and I shall bring a curse upon me, and not a blessing.
World English Bible (WEB)
What if my father touches me? I will seem to him as a deceiver, and I would bring a curse on myself, and not a blessing."
Young's Literal Translation (YLT)
it may be my father doth feel me, and I have been in his eyes as a deceiver, and have brought upon me disesteem, and not a blessing;'
| My father | אוּלַ֤י | ʾûlay | oo-LAI |
| peradventure | יְמֻשֵּׁ֙נִי֙ | yĕmuššēniy | yeh-moo-SHAY-NEE |
| will feel | אָבִ֔י | ʾābî | ah-VEE |
| seem shall I and me, | וְהָיִ֥יתִי | wĕhāyîtî | veh-ha-YEE-tee |
| to him | בְעֵינָ֖יו | bĕʿênāyw | veh-ay-NAV |
| deceiver; a as | כִּמְתַעְתֵּ֑עַ | kimtaʿtēaʿ | keem-ta-TAY-ah |
| and I shall bring | וְהֵֽבֵאתִ֥י | wĕhēbēʾtî | veh-hay-vay-TEE |
| curse a | עָלַ֛י | ʿālay | ah-LAI |
| upon | קְלָלָ֖ה | qĕlālâ | keh-la-LA |
| me, and not | וְלֹ֥א | wĕlōʾ | veh-LOH |
| a blessing. | בְרָכָֽה׃ | bĕrākâ | veh-ra-HA |
Cross Reference
ਅਸਤਸਨਾ 27:18
“ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਅੰਨ੍ਹੇ ਆਦਮੀ ਨੂੰ ਰਾਹ ਤੋਂ ਭਟਕਾਉਂਦਾ!’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
੧ ਥੱਸਲੁਨੀਕੀਆਂ 5:22
ਅਤੇ ਹਰ ਪ੍ਰਕਾਰ ਦੀ ਬਦੀ ਤੋਂ ਦੂਰ ਰਹੋ।
੨ ਕੁਰਿੰਥੀਆਂ 6:8
ਕੁਝ ਲੋਕ ਸਾਡਾ ਸਤਿਕਾਰ ਕਰਦੇ ਹਨ, ਪਰ ਦੂਸਰੇ ਲੋਕ ਸਾਡਾ ਨਿਰਾਦਰ ਕਰਦੇ ਹਨ। ਕੁਝ ਲੋਕ ਸਾਡੇ ਬਾਰੇ ਭਲੀਆਂ ਗੱਲਾਂ ਕਹਿੰਦੇ ਹਨ, ਦੂਸਰੇ ਲੋਕ ਮੰਦਿਆਂ ਗੱਲਾਂ ਬੋਲਦੇ ਹਨ। ਕੁਝ ਲੋਕ ਆਖਦੇ ਹਨ ਕਿ ਅਸੀਂ ਝੂਠੇ ਹਾਂ ਪਰ ਅਸੀਂ ਸੱਚ ਬੋਲਦੇ ਹਾਂ।
ਮਲਾਕੀ 1:14
ਕੁਝ ਲੋਕਾਂ ਕੋਲ ਕੁਝ ਤਗੜ੍ਹੇ ਨਰ ਜਾਨਵਰ ਤਾਂ ਹਨ, ਜਿਨ੍ਹਾਂ ਦੀ ਚੜ੍ਹਾਵੇ ’ਚ ਉਹ ਬਲੀ ਦੇ ਸੱਕਦੇ ਹਨ ਪਰ ਉਹ ਵੱਧੀਆ ਜਾਨਵਰ ਮੇਰੇ ਚੜ੍ਹਾਵੇ ਲਈ ਨਹੀਂ ਲਿਆਉਂਦੇ। ਕੁਝ ਲੋਕ ਮੇਰੇ ਅੱਗੇ ਵੱਧੀਆ ਜਾਨਵਰਾਂ ਦੀ ਚੜਤ ਵੀ ਕਰਦੇ ਹਨ ਅਤੇ ਉਹ ਮੋਟੇ ਜਾਨਵਰ ਅਗਾਂਹ ਮੈਨੂੰ ਦੇਣ ਦਾ ਇਕਰਾਰ ਵੀ ਕਰਦੇ ਹਨ ਪਰ ਉਹ ਚਲਾਕੀ ਨਾਲ ਚੰਗੇ ਜਾਨਵਰ ਬਦਲ ਕੇ ਉਨ੍ਹਾਂ ਦੀ ਬਾਵੇਂ ਬੀਮਾਰ ਜਾਨਵਰ ਮੈਨੂੰ ਮੜ੍ਹ ਦਿੰਦੇ ਹਨ। ਉਨ੍ਹਾਂ ਲੋਕਾਂ ਉੱਪਰ ਬਦੀ ਵਾਪਰੇਗੀ। ਮੈਂ ਮਹਾਨ ਪਾਤਸ਼ਾਹ ਹਾਂ। ਤੁਹਾਨੂੰ ਮੇਰੀ ਇੱਜ਼ਤ ਕਰਨੀ ਚਾਹੀਦੀ ਹੈ। ਸਾਰੀ ਦੁਨੀਆਂ ਦੇ ਲੋਕ ਮੇਰਾ ਆਦਰ ਕਰਦੇ ਹਨ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਉਂ ਆਖਿਆ।
ਯਰਮਿਆਹ 48:10
ਜੇ ਕੋਈ ਬੰਦਾ ਯਹੋਵਾਹ ਦੇ ਆਖੇ ਅਨੁਸਾਰ ਨਹੀਂ ਕਰਦਾ, ਜੇ ਉਹ ਉਨ੍ਹਾਂ ਲੋਕਾਂ ਨੂੰ ਮਾਰਨ ਲਈ ਆਪਣੀ ਤਲਵਾਰ ਨਹੀਂ ਵਰਤਦਾ, ਤਾਂ ਉਸ ਬੰਦੇ ਨਾਲ ਮਾੜੀਆਂ ਗੱਲਾਂ ਵਾਪਰਨਗੀਆਂ।
ਅੱਯੂਬ 12:16
ਪਰਮੇਸ਼ੁਰ ਤਾਕਤਵਰ ਹੈ ਤੇ ਸਦਾ ਜਿਤ੍ਤਦਾ ਹੈ ਜਿੱਤਣ ਵਾਲੇ ਅਤੇ ਹਾਰਨ ਵਾਲੇ ਸਾਰੇ ਹੀ ਪਰਮੇਸ਼ੁਰ ਦੇ ਹਨ।
ਪੈਦਾਇਸ਼ 27:36
ਏਸਾਓ ਨੇ ਆਖਿਆ, “ਉਸਦਾ ਨਾਮ ਯਾਕੂਬ ਹੈ ‘ਚਲਾਕੂ’ ਇਹੀ ਨਾਮ ਉਸ ਲਈ ਢੁਕਦਾ ਹੈ। ਉਸ ਨੇ ਦੋ ਵਾਰੀ ਮੈਨੂੰ ਧੋਖਾ ਦਿੱਤਾ ਹੈ ਉਸ ਨੇ ਮੇਰੇ ਕੋਲੋਂ ਮੇਰੇ ਪਹਿਲੋਠਾ ਪੁੱਤਰ ਹੋਣ ਦਾ ਹਕ ਖੋਹ ਲਿਆ। ਅਤੇ ਹੁਣ ਉਸ ਨੇ ਮੇਰੀਆਂ ਅਸੀਸਾਂ ਵੀ ਖੋਹ ਲਈਆਂ ਹਨ।” ਫ਼ੇਰ ਏਸਾਓ ਨੇ ਆਖਿਆ, “ਕੀ ਤੇਰੇ ਕੋਲ ਮੇਰੇ ਲਈ ਕੋਈ ਅਸੀਸ ਬਚੀ ਹੈ?”
ਪੈਦਾਇਸ਼ 27:21
ਫ਼ੇਰ ਇਸਹਾਕ ਨੇ ਯਾਕੂਬ ਨੂੰ ਆਖਿਆ, “ਮੇਰੇ ਨੇੜੇ ਆ ਤਾਂ ਜੋ ਮੈਂ ਤੈਨੂੰ ਮਹਿਸੂਸ ਕਰ ਸੱਕਾਂ। ਪੁੱਤਰ ਜੇ ਮੈਂ ਮਹਿਸੂਸ ਕਰਾਂਗਾ ਤਾਂ ਮੈਨੂੰ ਪਤਾ ਲੱਗ ਜਾਵੇਗਾ ਕਿ ਤੂੰ ਸੱਚਮੁੱਚ ਮੇਰਾ ਪੁੱਤਰ ਏਸਾਓ ਹੀ ਹੈਂ।”
ਪੈਦਾਇਸ਼ 25:27
ਮੁਂਡੇ ਵੱਡੇ ਹੋਏ। ਏਸਾਓ ਨਿਪੁੰਨ ਸ਼ਿਕਾਰੀ ਬਣ ਗਿਆ। ਉਹ ਖੇਤਾਂ ਅੰਦਰ ਘੁੰਮਣਾ ਪਸੰਦ ਕਰਦਾ ਸੀ। ਪਰ ਯਾਕੂਬ ਇੱਕ ਚੁੱਪ-ਚਪੀਤਾ ਆਦਮੀ ਸੀ ਅਤੇ ਉਹ ਡੇਰੇ ਦੀ ਦੇਖਭਾਲ ਕਰਦਾ ਹੁੰਦਾ ਸੀ।
ਪੈਦਾਇਸ਼ 9:25
ਇਸ ਲਈ ਨੂਹ ਨੇ ਆਖਿਆ, “ਕਨਾਨ ਨੂੰ ਸਰਾਪ ਲੱਗੇ! ਉਹ ਆਪਣੇ ਭਰਾਵਾਂ ਦਾ ਗੁਲਾਮ ਹੋ ਜਾਵੇ।”